1

ਮਹਲਾ ੩

ਮਾਰੂ ਵਾਰ ਮਹਲਾ ੩ (ਪੰਨਾ ੧੦੮੬)

ਮਹਲਾ ੫

ਮਾਰੂ ਵਾਰ ਮਹਲਾ ੫ ਡਖਣੇ ਮ: ੫ (ਪੰਨਾ ੧੦੯੪)

Sachkhoj.ca

Dasam Granth Da Sach

Promote Your Page Too

Flag Counter

ਰਾਗੁ ਮਾਰੂ

Raag Maroo

ਰਾਗੁ ਸਿਰੀਰਾਗੁ ਮਹਲਾ ਪਹਿਲਾ ੧

ਘਰੁ ੧

॥ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ

ਜੜਾਉ ॥ ਕਸਤੂਰਿ ਕੁੰਗੂ ਅਗਰਿ ਚੰਦਨਿ

ਲੀਪਿ ਆਵੈ ਚਾਉ ॥ ਮਤੁ ਦੇਖਿ ਭੂਲਾ ਵੀਸਰੈ

ਤੇਰਾ ਚਿਤਿ ਨ ਆਵੈ ਨਾਉ ॥੧॥  ਮੈ ਆਪਣਾ ਗੁਰੁ

ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥

ਰਹਾਉ ॥ ਧਰਤੀ ਤ ਹੀਰੇ ਲਾਲ ਜੜਤੀ

ਪਲਘਿ ਲਾਲ ਜੜਾਉ ॥ ਮੋਹਣੀ ਮੁਖਿ ਮਣੀ

ਸੋਹੈ ਕਰੇ ਰੰਗਿ ਪਸਾਉ ॥ ਮਤੁ ਦੇਖਿ ਭੂਲਾ

ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥

ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ

॥ ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ

ਭਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ

ਨ ਆਵੈ ਨਾਉ ॥੩॥ ਸੁਲਤਾਨੁ ਹੋਵਾ ਮੇਲਿ

ਲਸਕਰ ਤਖਤਿ ਰਾਖਾ ਪਾਉ ॥ ਹੁਕਮੁ

ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥ ਮਤੁ

ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ

॥੪॥੧॥ ਸਿਰੀਰਾਗੁ ਮਹਲਾ ੧ ॥ ਕੋਟਿ

ਕੋਟੀ ਮੇਰੀ ਆਰਜਾ ਪਵਣੁ ਪੀਅਣੁ

ਅਪਿਆਉ ॥ ਚੰਦੁ ਸੂਰਜੁ ਦੁਇ ਗੁਫੈ ਨ ਦੇਖਾ

ਸੁਪਨੈ ਸਉਣ ਨ ਥਾਉ ॥ ਭੀ ਤੇਰੀ ਕੀਮਤਿ

ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥

ਸਾਚਾ ਨਿਰੰਕਾਰੁ ਨਿਜ ਥਾਇ ॥ ਸੁਣਿ ਸੁਣਿ

ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥

ਰਹਾਉ ॥ ਕੁਸਾ ਕਟੀਆ ਵਾਰ ਵਾਰ ਪੀਸਣਿ

ਪੀਸਾ ਪਾਇ ॥ ਅਗੀ ਸੇਤੀ ਜਾਲੀਆ ਭਸਮ

ਸੇਤੀ ਰਲਿ ਜਾਉ ॥ ਭੀ ਤੇਰੀ ਕੀਮਤਿ ਨਾ ਪਵੈ

ਹਉ ਕੇਵਡੁ ਆਖਾ ਨਾਉ ॥੨॥ ਪੰਖੀ ਹੋਇ ਕੈ

ਜੇ ਭਵਾ ਸੈ ਅਸਮਾਨੀ ਜਾਉ ॥ ਨਦਰੀ ਕਿਸੈ

ਨ ਆਵਊ ਨਾ ਕਿਛੁ ਪੀਆ ਨ ਖਾਉ ॥ ਭੀ

ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ

ਨਾਉ ॥੩॥

੧੫

ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ

ਭਾਉ ॥ ਮਸੂ ਤੋਟਿ ਨ ਆਵਈ ਲੇਖਣਿ ਪਉਣੁ

ਚਲਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ

ਕੇਵਡੁ ਆਖਾ ਨਾਉ ॥੪॥੨॥ ਸਿਰੀਰਾਗੁ

ਮਹਲਾ ੧ ॥ ਲੇਖੈ ਬੋਲਣੁ ਬੋਲਣਾ ਲੇਖੈ ਖਾਣਾ

ਖਾਉ ॥ ਲੇਖੈ ਵਾਟ ਚਲਾਈਆ ਲੇਖੈ ਸੁਣਿ

ਵੇਖਾਉ ॥ ਲੇਖੈ ਸਾਹ ਲਵਾਈਅਹਿ ਪੜੇ ਕਿ

ਪੁਛਣ ਜਾਉ ॥੧॥ ਬਾਬਾ ਮਾਇਆ ਰਚਨਾ

ਧੋਹੁ ॥ ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ

ਨ ਓਹੁ ॥੧॥ ਰਹਾਉ ॥ ਜੀਵਣ ਮਰਣਾ ਜਾਇ

ਕੈ ਏਥੈ ਖਾਜੈ ਕਾਲਿ ॥ ਜਿਥੈ ਬਹਿ

ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥

ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ

ਪਰਾਲਿ ॥੨॥ ਸਭੁ ਕੋ ਆਖੈ ਬਹੁਤੁ ਬਹੁਤੁ

ਘਟਿ ਨ ਆਖੈ ਕੋਇ ॥ ਕੀਮਤਿ ਕਿਨੈ ਨ

ਪਾਈਆ ਕਹਣਿ ਨ ਵਡਾ ਹੋਇ ॥ ਸਾਚਾ

ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥

ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ

ਨੀਚੁ ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ

ਸਿਉ ਕਿਆ ਰੀਸ ॥ ਜਿਥੈ ਨੀਚ

ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ

॥੪॥੩॥ ਸਿਰੀਰਾਗੁ ਮਹਲਾ ੧ ॥ ਲਬੁ ਕੁਤਾ

ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥ ਪਰ

ਨਿੰਦਾ ਪਰ ਮਲੁ ਮੁਖ ਸੁਧੀ ਅਗਨਿ /ੋਧੁ

ਚੰਡਾਲੁ ॥ ਰਸ ਕਸ ਆਪੁ ਸਲਾਹਣਾ ਏ

ਕਰਮ ਮੇਰੇ ਕਰਤਾਰ ॥੧॥ ਬਾਬਾ ਬੋਲੀਐ

ਪਤਿ ਹੋਇ ॥ ਊਤਮ ਸੇ ਦਰਿ ਊਤਮ

ਕਹੀਅਹਿ ਨੀਚ ਕਰਮ ਬਹਿ ਰੋਇ ॥੧॥

ਰਹਾਉ ॥ ਰਸੁ ਸੁਇਨਾ ਰਸੁ ਰੁਪਾ ਕਾਮਣਿ

ਰਸੁ ਪਰਮਲ ਕੀ ਵਾਸੁ ॥ ਰਸੁ ਘੋੜੇ ਰਸੁ

ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥ ਏਤੇ

ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥੨॥

ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ

ਪਰਵਾਣੁ ॥ ਫਿਕਾ ਬੋਲਿ ਵਿਗੁਚਣਾ ਸੁਣਿ

ਮੂਰਖ ਮਨ ਅਜਾਣ ॥ ਜੋ ਤਿਸੁ ਭਾਵਹਿ ਸੇ

ਭਲੇ ਹੋਰਿ ਕਿ ਕਹਣ ਵਖਾਣ ॥੩॥ ਤਿਨ ਮਤਿ

ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ

ਰਹਿਆ ਸਮਾਇ ॥ ਤਿਨ ਕਾ ਕਿਆ

ਸਾਲਾਹਣਾ ਅਵਰ ਸੁਆਲਿਉ ਕਾਇ ॥

ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ

ਨਾਇ ॥੪॥੪॥ ਸਿਰੀਰਾਗੁ ਮਹਲਾ ੧ ॥

ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥

ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ

ਚਾਰਿ ॥ ਸਚੁ ਮਿਲਿਆ ਤਿਨ ਸੋਫੀਆ ਰਾਖਣ

ਕਉ ਦਰਵਾਰੁ ॥੧॥ ਨਾਨਕ ਸਾਚੇ ਕਉ ਸਚੁ

ਜਾਣੁ ॥ ਜਿਤੁ ਸੇਵਿਐ ਸੁਖੁ ਪਾਈਐ ਤੇਰੀ

ਦਰਗਹ ਚਲੈ ਮਾਣੁ ॥੧॥ ਰਹਾਉ ॥ ਸਚੁ

ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ ॥

੧੬

ਸੁਣਹਿ ਵਖਾਣਹਿ ਜੇਤੜੇ ਹਉ ਤਿਨ

ਬਲਿਹਾਰੈ ਜਾਉ ॥ ਤਾ ਮਨੁ ਖੀਵਾ ਜਾਣੀਐ

ਜਾ ਮਹਲੀ ਪਾਏ ਥਾਉ ॥੨॥ ਨਾਉ ਨੀਰੁ

ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥

ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ

॥ ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ

ਪਾਸਿ ॥੩॥ ਸੋ ਕਿਉ ਮਨਹੁ ਵਿਸਾਰੀਐ ਜਾ

ਕੇ ਜੀਅ ਪਰਾਣ ॥ ਤਿਸੁ ਵਿਣੁ ਸਭੁ ਅਪਵਿਤ#

ਹੈ ਜੇਤਾ ਪੈਨਣੁ ਖਾਣੁ ॥ ਹੋਰਿ ਗਲਾਂ ਸਭਿ

ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥

ਸਿਰੀਰਾਗੁ ਮਹਲੁ ੧ ॥ ਜਾਲਿ ਮੋਹੁ ਘਸਿ ਮਸੁ

ਕਰਿ ਮਤਿ ਕਾਗਦੁ ਕਰਿ ਸਾਰੁ ॥ ਭਾਉ ਕਲਮ

ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ

॥ ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ

ਪਾਰਾਵਾਰੁ ॥੧॥ ਬਾਬਾ ਏਹੁ ਲੇਖਾ ਲਿਖਿ

ਜਾਣੁ ॥ ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ

ਨੀਸਾਣੁ ॥੧॥ ਰਹਾਉ ॥ ਜਿਥੈ ਮਿਲਹਿ

ਵਡਿਆਈਆ ਸਦ ਖੁਸੀਆ ਸਦ ਚਾਉ ॥

ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ

ਨਾਉ ॥ ਕਰਮਿ ਮਿਲੈ ਤਾ ਪਾਈਐ ਨਾਹੀ

ਗਲੀ ਵਾਉ ਦੁਆਉ ॥੨॥ ਇਕਿ ਆਵਹਿ

ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥

ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ

॥ ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ

॥੩॥ ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ

ਦੇਹ ॥ ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ

ਖੇਹ ॥ ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ

ਨੇਹ ॥੪॥੬॥ ਸਿਰੀਰਾਗੁ ਮਹਲਾ ੧ ॥ ਸਭਿ

ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥ ਖਟ

ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥

ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ

ਕਰੇਇ ॥੧॥ ਬਾਬਾ ਹੋਰੁ ਖਾਣਾ ਖੁਸੀ ਖੁਆਰੁ

॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ

ਵਿਕਾਰ ॥੧॥ ਰਹਾਉ ॥ ਰਤਾ ਪੈਨਣੁ ਮਨੁ

ਰਤਾ ਸੁਪੇਦੀ ਸਤੁ ਦਾਨੁ ॥ ਨੀਲੀ ਸਿਆਹੀ

ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥

ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ

॥੨॥ ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥

ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ

ਵਿਕਾਰ ॥੧॥ ਰਹਾਉ ॥ ਘੋੜੇ ਪਾਖਰ ਸੁਇਨੇ

ਸਾਖਤਿ ਬੂਝਣੁ ਤੇਰੀ ਵਾਟ ॥ ਤਰਕਸ ਤੀਰ

ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥ ਵਾਜਾ

ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ

ਜਾਤਿ ॥੩॥ ਬਾਬਾ ਹੋਰੁ ਚੜਣਾ ਖੁਸੀ ਖੁਆਰੁ

॥ ਜਿਤੁ ਚੜਿਐ ਤਨੁ ਪੀੜੀਐ ਮਨ ਮਹਿ

ਚਲਹਿ ਵਿਕਾਰ ॥੧॥ ਰਹਾਉ ॥ ਘਰ ਮੰਦਰ

ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥

੧੭

ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ

ਬਹੁਤੁ ਅਪਾਰੁ ॥ ਨਾਨਕ ਸਚਾ ਪਾਤਿਸਾਹੁ

ਪੂਛਿ ਨ ਕਰੇ ਬੀਚਾਰੁ ॥੪॥ ਬਾਬਾ ਹੋਰੁ

ਸਉਣਾ ਖੁਸੀ ਖੁਆਰੁ ॥ ਜਿਤੁ ਸੁਤੈ ਤਨੁ

ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥

ਰਹਾਉ ॥੪॥੭॥ ਸਿਰੀਰਾਗੁ ਮਹਲਾ ੧ ॥

ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ

ਅਗਰਿ ਵਾਸੁ ਤਨਿ ਸਾਸੁ ॥ ਅਠਸਠਿ ਤੀਰਥ

ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥

ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ

॥੧॥ ਬਾਬਾ ਹੋਰ ਮਤਿ ਹੋਰ ਹੋਰ ॥ ਜੇ ਸਉ

ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥

ਰਹਾਉ ॥ ਪੂਜ ਲਗੈ ਪੀਰੁ ਆਖੀਐ ਸਭੁ

ਮਿਲੈ ਸੰਸਾਰੁ ॥ ਨਾਉ ਸਦਾਏ ਆਪਣਾ ਹੋਵੈ

ਸਿਧੁ ਸੁਮਾਰੁ ॥ ਜਾ ਪਤਿ ਲੇਖੈ ਨਾ ਪਵੈ ਸਭਾ

ਪੂਜ ਖੁਆਰੁ ॥੨॥ ਜਿਨ ਕਉ ਸਤਿਗੁਰਿ

ਥਾਪਿਆ ਤਿਨ ਮੇਟਿ ਨ ਸਕੈ ਕੋਇ ॥ ਓਨਾ

ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ

॥ ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ

ਸਚੁ ਸੋਇ ॥੩॥ ਖੇਹੂ ਖੇਹ ਰਲਾਈਐ ਤਾ

ਜੀਉ ਕੇਹਾ ਹੋਇ ॥ ਜਲੀਆ ਸਭਿ

ਸਿਆਣਪਾ ਉਠੀ ਚਲਿਆ ਰੋਇ ॥ ਨਾਨਕ

ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ

॥੪॥੮॥ ਸਿਰੀਰਾਗੁ ਮਹਲਾ ੧ ॥ ਗੁਣਵੰਤੀ

ਗੁਣ ਵੀਥਰੈ ਅਉਗੁਣਵੰਤੀ ਝੂਰਿ ॥ ਜੇ

ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ

ਕੂਰਿ ॥ ਨਾ ਬੇੜੀ ਨਾ ਤੁਲਹੜਾ ਨਾ ਪਾਈਐ

ਪਿਰੁ ਦੂਰਿ ॥੧॥ ਮੇਰੇ ਠਾਕੁਰ ਪੂਰੈ ਤਖਤਿ

ਅਡੋਲੁ ॥ ਗੁਰਮੁਖਿ ਪੂਰਾ ਜੇ ਕਰੇ ਪਾਈਐ

ਸਾਚੁ ਅਤੋਲੁ ॥੧॥ ਰਹਾਉ ॥ ਪ੍ਰਭੁ

ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ

॥ ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ

॥ ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ

ਧਿਆਨ ਨਿਹਾਲ ॥੨॥ ਗੁਰੁ ਪਉੜੀ ਬੇੜੀ

ਗੁਰੂ ਗੁਰੁ ਤੁਲਹਾ ਹਰਿ ਨਾਉ ॥ ਗੁਰੁ ਸਰੁ

ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ ॥ ਜੇ

ਤਿਸੁ ਭਾਵੈ ਊਜਲੀ ਸਤ ਸਰਿ ਨਾਵਣ ਜਾਉ

॥੩॥ ਪੂਰੋ ਪੂਰੋ ਆਖੀਐ ਪੂਰੈ ਤਖਤਿ

ਨਿਵਾਸ ॥ ਪੂਰੈ ਥਾਨਿ ਸੁਹਾਵਣੈ ਪੂਰੈ ਆਸ

ਨਿਰਾਸ ॥ ਨਾਨਕ ਪੂਰਾ ਜੇ ਮਿਲੈ ਕਿਉ ਘਾਟੈ

ਗੁਣ ਤਾਸ ॥੪॥੯॥ ਸਿਰੀਰਾਗੁ ਮਹਲਾ ੧ ॥

ਆਵਹੁ ਭੈਣੇ ਗਲਿ ਮਿਲਹ ਅੰਕਿ

ਸਹੇਲੜੀਆਹ ॥ ਮਿਲਿ ਕੈ ਕਰਹ ਕਹਾਣੀਆ

ਸੰਮ੍ਰਥ ਕੰਤ ਕੀਆਹ ॥ ਸਾਚੇ ਸਾਹਿਬ ਸਭਿ

ਗੁਣ ਅਉਗਣ ਸਭਿ ਅਸਾਹ ॥੧॥ ਕਰਤਾ

ਸਭੁ ਕੋ ਤੇਰੈ ਜੋਰਿ ॥ ਏਕੁ ਸਬਦੁ ਬੀਚਾਰੀਐ

ਜਾ ਤੂ ਤਾ ਕਿਆ ਹੋਰਿ ॥੧॥ ਰਹਾਉ ॥ ਜਾਇ

ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣੀ

॥ ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ

੧੮

ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ

ਸੁਣੀ ॥੨॥ ਕੇਤੀਆ ਤੇਰੀਆ ਕੁਦਰਤੀ

ਕੇਵਡ ਤੇਰੀ ਦਾਤਿ ॥ ਕੇਤੇ ਤੇਰੇ ਜੀਅ ਜੰਤ

ਸਿਫਤਿ ਕਰਹਿ ਦਿਨੁ ਰਾਤਿ ॥ ਕੇਤੇ ਤੇਰੇ ਰੂਪ

ਰੰਗ ਕੇਤੇ ਜਾਤਿ ਅਜਾਤਿ ॥੩॥ ਸਚੁ ਮਿਲੈ

ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥

ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ

ਖਾਇ ॥ ਨਾਨਕ ਸਚਾ ਪਾਤਿਸਾਹੁ ਆਪੇ ਲਏ

ਮਿਲਾਇ ॥੪॥੧੦॥ ਸਿਰੀਰਾਗੁ ਮਹਲਾ ੧

॥ ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ

॥ ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ

ਵੇਸਾਹੁ ॥ ਕਲਪ ਤਿਆਗੀ ਬਾਦਿ ਹੈ ਸਚਾ

ਵੇਪਰਵਾਹੁ ॥੧॥ ਮਨ ਰੇ ਸਚੁ ਮਿਲੈ ਭਉ

ਜਾਇ ॥ ਭੈ ਬਿਨੁ ਨਿਰਭਉ ਕਿਉ ਥੀਐ

ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥

ਕੇਤਾ ਆਖਣੁ ਆਖੀਐ ਆਖਣਿ ਤੋਟਿ ਨ

ਹੋਇ ॥ ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ

॥ ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ

ਸੁਖੁ ਹੋਇ ॥੨॥ ਜਗੁ ਸੁਪਨਾ ਬਾਜੀ ਬਨੀ

ਖਿਨ ਮਹਿ ਖੇਲੁ ਖੇਲਾਇ ॥ ਸੰਜੋਗੀ ਮਿਲਿ

ਏਕਸੇ ਵਿਜੋਗੀ ਉਠਿ ਜਾਇ ॥ ਜੋ ਤਿਸੁ ਭਾਣਾ

ਸੋ ਥੀਐ ਅਵਰੁ ਨ ਕਰਣਾ ਜਾਇ ॥੩॥

ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ

ਰਾਸਿ ॥ ਜਿਨੀ ਸਚੁ ਵਣੰਜਿਆ ਗੁਰ ਪੂਰੇ

ਸਾਬਾਸਿ ॥ ਨਾਨਕ ਵਸਤੁ ਪਛਾਣਸੀ ਸਚੁ

ਸਉਦਾ ਜਿਸੁ ਪਾਸਿ ॥੪॥੧੧॥ ਸਿਰੀਰਾਗੁ

ਮਹਲੁ ੧ ॥ ਧਾਤੁ ਮਿਲੈ ਫੁਨਿ ਧਾਤੁ ਕਉ

ਸਿਫਤੀ ਸਿਫਤਿ ਸਮਾਇ ॥ ਲਾਲੁ ਗੁਲਾਲੁ

ਗਹਬਰਾ ਸਚਾ ਰੰਗੁ ਚੜਾਉ ॥ ਸਚੁ ਮਿਲੈ

ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥

ਭਾਈ ਰੇ ਸੰਤ ਜਨਾ ਕੀ ਰੇਣੁ ॥ ਸੰਤ ਸਭਾ

ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧॥

ਰਹਾਉ ॥ ਊਚਉ ਥਾਨੁ ਸੁਹਾਵਣਾ ਊਪਰਿ

ਮਹਲੁ ਮੁਰਾਰਿ ॥ ਸਚੁ ਕਰਣੀ ਦੇ ਪਾਈਐ

ਦਰੁ ਘਰੁ ਮਹਲੁ ਪਿਆਰਿ ॥ ਗੁਰਮੁਖਿ ਮਨੁ

ਸਮਝਾਈਐ ਆਤਮ ਰਾਮੁ ਬੀਚਾਰਿ ॥੨॥

ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ

ਹੋਇ ॥ ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ

ਸਹਜਿ ਮਿਲਿਐ ਸੁਖੁ ਹੋਇ ॥ ਨਿਜ ਘਰਿ

ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ

॥੩॥ ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ

ਕਿਉ ਘਰ ਵਾਸੁ ॥ ਏਕੋ ਸਬਦੁ ਵੀਚਾਰੀਐ

ਅਵਰ ਤਿਆਗੈ ਆਸ ॥ ਨਾਨਕ ਦੇਖਿ

ਦਿਖਾਈਐ ਹਉ ਸਦ ਬਲਿਹਾਰੈ ਜਾਸੁ

॥੪॥੧੨॥ ਸਿਰੀਰਾਗੁ ਮਹਲਾ ੧ ॥ ਧ੍ਰਿਗੁ

ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥ ਕਲਰ

ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ

ਪਾਇ ॥ ਬਿਨੁ ਸਬਦੈ ਸੁਖੁ ਨਾ ਥੀਐ ਪਿਰ

ਬਿਨੁ ਦੂਖੁ ਨ ਜਾਇ ॥੧॥ ਮੁੰਧੇ ਪਿਰ ਬਿਨੁ

ਕਿਆ ਸੀਗਾਰੁ ॥

੧੯

ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ

ਖੁਆਰੁ ॥੧॥ ਰਹਾਉ ॥ ਆਪਿ ਸੁਜਾਣੁ ਨ

ਭੁਲਈ ਸਚਾ ਵਡ ਕਿਰਸਾਣੁ ॥ ਪਹਿਲਾ

ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥ ਨਉ

ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ

॥੨॥ ਗੁਰ ਕਉ ਜਾਣਿ ਨ ਜਾਣਈ ਕਿਆ

ਤਿਸੁ ਚਜੁ ਅਚਾਰੁ ॥ ਅੰਧੁਲੈ ਨਾਮੁ

ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥

ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ

ਖੁਆਰੁ ॥੩॥ ਚੰਦਨੁ ਮੋਲਿ ਅਣਾਇਆ ਕੁੰਗੂ

ਮਾਂਗ ਸੰਧੂਰੁ ॥ ਚੋਆ ਚੰਦਨੁ ਬਹੁ ਘਣਾ ਪਾਨਾ

ਨਾਲਿ ਕਪੂਰੁ ॥ ਜੇ ਧਨ ਕੰਤਿ ਨ ਭਾਵਈ ਤ

ਸਭਿ ਅਡੰਬਰ ਕੂੜੁ ॥੪॥ ਸਭਿ ਰਸ ਭੋਗਣ

ਬਾਦਿ ਹਹਿ ਸਭਿ ਸੀਗਾਰ ਵਿਕਾਰ ॥ ਜਬ

ਲਗੁ ਸਬਦਿ ਨ ਭੇਦੀਐ ਕਿਉ ਸੋਹੈ

ਗੁਰਦੁਆਰਿ ॥ ਨਾਨਕ ਧੰਨੁ ਸੁਹਾਗਣੀ ਜਿਨ

ਸਹ ਨਾਲਿ ਪਿਆਰੁ ॥੫॥੧੩॥ ਸਿਰੀਰਾਗੁ

ਮਹਲਾ ੧ ॥ ਸੁੰਞੀ ਦੇਹ ਡਰਾਵਣੀ ਜਾ ਜੀਉ

ਵਿਚਹੁ ਜਾਇ ॥ ਭਾਹਿ ਬਲੰਦੀ ਵਿਝਵੀ ਧੂਉ

ਨ ਨਿਕਸਿਓ ਕਾਇ ॥ ਪੰਚੇ ਰੁੰਨੇ ਦੁਖਿ ਭਰੇ

ਬਿਨਸੇ ਦੂਜੈ ਭਾਇ ॥੧॥ ਮੂੜੇ ਰਾਮੁ ਜਪਹੁ

ਗੁਣ ਸਾਰਿ ॥ ਹਉਮੈ ਮਮਤਾ ਮੋਹਣੀ ਸਭ

ਮੁਠੀ ਅਹੰਕਾਰਿ ॥੧॥ ਰਹਾਉ ॥ ਜਿਨੀ ਨਾਮੁ

ਵਿਸਾਰਿਆ ਦੂਜੀ ਕਾਰੈ ਲਗਿ ॥ ਦੁਬਿਧਾ

ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥

ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ

॥੨॥ ਮੁਈ ਪਰੀਤਿ ਪਿਆਰੁ ਗਇਆ ਮੁਆ

ਵੈਰੁ ਵਿਰੋਧੁ ॥ ਧੰਧਾ ਥਕਾ ਹਉ ਮੁਈ ਮਮਤਾ

ਮਾਇਆ /ੋਧੁ ॥ ਕਰਮਿ ਮਿਲੈ ਸਚੁ ਪਾਈਐ

ਗੁਰਮੁਖਿ ਸਦਾ ਨਿਰੋਧੁ ॥੩॥ ਸਚੀ ਕਾਰੈ

ਸਚੁ ਮਿਲੈ ਗੁਰਮਤਿ ਪਲੈ ਪਾਇ ॥ ਸੋ ਨਰੁ

ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥ ਨਾਨਕ

ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ

॥੪॥੧੪॥ ਸਿਰੀਰਾਗੁ ਮਹਲ ੧ ॥ ਤਨੁ

ਜਲਿ ਬਲਿ ਮਾਟੀ ਭਇਆ ਮਨੁ ਮਾਇਆ

ਮੋਹਿ ਮਨੂਰੁ ॥ ਅਉਗਣ ਫਿਰਿ ਲਾਗੂ ਭਏ

ਕੂਰਿ ਵਜਾਵੈ ਤੂਰੁ ॥ ਬਿਨੁ ਸਬਦੈ

ਭਰਮਾਈਐ ਦੁਬਿਧਾ ਡੋਬੇ ਪੂਰੁ ॥੧॥ ਮਨ ਰੇ

ਸਬਦਿ ਤਰਹੁ ਚਿਤੁ ਲਾਇ ॥ ਜਿਨਿ ਗੁਰਮੁਖਿ

ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ

॥੧॥ ਰਹਾਉ ॥ ਤਨੁ ਸੂਚਾ ਸੋ ਆਖੀਐ ਜਿਸੁ

ਮਹਿ ਸਾਚਾ ਨਾਉ ॥ ਭੈ ਸਚਿ ਰਾਤੀ ਦੇਹੁਰੀ

ਜਿਹਵਾ ਸਚੁ ਸੁਆਉ ॥ ਸਚੀ ਨਦਰਿ

ਨਿਹਾਲੀਐ ਬਹੁੜਿ ਨ ਪਾਵੈ ਤਾਉ ॥੨॥

ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ

॥ ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ

ਜੋਤਿ ਸਮੋਇ ॥ ਨਿਰਮਲੁ ਮੈਲਾ ਨਾ ਥੀਐ

ਸਬਦਿ ਰਤੇ ਪਤਿ ਹੋਇ ॥੩॥ ਇਹੁ ਮਨੁ

ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥

੨੦

ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ

॥ ਨਾਨਕ ਅਉਗਣ ਵੀਸਰੇ ਗੁਰਿ ਰਾਖੇ ਪਤਿ

ਤਾਹਿ ॥੪॥੧੫॥ ਸਿਰੀਰਾਗੁ ਮਹਲਾ ੧ ॥

ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ

॥ ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ

ਅਹੰਕਾਰਿ ॥ ਮਨਹਠਿ ਮਤੀ ਬੂਡੀਐ

ਗੁਰਮੁਖਿ ਸਚੁ ਸੁ ਤਾਰਿ ॥੧॥ ਗੁਰ ਬਿਨੁ

ਕਿਉ ਤਰੀਐ ਸੁਖੁ ਹੋਇ ॥ ਜਿਉ ਭਾਵੈ ਤਿਉ

ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥੧॥

ਰਹਾਉ ॥ ਆਗੈ ਦੇਖਉ ਡਉ ਜਲੈ ਪਾਛੈ

ਹਰਿਓ ਅੰਗੂਰੁ ॥ ਜਿਸ ਤੇ ਉਪਜੈ ਤਿਸ ਤੇ

ਬਿਨਸੈ ਘਟਿ ਘਟਿ ਸਚੁ ਭਰਪੂਰਿ ॥ ਆਪੇ

ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ ॥੨॥

ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ

॥ ਜਿਉ ਜਿਉ ਸਾਹਬੁ ਮਨਿ ਵਸੈ ਗੁਰਮੁਖਿ

ਅੰਮ੍ਰਿਤੁ ਪੇਉ ॥ ਮਨੁ ਤਨੁ ਤੇਰਾ ਤੂ ਧਣੀ

ਗਰਬੁ ਨਿਵਾਰਿ ਸਮੇਉ ॥੩॥ ਜਿਨਿ ਏਹੁ

ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ

॥ ਗੁਰਮੁਖਿ ਚਾਨਣੁ ਜਾਣੀਐ ਮਨਮੁਖਿ

ਮੁਗਧੁ ਗੁਬਾਰੁ ॥ ਘਟਿ ਘਟਿ ਜੋਤਿ ਨਿਰੰਤਰੀ

ਬੂਝੈ ਗੁਰਮਤਿ ਸਾਰੁ ॥੪॥ ਗੁਰਮੁਖਿ ਜਿਨੀ

ਜਾਣਿਆ ਤਿਨ ਕੀਚੈ ਸਾਬਾਸਿ ॥ ਸਚੇ ਸੇਤੀ

ਰਲਿ ਮਿਲੇ ਸਚੇ ਗੁਣ ਪਰਗਾਸਿ ॥ ਨਾਨਕ

ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ

॥੫॥੧੬॥ ਸਿਰੀਰਾਗੁ ਮਹਲਾ ੧ ॥ ਸੁਣਿ

ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥

ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ

ਤਨੁ ਦੇਹ ॥ ਬਿਨੁ ਗੁਣ ਕਾਮਿ ਨ ਆਵਈ

ਢਹਿ ਢੇਰੀ ਤਨੁ ਖੇਹ ॥੧॥ ਮੇਰੇ ਮਨ ਲੈ

ਲਾਹਾ ਘਰਿ ਜਾਹਿ ॥ ਗੁਰਮੁਖਿ ਨਾਮੁ

ਸਲਾਹੀਐ ਹਉਮੈ ਨਿਵਰੀ ਭਾਹਿ ॥੧॥

ਰਹਾਉ ॥ ਸੁਣਿ ਸੁਣਿ ਗੰਢਣੁ ਗੰਢੀਐ ਲਿਖਿ

ਪੜਿ ਬੁਝਹਿ ਭਾਰੁ ॥ ਤ੍ਰਿਸਨਾ ਅਹਿਨਿਸਿ

ਅਗਲੀ ਹਉਮੈ ਰੋਗੁ ਵਿਕਾਰੁ ॥ ਓਹੁ

ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ

ਸਾਰੁ ॥੨॥ ਲਖ ਸਿਆਣਪ ਜੇ ਕਰੀ ਲਖ

ਸਿਉ ਪ੍ਰੀਤਿ ਮਿਲਾਪੁ ॥ ਬਿਨੁ ਸੰਗਤਿ ਸਾਧ ਨ

ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥ ਹਰਿ

ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ

॥੩॥ ਤਨੁ ਮਨੁ ਗੁਰ ਪਹਿ ਵੇਚਿਆ ਮਨੁ

ਦੀਆ ਸਿਰੁ ਨਾਲਿ ॥ ਤ੍ਰਿਭਵਣੁ ਖੋਜਿ

ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ ॥

ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ

ਨਾਲਿ ॥੪॥੧੭॥ ਸਿਰੀਰਾਗੁ ਮਹਲਾ ੧ ॥

ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ

॥ ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ

ਗਿਰਾਸ ॥ ਅੰਤਰਿ ਗੁਰਮੁਖਿ ਤੂ ਵਸਹਿ ਜਿਉ

ਭਾਵੈ ਤਿਉ ਨਿਰਜਾਸਿ ॥੧॥ ਜੀਅਰੇ ਰਾਮ

ਜਪਤ ਮਨੁ ਮਾਨੁ ॥

੨੧

ਅੰਤਰਿ ਲਾਗੀ ਜਲਿ ਬੁਝੀ ਪਾਇਆ

ਗੁਰਮੁਖਿ ਗਿਆਨੁ ॥੧॥ ਰਹਾਉ ॥ ਅੰਤਰ

ਕੀ ਗਤਿ ਜਾਣੀਐ ਗੁਰ ਮਿਲੀਐ ਸੰਕ

ਉਤਾਰਿ ॥ ਮੁਇਆ ਜਿਤੁ ਘਰਿ ਜਾਈਐ

ਤਿਤੁ ਜੀਵਦਿਆ ਮਰੁ ਮਾਰਿ ॥ ਅਨਹਦ

ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ

॥੨॥ ਅਨਹਦ ਬਾਣੀ ਪਾਈਐ ਤਹ ਹਉਮੈ

ਹੋਇ ਬਿਨਾਸੁ ॥ ਸਤਗੁਰੁ ਸੇਵੇ ਆਪਣਾ ਹਉ

ਸਦ ਕੁਰਬਾਣੈ ਤਾਸੁ ॥ ਖੜਿ ਦਰਗਹ

ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥

ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ

ਮੇਲੁ ॥ ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ

ਜਗਿ ਸੋ ਖੇਲੁ ॥ ਵਿਜੋਗੀ ਦੁਖਿ ਵਿਛੁੜੇ

ਮਨਮੁਖਿ ਲਹਹਿ ਨ ਮੇਲੁ ॥੪॥ ਮਨੁ ਬੈਰਾਗੀ

ਘਰਿ ਵਸੈ ਸਚ ਭੈ ਰਾਤਾ ਹੋਇ ॥ ਗਿਆਨ

ਮਹਾਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥

ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ

ਨ ਹੋਇ ॥੫॥੧੮॥ ਸਿਰੀਰਾਗੁ ਮਹਲਾ ੧ ॥

ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲਭਾਨੁ

॥ ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ

ਜਾਨੁ ॥ ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ

ਗੁਣੀ ਨਿਧਾਨੁ ॥੧॥ ਮਨ ਰੇ ਹਉਮੈ ਛੋਡਿ

ਗੁਮਾਨੁ ॥ ਹਰਿ ਗੁਰੁ ਸਰਵਰੁ ਸੇਵਿ ਤੂ

ਪਾਵਹਿ ਦਰਗਹ ਮਾਨੁ ॥੧॥ ਰਹਾਉ ॥ ਰਾਮ

ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ

ਜਾਨੁ ॥ ਸਭਿ ਸੁਖ ਹਰਿ ਰਸ ਭੋਗਣੇ ਸੰਤ

ਸਭਾ ਮਿਲਿ ਗਿਆਨੁ ॥ ਨਿਤਿ ਅਹਿਨਿਸਿ

ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ

॥੨॥ ਕੂਕਰ ਕੂੜੁ ਕਮਾਈਐ ਗੁਰ ਨਿੰਦਾ

ਪਚੈ ਪਚਾਨੁ ॥ ਭਰਮੇ ਭੂਲਾ ਦੁਖੁ ਘਣੋ ਜਮੁ

ਮਾਰਿ ਕਰੈ ਖੁਲਹਾਨੁ ॥ ਮਨਮੁਖਿ ਸੁਖੁ ਨ

ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥ ਐਥੈ

ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥

ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ

ਪਰਧਾਨੁ ॥ ਨਾਨਕ ਨਾਮੁ ਨ ਵੀਸਰੈ ਕਰਮਿ

ਸਚੈ ਨੀਸਾਣੁ ॥੪॥੧੯॥ ਸਿਰੀਰਾਗੁ ਮਹਲਾ

੧ ॥ ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ

ਮਨ ਮਾਹਿ ॥ ਕਿਉ ਦਰਗਹ ਪਤਿ ਪਾਈਐ

ਜਾ ਹਰਿ ਨ ਵਸੈ ਮਨ ਮਾਹਿ ॥ ਗੁਰਿ ਮਿਲਿਐ

ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥

ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥ ਜਿਨ

ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ

ਸੰਸਾਰਿ ॥੧॥ ਰਹਾਉ ॥ ਜੋਤੀ ਜੋਤਿ

ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥ ਹਿੰਸਾ

ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥

ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ

ਗੁਰੁ ਸੰਜੋਗੁ ॥੨॥ ਕਾਇਆ ਕਾਮਣਿ ਜੇ

ਕਰੀ ਭੋਗੇ ਭੋਗਣਹਾਰੁ ॥ ਤਿਸੁ ਸਿਉ ਨੇਹੁ ਨ

ਕੀਜਈ ਜੋ ਦੀਸੈ ਚਲਣਹਾਰੁ ॥ ਗੁਰਮੁਖਿ

ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ ॥੩॥

੨੨

ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ

ਜਲੁ ਪਾਇ ॥ ਅੰਤਰਿ ਕਮਲੁ ਪ੍ਰਗਾਸਿਆ

ਅੰਮ੍ਰਿਤੁ ਭਰਿਆ ਅਘਾਇ ॥ ਨਾਨਕ

ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ

ਜਾਇ ॥੪॥੨੦॥ ਸਿਰੀਰਾਗੁ ਮਹਲਾ ੧ ॥

ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ

ਹਰਿ ਬੋਲਿ ॥ ਮਨੁ ਸਚ ਕਸਵਟੀ ਲਾਈਐ

ਤੁਲੀਐ ਪੂਰੈ ਤੋਲਿ ॥ ਕੀਮਤਿ ਕਿਨੈ ਨ

ਪਾਈਐ ਰਿਦ ਮਾਣਕ ਮੋਲਿ ਅਮੋਲਿ ॥੧॥

ਭਾਈ ਰੇ ਹਰਿ ਹੀਰਾ ਗੁਰ ਮਾਹਿ ॥

ਸਤਸੰਗਤਿ ਸਤਗੁਰੁ ਪਾਈਐ ਅਹਿਨਿਸਿ

ਸਬਦਿ ਸਲਾਹਿ ॥੧॥ ਰਹਾਉ ॥ ਸਚੁ ਵਖਰੁ

ਧਨੁ ਰਾਸਿ ਲੈ ਪਾਈਐ ਗੁਰ ਪਰਗਾਸਿ ॥

ਜਿਉ ਅਗਨਿ ਮਰੈ ਜਲਿ ਪਾਇਐ ਤਿਉ

ਤ੍ਰਿਸਨਾ ਦਾਸਨਿ ਦਾਸਿ ॥ ਜਮ ਜੰਦਾਰੁ ਨ

ਲਗਈ ਇਉ ਭਉਜਲੁ ਤਰੈ ਤਰਾਸਿ ॥੨॥

ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ

ਭਾਇ ॥ ਸਾਕਤ ਸਚੁ ਨ ਭਾਵਈ ਕੂੜੈ ਕੂੜੀ

ਪਾਂਇ ॥ ਸਚਿ ਰਤੇ ਗੁਰਿ ਮੇਲਿਐ ਸਚੇ ਸਚਿ

ਸਮਾਇ ॥੩॥ ਮਨ ਮਹਿ ਮਾਣਕੁ ਲਾਲੁ ਨਾਮੁ

ਰਤਨੁ ਪਦਾਰਥੁ ਹੀਰੁ ॥ ਸਚੁ ਵਖਰੁ ਧਨੁ

ਨਾਮੁ ਹੈ ਘਟਿ ਘਟਿ ਗਹਿਰ ਗੰਭੀਰੁ ॥ ਨਾਨਕ

ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ

॥੪॥੨੧॥ ਸਿਰੀਰਾਗੁ ਮਹਲਾ ੧ ॥ ਭਰਮੇ

ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥

ਅੰਤਰਿ ਮੈਲੁ ਨ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ

ਵੇਸੁ ॥ ਹੋਰੁ ਕਿਤੈ ਭਗਤਿ ਨ ਹੋਵਈ ਬਿਨੁ

ਸਤਿਗੁਰ ਕੇ ਉਪਦੇਸ ॥੧॥ ਮਨ ਰੇ

ਗੁਰਮੁਖਿ ਅਗਨਿ ਨਿਵਾਰਿ ॥ ਗੁਰ ਕਾ

ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ

॥੧॥ ਰਹਾਉ ॥ ਮਨੁ ਮਾਣਕੁ ਨਿਰਮੋਲੁ ਹੈ

ਰਾਮ ਨਾਮਿ ਪਤਿ ਪਾਇ ॥ ਮਿਲਿ ਸਤਸੰਗਤਿ

ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ ॥

ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ

ਸਲਲ ਸਮਾਇ ॥੨॥ ਜਿਨਿ ਹਰਿ ਹਰਿ ਨਾਮੁ

ਨ ਚੇਤਿਓ ਸੁ ਅਉਗੁਣਿ ਆਵੈ ਜਾਇ ॥ ਜਿਸੁ

ਸਤਗੁਰੁ ਪੁਰਖੁ ਨ ਭੇਟਿਓ ਸੁ ਭਉਜਲਿ ਪਚੈ

ਪਚਾਇ ॥ ਇਹੁ ਮਾਣਕੁ ਜੀਉ ਨਿਰਮੋਲੁ ਹੈ

ਇਉ ਕਉਡੀ ਬਦਲੈ ਜਾਇ ॥੩॥ ਜਿੰਨਾ

ਸਤਗੁਰੁ ਰਸਿ ਮਿਲੈ ਸੇ ਪੂਰੇ ਪੁਰਖ ਸੁਜਾਣ ॥

ਗੁਰ ਮਿਲਿ ਭਉਜਲੁ ਲੰਘੀਐ ਦਰਗਹ ਪਤਿ

ਪਰਵਾਣੁ ॥ ਨਾਨਕ ਤੇ ਮੁਖ ਉਜਲੇ ਧੁਨਿ

ਉਪਜੈ ਸਬਦੁ ਨੀਸਾਣੁ ॥੪॥੨੨॥

ਸਿਰੀਰਾਗੁ ਮਹਲਾ ੧ ॥ ਵਣਜੁ ਕਰਹੁ

ਵਣਜਾਰਿਹੋ ਵਖਰੁ ਲੇਹੁ ਸਮਾਲਿ ॥ ਤੈਸੀ

ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥

ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ

॥੧॥ ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥

ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ

ਪਤੀਆਇ ॥੧॥ ਰਹਾਉ ॥

੨੩

ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ

॥ ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ

ਹੋਇ ॥ ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ

ਨਿਤ ਰੋਇ ॥੨॥ ਖੋਟੇ ਪੋਤੈ ਨਾ ਪਵਹਿ ਤਿਨ

ਹਰਿ ਗੁਰ ਦਰਸੁ ਨ ਹੋਇ ॥ ਖੋਟੇ ਜਾਤਿ ਨ

ਪਤਿ ਹੈ ਖੋਟਿ ਨ ਸੀਝਸਿ ਕੋਇ ॥ ਖੋਟੇ ਖੋਟੁ

ਕਮਾਵਣਾ ਆਇ ਗਇਆ ਪਤਿ ਖੋਇ ॥੩॥

ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ

ਸਾਲਾਹ ॥ ਰਾਮ ਨਾਮ ਰੰਗਿ ਰਤਿਆ ਭਾਰੁ ਨ

ਭਰਮੁ ਤਿਨਾਹ ॥ ਹਰਿ ਜਪਿ ਲਾਹਾ ਅਗਲਾ

ਨਿਰਭਉ ਹਰਿ ਮਨ ਮਾਹ ॥੪॥੨੩॥

ਸਿਰੀਰਾਗੁ ਮਹਲਾ ੧ ਘਰੁ ੨ ॥ ਧਨੁ ਜੋਬਨੁ

ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥

ਪਬਣਿ ਕੇਰੇ ਪਤ ਜਿਉ ਢਲਿ ਢੁਲਿ

ਜੁੰਮਣਹਾਰ ॥੧॥ ਰੰਗੁ ਮਾਣਿ ਲੈ ਪਿਆਰਿਆ

ਜਾ ਜੋਬਨੁ ਨਉ ਹੁਲਾ ॥ ਦਿਨ ਥੋੜੜੇ ਥਕੇ

ਭਇਆ ਪੁਰਾਣਾ ਚੋਲਾ ॥੧॥ ਰਹਾਉ ॥

ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥ ਹੰ

ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥ ਕੀ

ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥

ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ

॥੩॥ ਨਾਨਕ ਸੁਤੀ ਪੇਈਐ ਜਾਣੁ ਵਿਰਤੀ

ਸੰਨਿ ॥ ਗੁਣਾ ਗਵਾਈ ਗੰਠੜੀ ਅਵਗਣ ਚਲੀ

ਬੰਨਿ ॥੪॥੨੪॥ ਸਿਰੀਰਾਗੁ ਮਹਲਾ ੧ ਘਰੁ

ਦੂਜਾ ੨ ॥ ਆਪੇ ਰਸੀਆ ਆਪਿ ਰਸੁ ਆਪੇ

ਰਾਵਣਹਾਰੁ ॥ ਆਪੇ ਹੋਵੈ ਚੋਲੜਾ ਆਪੇ ਸੇਜ

ਭਤਾਰੁ ॥੧॥ ਰੰਗਿ ਰਤਾ ਮੇਰਾ ਸਾਹਿਬੁ ਰਵਿ

ਰਹਿਆ ਭਰਪੂਰਿ ॥੧॥ ਰਹਾਉ ॥ ਆਪੇ

ਮਾਛੀ ਮਛੁਲੀ ਆਪੇ ਪਾਣੀ ਜਾਲੁ ॥ ਆਪੇ

ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥

ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ

॥ ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ

॥੩॥ ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ

ਹੰਸੁ ॥ ਕਉਲੁ ਤੂ ਹੈ ਕਵੀਆ ਤੂ ਹੈ ਆਪੇ

ਵੇਖਿ ਵਿਗਸੁ ॥੪॥੨੫॥ ਸਿਰੀਰਾਗੁ ਮਹਲਾ

੧ ਘਰੁ ੩ ॥ ਇਹੁ ਤਨੁ ਧਰਤੀ ਬੀਜੁ ਕਰਮਾ

ਕਰੋ ਸਲਿਲ ਆਪਾਉ ਸਾਰਿੰਗਪਾਣੀ ॥ ਮਨੁ

ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ

ਪਾਵਸਿ ਪਦੁ ਨਿਰਬਾਣੀ ॥੧॥ ਕਾਹੇ

ਗਰਬਸਿ ਮੂੜੇ ਮਾਇਆ ॥ ਪਿਤ ਸੁਤੋ ਸਗਲ

ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ

॥ ਰਹਾਉ ॥ ਬਿਖੈ ਬਿਕਾਰ ਦੁਸਟ ਕਿਰਖਾ

ਕਰੇ ਇਨ ਤਜਿ ਆਤਮੈ ਹੋਇ ਧਿਆਈ ॥

ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ

ਬਿਗਸੈ ਮਧੁ ਆਸ੍ਰਮਾਈ ॥੨॥ ਬੀਸ

ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ

ਕਾਲੁ ਸਾਰੈ ॥ ਦਸ ਅਠਾਰ ਮੈ ਅਪਰੰਪਰੋ

ਚੀਨੈ ਕਹੈ ਨਾਨਕੁ ਇਵ ਏਕੁ ਤਾਰੈ

॥੩॥੨੬॥

੨੪

ਸਿਰੀਰਾਗੁ ਮਹਲਾ ੧ ਘਰੁ ੩ ॥ ਅਮਲੁ ਕਰਿ

ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ

ਦੇਹਿ ਪਾਣੀ ॥ ਹੋਇ ਕਿਰਸਾਣੁ ਈਮਾਨੁ

ਜੰਮਾਇ ਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ

॥੧॥ ਮਤੁ ਜਾਣ ਸਹਿ ਗਲੀ ਪਾਇਆ ॥

ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ

ਜਨਮੁ ਗਵਾਇਆ ॥੧॥ ਰਹਾਉ ॥ ਐਬ

ਤਨਿ ਚਿਕੜੋ ਇਹੁ ਮਨੁ ਮੀਡਕੋ ਕਮਲ ਕੀ

ਸਾਰ ਨਹੀ ਮੂਲਿ ਪਾਈ ॥ ਭਉਰੁ ਉਸਤਾਦੁ

ਨਿਤ ਭਾਖਿਆ ਬੋਲੇ ਕਿਉ ਬੂਝੈ ਜਾ ਨਹ

ਬੁਝਾਈ ॥੨॥ ਆਖਣੁ ਸੁਨਣਾ ਪਉਣ ਕੀ

ਬਾਣੀ ਇਹੁ ਮਨੁ ਰਤਾ ਮਾਇਆ ॥ ਖਸਮ ਕੀ

ਨਦਰਿ ਦਿਲਹਿ ਪਸਿੰਦੇ ਜਿਨੀ ਕਰਿ ਏਕੁ

ਧਿਆਇਆ ॥੩॥ ਤੀਹ ਕਰਿ ਰਖੇ ਪੰਜ ਕਰਿ

ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥

ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ

ਕਿਤ ਕੂ ਸੰਜਿਆਹੀ ॥੪॥੨੭॥ ਸਿਰੀਰਾਗੁ

ਮਹਲਾ ੧ ਘਰੁ ੪ ॥ ਸੋਈ ਮਉਲਾ ਜਿਨਿ

ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥

ਆਬ ਖਾਕੁ ਜਿਨਿ ਬੰਧਿ ਰਹਾਈ ਧੰਨੁ

ਸਿਰਜਣਹਾਰੋ ॥੧॥ ਮਰਣਾ ਮੁਲਾ ਮਰਣਾ ॥

ਭੀ ਕਰਤਾਰਹੁ ਡਰਣਾ ॥੧॥ ਰਹਾਉ ॥ ਤਾ ਤੂ

ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ ॥

ਜੇ ਬਹੁਤੇਰਾ ਪੜਿਆ ਹੋਵਹਿ ਕੋ ਰਹੈ ਨ

ਭਰੀਐ ਪਾਈ ॥੨॥ ਸੋਈ ਕਾਜੀ ਜਿਨਿ ਆਪੁ

ਤਜਿਆ ਇਕੁ ਨਾਮੁ ਕੀਆ ਆਧਾਰੋ ॥ ਹੈ ਭੀ

ਹੋਸੀ ਜਾਇ ਨ ਜਾਸੀ ਸਚਾ ਸਿਰਜਣਹਾਰੋ

॥੩॥ ਪੰਜ ਵਖਤ ਨਿਵਾਜ ਗੁਜਾਰਹਿ ਪੜਹਿ

ਕਤੇਬ ਕੁਰਾਣਾ ॥ ਨਾਨਕੁ ਆਖੈ ਗੋਰ ਸਦੇਈ

ਰਹਿਓ ਪੀਣਾ ਖਾਣਾ ॥੪॥੨੮॥ ਸਿਰੀਰਾਗੁ

ਮਹਲਾ ੧ ਘਰੁ ੪ ॥ ਏਕੁ ਸੁਆਨੁ ਦੁਇ

ਸੁਆਨੀ ਨਾਲਿ ॥ ਭਲਕੇ ਭਉਕਹਿ ਸਦਾ

ਬਇਆਲਿ ॥ ਕੂੜੁ ਛੁਰਾ ਮੁਠਾ ਮੁਰਦਾਰੁ ॥

ਧਾਣਕ ਰੂਪਿ ਰਹਾ ਕਰਤਾਰ ॥੧॥ ਮੈ ਪਤਿ

ਕੀ ਪੰਦਿ ਨ ਕਰਣੀ ਕੀ ਕਾਰ ॥ ਹਉ ਬਿਗੜੈ

ਰੂਪਿ ਰਹਾ ਬਿਕਰਾਲ ॥ ਤੇਰਾ ਏਕੁ ਨਾਮੁ ਤਾਰੇ

ਸੰਸਾਰੁ ॥ ਮੈ ਏਹਾ ਆਸ ਏਹੋ ਆਧਾਰੁ ॥੧॥

ਰਹਾਉ ॥ ਮੁਖਿ ਨਿੰਦਾ ਆਖਾ ਦਿਨੁ ਰਾਤਿ ॥

ਪਰ ਘਰੁ ਜੋਹੀ ਨੀਚ ਸਨਾਤਿ ॥ ਕਾਮੁ /ੋਧੁ

ਤਨਿ ਵਸਹਿ ਚੰਡਾਲ ॥ ਧਾਣਕ ਰੂਪਿ ਰਹਾ

ਕਰਤਾਰ ॥੨॥ ਫਾਹੀ ਸੁਰਤਿ ਮਲੂਕੀ ਵੇਸੁ ॥

ਹਉ ਠਗਵਾੜਾ ਠਗੀ ਦੇਸੁ ॥ ਖਰਾ ਸਿਆਣਾ

ਬਹੁਤਾ ਭਾਰੁ ॥ ਧਾਣਕ ਰੂਪਿ ਰਹਾ ਕਰਤਾਰ

॥੩॥ ਮੈ ਕੀਤਾ ਨ ਜਾਤਾ ਹਰਾਮਖੋਰੁ ॥ ਹਉ

ਕਿਆ ਮੁਹੁ ਦੇਸਾ ਦੁਸਟੁ ਚੋਰੁ ॥ ਨਾਨਕੁ ਨੀਚੁ

ਕਹੈ ਬੀਚਾਰੁ ॥ ਧਾਣਕ ਰੂਪਿ ਰਹਾ ਕਰਤਾਰ

॥੪॥੨੯॥ ਸਿਰੀਰਾਗੁ ਮਹਲਾ ੧ ਘਰੁ ੪ ॥

ਏਕਾ ਸੁਰਤਿ ਜੇਤੇ ਹੈ ਜੀਅ ॥ ਸੁਰਤਿ ਵਿਹੂਣਾ

ਕੋਇ ਨ ਕੀਅ ॥

੨੫

ਜੇਹੀ ਸੁਰਤਿ ਤੇਹਾ ਤਿਨ ਰਾਹੁ ॥ ਲੇਖਾ ਇਕੋ

ਆਵਹੁ ਜਾਹੁ ॥੧॥ ਕਾਹੇ ਜੀਅ ਕਰਹਿ

ਚਤੁਰਾਈ ॥ ਲੇਵੈ ਦੇਵੈ ਢਿਲ ਨ ਪਾਈ ॥੧॥

ਰਹਾਉ ॥ ਤੇਰੇ ਜੀਅ ਜੀਆ ਕਾ ਤੋਹਿ ॥ ਕਿਤ

ਕਉ ਸਾਹਿਬ ਆਵਹਿ ਰੋਹਿ ॥ ਜੇ ਤੂ ਸਾਹਿਬ

ਆਵਹਿ ਰੋਹਿ ॥ ਤੂ ਓਨਾ ਕਾ ਤੇਰੇ ਓਹਿ

॥੨॥ ਅਸੀ ਬੋਲਵਿਗਾੜ ਵਿਗਾੜਹ ਬੋਲ ॥

ਤੂ ਨਦਰੀ ਅੰਦਰਿ ਤੋਲਹਿ ਤੋਲ ॥ ਜਹ

ਕਰਣੀ ਤਹ ਪੂਰੀ ਮਤਿ ॥ ਕਰਣੀ ਬਾਝਹੁ

ਘਟੇ ਘਟਿ ॥੩॥ ਪ੍ਰਣਵਤਿ ਨਾਨਕ ਗਿਆਨੀ

ਕੈਸਾ ਹੋਇ ॥ ਆਪੁ ਪਛਾਣੈ ਬੂਝੈ ਸੋਇ ॥ ਗੁਰ

ਪਰਸਾਦਿ ਕਰੇ ਬੀਚਾਰੁ ॥ ਸੋ ਗਿਆਨੀ

ਦਰਗਹ ਪਰਵਾਣੁ ॥੪॥੩੦॥ ਸਿਰੀਰਾਗੁ

ਮਹਲਾ ੧ ਘਰੁ ੪ ॥ ਤੂ ਦਰੀਆਉ ਦਾਨਾ

ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥ ਜਹ ਜਹ

ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ

ਮਰਾ ॥੧॥ ਨ ਜਾਣਾ ਮੇਉ ਨ ਜਾਣਾ ਜਾਲੀ ॥

ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥੧॥

ਰਹਾਉ ॥ ਤੂ ਭਰਪੂਰਿ ਜਾਨਿਆ ਮੈ ਦੂਰਿ ॥

ਜੋ ਕਛੁ ਕਰੀ ਸੁ ਤੇਰੈ ਹਦੂਰਿ ॥ ਤੂ ਦੇਖਹਿ

ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ

॥੨॥ ਜੇਤਾ ਦੇਹਿ ਤੇਤਾ ਹਉ ਖਾਉ ॥ ਬਿਆ

ਦਰੁ ਨਾਹੀ ਕੈ ਦਰਿ ਜਾਉ ॥ ਨਾਨਕੁ ਏਕ ਕਹੈ

ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ

॥੩॥ ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ

ਮਿਆਨ ॥ ਆਪੇ ਵੇਖੈ ਸੁਣੇ ਆਪੇ ਹੀ

ਕੁਦਰਤਿ ਕਰੇ ਜਹਾਨ ॥ ਜੋ ਤਿਸੁ ਭਾਵੈ

ਨਾਨਕਾ ਹੁਕਮੁ ਸੋਈ ਪਰਵਾਨ ॥੪॥੩੧॥

ਸਿਰੀਰਾਗੁ ਮਹਲਾ ੧ ਘਰੁ ੪ ॥ ਕੀਤਾ ਕਹਾ

ਕਰੇ ਮਨਿ ਮਾਨੁ ॥ ਦੇਵਣਹਾਰੇ ਕੈ ਹਥਿ ਦਾਨੁ

॥ ਭਾਵੈ ਦੇਇ ਨ ਦੇਈ ਸੋਇ ॥ ਕੀਤੇ ਕੈ

ਕਹਿਐ ਕਿਆ ਹੋਇ ॥੧॥ ਆਪੇ ਸਚੁ ਭਾਵੈ

ਤਿਸੁ ਸਚੁ ॥ ਅੰਧਾ ਕਚਾ ਕਚੁ ਨਿਕਚੁ ॥੧॥

ਰਹਾਉ ॥ ਜਾ ਕੇ ਰੁਖ ਬਿਰਖ ਆਰਾਉ ॥ ਜੇਹੀ

ਧਾਤੁ ਤੇਹਾ ਤਿਨ ਨਾਉ ॥ ਫੁਲੁ ਭਾਉ ਫਲੁ

ਲਿਖਿਆ ਪਾਇ ॥ ਆਪਿ ਬੀਜਿ ਆਪੇ ਹੀ

ਖਾਇ ॥੨॥ ਕਚੀ ਕੰਧ ਕਚਾ ਵਿਚਿ ਰਾਜੁ ॥

ਮਤਿ ਅਲੂਣੀ ਫਿਕਾ ਸਾਦੁ ॥ ਨਾਨਕ ਆਣੇ

ਆਵੈ ਰਾਸਿ ॥ ਵਿਣੁ ਨਾਵੈ ਨਾਹੀ ਸਾਬਾਸਿ

॥੩॥੩੨॥ ਸਿਰੀਰਾਗੁ ਮਹਲਾ ੧ ਘਰੁ ੫ ॥

ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ

ਕਰਿ ਸਕੈ ॥ ਜਿਉ ਸਾਹਿਬੁ ਰਾਖੈ ਤਿਉ ਰਹੈ

ਇਸੁ ਲੋਭੀ ਕਾ ਜੀਉ ਟਲ ਪਲੈ ॥੧॥ ਬਿਨੁ

ਤੇਲ ਦੀਵਾ ਕਿਉ ਜਲੈ ॥੧॥ ਰਹਾਉ ॥ ਪੋਥੀ

ਪੁਰਾਣ ਕਮਾਈਐ ॥ ਭਉ ਵਟੀ ਇਤੁ ਤਨਿ

ਪਾਈਐ ॥ ਸਚੁ ਬੂਝਣੁ ਆਣਿ ਜਲਾਈਐ

॥੨॥ ਇਹੁ ਤੇਲੁ ਦੀਵਾ ਇਉ ਜਲੈ ॥ ਕਰਿ

ਚਾਨਣੁ ਸਾਹਿਬ ਤਉ ਮਿਲੈ ॥੧॥ ਰਹਾਉ ॥

ਇਤੁ ਤਨਿ ਲਾਗੈ ਬਾਣੀਆ ॥ ਸੁਖੁ ਹੋਵੈ ਸੇਵ

ਕਮਾਣੀਆ ॥

੨੬

ਸਭ ਦੁਨੀਆ ਆਵਣ ਜਾਣੀਆ ॥੩॥ ਵਿਚਿ

ਦੁਨੀਆ ਸੇਵ ਕਮਾਈਐ ॥ ਤਾ ਦਰਗਹ

ਬੈਸਣੁ ਪਾਈਐ ॥ ਕਹੁ ਨਾਨਕ ਬਾਹ

ਲੁਡਾਈਐ ॥੪॥੩੩॥

ਸਿਰੀਰਾਗੁ ਮਹਲਾ ੩ ਘਰੁ ੧

< ਸਤਿਗੁਰ ਪ੍ਰਸਾਦਿ ॥

ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ

ਇਕ ਚਿਤਿ ਭਾਇ ॥ ਸਤਿਗੁਰੁ ਮਨ ਕਾਮਨਾ

ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥ ਮਨ

ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ

॥ ਨਾਉ ਧਿਆਈਐ ਨਾਉ ਮੰਗੀਐ ਨਾਮੇ

ਸਹਜਿ ਸਮਾਇ ॥੧॥ ਮਨ ਮੇਰੇ ਹਰਿ ਰਸੁ

ਚਾਖੁ ਤਿਖ ਜਾਇ ॥ ਜਿਨੀ ਗੁਰਮੁਖਿ

ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ

॥ ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ

ਨਾਮੁ ਨਿਧਾਨੁ ॥ ਅੰਤਰਿ ਹਰਿ ਰਸੁ ਰਵਿ

ਰਹਿਆ ਚੂਕਾ ਮਨਿ ਅਭਿਮਾਨੁ ॥ ਹਿਰਦੈ

ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥

ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ

ਦਰਗਹਿ ਮਾਨੁ ॥੨॥ ਸਤਿਗੁਰੁ ਸੇਵਨਿ

ਆਪਣਾ ਤੇ ਵਿਰਲੇ ਸੰਸਾਰਿ ॥ ਹਉਮੈ ਮਮਤਾ

ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥ ਹਉ

ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ

ਪਿਆਰੁ ॥ ਸੇਈ ਸੁਖੀਏ ਚਹੁ ਜੁਗੀ ਜਿਨਾ

ਨਾਮੁ ਅਖੁਟੁ ਅਪਾਰੁ ॥੩॥ ਗੁਰ ਮਿਲਿਐ

ਨਾਮੁ ਪਾਈਐ ਚੂਕੈ ਮੋਹ ਪਿਆਸ ॥ ਹਰਿ

ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ

ਉਦਾਸੁ ॥ ਜਿਨਾ ਹਰਿ ਕਾ ਸਾਦੁ ਆਇਆ

ਹਉ ਤਿਨ ਬਲਿਹਾਰੈ ਜਾਸੁ ॥ ਨਾਨਕ ਨਦਰੀ

ਪਾਈਐ ਸਚੁ ਨਾਮੁ ਗੁਣਤਾਸੁ

॥੪॥੧॥੩੪॥ ਸਿਰੀਰਾਗੁ ਮਹਲਾ ੩ ॥ ਬਹੁ

ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ

ਕਮਾਇ ॥ ਹਰਿ ਕਾ ਮਹਲੁ ਨ ਪਾਵਈ ਮਰਿ

ਵਿਸਟਾ ਮਾਹਿ ਸਮਾਇ ॥੧॥ ਮਨ ਰੇ ਗ੍ਰਿਹ ਹੀ

ਮਾਹਿ ਉਦਾਸੁ ॥ ਸਚੁ ਸੰਜਮੁ ਕਰਣੀ ਸੋ ਕਰੇ

ਗੁਰਮੁਖਿ ਹੋਇ ਪਰਗਾਸੁ ॥੧॥ ਰਹਾਉ ॥

ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ

ਘਰੈ ਮਹਿ ਪਾਇ ॥ ਹਰਿ ਕਾ ਨਾਮੁ

ਧਿਆਈਐ ਸਤਸੰਗਤਿ ਮੇਲਿ ਮਿਲਾਇ

॥੨॥ ਜੇ ਲਖ ਇਸਤਰੀਆ ਭੋਗ ਕਰਹਿ ਨਵ

ਖੰਡ ਰਾਜੁ ਕਮਾਹਿ ॥ ਬਿਨੁ ਸਤਗੁਰ ਸੁਖੁ ਨ

ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥ ਹਰਿ

ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ

ਚਿਤੁ ਲਾਇ ॥ ਤਿਨਾ ਪਿਛੈ ਰਿਧਿ ਸਿਧਿ ਫਿਰੈ

ਓਨਾ ਤਿਲੁ ਨ ਤਮਾਇ ॥੪॥ ਜੋ ਪ੍ਰਭ ਭਾਵੈ ਸੋ

ਥੀਐ ਅਵਰੁ ਨ ਕਰਣਾ ਜਾਇ ॥ ਜਨੁ ਨਾਨਕੁ

ਜੀਵੈ ਨਾਮੁ ਲੈ ਹਰਿ ਦੇਵਹੁ ਸਹਜਿ ਸੁਭਾਇ

॥੫॥੨॥੩੫॥

੨੭

ਸਿਰੀਰਾਗੁ ਮਹਲਾ ੩ ਘਰੁ ੧ ॥ ਜਿਸ ਹੀ ਕੀ

ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ ॥

ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ

ਹੋਇ ॥ ਅੰਤਰਿ ਜਿਸ ਕੈ ਸਚੁ ਵਸੈ ਸਚੇ ਸਚੀ

ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਤਿਨ

ਨਿਜ ਘਰਿ ਵਾਸਾ ਹੋਇ ॥੧॥ ਮੇਰੇ ਰਾਮ ਮੈ

ਹਰਿ ਬਿਨੁ ਅਵਰੁ ਨ ਕੋਇ ॥ ਸਤਗੁਰੁ ਸਚੁ

ਪ੍ਰਭੁ ਨਿਰਮਲਾ ਸਬਦਿ ਮਿਲਾਵਾ ਹੋਇ ॥੧॥

ਰਹਾਉ ॥ ਸਬਦਿ ਮਿਲੈ ਸੋ ਮਿਲਿ ਰਹੈ ਜਿਸ

ਨਉ ਆਪੇ ਲਏ ਮਿਲਾਇ ॥ ਦੂਜੈ ਭਾਇ ਕੋ

ਨਾ ਮਿਲੈ ਫਿਰਿ ਫਿਰਿ ਆਵੈ ਜਾਇ ॥ ਸਭ

ਮਹਿ ਇਕੁ ਵਰਤਦਾ ਏਕੋ ਰਹਿਆ ਸਮਾਇ ॥

ਜਿਸ ਨਉ ਆਪਿ ਦਇਆਲੁ ਹੋਇ ਸੋ

ਗੁਰਮੁਖਿ ਨਾਮਿ ਸਮਾਇ ॥੨॥ ਪੜਿ ਪੜਿ

ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ ॥ ਮਤਿ

ਬੁਧਿ ਭਵੀ ਨ ਬੁਝਈ ਅੰਤਰਿ ਲੋਭ ਵਿਕਾਰੁ ॥

ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ

ਖੁਆਰੁ ॥ ਪੂਰਬਿ ਲਿਖਿਆ ਕਮਾਵਣਾ ਕੋਇ

ਨ ਮੇਟਣਹਾਰੁ ॥੩॥ ਸਤਗੁਰ ਕੀ ਸੇਵਾ

ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ

ਮਿਲਹਿ ਤਾ ਹਰਿ ਮਿਲੈ ਸੇਵਾ ਪਵੈ ਸਭ ਥਾਇ

॥ ਪਾਰਸਿ ਪਰਸਿਐ ਪਾਰਸੁ ਹੋਇ ਜੋਤੀ ਜੋਤਿ

ਸਮਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ

ਸਤਗੁਰੁ ਮਿਲਿਆ ਆਇ ॥੪॥ ਮਨ ਭੁਖਾ

ਭੁਖਾ ਮਤ ਕਰਹਿ ਮਤ ਤੂ ਕਰਹਿ ਪੂਕਾਰ ॥

ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ

ਅਧਾਰੁ ॥ ਨਿਰਭਉ ਸਦਾ ਦਇਆਲੁ ਹੈ

ਸਭਨਾ ਕਰਦਾ ਸਾਰ ॥ ਨਾਨਕ ਗੁਰਮੁਖਿ

ਬੁਝੀਐ ਪਾਈਐ ਮੋਖ ਦੁਆਰੁ

॥੫॥੩॥੩੬॥ ਸਿਰੀਰਾਗੁ ਮਹਲਾ ੩ ॥

ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ

ਵਾਸੁ ॥ ਗੁਰਮਤੀ ਸਾਲਾਹਿ ਸਚੁ ਹਰਿ

ਪਾਇਆ ਗੁਣਤਾਸੁ ॥ ਸਬਦਿ ਰਤੇ ਸੇ

ਨਿਰਮਲੇ ਹਉ ਸਦ ਬਲਿਹਾਰੈ ਜਾਸੁ ॥ ਹਿਰਦੈ

ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ

॥੧॥ ਮਨ ਮੇਰੇ ਹਰਿ ਹਰਿ ਨਿਰਮਲੁ

ਧਿਆਇ ॥ ਧੁਰਿ ਮਸਤਕਿ ਜਿਨ ਕਉ

ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥੧॥

ਰਹਾਉ ॥ ਹਰਿ ਸੰਤਹੁ ਦੇਖਹੁ ਨਦਰਿ ਕਰਿ

ਨਿਕਟਿ ਵਸੈ ਭਰਪੂਰਿ ॥ ਗੁਰਮਤਿ ਜਿਨੀ

ਪਛਾਣਿਆ ਸੇ ਦੇਖਹਿ ਸਦਾ ਹਦੂਰਿ ॥ ਜਿਨ

ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ

ਦੂਰਿ ॥ ਮਨਮੁਖ ਗੁਣ ਤੈ ਬਾਹਰੇ ਬਿਨੁ ਨਾਵੈ

ਮਰਦੇ ਝੂਰਿ ॥੨॥ ਜਿਨ ਸਬਦਿ ਗੁਰੂ ਸੁਣਿ

ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ

॥ ਅਨਦਿਨੁ ਭਗਤੀ ਰਤਿਆ ਮਨੁ ਤਨੁ

ਨਿਰਮਲੁ ਹੋਇ ॥ ਕੂੜਾ ਰੰਗੁ ਕਸੁੰਭ ਕਾ

ਬਿਨਸਿ ਜਾਇ ਦੁਖੁ ਰੋਇ ॥

੨੮

ਜਿਸੁ ਅੰਦਰਿ ਨਾਮ ਪ੍ਰਗਾਸੁ ਹੈ ਓਹੁ ਸਦਾ

ਸਦਾ ਥਿਰੁ ਹੋਇ ॥੩॥ ਇਹੁ ਜਨਮੁ ਪਦਾਰਥੁ

ਪਾਇ ਕੈ ਹਰਿ ਨਾਮੁ ਨ ਚੇਤੈ ਲਿਵ ਲਾਇ ॥

ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਨ

ਪਾਇ ॥ ਓਹ ਵੇਲਾ ਹਥਿ ਨ ਆਵਈ ਅੰਤਿ

ਗਇਆ ਪਛੁਤਾਇ ॥ ਜਿਸੁ ਨਦਰਿ ਕਰੇ ਸੋ

ਉਬਰੈ ਹਰਿ ਸੇਤੀ ਲਿਵ ਲਾਇ ॥੪॥ ਦੇਖਾ

ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥

ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ

ਤਿਨ ਥਾਇ ॥ ਹਰਿ ਗੁਣ ਗਾਵਹਿ ਹਰਿ ਨਿਤ

ਪੜਹਿ ਹਰਿ ਗੁਣ ਗਾਇ ਸਮਾਇ ॥ ਨਾਨਕ

ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ

ਲਿਵ ਲਾਇ ॥੫॥੪॥੩੭॥ ਸਿਰੀਰਾਗੁ

ਮਹਲਾ ੩ ॥ ਜਿਨੀ ਇਕ ਮਨਿ ਨਾਮੁ

ਧਿਆਇਆ ਗੁਰਮਤੀ ਵੀਚਾਰਿ ॥ ਤਿਨ ਕੇ

ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥

ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ

ਪਿਆਰਿ ॥੧॥ ਭਾਈ ਰੇ ਗੁਰਮੁਖਿ ਸਦਾ

ਪਤਿ ਹੋਇ ॥ ਹਰਿ ਹਰਿ ਸਦਾ ਧਿਆਈਐ

ਮਲੁ ਹਉਮੈ ਕਢੈ ਧੋਇ ॥੧॥ ਰਹਾਉ ॥

ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ

ਜਾਇ ॥ ਸਬਦੈ ਸਾਦੁ ਨ ਆਇਓ ਲਾਗੇ ਦੂਜੈ

ਭਾਇ ॥ ਵਿਸਟਾ ਕੇ ਕੀੜੇ ਪਵਹਿ ਵਿਚਿ

ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥

ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ

ਭਾਇ ॥ ਕੁਲੁ ਉਧਾਰਹਿ ਆਪਣਾ ਧੰਨੁ

ਜਣੇਦੀ ਮਾਇ ॥ ਹਰਿ ਹਰਿ ਨਾਮੁ ਧਿਆਈਐ

ਜਿਸ ਨਉ ਕਿਰਪਾ ਕਰੇ ਰਜਾਇ ॥੩॥ ਜਿਨੀ

ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ

ਗਵਾਇ ॥ ਓਇ ਅੰਦਰਹੁ ਬਾਹਰਹੁ ਨਿਰਮਲੇ

ਸਚੇ ਸਚਿ ਸਮਾਇ ॥ ਨਾਨਕ ਆਏ ਸੇ

ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ

॥੪॥੫॥੩੮॥ ਸਿਰੀਰਾਗੁ ਮਹਲਾ ੩ ॥

ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ

ਕਰਹਿ ਵਾਪਾਰੁ ॥ ਹਰਿ ਨਾਮੁ ਸਲਾਹਨਿ ਸਦਾ

ਸਦਾ ਵਖਰੁ ਹਰਿ ਨਾਮੁ ਅਧਾਰੁ ॥ ਗੁਰਿ ਪੂਰੈ

ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ

ਭੰਡਾਰੁ ॥੧॥ ਭਾਈ ਰੇ ਇਸੁ ਮਨ ਕਉ

ਸਮਝਾਇ ॥ ਏ ਮਨ ਆਲਸੁ ਕਿਆ ਕਰਹਿ

ਗੁਰਮੁਖਿ ਨਾਮੁ ਧਿਆਇ ॥੧॥ ਰਹਾਉ ॥

ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ

ਗੁਰਮੁਖਿ ਕਰੇ ਬੀਚਾਰੁ ॥ ਪਾਖੰਡਿ ਭਗਤਿ ਨ

ਹੋਵਈ ਦੁਬਿਧਾ ਬੋਲੁ ਖੁਆਰੁ ॥ ਸੋ ਜਨੁ

ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ

ਬੀਚਾਰੁ ॥੨॥ ਸੋ ਸੇਵਕੁ ਹਰਿ ਆਖੀਐ ਜੋ

ਹਰਿ ਰਾਖੈ ਉਰਿ ਧਾਰਿ ॥ ਮਨੁ ਤਨੁ ਸਉਪੇ

ਆਗੈ ਧਰੇ ਹਉਮੈ ਵਿਚਹੁ ਮਾਰਿ ॥ ਧਨੁ

ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ ਆਵੈ

ਹਾਰਿ ॥੩॥

੨੯

ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ

ਪਾਇਆ ਨ ਜਾਇ ॥ ਲਖ ਚਉਰਾਸੀਹ

ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥

ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ

ਨਾਮਿ ਸਮਾਇ ॥੪॥੬॥੩੯॥ ਸਿਰੀਰਾਗੁ

ਮਹਲਾ ੩ ॥ ਸੁਖ ਸਾਗਰੁ ਹਰਿ ਨਾਮੁ ਹੈ

ਗੁਰਮੁਖਿ ਪਾਇਆ ਜਾਇ ॥ ਅਨਦਿਨੁ ਨਾਮੁ

ਧਿਆਈਐ ਸਹਜੇ ਨਾਮਿ ਸਮਾਇ ॥ ਅੰਦਰੁ

ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ

॥੧॥ ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥

ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ

ਧਿਆਇ ॥੧॥ ਰਹਾਉ ॥ ਸਾਚੇ ਮੈਲੁ ਨ

ਲਾਗਈ ਮਨੁ ਨਿਰਮਲੁ ਹਰਿ ਧਿਆਇ ॥

ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ

ਨਾਮਿ ਸਮਾਇ ॥ ਗੁਰ ਗਿਆਨੁ ਪ੍ਰਚੰਡੁ

ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥

ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ

ਵਿਕਾਰੁ ॥ ਬਿਨੁ ਸਬਦੈ ਮੈਲੁ ਨ ਉਤਰੈ ਮਰਿ

ਜੰਮਹਿ ਹੋਇ ਖੁਆਰੁ ॥ ਧਾਤੁਰ ਬਾਜੀ ਪਲਚਿ

ਰਹੇ ਨਾ ਉਰਵਾਰੁ ਨ ਪਾਰੁ ॥੩॥ ਗੁਰਮੁਖਿ

ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥

ਗੁਰਮੁਖਿ ਸਦਾ ਧਿਆਈਐ ਏਕੁ ਨਾਮੁ

ਕਰਤਾਰੁ ॥ ਨਾਨਕ ਨਾਮੁ ਧਿਆਈਐ ਸਭਨਾ

ਜੀਆ ਕਾ ਆਧਾਰੁ ॥੪॥੭॥੪੦॥ ਸ੍ਰੀਰਾਗੁ

ਮਹਲਾ ੩ ॥ ਮਨਮੁਖੁ ਮੋਹਿ ਵਿਆਪਿਆ

ਬੈਰਾਗੁ ਉਦਾਸੀ ਨ ਹੋਇ ॥ ਸਬਦੁ ਨ ਚੀਨੈ

ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥

ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ

ਹੋਇ ॥੧॥ ਮੇਰੇ ਮਨ ਅਹਿਨਿਸਿ ਪੂਰਿ ਰਹੀ

ਨਿਤ ਆਸਾ ॥ ਸਤਗੁਰੁ ਸੇਵਿ ਮੋਹੁ ਪਰਜਲੈ

ਘਰ ਹੀ ਮਾਹਿ ਉਦਾਸਾ ॥੧॥ ਰਹਾਉ ॥

ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ

ਅਨੰਦੁ ॥ ਅਹਿਨਿਸਿ ਭਗਤਿ ਕਰੇ ਦਿਨੁ

ਰਾਤੀ ਹਉਮੈ ਮਾਰਿ ਨਿਚੰਦੁ ॥ ਵਡੈ ਭਾਗਿ

ਸਤਸੰਗਤਿ ਪਾਈ ਹਰਿ ਪਾਇਆ ਸਹਜਿ

ਅਨੰਦੁ ॥੨॥ ਸੋ ਸਾਧੂ ਬੈਰਾਗੀ ਸੋਈ ਹਿਰਦੈ

ਨਾਮੁ ਵਸਾਏ ॥ ਅੰਤਰਿ ਲਾਗਿ ਨ ਤਾਮਸੁ

ਮੂਲੇ ਵਿਚਹੁ ਆਪੁ ਗਵਾਏ ॥ ਨਾਮੁ ਨਿਧਾਨੁ

ਸਤਗੁਰੂ ਦਿਖਾਲਿਆ ਹਰਿ ਰਸੁ ਪੀਆ

ਅਘਾਏ ॥੩॥ ਜਿਨਿ ਕਿਨੈ ਪਾਇਆ

ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥ ਮਨਮੁਖ

ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ

ਲਾਗਿ ॥ ਨਾਨਕ ਸਬਦਿ ਰਤੇ ਹਰਿ ਨਾਮਿ

ਰੰਗਾਏ ਬਿਨੁ ਭੈ ਕੇਹੀ ਲਾਗਿ ॥੪॥੮॥੪੧॥

ਸਿਰੀਰਾਗੁ ਮਹਲਾ ੩ ॥ ਘਰ ਹੀ ਸਉਦਾ

ਪਾਈਐ ਅੰਤਰਿ ਸਭ ਵਥੁ ਹੋਇ ॥ ਖਿਨੁ

ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ

॥ ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ

ਪਰਾਪਤਿ ਹੋਇ ॥੧॥

੩੦

ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥

ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ

ਏਕੰਕਾਰੁ ॥੧॥ ਰਹਾਉ ॥ ਗੁਰਮੁਖਾ ਕੇ ਮੁਖ

ਉਜਲੇ ਗੁਰ ਸਬਦੀ ਬੀਚਾਰਿ ॥ ਹਲਤਿ

ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ

ਮੁਰਾਰਿ ॥ ਘਰ ਹੀ ਵਿਚਿ ਮਹਲੁ ਪਾਇਆ

ਗੁਰ ਸਬਦੀ ਵੀਚਾਰਿ ॥੨॥ ਸਤਗੁਰ ਤੇ ਜੋ

ਮੁਹ ਫੇਰਹਿ ਮਥੇ ਤਿਨ ਕਾਲੇ ॥ ਅਨਦਿਨੁ

ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥ ਸੁਪਨੈ

ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥੩॥

ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ

ਕਰੇਇ ॥ ਕਹਣਾ ਕਿਛੂ ਨ ਜਾਵਈ ਜਿਸੁ ਭਾਵੈ

ਤਿਸੁ ਦੇਇ ॥ ਨਾਨਕ ਗੁਰਮੁਖਿ ਪਾਈਐ

ਆਪੇ ਜਾਣੈ ਸੋਇ ॥੪ ॥੯॥੪੨॥

ਸਿਰੀਰਾਗੁ ਮਹਲਾ ੩ ॥ ਸਚਾ ਸਾਹਿਬੁ

ਸੇਵੀਐ ਸਚੁ ਵਡਿਆਈ ਦੇਇ ॥ ਗੁਰ

ਪਰਸਾਦੀ ਮਨਿ ਵਸੈ ਹਉਮੈ ਦੂਰਿ ਕਰੇਇ ॥

ਇਹੁ ਮਨੁ ਧਾਵਤੁ ਤਾ ਰਹੈ ਜਾ ਆਪੇ ਨਦਰਿ

ਕਰੇਇ ॥੧॥ ਭਾਈ ਰੇ ਗੁਰਮੁਖਿ ਹਰਿ ਨਾਮੁ

ਧਿਆਇ ॥ ਨਾਮੁ ਨਿਧਾਨੁ ਸਦ ਮਨਿ ਵਸੈ

ਮਹਲੀ ਪਾਵੈ ਥਾਉ ॥੧॥ ਰਹਾਉ ॥ ਮਨਮੁਖ

ਮਨੁ ਤਨੁ ਅੰਧੁ ਹੈ ਤਿਸ ਨਉ ਠਉਰ ਨ ਠਾਉ

॥ ਬਹੁ ਜੋਨੀ ਭਉਦਾ ਫਿਰੈ ਜਿਉ ਸੁੰਞੈਂ ਘਰਿ

ਕਾਉ ॥ ਗੁਰਮਤੀ ਘਟਿ ਚਾਨਣਾ ਸਬਦਿ

ਮਿਲੈ ਹਰਿ ਨਾਉ ॥੨॥ ਤ੍ਰੈ ਗੁਣ ਬਿਖਿਆ

ਅੰਧੁ ਹੈ ਮਾਇਆ ਮੋਹ ਗੁਬਾਰ ॥ ਲੋਭੀ ਅਨ

ਕਉ ਸੇਵਦੇ ਪੜਿ ਵੇਦਾ ਕਰੈ ਪੂਕਾਰ ॥

ਬਿਖਿਆ ਅੰਦਰਿ ਪਚਿ ਮੁਏ ਨਾ ਉਰਵਾਰੁ ਨ

ਪਾਰੁ ॥੩॥ ਮਾਇਆ ਮੋਹਿ ਵਿਸਾਰਿਆ

ਜਗਤ ਪਿਤਾ ਪ੍ਰਤਿਪਾਲਿ ॥ ਬਾਝਹੁ ਗੁਰੂ

ਅਚੇਤੁ ਹੈ ਸਭ ਬਧੀ ਜਮਕਾਲਿ ॥ ਨਾਨਕ

ਗੁਰਮਤਿ ਉਬਰੇ ਸਚਾ ਨਾਮੁ ਸਮਾਲਿ

॥੪॥੧੦॥੪੩॥ ਸਿਰੀਰਾਗੁ ਮਹਲਾ ੩ ॥

ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ

ਪਦੁ ਪਾਇ ॥ ਕਰਿ ਕਿਰਪਾ ਮੇਲਾਇਅਨੁ

ਹਰਿ ਨਾਮੁ ਵਸਿਆ ਮਨਿ ਆਇ ॥ ਪੋਤੈ ਜਿਨ

ਕੈ ਪੁੰਨੁ ਹੈ ਤਿਨ ਸਤਸੰਗਤਿ ਮੇਲਾਇ ॥੧॥

ਭਾਈ ਰੇ ਗੁਰਮਤਿ ਸਾਚਿ ਰਹਾਉ ॥ ਸਾਚੋ

ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥੧॥

ਰਹਾਉ ॥ ਜਿਨੀ ਨਾਮੁ ਪਛਾਣਿਆ ਤਿਨ

ਵਿਟਹੁ ਬਲਿ ਜਾਉ ॥ ਆਪੁ ਛੋਡਿ ਚਰਣੀ

ਲਗਾ ਚਲਾ ਤਿਨ ਕੈ ਭਾਇ ॥ ਲਾਹਾ ਹਰਿ ਹਰਿ

ਨਾਮੁ ਮਿਲੈ ਸਹਜੇ ਨਾਮਿ ਸਮਾਇ ॥੨॥ ਬਿਨੁ

ਗੁਰ ਮਹਲੁ ਨ ਪਾਈਐ ਨਾਮੁ ਨ ਪਰਾਪਤਿ

ਹੋਇ ॥ ਐਸਾ ਸਤਗੁਰੁ ਲੋੜਿ ਲਹੁ ਜਿਦੂ

ਪਾਈਐ ਸਚੁ ਸੋਇ ॥ ਅਸੁਰ ਸੰਘਾਰੈ ਸੁਖਿ

ਵਸੈ ਜੋ ਤਿਸੁ ਭਾਵੈ ਸੁ ਹੋਇ ॥੩॥ ਜੇਹਾ

ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ

॥ ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ

ਕੋਇ ॥ ਨਾਨਕ ਏਕ ਜੋਤਿ ਦੁਇ ਮੂਰਤੀ

ਸਬਦਿ ਮਿਲਾਵਾ ਹੋਇ ॥੪॥੧੧॥੪੪॥

੩੧

ਸਿਰੀਰਾਗੁ ਮਹਲਾ ੩ ॥ ਅੰਮ੍ਰਿਤੁ ਛੋਡਿ

ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥

ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ

ਅਨਦਿਨੁ ਦੁਖਿ ਵਿਹਾਣੀ ॥ ਮਨਮੁਖ ਅੰਧ ਨ

ਚੇਤਹੀ ਡੂਬਿ ਮੁਏ ਬਿਨੁ ਪਾਣੀ ॥੧॥ ਮਨ ਰੇ

ਸਦਾ ਭਜਹੁ ਹਰਿ ਸਰਣਾਈ ॥ ਗੁਰ ਕਾ ਸਬਦੁ

ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥੧॥

ਰਹਾਉ ॥ ਇਹੁ ਸਰੀਰੁ ਮਾਇਆ ਕਾ ਪੁਤਲਾ

ਵਿਚਿ ਹਉਮੈ ਦੁਸਟੀ ਪਾਈ ॥ ਆਵਣੁ ਜਾਣਾ

ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥

ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ

ਜੋਤਿ ਮਿਲਾਈ ॥੨॥ ਸਤਗੁਰ ਕੀ ਸੇਵਾ

ਅਤਿ ਸੁਖਾਲੀ ਜੋ ਇਛੇ ਸੋ ਫਲੁ ਪਾਏ ॥ ਜਤੁ

ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ

ਵਸਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ

ਮਿਲਿ ਪ੍ਰੀਤਮ ਸੁਖੁ ਪਾਏ ॥੩॥ ਜੋ ਸਤਗੁਰ

ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥

ਦਰਿ ਸਚੈ ਸਚੀ ਵਡਿਆਈ ਸਹਜੇ ਸਚਿ

ਸਮਾਉ ॥ ਨਾਨਕ ਨਦਰੀ ਪਾਈਐ ਗੁਰਮੁਖਿ

ਮੇਲਿ ਮਿਲਾਉ ॥੪॥੧੨॥੪੫॥ ਸਿਰੀਰਾਗੁ

ਮਹਲਾ ੩ ॥ ਮਨਮੁਖ ਕਰਮ ਕਮਾਵਣੇ ਜਿਉ

ਦੋਹਾਗਣਿ ਤਨਿ ਸੀਗਾਰੁ ॥ ਸੇਜੈ ਕੰਤੁ ਨ

ਆਵਈ ਨਿਤ ਨਿਤ ਹੋਇ ਖੁਆਰੁ ॥ ਪਿਰ ਕਾ

ਮਹਲੁ ਨ ਪਾਵਈ ਨਾ ਦੀਸੈ ਘਰੁ ਬਾਰੁ ॥੧॥

ਭਾਈ ਰੇ ਇਕ ਮਨਿ ਨਾਮੁ ਧਿਆਇ ॥ ਸੰਤਾ

ਸੰਗਤਿ ਮਿਲਿ ਰਹੈ ਜਪਿ ਰਾਮ ਨਾਮੁ ਸੁਖੁ

ਪਾਇ ॥੧॥ ਰਹਾਉ ॥ ਗੁਰਮੁਖਿ ਸਦਾ

ਸੋਹਾਗਣੀ ਪਿਰੁ ਰਾਖਿਆ ਉਰ ਧਾਰਿ ॥ ਮਿਠਾ

ਬੋਲਹਿ ਨਿਵਿ ਚਲਹਿ ਸੇਜੈ ਰਵੈ ਭਤਾਰੁ ॥

ਸੋਭਾਵੰਤੀ ਸੋਹਾਗਣੀ ਜਿਨ ਗੁਰ ਕਾ ਹੇਤੁ

ਅਪਾਰੁ ॥੨॥ ਪੂਰੈ ਭਾਗਿ ਸਤਗੁਰੁ ਮਿਲੈ ਜਾ

ਭਾਗੈ ਕਾ ਉਦਉ ਹੋਇ ॥ ਅੰਤਰਹੁ ਦੁਖੁ ਭ੍ਰਮੁ

ਕਟੀਐ ਸੁਖੁ ਪਰਾਪਤਿ ਹੋਇ ॥ ਗੁਰ ਕੈ ਭਾਣੈ

ਜੋ ਚਲੈ ਦੁਖੁ ਨ ਪਾਵੈ ਕੋਇ ॥੩॥ ਗੁਰ ਕੇ

ਭਾਣੇ ਵਿਚਿ ਅੰਮ੍ਰਿਤੁ ਹੈ ਸਹਜੇ ਪਾਵੈ ਕੋਇ ॥

ਜਿਨਾ ਪਰਾਪਤਿ ਤਿਨ ਪੀਆ ਹਉਮੈ ਵਿਚਹੁ

ਖੋਇ ॥ ਨਾਨਕ ਗੁਰਮੁਖਿ ਨਾਮੁ ਧਿਆਈਐ

ਸਚਿ ਮਿਲਾਵਾ ਹੋਇ ॥੪॥੧੩॥੪੬॥

ਸਿਰੀਰਾਗੁ ਮਹਲਾ ੩ ॥ ਜਾ ਪਿਰੁ ਜਾਣੈ

ਆਪਣਾ ਤਨੁ ਮਨੁ ਅਗੈ ਧਰੇਇ ॥ ਸੋਹਾਗਣੀ

ਕਰਮ ਕਮਾਵਦੀਆ ਸੇਈ ਕਰਮ ਕਰੇਇ ॥

ਸਹਜੇ ਸਾਚਿ ਮਿਲਾਵੜਾ ਸਾਚੁ ਵਡਾਈ ਦੇਇ

॥੧॥ ਭਾਈ ਰੇ ਗੁਰ ਬਿਨੁ ਭਗਤਿ ਨ ਹੋਇ ॥

ਬਿਨੁ ਗੁਰ ਭਗਤਿ ਨ ਪਾਈਐ ਜੇ ਲੋਚੈ ਸਭੁ

ਕੋਇ ॥੧॥ ਰਹਾਉ ॥ ਲਖ ਚਉਰਾਸੀਹ ਫੇਰੁ

ਪਇਆ ਕਾਮਣਿ ਦੂਜੈ ਭਾਇ ॥ ਬਿਨੁ ਗੁਰ

ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥ ਬਿਨੁ

ਸਬਦੈ ਪਿਰੁ ਨ ਪਾਈਐ ਬਿਰਥਾ ਜਨਮੁ

ਗਵਾਇ ॥੨॥

੩੨

ਹਉ ਹਉ ਕਰਤੀ ਜਗੁ ਫਿਰੀ ਨਾ ਧਨੁ ਸੰਪੈ

ਨਾਲਿ ॥ ਅੰਧੀ ਨਾਮੁ ਨ ਚੇਤਈ ਸਭ ਬਾਧੀ

ਜਮਕਾਲਿ ॥ ਸਤਗੁਰਿ ਮਿਲਿਐ ਧਨੁ

ਪਾਇਆ ਹਰਿ ਨਾਮਾ ਰਿਦੈ ਸਮਾਲਿ ॥੩॥

ਨਾਮਿ ਰਤੇ ਸੇ ਨਿਰਮਲੇ ਗੁਰ ਕੈ ਸਹਜਿ

ਸੁਭਾਇ ॥ ਮਨੁ ਤਨੁ ਰਾਤਾ ਰੰਗ ਸਿਉ ਰਸਨਾ

ਰਸਨ ਰਸਾਇ ॥ ਨਾਨਕ ਰੰਗੁ ਨ ਉਤਰੈ ਜੋ

ਹਰਿ ਧੁਰਿ ਛੋਡਿਆ ਲਾਇ ॥੪॥੧੪॥੪੭॥

ਸਿਰੀਰਾਗੁ ਮਹਲਾ ੩ ॥ ਗੁਰਮੁਖਿ /ਿਪਾ ਕਰੇ

ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਈ ॥

ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ

ਸੋਈ ॥ ਹਰਿ ਜੀਉ ਸਾਚਾ ਸਾਚੀ ਬਾਣੀ

ਸਬਦਿ ਮਿਲਾਵਾ ਹੋਈ ॥੧॥ ਭਾਈ ਰੇ

ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ

ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ

ਗਵਾਇਆ ॥੧॥ ਰਹਾਉ ॥ ਆਪੇ

ਜਗਜੀਵਨੁ ਸੁਖਦਾਤਾ ਆਪੇ ਬਖਸਿ ਮਿਲਾਏ

॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ

ਆਖਿ ਸੁਣਾਏ ॥ ਗੁਰਮੁਖਿ ਆਪੇ ਦੇਇ

ਵਡਾਈ ਆਪੇ ਸੇਵ ਕਰਾਏ ॥੨॥ ਦੇਖਿ

ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ

ਜਾਈ ॥ ਸਤਗੁਰੁ ਸੇਵਿ ਗੁਣ ਨਿਧਾਨੁ

ਪਾਇਆ ਤਿਸ ਦੀ ਕੀਮ ਨ ਪਾਈ ॥ ਹਰਿ

ਪ੍ਰਭੁ ਸਖਾ ਮੀਤੁ ਪ੍ਰਭੁ ਮੇਰਾ ਅੰਤੇ ਹੋਇ

ਸਖਾਈ ॥੩॥ ਆਪਣੈ ਮਨਿ ਚਿਤਿ ਕਹੈ

ਕਹਾਏ ਬਿਨੁ ਗੁਰ ਆਪੁ ਨ ਜਾਈ ॥ ਹਰਿ

ਜੀਉ ਦਾਤਾ ਭਗਤਿ ਵਛਲੁ ਹੈ ਕਰਿ ਕਿਰਪਾ

ਮੰਨਿ ਵਸਾਈ ॥ ਨਾਨਕ ਸੋਭਾ ਸੁਰਤਿ ਦੇਇ

ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ

॥੪॥੧੫॥੪੮॥ ਸਿਰੀਰਾਗੁ ਮਹਲਾ ੩ ॥

ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ

ਪਰਧਾਨੁ ॥ ਸਤਗੁਰੁ ਸੇਵਿ ਸੁਖੁ ਪਾਇਆ

ਵਿਚਹੁ ਗਇਆ ਗੁਮਾਨੁ ॥ ਦਰਿ ਸੇਵਨਿ ਸੰਤ

ਜਨ ਖੜੇ ਪਾਇਨਿ ਗੁਣੀ ਨਿਧਾਨੁ ॥੧॥ ਮੇਰੇ

ਮਨ ਗੁਰ ਮੁਖਿ ਧਿਆਇ ਹਰਿ ਸੋਇ ॥ ਗੁਰ

ਕਾ ਸਬਦੁ ਮਨਿ ਵਸੈ ਮਨੁ ਤਨੁ ਨਿਰਮਲੁ

ਹੋਇ ॥੧॥ ਰਹਾਉ ॥ ਕਰਿ ਕਿਰਪਾ ਘਰਿ

ਆਇਆ ਆਪੇ ਮਿਲਿਆ ਆਇ ॥ ਗੁਰ

ਸਬਦੀ ਸਾਲਾਹੀਐ ਰੰਗੇ ਸਹਜਿ ਸੁਭਾਇ ॥

ਸਚੈ ਸਚਿ ਸਮਾਇਆ ਮਿਲਿ ਰਹੈ ਨ ਵਿਛੁੜਿ

ਜਾਇ ॥੨॥ ਜੋ ਕਿਛੁ ਕਰਣਾ ਸੁ ਕਰਿ

ਰਹਿਆ ਅਵਰੁ ਨ ਕਰਣਾ ਜਾਇ ॥ ਚਿਰੀ

ਵਿਛੁੰਨੇ ਮੇਲਿਅਨੁ ਸਤਗੁਰ ਪੰਨੈ ਪਾਇ ॥

ਆਪੇ ਕਾਰ ਕਰਾਇਸੀ ਅਵਰੁ ਨ ਕਰਣਾ

ਜਾਇ ॥੩॥ ਮਨੁ ਤਨੁ ਰਤਾ ਰੰਗ ਸਿਉ

ਹਉਮੈ ਤਜਿ ਵਿਕਾਰ ॥ ਅਹਿਨਿਸਿ ਹਿਰਦੈ

ਰਵਿ ਰਹੈ ਨਿਰਭਉ ਨਾਮੁ ਨਿਰੰਕਾਰ ॥

ਨਾਨਕ ਆਪਿ ਮਿਲਾਇਅਨੁ ਪੂਰੈ ਸਬਦਿ

ਅਪਾਰ ॥੪॥੧੬॥੪੯॥ ਸਿਰੀਰਾਗੁ ਮਹਲਾ

੩ ॥ ਗੋਵਿਦੁ ਗੁਣੀ ਨਿਧਾਨੁ ਹੈ ਅੰਤੁ ਨ

ਪਾਇਆ ਜਾਇ ॥

੩੩

ਕਥਨੀ ਬਦਨੀ ਨ ਪਾਈਐ ਹਉਮੈ ਵਿਚਹੁ

ਜਾਇ ॥ ਸਤਗੁਰਿ ਮਿਲਿਐ ਸਦ ਭੈ ਰਚੈ

ਆਪਿ ਵਸੈ ਮਨਿ ਆਇ ॥੧॥ ਭਾਈ ਰੇ

ਗੁਰਮੁਖਿ ਬੂਝੈ ਕੋਇ ॥ ਬਿਨੁ ਬੂਝੇ ਕਰਮ

ਕਮਾਵਣੇ ਜਨਮੁ ਪਦਾਰਥੁ ਖੋਇ ॥੧॥

ਰਹਾਉ ॥ ਜਿਨੀ ਚਾਖਿਆ ਤਿਨੀ ਸਾਦੁ

ਪਾਇਆ ਬਿਨੁ ਚਾਖੇ ਭਰਮਿ ਭੁਲਾਇ ॥

ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਨ ਜਾਇ

॥ ਪੀਵਤ ਹੂ ਪਰਵਾਣੁ ਭਇਆ ਪੂਰੈ ਸਬਦਿ

ਸਮਾਇ ॥੨॥ ਆਪੇ ਦੇਇ ਤ ਪਾਈਐ ਹੋਰੁ

ਕਰਣਾ ਕਿਛੂ ਨ ਜਾਇ ॥ ਦੇਵਣ ਵਾਲੇ ਕੈ ਹਥਿ

ਦਾਤਿ ਹੈ ਗੁਰੂ ਦੁਆਰੈ ਪਾਇ ॥ ਜੇਹਾ ਕੀਤੋਨੁ

ਤੇਹਾ ਹੋਆ ਜੇਹੇ ਕਰਮ ਕਮਾਇ ॥੩॥ ਜਤੁ

ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ

ਹੋਇ ॥ ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ

ਮਿਲਾਵਾ ਹੋਇ ॥ ਨਾਨਕ ਸਹਜੇ ਹੀ ਰੰਗਿ

ਵਰਤਦਾ ਹਰਿ ਗੁਣ ਪਾਵੈ ਸੋਇ

॥੪॥੧੭॥੫੦॥ ਸਿਰੀਰਾਗੁ ਮਹਲਾ ੩ ॥

ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ

ਹਉਮੈ ਨ ਜਾਇ ॥ ਅਧਿਆਤਮ ਕਰਮ ਜੇ

ਕਰੇ ਨਾਮੁ ਨ ਕਬ ਹੀ ਪਾਇ ॥ ਗੁਰ ਕੈ ਸਬਦਿ

ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ

॥੧॥ ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ ॥

ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ

ਸਬਦਿ ਗੁਰ ਤਰਣਾ ॥੧॥ ਰਹਾਉ ॥ ਤ੍ਰੈ ਗੁਣ

ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥ ਪੰਡਿਤੁ

ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ

ਪਿਆਰਿ ॥ ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ

ਚਉਥੈ ਪਦਿ ਮੁਕਤਿ ਦੁਆਰੁ ॥੨॥ ਗੁਰ ਤੇ

ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥ ਸਬਦਿ

ਮਰੈ ਤਾ ਉਧਰੈ ਪਾਏ ਮੋਖ ਦੁਆਰੁ ॥ ਗੁਰ

ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ

॥੩॥ ਇਹੁ ਮਨੂਆ ਅਤਿ ਸਬਲ ਹੈ ਛਡੇ ਨ

ਕਿਤੈ ਉਪਾਇ ॥ ਦੂਜੈ ਭਾਇ ਦੁਖੁ ਲਾਇਦਾ

ਬਹੁਤੀ ਦੇਇ ਸਜਾਇ ॥ ਨਾਨਕ ਨਾਮਿ ਲਗੇ

ਸੇ ਉਬਰੇ ਹਉਮੈ ਸਬਦਿ ਗਵਾਇ

॥੪॥੧੮॥੫੧॥ ਸਿਰੀਰਾਗੁ ਮਹਲਾ ੩ ॥

ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ

ਦ੍ਰਿੜਾਇ ॥ ਬਿਨੁ ਗੁਰ ਕਿਨੈ ਨ ਪਾਇਓ

ਬਿਰਥਾ ਜਨਮੁ ਗਵਾਇ ॥ ਮਨਮੁਖ ਕਰਮ

ਕਮਾਵਣੇ ਦਰਗਹ ਮਿਲੈ ਸਜਾਇ ॥੧॥ ਮਨ

ਰੇ ਦੂਜਾ ਭਾਉ ਚੁਕਾਇ ॥ ਅੰਤਰਿ ਤੇਰੈ ਹਰਿ

ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥ ਸਚੁ

ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ

॥ ਹਰਿ ਕਾ ਨਾਮੁ ਮਨਿ ਵਸੈ ਹਉਮੈ /ੋਧੁ

ਨਿਵਾਰਿ ॥ ਮਨਿ ਨਿਰਮਲ ਨਾਮੁ ਧਿਆਈਐ

ਤਾ ਪਾਏ ਮੋਖ ਦੁਆਰੁ ॥੨॥ ਹਉਮੈ ਵਿਚਿ

ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥

ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ

ਗਵਾਇ ॥ ਗੁਰ ਸੇਵਾ ਨਾਉ ਪਾਈਐ ਸਚੇ

ਰਹੈ ਸਮਾਇ ॥੩॥

੩੪

ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ

ਗਵਾਇ ॥ ਅਨਦਿਨੁ ਭਗਤਿ ਕਰੇ ਸਦਾ ਸਾਚੇ

ਕੀ ਲਿਵ ਲਾਇ ॥ ਨਾਮੁ ਪਦਾਰਥੁ ਮਨਿ

ਵਸਿਆ ਨਾਨਕ ਸਹਜਿ ਸਮਾਇ

॥੪॥੧੯॥੫੨॥ ਸਿਰੀਰਾਗੁ ਮਹਲਾ ੩ ॥

ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ

ਜੁਗ ਚਾਰਿ ॥ ਘਰਿ ਹੋਦਾ ਪੁਰਖੁ ਨ

ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ ॥

ਸਤਗੁਰੂ ਕਿਆ ਫਿਟਕਿਆ ਮੰਗਿ ਥਕੇ

ਸੰਸਾਰਿ ॥ ਸਚਾ ਸਬਦੁ ਨ ਸੇਵਿਓ ਸਭਿ ਕਾਜ

ਸਵਾਰਣਹਾਰੁ ॥੧॥ ਮਨ ਮੇਰੇ ਸਦਾ ਹਰਿ

ਵੇਖੁ ਹਦੂਰਿ ॥ ਜਨਮ ਮਰਨ ਦੁਖੁ ਪਰਹਰੈ

ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥

ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥

ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥

ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥

ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ

ਕੂੜਿਆਰ ॥੨॥ ਹਉਮੈ ਕਰਤਾ ਜਗੁ ਮੁਆ

ਗੁਰ ਬਿਨੁ ਘੋਰ ਅੰਧਾਰੁ ॥ ਮਾਇਆ ਮੋਹਿ

ਵਿਸਾਰਿਆ ਸੁਖਦਾਤਾ ਦਾਤਾਰੁ ॥ ਸਤਗੁਰੁ

ਸੇਵਹਿ ਤਾ ਉਬਰਹਿ ਸਚੁ ਰਖਹਿ ਉਰ ਧਾਰਿ

॥ ਕਿਰਪਾ ਤੇ ਹਰਿ ਪਾਈਐ ਸਚਿ ਸਬਦਿ

ਵੀਚਾਰਿ ॥੩॥ ਸਤਗੁਰੁ ਸੇਵਿ ਮਨੁ ਨਿਰਮਲਾ

ਹਉਮੈ ਤਜਿ ਵਿਕਾਰ ॥ ਆਪੁ ਛੋਡਿ ਜੀਵਤ

ਮਰੈ ਗੁਰ ਕੈ ਸਬਦਿ ਵੀਚਾਰ ॥ ਧੰਧਾ ਧਾਵਤ

ਰਹਿ ਗਏ ਲਾਗਾ ਸਾਚਿ ਪਿਆਰੁ ॥ ਸਚਿ ਰਤੇ

ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥੪॥

ਸਤਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ

ਪਿਆਰੁ ॥ ਇਸਨਾਨੁ ਦਾਨੁ ਜੇਤਾ ਕਰਹਿ

ਦੂਜੈ ਭਾਇ ਖੁਆਰੁ ॥ ਹਰਿ ਜੀਉ ਆਪਣੀ

/ਿਪਾ ਕਰੇ ਤਾ ਲਾਗੈ ਨਾਮ ਪਿਆਰੁ ॥ ਨਾਨਕ

ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ

॥੫॥੨੦॥੫੩॥ ਸਿਰੀਰਾਗੁ ਮਹਲਾ ੩ ॥

ਕਿਸੁ ਹਉ ਸੇਵੀ ਕਿਆ ਜਪੁ ਕਰੀ ਸਤਗੁਰ

ਪੂਛਉ ਜਾਇ ॥ ਸਤਗੁਰ ਕਾ ਭਾਣਾ ਮੰਨਿ

ਲਈ ਵਿਚਹੁ ਆਪੁ ਗਵਾਇ ॥ ਏਹਾ ਸੇਵਾ

ਚਾਕਰੀ ਨਾਮੁ ਵਸੈ ਮਨਿ ਆਇ ॥ ਨਾਮੈ ਹੀ ਤੇ

ਸੁਖੁ ਪਾਈਐ ਸਚੈ ਸਬਦਿ ਸੁਹਾਇ ॥੧॥

ਮਨ ਮੇਰੇ ਅਨਦਿਨੁ ਜਾਗੁ ਹਰਿ ਚੇਤਿ ॥

ਆਪਣੀ ਖੇਤੀ ਰਖਿ ਲੈ ਕੂੰਜ ਪੜੈਗੀ ਖੇਤਿ

॥੧॥ ਰਹਾਉ ॥ ਮਨ ਕੀਆ ਇਛਾ ਪੂਰੀਆ

ਸਬਦਿ ਰਹਿਆ ਭਰਪੂਰਿ ॥ ਭੈ ਭਾਇ ਭਗਤਿ

ਕਰਹਿ ਦਿਨੁ ਰਾਤੀ ਹਰਿ ਜੀਉ ਵੇਖੈ ਸਦਾ

ਹਦੂਰਿ ॥ ਸਚੈ ਸਬਦਿ ਸਦਾ ਮਨੁ ਰਾਤਾ ਭ੍ਰਮੁ

ਗਇਆ ਸਰੀਰਹੁ ਦੂਰਿ ॥ ਨਿਰਮਲੁ ਸਾਹਿਬੁ

ਪਾਇਆ ਸਾਚਾ ਗੁਣੀ ਗਹੀਰੁ ॥੨॥ ਜੋ ਜਾਗੇ

ਸੇ ਉਬਰੇ ਸੂਤੇ ਗਏ ਮੁਹਾਇ ॥ ਸਚਾ ਸਬਦੁ

ਨ ਪਛਾਣਿਓ ਸੁਪਨਾ ਗਇਆ ਵਿਹਾਇ ॥

ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ

ਜਾਇ ॥

੩੫

ਮਨਮੁਖ ਜਨਮੁ ਬਿਰਥਾ ਗਇਆ ਕਿਆ ਮੁਹੁ

ਦੇਸੀ ਜਾਇ ॥੩॥ ਸਭ ਕਿਛੁ ਆਪੇ ਆਪਿ ਹੈ

ਹਉਮੈ ਵਿਚਿ ਕਹਨੁ ਨ ਜਾਇ ॥ ਗੁਰ ਕੈ

ਸਬਦਿ ਪਛਾਣੀਐ ਦੁਖੁ ਹਉਮੈ ਵਿਚਹੁ

ਗਵਾਇ ॥ ਸਤਗੁਰੁ ਸੇਵਨਿ ਆਪਣਾ ਹਉ

ਤਿਨ ਕੈ ਲਾਗਉ ਪਾਇ ॥ ਨਾਨਕ ਦਰਿ ਸਚੈ

ਸਚਿਆਰ ਹਹਿ ਹਉ ਤਿਨ ਬਲਿਹਾਰੈ ਜਾਉ

॥੪॥੨੧॥੫੪॥ ਸਿਰੀਰਾਗੁ ਮਹਲਾ ੩ ॥

ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ

ਭਗਤਿ ਹੋਇ ॥ ਅਨਦਿਨੁ ਨਾਮੇ ਰਤਿਆ ਸਚੇ

ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ

ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ

ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥ ਮੇਰੇ

ਮਨ ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ

ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥

ਰਹਾਉ ॥ ਸਹਜੇ ਖੇਤੀ ਰਾਹੀਐ ਸਚੁ ਨਾਮੁ

ਬੀਜੁ ਪਾਇ ॥ ਖੇਤੀ ਜੰਮੀ ਅਗਲੀ ਮਨੂਆ

ਰਜਾ ਸਹਜਿ ਸੁਭਾਇ ॥ ਗੁਰ ਕਾ ਸਬਦੁ

ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥ ਇਹੁ

ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ

॥੨॥ ਆਖਣੁ ਵੇਖਣੁ ਬੋਲਣਾ ਸਬਦੇ ਰਹਿਆ

ਸਮਾਇ ॥ ਬਾਣੀ ਵਜੀ ਚਹੁ ਜੁਗੀ ਸਚੋ ਸਚੁ

ਸੁਣਾਇ ॥ ਹਉਮੈ ਮੇਰਾ ਰਹਿ ਗਇਆ ਸਚੈ

ਲਇਆ ਮਿਲਾਇ ॥ ਤਿਨ ਕਉ ਮਹਲੁ

ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥੩॥

ਨਦਰੀ ਨਾਮੁ ਧਿਆਈਐ ਵਿਣੁ ਕਰਮਾ

ਪਾਇਆ ਨ ਜਾਇ ॥ ਪੂਰੈ ਭਾਗਿ ਸਤਸੰਗਤਿ

ਲਹੈ ਸਤਗੁਰੁ ਭੇਟੈ ਜਿਸੁ ਆਇ ॥ ਅਨਦਿਨੁ

ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ ॥

ਨਾਨਕ ਸਬਦਿ ਮਿਲਾਵੜਾ ਨਾਮੇ ਨਾਮਿ

ਸਮਾਇ ॥੪॥੨੨॥੫੫॥ ਸਿਰੀਰਾਗੁ

ਮਹਲਾ ੩ ॥ ਆਪਣਾ ਭਉ ਤਿਨ ਪਾਇਓਨੁ

ਜਿਨ ਗੁਰ ਕਾ ਸਬਦੁ ਬੀਚਾਰਿ ॥ ਸਤਸੰਗਤੀ

ਸਦਾ ਮਿਲਿ ਰਹੇ ਸਚੇ ਕੇ ਗੁਣ ਸਾਰਿ ॥

ਦੁਬਿਧਾ ਮੈਲੁ ਚੁਕਾਈਅਨੁ ਹਰਿ ਰਾਖਿਆ

ਉਰ ਧਾਰਿ ॥ ਸਚੀ ਬਾਣੀ ਸਚੁ ਮਨਿ ਸਚੇ

ਨਾਲਿ ਪਿਆਰੁ ॥੧॥ ਮਨ ਮੇਰੇ ਹਉਮੈ ਮੈਲੁ

ਭਰ ਨਾਲਿ ॥ ਹਰਿ ਨਿਰਮਲੁ ਸਦਾ ਸੋਹਣਾ

ਸਬਦਿ ਸਵਾਰਣਹਾਰੁ ॥੧॥ ਰਹਾਉ ॥ ਸਚੈ

ਸਬਦਿ ਮਨੁ ਮੋਹਿਆ ਪ੍ਰਭਿ ਆਪੇ ਲਏ

ਮਿਲਾਇ ॥ ਅਨਦਿਨੁ ਨਾਮੇ ਰਤਿਆ ਜੋਤੀ

ਜੋਤਿ ਸਮਾਇ ॥ ਜੋਤੀ ਹੂ ਪ੍ਰਭੁ ਜਾਪਦਾ ਬਿਨੁ

ਸਤਗੁਰ ਬੂਝ ਨ ਪਾਇ ॥ ਜਿਨ ਕਉ ਪੂਰਬਿ

ਲਿਖਿਆ ਸਤਗੁਰੁ ਭੇਟਿਆ ਤਿਨ ਆਇ

॥੨॥ ਵਿਣੁ ਨਾਵੈ ਸਭ ਡੁਮਣੀ ਦੂਜੈ ਭਾਇ

ਖੁਆਇ ॥ ਤਿਸੁ ਬਿਨੁ ਘੜੀ ਨ ਜੀਵਦੀ ਦੁਖੀ

ਰੈਣਿ ਵਿਹਾਇ ॥ ਭਰਮਿ ਭੁਲਾਣਾ ਅੰਧੁਲਾ

ਫਿਰਿ ਫਿਰਿ ਆਵੈ ਜਾਇ ॥ ਨਦਰਿ ਕਰੇ ਪ੍ਰਭੁ

ਆਪਣੀ ਆਪੇ ਲਏ ਮਿਲਾਇ ॥੩॥

੩੬

ਸਭੁ ਕਿਛੁ ਸੁਣਦਾ ਵੇਖਦਾ ਕਿਉ ਮੁਕਰਿ

ਪਇਆ ਜਾਇ ॥ ਪਾਪੋ ਪਾਪੁ ਕਮਾਵਦੇ ਪਾਪੇ

ਪਚਹਿ ਪਚਾਇ ॥ ਸੋ ਪ੍ਰਭੁ ਨਦਰਿ ਨ ਆਵਈ

ਮਨਮੁਖਿ ਬੂਝ ਨ ਪਾਇ ॥ ਜਿਸੁ ਵੇਖਾਲੇ ਸੋਈ

ਵੇਖੈ ਨਾਨਕ ਗੁਰਮੁਖਿ ਪਾਇ

॥੪॥੨੩॥੫੬॥ ਸ੍ਰੀਰਾਗੁ ਮਹਲਾ ੩ ॥

ਬਿਨੁ ਗੁਰ ਰੋਗੁ ਨ ਤੁਟਈ ਹਉਮੈ ਪੀੜ ਨ

ਜਾਇ ॥ ਗੁਰ ਪਰਸਾਦੀ ਮਨਿ ਵਸੈ ਨਾਮੇ ਰਹੈ

ਸਮਾਇ ॥ ਗੁਰ ਸਬਦੀ ਹਰਿ ਪਾਈਐ ਬਿਨੁ

ਸਬਦੈ ਭਰਮਿ ਭੁਲਾਇ ॥੧॥ ਮਨ ਰੇ ਨਿਜ

ਘਰਿ ਵਾਸਾ ਹੋਇ ॥ ਰਾਮ ਨਾਮੁ ਸਾਲਾਹਿ ਤੂ

ਫਿਰਿ ਆਵਣ ਜਾਣੁ ਨ ਹੋਇ ॥੧॥ ਰਹਾਉ ॥

ਹਰਿ ਇਕੋ ਦਾਤਾ ਵਰਤਦਾ ਦੂਜਾ ਅਵਰੁ ਨ

ਕੋਇ ॥ ਸਬਦਿ ਸਾਲਾਹੀ ਮਨਿ ਵਸੈ ਸਹਜੇ ਹੀ

ਸੁਖੁ ਹੋਇ ॥ ਸਭ ਨਦਰੀ ਅੰਦਰਿ ਵੇਖਦਾ ਜੈ

ਭਾਵੈ ਤੈ ਦੇਇ ॥੨॥ ਹਉਮੈ ਸਭਾ ਗਣਤ ਹੈ

ਗਣਤੈ ਨਉ ਸੁਖੁ ਨਾਹਿ ॥ ਬਿਖੁ ਕੀ ਕਾਰ

ਕਮਾਵਣੀ ਬਿਖੁ ਹੀ ਮਾਹਿ ਸਮਾਹਿ ॥ ਬਿਨੁ

ਨਾਵੈ ਠਉਰੁ ਨ ਪਾਇਨੀ ਜਮਪੁਰਿ ਦੂਖ

ਸਹਾਹਿ ॥੩॥ ਜੀਉ ਪਿੰਡੁ ਸਭੁ ਤਿਸ ਦਾ

ਤਿਸੈ ਦਾ ਆਧਾਰੁ ॥ ਗੁਰ ਪਰਸਾਦੀ ਬੁਝੀਐ

ਤਾ ਪਾਏ ਮੋਖ ਦੁਆਰੁ ॥ ਨਾਨਕ ਨਾਮੁ

ਸਲਾਹਿ ਤੂੰ ਅੰਤੁ ਨ ਪਾਰਾਵਾਰੁ

॥੪॥੨੪॥੫੭॥ ਸਿਰੀਰਾਗੁ ਮਹਲਾ ੩ ॥

ਤਿਨਾ ਅਨੰਦੁ ਸਦਾ ਸੁਖੁ ਹੈ ਜਿਨਾ ਸਚੁ ਨਾਮੁ

ਆਧਾਰੁ ॥ ਗੁਰ ਸਬਦੀ ਸਚੁ ਪਾਇਆ ਦੂਖ

ਨਿਵਾਰਣਹਾਰੁ ॥ ਸਦਾ ਸਦਾ ਸਾਚੇ ਗੁਣ

ਗਾਵਹਿ ਸਾਚੈ ਨਾਇ ਪਿਆਰੁ ॥ ਕਿਰਪਾ ਕਰਿ

ਕੈ ਆਪਣੀ ਦਿਤੋਨੁ ਭਗਤਿ ਭੰਡਾਰੁ ॥੧॥

ਮਨ ਰੇ ਸਦਾ ਅਨੰਦੁ ਗੁਣ ਗਾਇ ॥ ਸਚੀ

ਬਾਣੀ ਹਰਿ ਪਾਈਐ ਹਰਿ ਸਿਉ ਰਹੈ ਸਮਾਇ

॥੧॥ ਰਹਾਉ ॥ ਸਚੀ ਭਗਤੀ ਮਨੁ ਲਾਲੁ

ਥੀਆ ਰਤਾ ਸਹਜਿ ਸੁਭਾਇ ॥ ਗੁਰ ਸਬਦੀ

ਮਨੁ ਮੋਹਿਆ ਕਹਣਾ ਕਛੂ ਨ ਜਾਇ ॥

ਜਿਹਵਾ ਰਤੀ ਸਬਦਿ ਸਚੈ ਅੰਮ੍ਰਿਤੁ ਪੀਵੈ ਰਸਿ

ਗੁਣ ਗਾਇ ॥ ਗੁਰਮੁਖਿ ਏਹੁ ਰੰਗੁ ਪਾਈਐ

ਜਿਸ ਨੋ ਕਿਰਪਾ ਕਰੇ ਰਜਾਇ ॥੨॥ ਸੰਸਾ

ਇਹੁ ਸੰਸਾਰੁ ਹੈ ਸੁਤਿਆ ਰੈਣਿ ਵਿਹਾਇ ॥

ਇਕਿ ਆਪਣੈ ਭਾਣੈ ਕਢਿ ਲਇਅਨੁ ਆਪੇ

ਲਇਓਨੁ ਮਿਲਾਇ ॥ ਆਪੇ ਹੀ ਆਪਿ ਮਨਿ

ਵਸਿਆ ਮਾਇਆ ਮੋਹੁ ਚੁਕਾਇ ॥ ਆਪਿ

ਵਡਾਈ ਦਿਤੀਅਨੁ ਗੁਰਮੁਖਿ ਦੇਇ ਬੁਝਾਇ

॥੩॥ ਸਭਨਾ ਕਾ ਦਾਤਾ ਏਕੁ ਹੈ ਭੁਲਿਆ

ਲਏ ਸਮਝਾਇ ॥ ਇਕਿ ਆਪੇ ਆਪਿ

ਖੁਆਇਅਨੁ ਦੂਜੈ ਛਡਿਅਨੁ ਲਾਇ ॥

ਗੁਰਮਤੀ ਹਰਿ ਪਾਈਐ ਜੋਤੀ ਜੋਤਿ ਮਿਲਾਇ

॥ ਅਨਦਿਨੁ ਨਾਮੇ ਰਤਿਆ ਨਾਨਕ ਨਾਮਿ

ਸਮਾਇ ॥੪॥੨੫॥੫੮॥ ਸਿਰੀਰਾਗੁ

ਮਹਲਾ ੩ ॥ ਗੁਣਵੰਤੀ ਸਚੁ ਪਾਇਆ

ਤ੍ਰਿਸਨਾ ਤਜਿ ਵਿਕਾਰ ॥

੩੭

ਗੁਰ ਸਬਦੀ ਮਨੁ ਰੰਗਿਆ ਰਸਨਾ ਪ੍ਰੇਮ

ਪਿਆਰਿ ॥ ਬਿਨੁ ਸਤਿਗੁਰ ਕਿਨੈ ਨ ਪਾਇਓ

ਕਰਿ ਵੇਖਹੁ ਮਨਿ ਵੀਚਾਰਿ ॥ ਮਨਮੁਖ ਮੈਲੁ

ਨ ਉਤਰੈ ਜਿਚਰੁ ਗੁਰ ਸਬਦਿ ਨ ਕਰੇ

ਪਿਆਰੁ ॥੧॥ ਮਨ ਮੇਰੇ ਸਤਿਗੁਰ ਕੈ ਭਾਣੈ

ਚਲੁ ॥ ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ

ਤਾ ਸੁਖ ਲਹਹਿ ਮਹਲੁ ॥੧॥ ਰਹਾਉ ॥

ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਨ ਮਿਲੈ

ਹਦੂਰਿ ॥ ਮਨਮੁਖਿ ਸਬਦੁ ਨ ਜਾਣਈ

ਅਵਗਣਿ ਸੋ ਪ੍ਰਭੁ ਦੂਰਿ ॥ ਜਿਨੀ ਸਚੁ

ਪਛਾਣਿਆ ਸਚਿ ਰਤੇ ਭਰਪੂਰਿ ॥ ਗੁਰ

ਸਬਦੀ ਮਨੁ ਬੇਧਿਆ ਪ੍ਰਭੁ ਮਿਲਿਆ ਆਪਿ

ਹਦੂਰਿ ॥੨॥ ਆਪੇ ਰੰਗਣਿ ਰੰਗਿਓਨੁ ਸਬਦੇ

ਲਇਓਨੁ ਮਿਲਾਇ ॥ ਸਚਾ ਰੰਗੁ ਨ ਉਤਰੈ ਜੋ

ਸਚਿ ਰਤੇ ਲਿਵ ਲਾਇ ॥ ਚਾਰੇ ਕੁੰਡਾ ਭਵਿ

ਥਕੇ ਮਨਮੁਖ ਬੂਝ ਨ ਪਾਇ ॥ ਜਿਸੁ

ਸਤਿਗੁਰੁ ਮੇਲੇ ਸੋ ਮਿਲੈ ਸਚੈ ਸਬਦਿ ਸਮਾਇ

॥੩॥ ਮਿਤ੍ਰ ਘਣੇਰੇ ਕਰਿ ਥਕੀ ਮੇਰਾ ਦੁਖੁ

ਕਾਟੈ ਕੋਇ ॥ ਮਿਲਿ ਪ੍ਰੀਤਮ ਦੁਖੁ ਕਟਿਆ

ਸਬਦਿ ਮਿਲਾਵਾ ਹੋਇ ॥ ਸਚੁ ਖਟਣਾ ਸਚੁ

ਰਾਸਿ ਹੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ

ਵਿਛੁੜਹਿ ਨਾਨਕ ਗੁਰਮੁਖਿ ਹੋਇ

॥੪॥੨੬॥੫੯॥ ਸਿਰੀਰਾਗੁ ਮਹਲਾ ੩ ॥

ਆਪੇ ਕਾਰਣੁ ਕਰਤਾ ਕਰੇ ਸ੍ਰਿਸਟਿ ਦੇਖੈ

ਆਪਿ ਉਪਾਇ ॥ ਸਭ ਏਕੋ ਇਕੁ ਵਰਤਦਾ

ਅਲਖੁ ਨ ਲਖਿਆ ਜਾਇ ॥ ਆਪੇ ਪ੍ਰਭੂ

ਦਇਆਲੁ ਹੈ ਆਪੇ ਦੇਇ ਬੁਝਾਇ ॥

ਗੁਰਮਤੀ ਸਦ ਮਨਿ ਵਸਿਆ ਸਚਿ ਰਹੇ ਲਿਵ

ਲਾਇ ॥੧॥ ਮਨ ਮੇਰੇ ਗੁਰ ਕੀ ਮੰਨਿ ਲੈ

ਰਜਾਇ ॥ ਮਨੁ ਤਨੁ ਸੀਤਲੁ ਸਭੁ ਥੀਐ ਨਾਮੁ

ਵਸੈ ਮਨਿ ਆਇ ॥੧॥ ਰਹਾਉ ॥ ਜਿਨਿ ਕਰਿ

ਕਾਰਣੁ ਧਾਰਿਆ ਸੋਈ ਸਾਰ ਕਰੇਇ ॥ ਗੁਰ

ਕੈ ਸਬਦਿ ਪਛਾਣੀਐ ਜਾ ਆਪੇ ਨਦਰਿ

ਕਰੇਇ ॥ ਸੇ ਜਨ ਸਬਦੇ ਸੋਹਣੇ ਤਿਤੁ ਸਚੈ

ਦਰਬਾਰਿ ॥ ਗੁਰਮੁਖਿ ਸਚੈ ਸਬਦਿ ਰਤੇ

ਆਪਿ ਮੇਲੇ ਕਰਤਾਰਿ ॥੨॥ ਗੁਰਮਤੀ ਸਚੁ

ਸਲਾਹਣਾ ਜਿਸ ਦਾ ਅੰਤੁ ਨ ਪਾਰਾਵਾਰੁ ॥

ਘਟਿ ਘਟਿ ਆਪੇ ਹੁਕਮਿ ਵਸੈ ਹੁਕਮੇ ਕਰੇ

ਬੀਚਾਰੁ ॥ ਗੁਰ ਸਬਦੀ ਸਾਲਾਹੀਐ ਹਉਮੈ

ਵਿਚਹੁ ਖੋਇ ॥ ਸਾ ਧਨ ਨਾਵੈ ਬਾਹਰੀ

ਅਵਗਣਵੰਤੀ ਰੋਇ ॥੩॥ ਸਚੁ ਸਲਾਹੀ ਸਚਿ

ਲਗਾ ਸਚੈ ਨਾਇ ਤ੍ਰਿਪਤਿ ਹੋਇ ॥ ਗੁਣ

ਵੀਚਾਰੀ ਗੁਣ ਸੰਗ੍ਰਹਾ ਅਵਗੁਣ ਕਢਾ ਧੋਇ ॥

ਆਪੇ ਮੇਲਿ ਮਿਲਾਇਦਾ ਫਿਰਿ ਵੇਛੋੜਾ ਨ

ਹੋਇ ॥ ਨਾਨਕ ਗੁਰੁ ਸਾਲਾਹੀ ਆਪਣਾ ਜਿਦੂ

ਪਾਈ ਪ੍ਰਭੁ ਸੋਇ ॥੪॥੨੭॥੬੦॥

ਸਿਰੀਰਾਗੁ ਮਹਲਾ ੩ ॥ ਸੁਣਿ ਸੁਣਿ ਕਾਮ

ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥

ਆਪਣਾ ਪਿਰੁ ਨ ਪਛਾਣਹੀ ਕਿਆ ਮੁਹੁ

ਦੇਸਹਿ ਜਾਇ ॥ ਜਿਨੀ ਸਖੀ ਕੰਤੁ ਪਛਾਣਿਆ

ਹਉ ਤਿਨ ਕੈ ਲਾਗਉ ਪਾਇ ॥

੩੮

ਤਿਨ ਹੀ ਜੈਸੀ ਥੀ ਰਹਾ ਸਤਸੰਗਤਿ ਮੇਲਿ

ਮਿਲਾਇ ॥੧॥ ਮੁੰਧੇ ਕੂੜਿ ਮੁਠੀ ਕੂੜਿਆਰਿ

॥ ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ

ਬੀਚਾਰਿ ॥੧॥ ਰਹਾਉ ॥ ਮਨਮੁਖਿ ਕੰਤੁ ਨ

ਪਛਾਣਈ ਤਿਨ ਕਿਉ ਰੈਣਿ ਵਿਹਾਇ ॥

ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ

ਪਾਵਹਿ ਦੂਜੈ ਭਾਇ ॥ ਸਬਦਿ ਰਤੀਆ

ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥ ਸਦਾ

ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ

ਵਿਹਾਇ ॥੨॥ ਗਿਆਨ ਵਿਹੂਣੀ ਪਿਰ

ਮੁਤੀਆ ਪਿਰਮੁ ਨ ਪਾਇਆ ਜਾਇ ॥

ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ

ਭੁਖ ਨ ਜਾਇ ॥ ਆਵਹੁ ਮਿਲਹੁ ਸਹੇਲੀਹੋ ਮੈ

ਪਿਰੁ ਦੇਹੁ ਮਿਲਾਇ ॥ ਪੂਰੈ ਭਾਗਿ ਸਤਿਗੁਰੁ

ਮਿਲੈ ਪਿਰੁ ਪਾਇਆ ਸਚਿ ਸਮਾਇ ॥੩॥ ਸੇ

ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ

॥ ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ

ਦੇਇ ॥ ਘਰਿ ਵਰੁ ਪਾਇਆ ਆਪਣਾ ਹਉਮੈ

ਦੂਰਿ ਕਰੇਇ ॥ ਨਾਨਕ ਸੋਭਾਵੰਤੀਆ

ਸੋਹਾਗਣੀ ਅਨਦਿਨੁ ਭਗਤਿ ਕਰੇਇ

॥੪॥੨੮॥੬੧॥ ਸਿਰੀਰਾਗੁ ਮਹਲਾ ੩ ॥

ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ

ਪੂਛਉ ਜਾਇ ॥ ਸਤਿਗੁਰੁ ਸੇਵੀ ਭਾਉ ਕਰਿ

ਮੈ ਪਿਰੁ ਦੇਹੁ ਮਿਲਾਇ ॥ ਸਭੁ ਉਪਾਏ ਆਪੇ

ਵੇਖੈ ਕਿਸੁ ਨੇੜੈ ਕਿਸੁ ਦੂਰਿ ॥ ਜਿਨਿ ਪਿਰੁ

ਸੰਗੇ ਜਾਣਿਆ ਪਿਰੁ ਰਾਵੇ ਸਦਾ ਹਦੂਰਿ ॥੧॥

ਮੁੰਧੇ ਤੂ ਚਲੁ ਗੁਰ ਕੈ ਭਾਇ ॥ ਅਨਦਿਨੁ

ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ

॥੧॥ ਰਹਾਉ ॥ ਸਬਦਿ ਰਤੀਆ ਸੋਹਾਗਣੀ

ਸਚੈ ਸਬਦਿ ਸੀਗਾਰਿ ॥ ਹਰਿ ਵਰੁ ਪਾਇਨਿ

ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥ ਸੇਜ

ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ

॥ ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ

ਅਧਾਰੁ ॥੨॥ ਪਿਰੁ ਸਾਲਾਹਨਿ ਆਪਣਾ

ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਮਨੁ

ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ

॥ ਜਿਨੀ ਇਕੁ ਪਛਾਣਿਆ ਦੂਜਾ ਭਾਉ

ਚੁਕਾਇ ॥ ਗੁਰਮੁਖਿ ਨਾਮੁ ਪਛਾਣੀਐ ਨਾਨਕ

ਸਚਿ ਸਮਾਇ ॥੩॥੨੯॥੬੨॥ ਸਿਰੀਰਾਗੁ

ਮਹਲਾ ੩ ॥ ਹਰਿ ਜੀ ਸਚਾ ਸਚੁ ਤੂ ਸਭੁ ਕਿਛੁ

ਤੇਰੈ ਚੀਰੈ ॥ ਲਖ ਚਉਰਾਸੀਹ ਤਰਸਦੇ ਫਿਰੇ

ਬਿਨੁ ਗੁਰ ਭੇਟੇ ਪੀਰੈ ॥ ਹਰਿ ਜੀਉ ਬਖਸੇ

ਬਖਸਿ ਲਏ ਸੂਖ ਸਦਾ ਸਰੀਰੈ ॥ ਗੁਰ

ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ

॥੧॥ ਮਨ ਮੇਰੇ ਨਾਮਿ ਰਤੇ ਸੁਖੁ ਹੋਇ ॥

ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਨ

ਕੋਇ ॥੧॥ ਰਹਾਉ ॥ ਧਰਮ ਰਾਇ ਨੋ ਹੁਕਮੁ

ਹੈ ਬਹਿ ਸਚਾ ਧਰਮੁ ਬੀਚਾਰਿ ॥ ਦੂਜੈ ਭਾਇ

ਦੁਸਟੁ ਆਤਮਾ ਓਹੁ ਤੇਰੀ ਸਰਕਾਰ ॥

੩੯

ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ

ਏਕੁ ਮੁਰਾਰਿ ॥ ਤਿਨ ਕੀ ਸੇਵਾ ਧਰਮ ਰਾਇ

ਕਰੈ ਧੰਨੁ ਸਵਾਰਣਹਾਰੁ ॥੨॥ ਮਨ ਕੇ

ਬਿਕਾਰ ਮਨਹਿ ਤਜੈ ਮਨਿ ਚੂਕੈ ਮੋਹੁ

ਅਭਿਮਾਨੁ ॥ ਆਤਮ ਰਾਮੁ ਪਛਾਣਿਆ

ਸਹਜੇ ਨਾਮਿ ਸਮਾਨੁ ॥ ਬਿਨੁ ਸਤਿਗੁਰ

ਮੁਕਤਿ ਨ ਪਾਈਐ ਮਨਮੁਖਿ ਫਿਰੈ ਦਿਵਾਨੁ

॥ ਸਬਦੁ ਨ ਚੀਨੈ ਕਥਨੀ ਬਦਨੀ ਕਰੇ

ਬਿਖਿਆ ਮਾਹਿ ਸਮਾਨੁ ॥੩॥ ਸਭੁ ਕਿਛੁ

ਆਪੇ ਆਪਿ ਹੈ ਦੂਜਾ ਅਵਰੁ ਨ ਕੋਇ ॥ ਜਿਉ

ਬੋਲਾਏ ਤਿਉ ਬੋਲੀਐ ਜਾ ਆਪਿ ਬੁਲਾਏ

ਸੋਇ ॥ ਗੁਰਮੁਖਿ ਬਾਣੀ ਬ੍ਰਹਮੁ ਹੈ ਸਬਦਿ

ਮਿਲਾਵਾ ਹੋਇ ॥ ਨਾਨਕ ਨਾਮੁ ਸਮਾਲਿ ਤੂ

ਜਿਤੁ ਸੇਵਿਐ ਸੁਖੁ ਹੋਇ ॥੪॥੩੦॥੬੩॥

ਸਿਰੀਰਾਗੁ ਮਹਲਾ ੩ ॥ ਜਗਿ ਹਉਮੈ ਮੈਲੁ

ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥ ਮਲੁ

ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ

ਨਾਇ ॥ ਬਹੁ ਬਿਧਿ ਕਰਮ ਕਮਾਵਦੇ ਦੂਣੀ

ਮਲੁ ਲਾਗੀ ਆਇ ॥ ਪੜਿਐ ਮੈਲੁ ਨ ਉਤਰੈ

ਪੂਛਹੁ ਗਿਆਨੀਆ ਜਾਇ ॥੧॥ ਮਨ ਮੇਰੇ

ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥

ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ

ਧੋਇ ॥੧॥ ਰਹਾਉ ॥ ਮਨਿ ਮੈਲੈ ਭਗਤਿ ਨ

ਹੋਵਈ ਨਾਮੁ ਨ ਪਾਇਆ ਜਾਇ ॥ ਮਨਮੁਖ

ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ ॥ ਗੁਰ

ਪਰਸਾਦੀ ਮਨਿ ਵਸੈ ਮਲੁ ਹਉਮੈ ਜਾਇ

ਸਮਾਇ ॥ ਜਿਉ ਅੰਧੇਰੈ ਦੀਪਕੁ ਬਾਲੀਐ

ਤਿਉ ਗੁਰ ਗਿਆਨਿ ਅਗਿਆਨੁ ਤਜਾਇ

॥੨॥ ਹਮ ਕੀਆ ਹਮ ਕਰਹਗੇ ਹਮ ਮੂਰਖ

ਗਾਵਾਰ ॥ ਕਰਣੈ ਵਾਲਾ ਵਿਸਰਿਆ ਦੂਜੈ

ਭਾਇ ਪਿਆਰੁ ॥ ਮਾਇਆ ਜੇਵਡੁ ਦੁਖੁ ਨਹੀ

ਸਭਿ ਭਵਿ ਥਕੇ ਸੰਸਾਰੁ ॥ ਗੁਰਮਤੀ ਸੁਖੁ

ਪਾਈਐ ਸਚੁ ਨਾਮੁ ਉਰ ਧਾਰਿ ॥੩॥ ਜਿਸ ਨੋ

ਮੇਲੇ ਸੋ ਮਿਲੈ ਹਉ ਤਿਸੁ ਬਲਿਹਾਰੈ ਜਾਉ ॥

ਏ ਮਨ ਭਗਤੀ ਰਤਿਆ ਸਚੁ ਬਾਣੀ ਨਿਜ

ਥਾਉ ॥ ਮਨਿ ਰਤੇ ਜਿਹਵਾ ਰਤੀ ਹਰਿ ਗੁਣ

ਸਚੇ ਗਾਉ ॥ ਨਾਨਕ ਨਾਮੁ ਨ ਵੀਸਰੈ ਸਚੇ

ਮਾਹਿ ਸਮਾਉ ॥੪॥੩੧॥੬੪॥ ਸਿਰੀਰਾਗੁ

ਮਹਲਾ ੪ ਘਰੁ ੧ ॥ ਮੈ ਮਨਿ ਤਨਿ ਬਿਰਹੁ

ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ

ਆਇ ॥ ਜਾ ਦੇਖਾ ਪ੍ਰਭੁ ਆਪਣਾ ਪ੍ਰਭਿ

ਦੇਖਿਐ ਦੁਖੁ ਜਾਇ ॥ ਜਾਇ ਪੁਛਾ ਤਿਨ

ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ

॥੧॥ ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ

ਕੋਇ ॥ ਹਮ ਮੂਰਖ ਮੁਗਧ ਸਰਣਾਗਤੀ ਕਰਿ

ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥

ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ

ਮਿਲਾਵੈ ਸੋਇ ॥ ਸਤਿਗੁਰਿ ਹਰਿ ਪ੍ਰਭੁ

ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥ ਹਉ

ਗੁਰ ਸਰਣਾਈ ਢਹਿ ਪਵਾ ਕਰਿ ਦਇਆ

ਮੇਲੇ ਪ੍ਰਭੁ ਸੋਇ ॥੨॥

੪੦

ਮਨਹਠਿ ਕਿਨੈ ਨ ਪਾਇਆ ਕਰਿ ਉਪਾਵ

ਥਕੇ ਸਭੁ ਕੋਇ ॥ ਸਹਸ ਸਿਆਣਪ ਕਰਿ ਰਹੇ

ਮਨਿ ਕੋਰੈ ਰੰਗੁ ਨ ਹੋਇ ॥ ਕੂੜਿ ਕਪਟਿ ਕਿਨੈ

ਨ ਪਾਇਓ ਜੋ ਬੀਜੈ ਖਾਵੈ ਸੋਇ ॥੩॥ ਸਭਨਾ

ਤੇਰੀ ਆਸ ਪ੍ਰਭੁ ਸਭ ਜੀਅ ਤੇਰੇ ਤੂੰ ਰਾਸਿ ॥

ਪ੍ਰਭ ਤੁਧਹੁ ਖਾਲੀ ਕੋ ਨਹੀ ਦਰਿ ਗੁਰਮੁਖਾ ਨੋ

ਸਾਬਾਸਿ ॥ ਬਿਖੁ ਭਉਜਲ ਡੁਬਦੇ ਕਢਿ ਲੈ

ਜਨ ਨਾਨਕ ਕੀ ਅਰਦਾਸਿ ॥੪॥੧॥੬੫॥

ਸਿਰੀਰਾਗੁ ਮਹਲਾ ੪ ॥ ਨਾਮੁ ਮਿਲੈ ਮਨੁ

ਤ੍ਰਿਪਤੀਐ ਬਿਨੁ ਨਾਮੈ ਧ੍ਰਿਗੁ ਜੀਵਾਸੁ ॥ ਕੋਈ

ਗੁਰਮੁਖਿ ਸਜਣੁ ਜੇ ਮਿਲੈ ਮੈ ਦਸੇ ਪ੍ਰਭੁ

ਗੁਣਤਾਸੁ ॥ ਹਉ ਤਿਸੁ ਵਿਟਹੁ ਚਉ ਖੰਨੀਐ

ਮੈ ਨਾਮ ਕਰੇ ਪਰਗਾਸੁ ॥੧॥ ਮੇਰੇ ਪ੍ਰੀਤਮਾ

ਹਉ ਜੀਵਾ ਨਾਮੁ ਧਿਆਇ ॥ ਬਿਨੁ ਨਾਵੈ

ਜੀਵਣੁ ਨਾ ਥੀਐ ਮੇਰੇ ਸਤਿਗੁਰ ਨਾਮੁ

ਦ੍ਰਿੜਾਇ ॥੧॥ ਰਹਾਉ ॥ ਨਾਮੁ ਅਮੋਲਕੁ

ਰਤਨੁ ਹੈ ਪੂਰੇ ਸਤਿਗੁਰ ਪਾਸਿ ॥ ਸਤਿਗੁਰ

ਸੇਵੈ ਲਗਿਆ ਕਢਿ ਰਤਨੁ ਦੇਵੈ ਪਰਗਾਸਿ ॥

ਧੰਨੁ ਵਡਭਾਗੀ ਵਡ ਭਾਗੀਆ ਜੋ ਆਇ ਮਿਲੇ

ਗੁਰ ਪਾਸਿ ॥੨॥ ਜਿਨਾ ਸਤਿਗੁਰੁ ਪੁਰਖੁ ਨ

ਭੇਟਿਓ ਸੇ ਭਾਗਹੀਣ ਵਸਿ ਕਾਲ ॥ ਓਇ

ਫਿਰਿ ਫਿਰਿ ਜੋਨਿ ਭਵਾਈਅਹਿ ਵਿਚਿ

ਵਿਸਟਾ ਕਰਿ ਵਿਕਰਾਲ ॥ ਓਨਾ ਪਾਸਿ

ਦੁਆਸਿ ਨ ਭਿਟੀਐ ਜਿਨ ਅੰਤਰਿ /ੋਧੁ

ਚੰਡਾਲ ॥੩॥ ਸਤਿਗੁਰੁ ਪੁਰਖੁ ਅੰਮ੍ਰਿਤ ਸਰੁ

ਵਡਭਾਗੀ ਨਾਵਹਿ ਆਇ ॥ ਉਨ ਜਨਮ

ਜਨਮ ਕੀ ਮੈਲੁ ਉਤਰੈ ਨਿਰਮਲ ਨਾਮੁ

ਦ੍ਰਿੜਾਇ ॥ ਜਨ ਨਾਨਕ ਉਤਮ ਪਦੁ

ਪਾਇਆ ਸਤਿਗੁਰ ਕੀ ਲਿਵ ਲਾਇ

॥੪॥੨॥੬੬॥ ਸਿਰੀਰਾਗੁ ਮਹਲਾ ੪ ॥ ਗੁਣ

ਗਾਵਾ ਗੁਣ ਵਿਥਰਾ ਗੁਣ ਬੋਲੀ ਮੇਰੀ ਮਾਇ ॥

ਗੁਰਮੁਖਿ ਸਜਣੁ ਗੁਣਕਾਰੀਆ ਮਿਲਿ ਸਜਣ

ਹਰਿ ਗੁਣ ਗਾਇ ॥ ਹੀਰੈ ਹੀਰੁ ਮਿਲਿ ਬੇਧਿਆ

ਰੰਗਿ ਚਲੂਲੈ ਨਾਇ ॥੧॥ ਮੇਰੇ ਗੋਵਿੰਦਾ ਗੁਣ

ਗਾਵਾ ਤ੍ਰਿਪਤਿ ਮਨਿ ਹੋਇ ॥ ਅੰਤਰਿ ਪਿਆਸ

ਹਰਿ ਨਾਮ ਕੀ ਗੁਰੁ ਤੁਸਿ ਮਿਲਾਵੈ ਸੋਇ ॥੧॥

ਰਹਾਉ ॥ ਮਨੁ ਰੰਗਹੁ ਵਡਭਾਗੀਹੋ ਗੁਰੁ ਤੁਠਾ

ਕਰੇ ਪਸਾਉ ॥ ਗੁਰੁ ਨਾਮੁ ਦ੍ਰਿੜਾਏ ਰੰਗ ਸਿਉ

ਹਉ ਸਤਿਗੁਰ ਕੈ ਬਲਿ ਜਾਉ ॥ ਬਿਨੁ

ਸਤਿਗੁਰ ਹਰਿ ਨਾਮੁ ਨ ਲਭਈ ਲਖ ਕੋਟੀ

ਕਰਮ ਕਮਾਉ ॥੨॥ ਬਿਨੁ ਭਾਗਾ ਸਤਿਗੁਰੁ

ਨਾ ਮਿਲੈ ਘਰਿ ਬੈਠਿਆ ਨਿਕਟਿ ਨਿਤ ਪਾਸਿ

॥ ਅੰਤਰਿ ਅਗਿਆਨ ਦੁਖੁ ਭਰਮੁ ਹੈ ਵਿਚਿ

ਪੜਦਾ ਦੂਰਿ ਪਈਆਸਿ ॥ ਬਿਨੁ ਸਤਿਗੁਰ

ਭੇਟੇ ਕੰਚਨੁ ਨਾ ਥੀਐ ਮਨਮੁਖੁ ਲੋਹੁ ਬੂਡਾ

ਬੇੜੀ ਪਾਸਿ ॥੩॥ ਸਤਿਗੁਰੁ ਬੋਹਿਥੁ ਹਰਿ

ਨਾਵ ਹੈ ਕਿਤੁ ਬਿਧਿ ਚੜਿਆ ਜਾਇ ॥

ਸਤਿਗੁਰ ਕੈ ਭਾਣੈ ਜੋ ਚਲੈ ਵਿਚਿ ਬੋਹਿਥ

ਬੈਠਾ ਆਇ ॥ ਧੰਨੁ ਧੰਨੁ ਵਡਭਾਗੀ ਨਾਨਕਾ

ਜਿਨਾ ਸਤਿਗੁਰੁ ਲਏ ਮਿਲਾਇ

॥੪॥੩॥੬੭॥

੪੧

ਸਿਰੀਰਾਗੁ ਮਹਲਾ ੪ ॥ ਹਉ ਪੰਥੁ ਦਸਾਈ

ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥

ਜਿਨੀ ਮੇਰਾ ਪਿਆਰਾ ਰਾਵਿਆ ਤਿਨ ਪੀਛੈ

ਲਾਗਿ ਫਿਰਾਉ ॥ ਕਰਿ ਮਿੰਨਤਿ ਕਰਿ ਜੋਦੜੀ

ਮੈ ਪ੍ਰਭੁ ਮਿਲਣੈ ਕਾ ਚਾਉ ॥੧॥ ਮੇਰੇ ਭਾਈ

ਜਨਾ ਕੋਈ ਮੋ ਕਉ ਹਰਿ ਪ੍ਰਭੁ ਮੇਲਿ ਮਿਲਾਇ

॥ ਹਉ ਸਤਿਗੁਰ ਵਿਟਹੁ ਵਾਰਿਆ ਜਿਨਿ

ਹਰਿ ਪ੍ਰਭੁ ਦੀਆ ਦਿਖਾਇ ॥੧॥ ਰਹਾਉ ॥

ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ

ਪਾਸਿ ॥ ਨਿਮਾਣਿਆ ਗੁਰੁ ਮਾਣੁ ਹੈ ਗੁਰੁ

ਸਤਿਗੁਰੁ ਕਰੇ ਸਾਬਾਸਿ ॥ ਹਉ ਗੁਰੁ ਸਾਲਾਹਿ

ਨ ਰਜਊ ਮੈ ਮੇਲੇ ਹਰਿ ਪ੍ਰਭੁ ਪਾਸਿ ॥੨॥

ਸਤਿਗੁਰ ਨੋ ਸਭ ਕੋ ਲੋਚਦਾ ਜੇਤਾ ਜਗਤੁ

ਸਭੁ ਕੋਇ ॥ ਬਿਨੁ ਭਾਗਾ ਦਰਸਨੁ ਨਾ ਥੀਐ

ਭਾਗਹੀਣ ਬਹਿ ਰੋਇ ॥ ਜੋ ਹਰਿ ਪ੍ਰਭ ਭਾਣਾ

ਸੋ ਥੀਆ ਧੁਰਿ ਲਿਖਿਆ ਨ ਮੇਟੈ ਕੋਇ ॥੩॥

ਆਪੇ ਸਤਿਗੁਰੁ ਆਪਿ ਹਰਿ ਆਪੇ ਮੇਲਿ

ਮਿਲਾਇ ॥ ਆਪਿ ਦਇਆ ਕਰਿ ਮੇਲਸੀ

ਗੁਰ ਸਤਿਗੁਰ ਪੀਛੈ ਪਾਇ ॥ ਸਭੁ

ਜਗਜੀਵਨੁ ਜਗਿ ਆਪਿ ਹੈ ਨਾਨਕ ਜਲੁ

ਜਲਹਿ ਸਮਾਇ ॥੪॥੪॥੬੮॥ ਸਿਰੀਰਾਗੁ

ਮਹਲਾ ੪ ॥ ਰਸੁ ਅੰਮ੍ਰਿਤੁ ਨਾਮੁ ਰਸੁ ਅਤਿ

ਭਲਾ ਕਿਤੁ ਬਿਧਿ ਮਿਲੈ ਰਸੁ ਖਾਇ ॥ ਜਾਇ

ਪੁਛਹੁ ਸੋਹਾਗਣੀ ਤੁਸਾ ਕਿਉ ਕਰਿ ਮਿਲਿਆ

ਪ੍ਰਭੁ ਆਇ ॥ ਓਇ ਵੇਪਰਵਾਹ ਨ ਬੋਲਨੀ

ਹਉ ਮਲਿ ਮਲਿ ਧੋਵਾ ਤਿਨ ਪਾਇ ॥੧॥

ਭਾਈ ਰੇ ਮਿਲਿ ਸਜਣ ਹਰਿ ਗੁਣ ਸਾਰਿ ॥

ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੈ ਹਉਮੈ

ਮਾਰਿ ॥੧॥ ਰਹਾਉ ॥ ਗੁਰਮੁਖੀਆ

ਸੋਹਾਗਣੀ ਤਿਨ ਦਇਆ ਪਈ ਮਨਿ ਆਇ ॥

ਸਤਿਗੁਰ ਵਚਨੁ ਰਤੰਨੁ ਹੈ ਜੋ ਮੰਨੇ ਸੁ ਹਰਿ

ਰਸੁ ਖਾਇ ॥ ਸੇ ਵਡਭਾਗੀ ਵਡ ਜਾਣੀਅਹਿ

ਜਿਨ ਹਰਿ ਰਸੁ ਖਾਧਾ ਗੁਰ ਭਾਇ ॥੨॥ ਇਹੁ

ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ

ਨਹੀ ਖਾਇ ॥ ਬਿਨੁ ਸਤਿਗੁਰ ਪਲੈ ਨਾ ਪਵੈ

ਮਨਮੁਖ ਰਹੇ ਬਿਲਲਾਇ ॥ ਓਇ ਸਤਿਗੁਰ

ਆਗੈ ਨਾ ਨਿਵਹਿ ਓਨਾ ਅੰਤਰਿ /ੋਧੁ ਬਲਾਇ

॥੩॥ ਹਰਿ ਹਰਿ ਹਰਿ ਰਸੁ ਆਪਿ ਹੈ ਆਪੇ

ਹਰਿ ਰਸੁ ਹੋਇ ॥ ਆਪਿ ਦਇਆ ਕਰਿ

ਦੇਵਸੀ ਗੁਰਮੁਖਿ ਅੰਮ੍ਰਿਤੁ ਚੋਇ ॥ ਸਭੁ ਤਨੁ

ਮਨੁ ਹਰਿਆ ਹੋਇਆ ਨਾਨਕ ਹਰਿ ਵਸਿਆ

ਮਨਿ ਸੋਇ ॥੪॥੫॥੬੯॥ ਸਿਰੀਰਾਗੁ

ਮਹਲਾ ੪ ॥ ਦਿਨਸੁ ਚੜੈ ਫਿਰਿ ਆਥਵੈ ਰੈਣਿ

ਸਬਾਈ ਜਾਇ ॥ ਆਵ ਘਟੈ ਨਰੁ ਨਾ ਬੁਝੈ

ਨਿਤਿ ਮੂਸਾ ਲਾਜੁ ਟੁਕਾਇ ॥ ਗੁੜੁ ਮਿਠਾ

ਮਾਇਆ ਪਸਰਿਆ ਮਨਮੁਖੁ ਲਗਿ ਮਾਖੀ

ਪਚੈ ਪਚਾਇ ॥੧॥ ਭਾਈ ਰੇ ਮੈ ਮੀਤੁ ਸਖਾ

ਪ੍ਰਭੁ ਸੋਇ ॥ ਪੁਤੁ ਕਲਤੁ ਮੋਹੁ ਬਿਖੁ ਹੈ ਅੰਤਿ

ਬੇਲੀ ਕੋਇ ਨ ਹੋਇ ॥੧॥ ਰਹਾਉ ॥

੪੨

ਗੁਰਮਤਿ ਹਰਿ ਲਿਵ ਉਬਰੇ ਅਲਿਪਤੁ ਰਹੇ

ਸਰਣਾਇ ॥ ਓਨੀ ਚਲਣੁ ਸਦਾ ਨਿਹਾਲਿਆ

ਹਰਿ ਖਰਚੁ ਲੀਆ ਪਤਿ ਪਾਇ ॥ ਗੁਰਮੁਖਿ

ਦਰਗਹ ਮੰਨੀਅਹਿ ਹਰਿ ਆਪਿ ਲਏ ਗਲਿ

ਲਾਇ ॥੨॥ ਗੁਰਮੁਖਾ ਨੋ ਪੰਥੁ ਪਰਗਟਾ

ਦਰਿ ਠਾਕ ਨ ਕੋਈ ਪਾਇ ॥ ਹਰਿ ਨਾਮੁ

ਸਲਾਹਨਿ ਨਾਮੁ ਮਨਿ ਨਾਮਿ ਰਹਨਿ ਲਿਵ

ਲਾਇ ॥ ਅਨਹਦ ਧੁਨੀ ਦਰਿ ਵਜਦੇ ਦਰਿ

ਸਚੈ ਸੋਭਾ ਪਾਇ ॥੩॥ ਜਿਨੀ ਗੁਰਮੁਖਿ ਨਾਮੁ

ਸਲਾਹਿਆ ਤਿਨਾ ਸਭ ਕੋ ਕਹੈ ਸਾਬਾਸਿ ॥

ਤਿਨ ਕੀ ਸੰਗਤਿ ਦੇਹਿ ਪ੍ਰਭ ਮੈ ਜਾਚਿਕ ਕੀ

ਅਰਦਾਸਿ ॥ ਨਾਨਕ ਭਾਗ ਵਡੇ ਤਿਨਾ

ਗੁਰਮੁਖਾ ਜਿਨ ਅੰਤਰਿ ਨਾਮੁ ਪਰਗਾਸਿ

॥੪॥੩੩॥੩੧॥੬॥੭੦॥ ਸਿਰੀਰਾਗੁ

ਮਹਲਾ ੫ ਘਰੁ ੧ ॥ ਕਿਆ ਤੂ ਰਤਾ ਦੇਖਿ ਕੈ

ਪੁਤ੍ਰ ਕਲਤ੍ਰ ਸੀਗਾਰ ॥ ਰਸ ਭੋਗਹਿ ਖੁਸੀਆ

ਕਰਹਿ ਮਾਣਹਿ ਰੰਗ ਅਪਾਰ ॥ ਬਹੁਤੁ ਕਰਹਿ

ਫੁਰਮਾਇਸੀ ਵਰਤਹਿ ਹੋਇ ਅਫਾਰ ॥

ਕਰਤਾ ਚਿਤਿ ਨ ਆਵਈ ਮਨਮੁਖ ਅੰਧ

ਗਵਾਰ ॥੧॥ ਮੇਰੇ ਮਨ ਸੁਖਦਾਤਾ ਹਰਿ ਸੋਇ

॥ ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ

ਹੋਇ ॥੧॥ ਰਹਾਉ ॥ ਕਪੜਿ ਭੋਗਿ

ਲਪਟਾਇਆ ਸੁਇਨਾ ਰੁਪਾ ਖਾਕੁ ॥ ਹੈਵਰ

ਗੈਵਰ ਬਹੁ ਰੰਗੇ ਕੀਏ ਰਥ ਅਥਾਕ ॥ ਕਿਸ

ਹੀ ਚਿਤਿ ਨ ਪਾਵਹੀ ਬਿਸਰਿਆ ਸਭ ਸਾਕ ॥

ਸਿਰਜਣਹਾਰਿ ਭੁਲਾਇਆ ਵਿਣੁ ਨਾਵੈ

ਨਾਪਾਕ ॥੨॥ ਲੈਦਾ ਬਦ ਦੁਆਇ ਤੂੰ

ਮਾਇਆ ਕਰਹਿ ਇਕਤ ॥ ਜਿਸ ਨੋ ਤੂੰ

ਪਤੀਆਇਦਾ ਸੋ ਸਣੁ ਤੁਝੈ ਅਨਿਤ ॥

ਅਹੰਕਾਰੁ ਕਰਹਿ ਅਹੰਕਾਰੀਆ ਵਿਆਪਿਆ

ਮਨ ਕੀ ਮਤਿ ॥ ਤਿਨਿ ਪ੍ਰਭਿ ਆਪਿ

ਭੁਲਾਇਆ ਨਾ ਤਿਸੁ ਜਾਤਿ ਨ ਪਤਿ ॥੩॥

ਸਤਿਗੁਰਿ ਪੁਰਖਿ ਮਿਲਾਇਆ ਇਕੋ ਸਜਣੁ

ਸੋਇ ॥ ਹਰਿ ਜਨ ਕਾ ਰਾਖਾ ਏਕੁ ਹੈ ਕਿਆ

ਮਾਣਸ ਹਉਮੈ ਰੋਇ ॥ ਜੋ ਹਰਿ ਜਨ ਭਾਵੈ ਸੋ

ਕਰੇ ਦਰਿ ਫੇਰੁ ਨ ਪਾਵੈ ਕੋਇ ॥ ਨਾਨਕ ਰਤਾ

ਰੰਗਿ ਹਰਿ ਸਭ ਜਗ ਮਹਿ ਚਾਨਣੁ ਹੋਇ

॥੪॥੧॥੭੧॥ ਸਿਰੀਰਾਗੁ ਮਹਲਾ ੫ ॥

ਮਨਿ ਬਿਲਾਸੁ ਬਹੁ ਰੰਗੁ ਘਣਾ ਦ੍ਰਿਸਟਿ ਭੂਲਿ

ਖੁਸੀਆ ॥ ਛਤ੍ਰਧਾਰ ਬਾਦਿਸਾਹੀਆ ਵਿਚਿ

ਸਹਸੇ ਪਰੀਆ ॥੧॥ ਭਾਈ ਰੇ ਸੁਖੁ

ਸਾਧਸੰਗਿ ਪਾਇਆ ॥ ਲਿਖਿਆ ਲੇਖੁ ਤਿਨਿ

ਪੁਰਖਿ ਬਿਧਾਤੈ ਦੁਖੁ ਸਹਸਾ ਮਿਟਿ ਗਇਆ

॥੧॥ ਰਹਾਉ ॥ ਜੇਤੇ ਥਾਨ ਥਨੰਤਰਾ ਤੇਤੇ

ਭਵਿ ਆਇਆ ॥ ਧਨ ਪਾਤੀ ਵਡ ਭੂਮੀਆ

ਮੇਰੀ ਮੇਰੀ ਕਰਿ ਪਰਿਆ ॥੨॥ ਹੁਕਮੁ

ਚਲਾਏ ਨਿਸੰਗ ਹੋਇ ਵਰਤੈ ਅਫਰਿਆ ॥

ਸਭੁ ਕੋ ਵਸਗਤਿ ਕਰਿ ਲਇਓਨੁ ਬਿਨੁ ਨਾਵੈ

ਖਾਕੁ ਰਲਿਆ ॥੩॥ ਕੋਟਿ ਤੇਤੀਸ ਸੇਵਕਾ

ਸਿਧ ਸਾਧਿਕ ਦਰਿ ਖਰਿਆ ॥

੪੩

ਗਿਰੰਬਾਰੀ ਵਡ ਸਾਹਬੀ ਸਭੁ ਨਾਨਕ ਸੁਪਨੁ

ਥੀਆ ॥੪॥੨॥੭੨॥ ਸਿਰੀਰਾਗੁ ਮਹਲਾ ੫

॥ ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ

ਅਜਾਣਿ ॥ ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ

ਬੇਬਾਣਿ ॥ ਸਤਿਗੁਰ ਸੇਤੀ ਚਿਤੁ ਲਾਇ ਸਦਾ

ਸਦਾ ਰੰਗੁ ਮਾਣਿ ॥੧॥ ਪ੍ਰਾਣੀ ਤੂੰ ਆਇਆ

ਲਾਹਾ ਲੈਣਿ ॥ ਲਗਾ ਕਿਤੁ ਕੁਫਕੜੇ ਸਭ

ਮੁਕਦੀ ਚਲੀ ਰੈਣਿ ॥੧॥ ਰਹਾਉ ॥ ਕੁਦਮ

ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥ ਓਤੈ

ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥

ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ

ਸਮਾਲਿ ॥੨॥ ਜੋ ਘਰੁ ਛਡਿ ਗਵਾਵਣਾ ਸੋ

ਲਗਾ ਮਨ ਮਾਹਿ ॥ ਜਿਥੈ ਜਾਇ ਤੁਧੁ ਵਰਤਣਾ

ਤਿਸ ਕੀ ਚਿੰਤਾ ਨਾਹਿ ॥ ਫਾਥੇ ਸੇਈ ਨਿਕਲੇ

ਜਿ ਗੁਰ ਕੀ ਪੈਰੀ ਪਾਹਿ ॥੩॥ ਕੋਈ ਰਖਿ ਨ

ਸਕਈ ਦੂਜਾ ਕੋ ਨ ਦਿਖਾਇ ॥ ਚਾਰੇ ਕੁੰਡਾ

ਭਾਲਿ ਕੈ ਆਇ ਪਇਆ ਸਰਣਾਇ ॥ ਨਾਨਕ

ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ

॥੪॥੩॥੭੩॥ ਸਿਰੀਰਾਗੁ ਮਹਲਾ ੫ ॥

ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ

॥ ਮਾਇਆ ਕਾਮਿ ਵਿਆਪਿਆ ਸਮਝੈ ਨਾਹੀ

ਗਾਵਾਰੁ ॥ ਉਠਿ ਚਲਿਆ ਪਛੁਤਾਇਆ

ਪਰਿਆ ਵਸਿ ਜੰਦਾਰ ॥੧॥ ਅੰਧੇ ਤੂੰ ਬੈਠਾ

ਕੰਧੀ ਪਾਹਿ ॥ ਜੇ ਹੋਵੀ ਪੂਰਬਿ ਲਿਖਿਆ ਤਾ

ਗੁਰ ਕਾ ਬਚਨੁ ਕਮਾਹਿ ॥੧॥ ਰਹਾਉ ॥ ਹਰੀ

ਨਾਹੀ ਨਹ ਡਡੁਰੀ ਪਕੀ ਵਢਣਹਾਰ ॥ ਲੈ ਲੈ

ਦਾਤ ਪਹੁਤਿਆ ਲਾਵੇ ਕਰਿ ਤਈਆਰੁ ॥ ਜਾ

ਹੋਆ ਹੁਕਮੁ ਕਿਰਸਾਣ ਦਾ ਤਾ ਲੁਣਿ

ਮਿਣਿਆ ਖੇਤਾਰੁ ॥੨॥ ਪਹਿਲਾ ਪਹਰੁ ਧੰਧੈ

ਗਇਆ ਦੂਜੈ ਭਰਿ ਸੋਇਆ ॥ ਤੀਜੈ ਝਾਖ

ਝਖਾਇਆ ਚਉਥੈ ਭੋਰੁ ਭਇਆ ॥ ਕਦ ਹੀ

ਚਿਤਿ ਨ ਆਇਓ ਜਿਨਿ ਜੀਉ ਪਿੰਡੁ ਦੀਆ

॥੩॥ ਸਾਧਸੰਗਤਿ ਕਉ ਵਾਰਿਆ ਜੀਉ

ਕੀਆ ਕੁਰਬਾਣੁ ॥ ਜਿਸ ਤੇ ਸੋਝੀ ਮਨਿ ਪਈ

ਮਿਲਿਆ ਪੁਰਖੁ ਸੁਜਾਣੁ ॥ ਨਾਨਕ ਡਿਠਾ

ਸਦਾ ਨਾਲਿ ਹਰਿ ਅੰਤਰਜਾਮੀ ਜਾਣੁ

॥੪॥੪॥੭੪॥ ਸਿਰੀਰਾਗੁ ਮਹਲਾ ੫ ॥ ਸਭੇ

ਗਲਾ ਵਿਸਰਨੁ ਇਕੋ ਵਿਸਰਿ ਨ ਜਾਉ ॥

ਧੰਧਾ ਸਭੁ ਜਲਾਇ ਕੈ ਗੁਰਿ ਨਾਮੁ ਦੀਆ ਸਚੁ

ਸੁਆਉ ॥ ਆਸਾ ਸਭੇ ਲਾਹਿ ਕੈ ਇਕਾ ਆਸ

ਕਮਾਉ ॥ ਜਿਨੀ ਸਤਿਗੁਰੁ ਸੇਵਿਆ ਤਿਨ

ਅਗੈ ਮਿਲਿਆ ਥਾਉ ॥੧॥ ਮਨ ਮੇਰੇ ਕਰਤੇ

ਨੋ ਸਾਲਾਹਿ ॥ ਸਭੇ ਛਡਿ ਸਿਆਣਪਾ ਗੁਰ ਕੀ

ਪੈਰੀ ਪਾਹਿ ॥੧॥ ਰਹਾਉ ॥ ਦੁਖ ਭੁਖ ਨਹ

ਵਿਆਪਈ ਜੇ ਸੁਖਦਾਤਾ ਮਨਿ ਹੋਇ ॥ ਕਿਤ

ਹੀ ਕੰਮਿ ਨ ਛਿਜੀਐ ਜਾ ਹਿਰਦੈ ਸਚਾ ਸੋਇ ॥

ਜਿਸੁ ਤੂੰ ਰਖਹਿ ਹਥ ਦੇ ਤਿਸੁ ਮਾਰਿ ਨ ਸਕੈ

ਕੋਇ ॥ ਸੁਖਦਾਤਾ ਗੁਰੁ ਸੇਵੀਐ ਸਭਿ

ਅਵਗਣ ਕਢੈ ਧੋਇ ॥੨॥

੪੪

ਸੇਵਾ ਮੰਗੈ ਸੇਵਕੋ ਲਾਈਆਂ ਅਪੁਨੀ ਸੇਵ ॥

ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ ॥ ਸਭੁ

ਕਿਛੁ ਵਸਗਤਿ ਸਾਹਿਬੈ ਆਪੇ ਕਰਣ ਕਰੇਵ

॥ ਸਤਿਗੁਰ ਕੈ ਬਲਿਹਾਰਣੈ ਮਨਸਾ ਸਭ

ਪੂਰੇਵ ॥੩॥ ਇਕੋ ਦਿਸੈ ਸਜਣੋ ਇਕੋ ਭਾਈ

ਮੀਤੁ ॥ ਇਕਸੈ ਦੀ ਸਾਮਗਰੀ ਇਕਸੈ ਦੀ ਹੈ

ਰੀਤਿ ॥ ਇਕਸ ਸਿਉ ਮਨੁ ਮਾਨਿਆ ਤਾ

ਹੋਆ ਨਿਹਚਲੁ ਚੀਤੁ ॥ ਸਚੁ ਖਾਣਾ ਸਚੁ

ਪੈਨਣਾ ਟੇਕ ਨਾਨਕ ਸਚੁ ਕੀਤੁ

॥੪॥੫॥੭੫॥ ਸਿਰੀਰਾਗੁ ਮਹਲਾ ੫ ॥ ਸਭੇ

ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥ ਜਨਮੁ

ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ ॥

ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ

ਮਥਿ ॥੧॥ ਮੇਰੇ ਮਨ ਏਕਸ ਸਿਉ ਚਿਤੁ

ਲਾਇ ॥ ਏਕਸ ਬਿਨੁ ਸਭ ਧੰਧੁ ਹੈ ਸਭ

ਮਿਥਿਆ ਮੋਹੁ ਮਾਇ ॥੧॥ ਰਹਾਉ ॥ ਲਖ

ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ

ਕਰੇਇ ॥ ਨਿਮਖ ਏਕ ਹਰਿ ਨਾਮੁ ਦੇਇ ਮੇਰਾ

ਮਨੁ ਤਨੁ ਸੀਤਲੁ ਹੋਇ ॥ ਜਿਸ ਕਉ ਪੂਰਬਿ

ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥

ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ

ਪਿਆਰੁ ॥ ਦੂਖੁ ਸੰਤਾਪੁ ਨ ਲਗਈ ਜਿਸੁ

ਹਰਿ ਕਾ ਨਾਮੁ ਅਧਾਰੁ ॥ ਬਾਹ ਪਕੜਿ ਗੁਰਿ

ਕਾਢਿਆ ਸੋਈ ਉਤਰਿਆ ਪਾਰਿ ॥੩॥ ਥਾਨੁ

ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥ ਢੋਈ

ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥

ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ

ਜਨਮੁ ਜਰਾ ॥੪॥੬॥੭੬॥ ਸ੍ਰੀਰਾਗੁ ਮਹਲਾ

੫ ॥ ਸੋਈ ਧਿਆਈਐ ਜੀਅੜੇ ਸਿਰਿ ਸਾਹਾਂ

ਪਾਤਿਸਾਹੁ ॥ ਤਿਸ ਹੀ ਕੀ ਕਰਿ ਆਸ ਮਨ

ਜਿਸ ਕਾ ਸਭਸੁ ਵੇਸਾਹੁ ॥ ਸਭਿ ਸਿਆਣਪਾ

ਛਡਿ ਕੈ ਗੁਰ ਕੀ ਚਰਣੀ ਪਾਹੁ ॥੧॥ ਮਨ

ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥ ਆਠ

ਪਹਰ ਪ੍ਰਭੁ ਧਿਆਇ ਤੂੰ ਗੁਣ ਗੋਇੰਦ ਨਿਤ

ਗਾਉ ॥੧॥ ਰਹਾਉ ॥ ਤਿਸ ਕੀ ਸਰਨੀ ਪਰੁ

ਮਨਾ ਜਿਸੁ ਜੇਵਡੁ ਅਵਰੁ ਨ ਕੋਇ ॥ ਜਿਸੁ

ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਨ ਮੂਲੇ

ਹੋਇ ॥ ਸਦਾ ਸਦਾ ਕਰਿ ਚਾਕਰੀ ਪ੍ਰਭੁ

ਸਾਹਿਬੁ ਸਚਾ ਸੋਇ ॥੨॥ ਸਾਧਸੰਗਤਿ ਹੋਇ

ਨਿਰਮਲਾ ਕਟੀਐ ਜਮ ਕੀ ਫਾਸ ॥ ਸੁਖਦਾਤਾ

ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ ॥

ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ

ਆਵੈ ਰਾਸਿ ॥੩॥ ਬਹੁਤੋ ਬਹੁਤੁ ਵਖਾਣੀਐ

ਊਚੋ ਊਚਾ ਥਾਉ ॥ ਵਰਨਾ ਚਿਹਨਾ ਬਾਹਰਾ

ਕੀਮਤਿ ਕਹਿ ਨ ਸਕਾਉ ॥ ਨਾਨਕ ਕਉ ਪ੍ਰਭ

ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ

॥੪॥੭॥੭੭॥ ਸ੍ਰੀਰਾਗੁ ਮਹਲਾ ੫ ॥ ਨਾਮੁ

ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥

ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ

੪੫

ਸਾਧਸੰਗਤਿ ਕੈ ਘਰਿ ਵਸੈ ਏਕੋ ਸਚਾ ਸੋਇ

॥੧॥ ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥

ਨਾਮੁ ਸਹਾਈ ਸਦਾ ਸੰਗਿ ਆਗੈ ਲਏ ਛਡਾਇ

॥੧॥ ਰਹਾਉ ॥ ਦੁਨੀਆ ਕੀਆ

ਵਡਿਆਈਆ ਕਵਨੈ ਆਵਹਿ ਕਾਮਿ ॥

ਮਾਇਆ ਕਾ ਰੰਗੁ ਸਭੁ ਫਿਕਾ ਜਾਤੋ ਬਿਨਸਿ

ਨਿਦਾਨਿ ॥ ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ

ਪਰਧਾਨੁ ॥੨॥ ਸਾਧੂ ਕੀ ਹੋਹੁ ਰੇਣੁਕਾ

ਅਪਣਾ ਆਪੁ ਤਿਆਗਿ ॥ ਉਪਾਵ ਸਿਆਣਪ

ਸਗਲ ਛਡਿ ਗੁਰ ਕੀ ਚਰਣੀ ਲਾਗੁ ॥ ਤਿਸਹਿ

ਪਰਾਪਤਿ ਰਤਨੁ ਹੋਇ ਜਿਸੁ ਮਸਤਕਿ ਹੋਵੈ

ਭਾਗੁ ॥੩॥ ਤਿਸੈ ਪਰਾਪਤਿ ਭਾਈਹੋ ਜਿਸੁ

ਦੇਵੈ ਪ੍ਰਭੁ ਆਪਿ ॥ ਸਤਿਗੁਰ ਕੀ ਸੇਵਾ ਸੋ

ਕਰੇ ਜਿਸੁ ਬਿਨਸੈ ਹਉਮੈ ਤਾਪੁ ॥ ਨਾਨਕ

ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ

॥੪॥੮॥੭੮॥ ਸਿਰੀਰਾਗੁ ਮਹਲਾ ੫ ॥

ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥

ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ

॥ ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ

ਕਰਤਾਰੁ ॥੧॥ ਮਨ ਮੇਰੇ ਸਗਲ ਉਪਾਵ

ਤਿਆਗੁ ॥ ਗੁਰੁ ਪੂਰਾ ਆਰਾਧਿ ਨਿਤ ਇਕਸੁ

ਕੀ ਲਿਵ ਲਾਗੁ ॥੧॥ ਰਹਾਉ ॥ ਇਕੋ ਭਾਈ

ਮਿਤੁ ਇਕੁ ਇਕੋ ਮਾਤ ਪਿਤਾ ॥ ਇਕਸ ਕੀ

ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ ॥ ਸੋ

ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ

ਕੀਤਾ ॥੨॥ ਘਰਿ ਇਕੋ ਬਾਹਰਿ ਇਕੋ ਥਾਨ

ਥਨੰਤਰਿ ਆਪਿ ॥ ਜੀਅ ਜੰਤ ਸਭਿ ਜਿਨਿ

ਕੀਏ ਆਠ ਪਹਰ ਤਿਸੁ ਜਾਪਿ ॥ ਇਕਸੁ

ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥

ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥

ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ

ਹੋਇ ॥ ਗੁਰਿ ਪੂਰੈ ਪੂਰਾ ਭਇਆ ਜਪਿ

ਨਾਨਕ ਸਚਾ ਸੋਇ ॥੪॥੯॥੭੯॥

ਸਿਰੀਰਾਗੁ ਮਹਲਾ ੫ ॥ ਜਿਨਾ ਸਤਿਗੁਰ

ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥

ਜਿਨ ਕਉ ਆਪਿ ਦਇਆਲੁ ਹੋਇ ਤਿਨ

ਉਪਜੈ ਮਨਿ ਗਿਆਨੁ ॥ ਜਿਨ ਕਉ ਮਸਤਕਿ

ਲਿਖਿਆ ਤਿਨ ਪਾਇਆ ਹਰਿ ਨਾਮੁ ॥੧॥

ਮਨ ਮੇਰੇ ਏਕੋ ਨਾਮੁ ਧਿਆਇ ॥ ਸਰਬ ਸੁਖਾ

ਸੁਖ ਊਪਜਹਿ ਦਰਗਹ ਪੈਧਾ ਜਾਇ ॥੧॥

ਰਹਾਉ ॥ ਜਨਮ ਮਰਣ ਕਾ ਭਉ ਗਇਆ

ਭਾਉ ਭਗਤਿ ਗੋਪਾਲ ॥ ਸਾਧੂ ਸੰਗਤਿ

ਨਿਰਮਲਾ ਆਪਿ ਕਰੇ ਪ੍ਰਤਿਪਾਲ ॥ ਜਨਮ

ਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ

ਨਿਹਾਲ ॥੨॥ ਥਾਨ ਥਨੰਤਰਿ ਰਵਿ ਰਹਿਆ

ਪਾਰਬ੍ਰਹਮੁ ਪ੍ਰਭੁ ਸੋਇ ॥ ਸਭਨਾ ਦਾਤਾ ਏਕੁ

ਹੈ ਦੂਜਾ ਨਾਹੀ ਕੋਇ ॥ ਤਿਸੁ ਸਰਣਾਈ

ਛੁਟੀਐ ਕੀਤਾ ਲੋੜੇ ਸੁ ਹੋਇ ॥੩॥ ਜਿਨ

ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ ॥

ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ

ਜਹਾਨ ॥

੪੬

ਜਿਨੀ ਮੇਰਾ ਪ੍ਰਭੁ ਧਿਆਇਆ ਨਾਨਕ ਤਿਨ

ਕੁਰਬਾਨ ॥੪॥੧੦॥੮੦॥ ਸਿਰੀਰਾਗੁ

ਮਹਲਾ ੫ ॥ ਮਿਲਿ ਸਤਿਗੁਰ ਸਭੁ ਦੁਖੁ

ਗਇਆ ਹਰਿ ਸੁਖੁ ਵਸਿਆ ਮਨਿ ਆਇ ॥

ਅੰਤਰਿ ਜੋਤਿ ਪ੍ਰਗਾਸੀਆ ਏਕਸੁ ਸਿਉ ਲਿਵ

ਲਾਇ ॥ ਮਿਲਿ ਸਾਧੂ ਮੁਖੁ ਊਜਲਾ ਪੂਰਬਿ

ਲਿਖਿਆ ਪਾਇ ॥ ਗੁਣ ਗੋਵਿੰਦ ਨਿਤ ਗਾਵਣੇ

ਨਿਰਮਲ ਸਾਚੈ ਨਾਇ ॥੧॥ ਮੇਰੇ ਮਨ ਗੁਰ

ਸਬਦੀ ਸੁਖੁ ਹੋਇ ॥ ਗੁਰ ਪੂਰੇ ਕੀ ਚਾਕਰੀ

ਬਿਰਥਾ ਜਾਇ ਨ ਕੋਇ ॥੧॥ ਰਹਾਉ ॥ ਮਨ

ਕੀਆ ਇਛਾਂ ਪੂਰੀਆ ਪਾਇਆ ਨਾਮੁ

ਨਿਧਾਨੁ ॥ ਅੰਤਰਜਾਮੀ ਸਦਾ ਸੰਗਿ

ਕਰਣੈਹਾਰੁ ਪਛਾਨੁ ॥ ਗੁਰ ਪਰਸਾਦੀ ਮੁਖੁ

ਊਜਲਾ ਜਪਿ ਨਾਮੁ ਦਾਨੁ ਇਸਨਾਨੁ ॥ ਕਾਮੁ

/ੋਧੁ ਲੋਭੁ ਬਿਨਸਿਆ ਤਜਿਆ ਸਭੁ

ਅਭਿਮਾਨੁ ॥੨॥ ਪਾਇਆ ਲਾਹਾ ਲਾਭੁ ਨਾਮੁ

ਪੂਰਨ ਹੋਏ ਕਾਮ ॥ ਕਰਿ ਕਿਰਪਾ ਪ੍ਰਭਿ

ਮੇਲਿਆ ਦੀਆ ਅਪਣਾ ਨਾਮੁ ॥ ਆਵਣ

ਜਾਣਾ ਰਹਿ ਗਇਆ ਆਪਿ ਹੋਆ

ਮਿਹਰਵਾਨੁ ॥ ਸਚੁ ਮਹਲੁ ਘਰੁ ਪਾਇਆ

ਗੁਰ ਕਾ ਸਬਦੁ ਪਛਾਨੁ ॥੩॥ ਭਗਤ ਜਨਾ

ਕਉ ਰਾਖਦਾ ਆਪਣੀ ਕਿਰਪਾ ਧਾਰਿ ॥

ਹਲਤਿ ਪਲਤਿ ਮੁਖ ਊਜਲੇ ਸਾਚੇ ਕੇ ਗੁਣ

ਸਾਰਿ ॥ ਆਠ ਪਹਰ ਗੁਣ ਸਾਰਦੇ ਰਤੇ ਰੰਗਿ

ਅਪਾਰ ॥ ਪਾਰਬ੍ਰਹਮੁ ਸੁਖ ਸਾਗਰੋ ਨਾਨਕ

ਸਦ ਬਲਿਹਾਰ ॥੪॥੧੧॥੮੧॥ ਸਿਰੀਰਾਗੁ

ਮਹਲਾ ੫ ॥ ਪੂਰਾ ਸਤਿਗੁਰੁ ਜੇ ਮਿਲੈ

ਪਾਈਐ ਸਬਦੁ ਨਿਧਾਨੁ ॥ ਕਰਿ ਕਿਰਪਾ ਪ੍ਰਭ

ਆਪਣੀ ਜਪੀਐ ਅੰਮ੍ਰਿਤ ਨਾਮੁ ॥ ਜਨਮ

ਮਰਣ ਦੁਖੁ ਕਾਟੀਐ ਲਾਗੈ ਸਹਜਿ ਧਿਆਨੁ

॥੧॥ ਮੇਰੇ ਮਨ ਪ੍ਰਭ ਸਰਣਾਈ ਪਾਇ ॥ ਹਰਿ

ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ

॥੧॥ ਰਹਾਉ ॥ ਕੀਮਤਿ ਕਹਣੁ ਨ ਜਾਈਐ

ਸਾਗਰੁ ਗੁਣੀ ਅਥਾਹੁ ॥ ਵਡਭਾਗੀ ਮਿਲੁ

ਸੰਗਤੀ ਸਚਾ ਸਬਦੁ ਵਿਸਾਹੁ ॥ ਕਰਿ ਸੇਵਾ

ਸੁਖ ਸਾਗਰੈ ਸਿਰਿ ਸਾਹਾ ਪਾਤਿਸਾਹੁ ॥੨॥

ਚਰਣ ਕਮਲ ਕਾ ਆਸਰਾ ਦੂਜਾ ਨਾਹੀ ਠਾਉ

॥ ਮੈ ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ

ਰਹਾਉ ॥ ਨਿਮਾਣਿਆ ਪ੍ਰਭੁ ਮਾਣੁ ਤੂੰ ਤੇਰੈ

ਸੰਗਿ ਸਮਾਉ ॥੩॥ ਹਰਿ ਜਪੀਐ

ਆਰਾਧੀਐ ਆਠ ਪਹਰ ਗੋਵਿੰਦੁ ॥ ਜੀਅ

ਪ੍ਰਾਣ ਤਨੁ ਧਨੁ ਰਖੇ ਕਰਿ ਕਿਰਪਾ ਰਾਖੀ

ਜਿੰਦੁ ॥ ਨਾਨਕ ਸਗਲੇ ਦੋਖ ਉਤਾਰਿਅਨੁ

ਪ੍ਰਭੁ ਪਾਰਬ੍ਰਹਮ ਬਖਸਿੰਦੁ ॥੪॥੧੨॥੮੨॥

ਸਿਰੀਰਾਗੁ ਮਹਲਾ ੫ ॥ ਪ੍ਰੀਤਿ ਲਗੀ ਤਿਸੁ

ਸਚ ਸਿਉ ਮਰੈ ਨ ਆਵੈ ਜਾਇ ॥ ਨਾ

ਵੇਛੋੜਿਆ ਵਿਛੁੜੈ ਸਭ ਮਹਿ ਰਹਿਆ

ਸਮਾਇ ॥ ਦੀਨ ਦਰਦ ਦੁਖ ਭੰਜਨਾ ਸੇਵਕ ਕੈ

ਸਤ ਭਾਇ ॥ ਅਚਰਜ ਰੂਪੁ ਨਿਰੰਜਨੋ ਗੁਰਿ

ਮੇਲਾਇਆ ਮਾਇ ॥੧॥ ਭਾਈ ਰੇ ਮੀਤੁ

ਕਰਹੁ ਪ੍ਰਭੁ ਸੋਇ ॥

੪੭

ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਨ ਦੀਸੈ

ਕੋਇ ॥੧॥ ਰਹਾਉ ॥ ਦਾਨਾ ਦਾਤਾ ਸੀਲਵੰਤੁ

ਨਿਰਮਲੁ ਰੂਪੁ ਅਪਾਰੁ ॥ ਸਖਾ ਸਹਾਈ ਅਤਿ

ਵਡਾ ਊਚਾ ਵਡਾ ਅਪਾਰੁ ॥ ਬਾਲਕੁ ਬਿਰਧਿ

ਨ ਜਾਣੀਐ ਨਿਹਚਲੁ ਤਿਸੁ ਦਰਵਾਰੁ ॥ ਜੋ

ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ

॥੨॥ ਜਿਸੁ ਪੇਖਤ ਕਿਲਵਿਖ ਹਿਰਹਿ ਮਨਿ

ਤਨਿ ਹੋਵੈ ਸਾਂਤਿ ॥ ਇਕ ਮਨਿ ਏਕੁ

ਧਿਆਈਐ ਮਨ ਕੀ ਲਾਹਿ ਭਰਾਂਤਿ ॥ ਗੁਣ

ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ ॥

ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ

ਰਾਤਿ ॥੩॥ ਜਿਨ ਕਉ ਪੂਰਬਿ ਲਿਖਿਆ

ਤਿਨ ਕਾ ਸਖਾ ਗੋਵਿੰਦੁ ॥ ਤਨੁ ਮਨੁ ਧਨੁ

ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ ॥

ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ

ਰਵਿੰਦੁ ॥ ਅਕਿਰਤਘਣਾ ਨੋ ਪਾਲਦਾ ਪ੍ਰਭ

ਨਾਨਕ ਸਦ ਬਖਸਿੰਦੁ ॥੪॥੧੩॥੮੩॥

ਸਿਰੀਰਾਗੁ ਮਹਲਾ ੫ ॥ ਮਨੁ ਤਨੁ ਧਨੁ ਜਿਨਿ

ਪ੍ਰਭਿ ਦੀਆ ਰਖਿਆ ਸਹਜਿ ਸਵਾਰਿ ॥

ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ

ਅਪਾਰ ॥ ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ

ਰਖੁ ਉਰ ਧਾਰਿ ॥੧॥ ਮੇਰੇ ਮਨ ਹਰਿ ਬਿਨੁ

ਅਵਰੁ ਨ ਕੋਇ ॥ ਪ੍ਰਭ ਸਰਣਾਈ ਸਦਾ ਰਹੁ

ਦੂਖੁ ਨ ਵਿਆਪੈ ਕੋਇ ॥੧॥ ਰਹਾਉ ॥ ਰਤਨ

ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥

ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ ॥

ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖ

ਪਸੁ ਨਾਪਾਕ ॥੨॥ ਅੰਤਰਿ ਬਾਹਰਿ ਰਵਿ

ਰਹਿਆ ਤਿਸ ਨੋ ਜਾਣੈ ਦੂਰਿ ॥ ਤ੍ਰਿਸਨਾ

ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ ॥

ਭਗਤੀ ਨਾਮ ਵਿਹੂਣਿਆ ਆਵਹਿ ਵੰਞਹਿ

ਪੂਰ ॥੩॥ ਰਾਖਿ ਲੇਹੁ ਪ੍ਰਭੁ ਕਰਣਹਾਰ ਜੀਅ

ਜੰਤ ਕਰਿ ਦਇਆ ॥ ਬਿਨੁ ਪ੍ਰਭ ਕੋਇ ਨ

ਰਖਨਹਾਰੁ ਮਹਾ ਬਿਕਟ ਜਮ ਭਇਆ ॥

ਨਾਨਕ ਨਾਮੁ ਨ ਵੀਸਰਉ ਕਰਿ ਅਪੁਨੀ ਹਰਿ

ਮਇਆ ॥੪॥੧੪॥੮੪॥ ਸਿਰੀਰਾਗੁ

ਮਹਲਾ ੫ ॥ ਮੇਰਾ ਤਨੁ ਅਰੁ ਧਨੁ ਮੇਰਾ ਰਾਜ

ਰੂਪ ਮੈ ਦੇਸੁ ॥ ਸੁਤ ਦਾਰਾ ਬਨਿਤਾ ਅਨੇਕ

ਬਹੁਤੁ ਰੰਗ ਅਰੁ ਵੇਸ ॥ ਹਰਿ ਨਾਮੁ ਰਿਦੈ ਨ

ਵਸਈ ਕਾਰਜਿ ਕਿਤੈ ਨ ਲੇਖਿ ॥੧॥ ਮੇਰੇ

ਮਨ ਹਰਿ ਹਰਿ ਨਾਮੁ ਧਿਆਇ ॥ ਕਰਿ

ਸੰਗਤਿ ਨਿਤ ਸਾਧ ਕੀ ਗੁਰ ਚਰਣੀ ਚਿਤੁ

ਲਾਇ ॥੧॥ ਰਹਾਉ ॥ ਨਾਮੁ ਨਿਧਾਨੁ

ਧਿਆਈਐ ਮਸਤਕਿ ਹੋਵੈ ਭਾਗੁ ॥ ਕਾਰਜ

ਸਭਿ ਸਵਾਰੀਅਹਿ ਗੁਰ ਕੀ ਚਰਣੀ ਲਾਗੁ ॥

ਹਉਮੈ ਰੋਗੁ ਭ੍ਰਮੁ ਕਟੀਐ ਨਾ ਆਵੈ ਨਾ ਜਾਗੁ

॥੨॥ ਕਰਿ ਸੰਗਤਿ ਤੂ ਸਾਧ ਕੀ ਅਠਸਠਿ

ਤੀਰਥ ਨਾਉ ॥ ਜੀਉ ਪ੍ਰਾਣ ਮਨੁ ਤਨੁ ਹਰੇ

ਸਾਚਾ ਏਹੁ ਸੁਆਉ ॥

੪੮

ਐਥੈ ਮਿਲਹਿ ਵਡਾਈਆ ਦਰਗਹਿ ਪਾਵਹਿ

ਥਾਉ ॥੩॥ ਕਰੇ ਕਰਾਏ ਆਪਿ ਪ੍ਰਭੁ ਸਭੁ

ਕਿਛੁ ਤਿਸ ਹੀ ਹਾਥਿ ॥ ਮਾਰਿ ਆਪੇ

ਜੀਵਾਲਦਾ ਅੰਤਰਿ ਬਾਹਰਿ ਸਾਥਿ ॥ ਨਾਨਕ

ਪ੍ਰਭ ਸਰਣਾਗਤੀ ਸਰਬ ਘਟਾ ਕੇ ਨਾਥ

॥੪॥੧੫॥੮੫॥ ਸਿਰੀਰਾਗੁ ਮਹਲਾ ੫ ॥

ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ

ਕਿਰਪਾਲੁ ॥ ਸਤਗੁਰ ਕੈ ਉਪਦੇਸਿਐ ਬਿਨਸੇ

ਸਰਬ ਜੰਜਾਲ ॥ ਅੰਦਰੁ ਲਗਾ ਰਾਮ ਨਾਮਿ

ਅੰਮ੍ਰਿਤ ਨਦਰਿ ਨਿਹਾਲੁ ॥੧॥ ਮਨ ਮੇਰੇ

ਸਤਿਗੁਰ ਸੇਵਾ ਸਾਰੁ ॥ ਕਰੇ ਦਇਆ ਪ੍ਰਭੁ

ਆਪਣੀ ਇਕ ਨਿਮਖ ਨ ਮਨਹੁ ਵਿਸਾਰੁ ॥

ਰਹਾਉ ॥ ਗੁਣ ਗੋਵਿੰਦ ਨਿਤ ਗਾਵੀਅਹਿ

ਅਵਗੁਣ ਕਟਣਹਾਰ ॥ ਬਿਨੁ ਹਰਿ ਨਾਮ ਨ

ਸੁਖੁ ਹੋਇ ਕਰਿ ਡਿਠੇ ਬਿਸਥਾਰ ॥ ਸਹਜੇ

ਸਿਫਤੀ ਰਤਿਆ ਭਵਜਲੁ ਉਤਰੇ ਪਾਰਿ

॥੨॥ ਤੀਰਥ ਵਰਤ ਲਖ ਸੰਜਮਾ ਪਾਈਐ

ਸਾਧੂ ਧੂਰਿ ॥ ਲੂਕਿ ਕਮਾਵੈ ਕਿਸ ਤੇ ਜਾ ਵੇਖੈ

ਸਦਾ ਹਦੂਰਿ ॥ ਥਾਨ ਥਨੰਤਰਿ ਰਵਿ ਰਹਿਆ

ਪ੍ਰਭੁ ਮੇਰਾ ਭਰਪੂਰਿ ॥੩॥ ਸਚੁ ਪਾਤਿਸਾਹੀ

ਅਮਰੁ ਸਚੁ ਸਚੇ ਸਚਾ ਥਾਨੁ ॥ ਸਚੀ

ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ

ਜਹਾਨੁ ॥ ਨਾਨਕ ਜਪੀਐ ਸਚੁ ਨਾਮੁ ਹਉ

ਸਦਾ ਸਦਾ ਕੁਰਬਾਨੁ ॥੪॥੧੬॥੮੬॥

ਸਿਰੀਰਾਗੁ ਮਹਲਾ ੫ ॥ ਉਦਮੁ ਕਰਿ ਹਰਿ

ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ

ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ

॥੧॥ ਮਨ ਮੇਰੇ ਰਾਮ ਨਾਮੁ ਜਪਿ ਜਾਪੁ ॥ ਮਨ

ਇਛੇ ਫਲ ਭੁੰਚਿ ਤੂ ਸਭੁ ਚੂਕੈ ਸੋਗੁ ਸੰਤਾਪੁ ॥

ਰਹਾਉ ॥ ਜਿਸੁ ਕਾਰਣਿ ਤਨੁ ਧਾਰਿਆ ਸੋ

ਪ੍ਰਭੁ ਡਿਠਾ ਨਾਲਿ ॥ ਜਲਿ ਥਲਿ ਮਹੀਅਲਿ

ਪੂਰਿਆ ਪ੍ਰਭੁ ਆਪਣੀ ਨਦਰਿ ਨਿਹਾਲਿ

॥੨॥ ਮਨੁ ਤਨੁ ਨਿਰਮਲੁ ਹੋਇਆ ਲਾਗੀ

ਸਾਚੁ ਪਰੀਤਿ ॥ ਚਰਣ ਭਜੇ ਪਾਰਬ੍ਰਹਮ ਕੇ

ਸਭਿ ਜਪ ਤਪ ਤਿਨ ਹੀ ਕੀਤਿ ॥੩॥ ਰਤਨ

ਜਵੇਹਰ ਮਾਣਿਕਾ ਅੰਮ੍ਰਿਤੁ ਹਰਿ ਕਾ ਨਾਉ ॥

ਸੂਖ ਸਹਜ ਆਨੰਦ ਰਸ ਜਨ ਨਾਨਕ ਹਰਿ

ਗੁਣ ਗਾਉ ॥੪॥੧੭॥੮੭॥ ਸਿਰੀਰਾਗੁ

ਮਹਲਾ ੫ ॥ ਸੋਈ ਸਾਸਤੁ ਸਉਣੁ ਸੋਇ ਜਿਤੁ

ਜਪੀਐ ਹਰਿ ਨਾਉ ॥ ਚਰਣ ਕਮਲ ਗੁਰਿ

ਧਨੁ ਦੀਆ ਮਿਲਿਆ ਨਿਥਾਵੇ ਥਾਉ ॥ ਸਾਚੀ

ਪੂੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥

ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ

ਜਾਉ ॥੧॥ ਮੇਰੇ ਮਨ ਹਰਿ ਭਜੁ ਸਦਾ ਇਕ

ਰੰਗਿ ॥ ਘਟ ਘਟ ਅੰਤਰਿ ਰਵਿ ਰਹਿਆ ਸਦਾ

ਸਹਾਈ ਸੰਗਿ ॥੧॥ ਰਹਾਉ ॥ ਸੁਖਾ ਕੀ

ਮਿਤਿ ਕਿਆ ਗਣੀ ਜਾ ਸਿਮਰੀ ਗੋਵਿੰਦੁ ॥

ਜਿਨ ਚਾਖਿਆ ਸੇ ਤ੍ਰਿਪਤਾਸਿਆ ਉਹ ਰਸੁ

ਜਾਣੈ ਜਿੰਦੁ ॥

੪੯

ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ

ਬਖਸਿੰਦੁ ॥ ਜਿਨਿ ਸੇਵਿਆ ਪ੍ਰਭੁ ਆਪਣਾ

ਸੋਈ ਰਾਜ ਨਰਿੰਦੁ ॥੨॥ ਅਉਸਰਿ ਹਰਿ

ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ

॥ ਰਸਨਾ ਉਚਰੈ ਗੁਣਵਤੀ ਕੋਇ ਨ ਪੁਜੈ

ਦਾਨੁ ॥ ਦ੍ਰਿਸਟਿ ਧਾਰਿ ਮਨਿ ਤਨਿ ਵਸੈ

ਦਇਆਲ ਪੁਰਖੁ ਮਿਹਰਵਾਨੁ ॥ ਜੀਉ ਪਿੰਡੁ

ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ

॥੩॥ ਮਿਲਿਆ ਕਦੇ ਨ ਵਿਛੁੜੈ ਜੋ ਮੇਲਿਆ

ਕਰਤਾਰਿ ॥ ਦਾਸਾ ਕੇ ਬੰਧਨ ਕਟਿਆ ਸਾਚੈ

ਸਿਰਜਣਹਾਰਿ ॥ ਭੂਲਾ ਮਾਰਗਿ ਪਾਇਓਨੁ

ਗੁਣ ਅਵਗੁਣ ਨ ਬੀਚਾਰਿ ॥ ਨਾਨਕ ਤਿਸੁ

ਸਰਣਾਗਤੀ ਜਿ ਸਗਲ ਘਟਾ ਆਧਾਰੁ

॥੪॥੧੮॥੮੮॥ ਸਿਰੀਰਾਗੁ ਮਹਲਾ ੫ ॥

ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ

ਹੋਇ ॥ ਮਾਤ ਪਿਤਾ ਸਾਕ ਅਗਲੇ ਤਿਸੁ ਬਿਨੁ

ਅਵਰੁ ਨ ਕੋਇ ॥ ਮਿਹਰ ਕਰੇ ਜੇ ਆਪਣੀ

ਚਸਾ ਨ ਵਿਸਰੈ ਸੋਇ ॥੧॥ ਮਨ ਮੇਰੇ ਸਾਚਾ

ਸੇਵਿ ਜਿਚਰੁ ਸਾਸੁ ॥ ਬਿਨੁ ਸਚੇ ਸਭ ਕੂੜੁ ਹੈ

ਅੰਤੇ ਹੋਇ ਬਿਨਾਸੁ ॥੧॥ ਰਹਾਉ ॥ ਸਾਹਿਬੁ

ਮੇਰਾ ਨਿਰਮਲਾ ਤਿਸੁ ਬਿਨੁ ਰਹਣੁ ਨ ਜਾਇ ॥

ਮੇਰੈ ਮਨਿ ਤਨਿ ਭੁਖ ਅਤਿ ਅਗਲੀ ਕੋਈ

ਆਣਿ ਮਿਲਾਵੈ ਮਾਇ ॥ ਚਾਰੇ ਕੁੰਡਾ

ਭਾਲੀਆ ਸਹ ਬਿਨੁ ਅਵਰੁ ਨ ਜਾਇ ॥੨॥

ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ

ਕਰਤਾਰੁ ॥ ਸਤਿਗੁਰੁ ਦਾਤਾ ਨਾਮ ਕਾ ਪੂਰਾ

ਜਿਸੁ ਭੰਡਾਰੁ ॥ ਸਦਾ ਸਦਾ ਸਾਲਾਹੀਐ ਅੰਤੁ

ਨ ਪਾਰਾਵਾਰੁ ॥੩॥ ਪਰਵਦਗਾਰੁ

ਸਾਲਾਹੀਐ ਜਿਸ ਦੇ ਚਲਤ ਅਨੇਕ ॥ ਸਦਾ

ਸਦਾ ਆਰਾਧੀਐ ਏਹਾ ਮਤਿ ਵਿਸੇਖ ॥ ਮਨਿ

ਤਨਿ ਮਿਠਾ ਤਿਸੁ ਲਗੈ ਜਿਸੁ ਮਸਤਕਿ

ਨਾਨਕ ਲੇਖ ॥੪॥੧੯॥੮੯॥ ਸਿਰੀਰਾਗੁ

ਮਹਲਾ ੫ ॥ ਸੰਤ ਜਨਹੁ ਮਿਲਿ ਭਾਈਹੋ ਸਚਾ

ਨਾਮੁ ਸਮਾਲਿ ॥ ਤੋਸਾ ਬੰਧਹੁ ਜੀਅ ਕਾ ਐਥੈ

ਓਥੈ ਨਾਲਿ ॥ ਗੁਰ ਪੂਰੇ ਤੇ ਪਾਈਐ ਅਪਣੀ

ਨਦਰਿ ਨਿਹਾਲਿ ॥ ਕਰਮਿ ਪਰਾਪਤਿ ਤਿਸੁ

ਹੋਵੈ ਜਿਸ ਨੋ ਹੋਇ ਦਇਆਲੁ ॥੧॥ ਮੇਰੇ

ਮਨ ਗੁਰ ਜੇਵਡੁ ਅਵਰੁ ਨ ਕੋਇ ॥ ਦੂਜਾ

ਥਾਉ ਨ ਕੋ ਸੁਝੈ ਗੁਰ ਮੇਲੇ ਸਚੁ ਸੋਇ ॥੧॥

ਰਹਾਉ ॥ ਸਗਲ ਪਦਾਰਥ ਤਿਸੁ ਮਿਲੇ ਜਿਨਿ

ਗੁਰੁ ਡਿਠਾ ਜਾਇ ॥ ਗੁਰ ਚਰਣੀ ਜਿਨ ਮਨੁ

ਲਗਾ ਸੇ ਵਡਭਾਗੀ ਮਾਇ ॥ ਗੁਰੁ ਦਾਤਾ

ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ

ਸਮਾਇ ॥ ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ

ਡੁਬਦਾ ਲਏ ਤਰਾਇ ॥੨॥ ਕਿਤੁ ਮੁਖਿ ਗੁਰੁ

ਸਾਲਾਹੀਐ ਕਰਣ ਕਾਰਣ ਸਮਰਥੁ ॥ ਸੇ ਮਥੇ

ਨਿਹਚਲ ਰਹੇ ਜਿਨ ਗੁਰਿ ਧਾਰਿਆ ਹਥੁ ॥

ਗੁਰਿ ਅੰਮ੍ਰਿਤ ਨਾਮੁ ਪੀਆਲਿਆ ਜਨਮ

ਮਰਨ ਕਾ ਪਥੁ ॥

੫੦

ਗੁਰੁ ਪਰਮੇਸਰੁ ਸੇਵਿਆ ਭੈ ਭੰਜਨੁ ਦੁਖ ਲਥੁ

॥੩॥ ਸਤਿਗੁਰੁ ਗਹਿਰ ਗਭੀਰੁ ਹੈ ਸੁਖ

ਸਾਗਰੁ ਅਘਖੰਡੁ ॥ ਜਿਨਿ ਗੁਰੁ ਸੇਵਿਆ

ਆਪਣਾ ਜਮਦੂਤ ਨ ਲਾਗੈ ਡੰਡੁ ॥ ਗੁਰ ਨਾਲਿ

ਤੁਲਿ ਨ ਲਗਈ ਖੋਜਿ ਡਿਠਾ ਬ੍ਰਹਮੰਡੁ ॥ ਨਾਮੁ

ਨਿਧਾਨੁ ਸਤਿਗੁਰਿ ਦੀਆ ਸੁਖੁ ਨਾਨਕ ਮਨ

ਮਹਿ ਮੰਡੁ ॥੪॥੨੦॥੯੦॥ ਸਿਰੀਰਾਗੁ

ਮਹਲਾ ੫ ॥ ਮਿਠਾ ਕਰਿ ਕੈ ਖਾਇਆ ਕਉੜਾ

ਉਪਜਿਆ ਸਾਦੁ ॥ ਭਾਈ ਮੀਤ ਸੁਰਿਦ ਕੀਏ

ਬਿਖਿਆ ਰਚਿਆ ਬਾਦੁ ॥ ਜਾਂਦੇ ਬਿਲਮ ਨ

ਹੋਵਈ ਵਿਣੁ ਨਾਵੈ ਬਿਸਮਾਦੁ ॥੧॥ ਮੇਰੇ ਮਨ

ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ

ਵਿਣਸਣਾ ਮਨ ਕੀ ਮਤਿ ਤਿਆਗੁ ॥੧॥

ਰਹਾਉ ॥ ਜਿਉ ਕੂਕਰੁ ਹਰਕਾਇਆ ਧਾਵੈ

ਦਹ ਦਿਸ ਜਾਇ ॥ ਲੋਭੀ ਜੰਤੁ ਨ ਜਾਣਈ ਭਖੁ

ਅਭਖੁ ਸਭ ਖਾਇ ॥ ਕਾਮ /ੋਧ ਮਦਿ

ਬਿਆਪਿਆ ਫਿਰਿ ਫਿਰਿ ਜੋਨੀ ਪਾਇ ॥੨॥

ਮਾਇਆ ਜਾਲੁ ਪਸਾਰਿਆ ਭੀਤਰਿ ਚੋਗ

ਬਣਾਇ ॥ ਤ੍ਰਿਸਨਾ ਪੰਖੀ ਫਾਸਿਆ ਨਿਕਸੁ ਨ

ਪਾਏ ਮਾਇ ॥ ਜਿਨਿ ਕੀਤਾ ਤਿਸਹਿ ਨ

ਜਾਣਈ ਫਿਰਿ ਫਿਰਿ ਆਵੈ ਜਾਇ ॥੩॥

ਅਨਿਕ ਪ੍ਰਕਾਰੀ ਮੋਹਿਆ ਬਹੁ ਬਿਧਿ ਇਹੁ

ਸੰਸਾਰੁ ॥ ਜਿਸ ਨੋ ਰਖੈ ਸੋ ਰਹੈ ਸੰਮ੍ਰਿਥੁ ਪੁਰਖੁ

ਅਪਾਰੁ ॥ ਹਰਿ ਜਨ ਹਰਿ ਲਿਵ ਉਧਰੇ

ਨਾਨਕ ਸਦ ਬਲਿਹਾਰੁ ॥੪॥੨੧॥੯੧॥

ਸਿਰੀਰਾਗੁ ਮਹਲਾ ੫ ਘਰੁ ੨ ॥ ਗੋਇਲਿ

ਆਇਆ ਗੋਇਲੀ ਕਿਆ ਤਿਸੁ ਡੰਫੁ ਪਸਾਰੁ

॥ ਮੁਹਲਤਿ ਪੁੰਨੀ ਚਲਣਾ ਤੂੰ ਸੰਮਲੁ ਘਰ

ਬਾਰੁ ॥੧॥ ਹਰਿ ਗੁਣ ਗਾਉ ਮਨਾ ਸਤਿਗੁਰੁ

ਸੇਵਿ ਪਿਆਰਿ ॥ ਕਿਆ ਥੋੜੜੀ ਬਾਤ

ਗੁਮਾਨੁ ॥੧॥ ਰਹਾਉ ॥ ਜੈਸੇ ਰੈਣਿ ਪਰਾਹੁਣੇ

ਉਠਿ ਚਲਸਹਿ ਪਰਭਾਤਿ ॥ ਕਿਆ ਤੂੰ ਰਤਾ

ਗਿਰਸਤ ਸਿਉ ਸਭ ਫੁਲਾ ਕੀ ਬਾਗਾਤਿ ॥੨॥

ਮੇਰੀ ਮੇਰੀ ਕਿਆ ਕਰਹਿ ਜਿਨਿ ਦੀਆ ਸੋ

ਪ੍ਰਭੁ ਲੋੜਿ ॥ ਸਰਪਰ ਉਠੀ ਚਲਣਾ ਛਡਿ

ਜਾਸੀ ਲਖ ਕਰੋੜਿ ॥੩॥ ਲਖ ਚਉਰਾਸੀਹ

ਭ੍ਰਮਤਿਆ ਦੁਲਭ ਜਨਮੁ ਪਾਇਓਇ ॥

ਨਾਨਕ ਨਾਮੁ ਸਮਾਲਿ ਤੂੰ ਸੋ ਦਿਨੁ ਨੇੜਾ

ਆਇਓਇ ॥੪॥੨੨॥੯੨॥ ਸਿਰੀਰਾਗੁ

ਮਹਲਾ ੫ ॥ ਤਿਚਰੁ ਵਸਹਿ ਸੁਹੇਲੜੀ ਜਿਚਰੁ

ਸਾਥੀ ਨਾਲਿ ॥ ਜਾ ਸਾਥੀ ਉਠੀ ਚਲਿਆ ਤਾ

ਧਨ ਖਾਕੂ ਰਾਲਿ ॥੧॥ ਮਨਿ ਬੈਰਾਗੁ ਭਇਆ

ਦਰਸਨੁ ਦੇਖਣੈ ਕਾ ਚਾਉ ॥ ਧੰਨੁ ਸੁ ਤੇਰਾ

ਥਾਨੁ ॥੧॥ ਰਹਾਉ ॥ ਜਿਚਰੁ ਵਸਿਆ ਕੰਤੁ

ਘਰਿ ਜੀਉ ਜੀਉ ਸਭਿ ਕਹਾਤਿ ॥ ਜਾ ਉਠੀ

ਚਲਸੀ ਕੰਤੜਾ ਤਾ ਕੋਇ ਨ ਪੁਛੈ ਤੇਰੀ ਬਾਤ

॥੨॥ ਪੇਈਅੜੈ ਸਹੁ ਸੇਵਿ ਤੂੰ ਸਾਹੁਰੜੈ

ਸੁਖਿ ਵਸੁ ॥ ਗੁਰ ਮਿਲਿ ਚਜੁ ਅਚਾਰੁ ਸਿਖੁ

ਤੁਧੁ ਕਦੇ ਨ ਲਗੈ ਦੁਖੁ ॥੩॥ ਸਭਨਾ ਸਾਹੁਰੈ

ਵੰਞਣਾ

੫੧

ਸਭਿ ਮੁਕਲਾਵਣਹਾਰ ॥ ਨਾਨਕ ਧੰਨੁ

ਸੋਹਾਗਣੀ ਜਿਨ ਸਹ ਨਾਲਿ ਪਿਆਰੁ

॥੪॥੨੩॥੯੩॥ ਸਿਰੀਰਾਗੁ ਮਹਲਾ ੫

ਘਰੁ ੬ ॥ ਕਰਣ ਕਾਰਣ ਏਕੁ ਓਹੀ ਜਿਨਿ

ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ

ਮੇਰੇ ਸਰਬ ਕੋ ਆਧਾਰੁ ॥੧॥ ਗੁਰ ਕੇ ਚਰਨ

ਮਨ ਮਹਿ ਧਿਆਇ ॥ ਛੋਡਿ ਸਗਲ

ਸਿਆਣਪਾ ਸਾਚਿ ਸਬਦਿ ਲਿਵ ਲਾਇ ॥੧॥

ਰਹਾਉ ॥ ਦੁਖੁ ਕਲੇਸੁ ਨ ਭਉ ਬਿਆਪੈ ਗੁਰ

ਮੰਤ# ਹਿਰਦੈ ਹੋਇ ॥ ਕੋਟਿ ਜਤਨਾ ਕਰਿ ਰਹੇ

ਗੁਰ ਬਿਨੁ ਤਰਿਓ ਨ ਕੋਇ ॥੨॥ ਦੇਖਿ

ਦਰਸਨੁ ਮਨੁ ਸਾਧਾਰੈ ਪਾਪ ਸਗਲੇ ਜਾਹਿ ॥

ਹਉ ਤਿਨ ਕੈ ਬਲਿਹਾਰਣੈ ਜਿ ਗੁਰ ਕੀ ਪੈਰੀ

ਪਾਹਿ ॥੩॥ ਸਾਧਸੰਗਤਿ ਮਨਿ ਵਸੈ ਸਾਚੁ

ਹਰਿ ਕਾ ਨਾਉ ॥ ਸੇ ਵਡਭਾਗੀ ਨਾਨਕਾ ਜਿਨਾ

ਮਨਿ ਇਹੁ ਭਾਉ ॥੪॥੨੪॥੯੪॥

ਸਿਰੀਰਾਗੁ ਮਹਲਾ ੫ ॥ ਸੰਚਿ ਹਰਿ ਧਨੁ ਪੂਜਿ

ਸਤਿਗੁਰੁ ਛੋਡਿ ਸਗਲ ਵਿਕਾਰ ॥ ਜਿਨਿ ਤੂੰ

ਸਾਜਿ ਸਵਾਰਿਆ ਹਰਿ ਸਿਮਰਿ ਹੋਇ ਉਧਾਰੁ

॥੧॥ ਜਪਿ ਮਨ ਨਾਮੁ ਏਕੁ ਅਪਾਰੁ ॥ ਪ੍ਰਾਨ

ਮਨੁ ਤਨੁ ਜਿਨਹਿ ਦੀਆ ਰਿਦੇ ਕਾ ਆਧਾਰੁ

॥੧॥ ਰਹਾਉ ॥ ਕਾਮਿ /ੋਧਿ ਅਹੰਕਾਰਿ ਮਾਤੇ

ਵਿਆਪਿਆ ਸੰਸਾਰੁ ॥ ਪਉ ਸੰਤ ਸਰਣੀ

ਲਾਗੁ ਚਰਣੀ ਮਿਟੈ ਦੂਖੁ ਅੰਧਾਰੁ ॥੨॥ ਸਤੁ

ਸੰਤੋਖੁ ਦਇਆ ਕਮਾਵੈ ਏਹ ਕਰਣੀ ਸਾਰ ॥

ਆਪੁ ਛੋਡਿ ਸਭ ਹੋਇ ਰੇਣਾ ਜਿਸੁ ਦੇਇ ਪ੍ਰਭੁ

ਨਿਰੰਕਾਰੁ ॥੩॥ ਜੋ ਦੀਸੈ ਸੋ ਸਗਲ ਤੂੰਹੈ

ਪਸਰਿਆ ਪਾਸਾਰੁ ॥ ਕਹੁ ਨਾਨਕ ਗੁਰਿ

ਭਰਮੁ ਕਾਟਿਆ ਸਗਲ ਬ੍ਰਹਮ ਬੀਚਾਰੁ

॥੪॥੨੫॥੯੫॥ ਸਿਰੀਰਾਗੁ ਮਹਲਾ ੫ ॥

ਦੁ/ਿਤ ਸੁ/ਿਤ ਮੰਧੇ ਸੰਸਾਰੁ ਸਗਲਾਣਾ ॥

ਦੁਹਹੂੰ ਤੇ ਰਹਤ ਭਗਤੁ ਹੈ ਕੋਈ ਵਿਰਲਾ

ਜਾਣਾ ॥੧॥ ਠਾਕੁਰੁ ਸਰਬੇ ਸਮਾਣਾ ॥ ਕਿਆ

ਕਹਉ ਸੁਣਉ ਸੁਆਮੀ ਤੂੰ ਵਡ ਪੁਰਖੁ

ਸੁਜਾਣਾ ॥੧॥ ਰਹਾਉ ॥ ਮਾਨ ਅਭਿਮਾਨ

ਮੰਧੇ ਸੋ ਸੇਵਕੁ ਨਾਹੀ ॥ ਤਤ ਸਮਦਰਸੀ

ਸੰਤਹੁ ਕੋਈ ਕੋਟਿ ਮੰਧਾਹੀ ॥੨॥ ਕਹਨ

ਕਹਾਵਨ ਇਹੁ ਕੀਰਤਿ ਕਰਲਾ ॥ ਕਥਨ

ਕਹਨ ਤੇ ਮੁਕਤਾ ਗੁਰਮੁਖਿ ਕੋਈ ਵਿਰਲਾ

॥੩॥ ਗਤਿ ਅਵਿਗਤਿ ਕਛੁ ਨਦਰਿ ਨ

ਆਇਆ ॥ ਸੰਤਨ ਕੀ ਰੇਣੁ ਨਾਨਕ ਦਾਨੁ

ਪਾਇਆ ॥੪॥੨੬॥੯੬॥ ਸਿਰੀਰਾਗੁ

ਮਹਲਾ ੫ ਘਰੁ ੭ ॥ ਤੇਰੈ ਭਰੋਸੈ ਪਿਆਰੇ ਮੈ

ਲਾਡ ਲਡਾਇਆ ॥ ਭੂਲਹਿ ਚੂਕਹਿ ਬਾਰਿਕ

ਤੂੰ ਹਰਿ ਪਿਤਾ ਮਾਇਆ ॥੧॥ ਸੁਹੇਲਾ ਕਹਨੁ

ਕਹਾਵਨੁ ॥ ਤੇਰਾ ਬਿਖਮੁ ਭਾਵਨੁ ॥੧॥

ਰਹਾਉ ॥ ਹਉ ਮਾਣੁ ਤਾਣੁ ਕਰਉ ਤੇਰਾ ਹਉ

ਜਾਨਉ ਆਪਾ ॥ ਸਭ ਹੀ ਮਧਿ ਸਭਹਿ ਤੇ

ਬਾਹਰਿ ਬੇਮੁਹਤਾਜ ਬਾਪਾ ॥੨॥ ਪਿਤਾ ਹਉ

ਜਾਨਉ ਨਾਹੀ ਤੇਰੀ ਕਵਨ ਜੁਗਤਾ ॥

੫੨

ਬੰਧਨ ਮੁਕਤੁ ਸੰਤਹੁ ਮੇਰੀ ਰਾਖੈ ਮਮਤਾ

॥੩॥ ਭਏ ਕਿਰਪਾਲ ਠਾਕੁਰ ਰਹਿਓ ਆਵਣ

ਜਾਣਾ ॥ ਗੁਰ ਮਿਲਿ ਨਾਨਕ ਪਾਰਬ੍ਰਹਮੁ

ਪਛਾਣਾ ॥੪॥੨੭॥੯੭॥ ਸਿਰੀਰਾਗੁ

ਮਹਲਾ ੫ ਘਰੁ ੧ ॥ ਸੰਤ ਜਨਾ ਮਿਲਿ

ਭਾਈਆ ਕਟਿਅੜਾ ਜਮਕਾਲੁ ॥ ਸਚਾ

ਸਾਹਿਬੁ ਮਨਿ ਵੁਠਾ ਹੋਆ ਖਸਮੁ ਦਇਆਲੁ

॥ ਪੂਰਾ ਸਤਿਗੁਰੁ ਭੇਟਿਆ ਬਿਨਸਿਆ ਸਭੁ

ਜੰਜਾਲੁ ॥੧॥ ਮੇਰੇ ਸਤਿਗੁਰਾ ਹਉ ਤੁਧੁ

ਵਿਟਹੁ ਕੁਰਬਾਣੁ ॥ ਤੇਰੇ ਦਰਸਨ ਕਉ

ਬਲਿਹਾਰਣੈ ਤੁਸਿ ਦਿਤਾ ਅੰਮ੍ਰਿਤ ਨਾਮੁ ॥੧॥

ਰਹਾਉ ॥ ਜਿਨ ਤੂੰ ਸੇਵਿਆ ਭਾਉ ਕਰਿ ਸੇਈ

ਪੁਰਖ ਸੁਜਾਨ ॥ ਤਿਨਾ ਪਿਛੈ ਛੁਟੀਐ ਜਿਨ

ਅੰਦਰਿ ਨਾਮੁ ਨਿਧਾਨੁ ॥ ਗੁਰ ਜੇਵਡੁ ਦਾਤਾ

ਕੋ ਨਹੀ ਜਿਨਿ ਦਿਤਾ ਆਤਮ ਦਾਨੁ ॥੨॥

ਆਏ ਸੇ ਪਰਵਾਣੁ ਹਹਿ ਜਿਨ ਗੁਰੁ ਮਿਲਿਆ

ਸੁਭਾਇ ॥ ਸਚੇ ਸੇਤੀ ਰਤਿਆ ਦਰਗਹ

ਬੈਸਣੁ ਜਾਇ ॥ ਕਰਤੇ ਹਥਿ ਵਡਿਆਈਆ

ਪੂਰਬਿ ਲਿਖਿਆ ਪਾਇ ॥੩॥ ਸਚੁ ਕਰਤਾ

ਸਚੁ ਕਰਣਹਾਰੁ ਸਚੁ ਸਾਹਿਬੁ ਸਚੁ ਟੇਕ ॥

ਸਚੋ ਸਚੁ ਵਖਾਣੀਐ ਸਚੋ ਬੁਧਿ ਬਿਬੇਕ ॥

ਸਰਬ ਨਿਰੰਤਰਿ ਰਵਿ ਰਹਿਆ ਜਪਿ ਨਾਨਕ

ਜੀਵੈ ਏਕ ॥੪॥੨੮॥੯੮॥ ਸਿਰੀਰਾਗੁ

ਮਹਲਾ ੫ ॥ ਗੁਰੁ ਪਰਮੇਸੁਰੁ ਪੂਜੀਐ ਮਨਿ

ਤਨਿ ਲਾਇ ਪਿਆਰੁ ॥ ਸਤਿਗੁਰੁ ਦਾਤਾ

ਜੀਅ ਕਾ ਸਭਸੈ ਦੇਇ ਅਧਾਰੁ ॥ ਸਤਿਗੁਰ

ਬਚਨ ਕਮਾਵਣੇ ਸਚਾ ਏਹੁ ਵੀਚਾਰੁ ॥ ਬਿਨੁ

ਸਾਧੂ ਸੰਗਤਿ ਰਤਿਆ ਮਾਇਆ ਮੋਹੁ ਸਭੁ

ਛਾਰੁ ॥੧॥ ਮੇਰੇ ਸਾਜਨ ਹਰਿ ਹਰਿ ਨਾਮੁ

ਸਮਾਲਿ ॥ ਸਾਧੂ ਸੰਗਤਿ ਮਨਿ ਵਸੈ ਪੂਰਨ

ਹੋਵੈ ਘਾਲ ॥੧॥ ਰਹਾਉ ॥ ਗੁਰੁ ਸਮਰਥੁ

ਅਪਾਰੁ ਗੁਰੁ ਵਡਭਾਗੀ ਦਰਸਨੁ ਹੋਇ ॥ ਗੁਰੁ

ਅਗੋਚਰੁ ਨਿਰਮਲਾ ਗੁਰ ਜੇਵਡੁ ਅਵਰੁ ਨ

ਕੋਇ ॥ ਗੁਰੁ ਕਰਤਾ ਗੁਰੁ ਕਰਣਹਾਰੁ

ਗੁਰਮੁਖਿ ਸਚੀ ਸੋਇ ॥ ਗੁਰ ਤੇ ਬਾਹਰਿ ਕਿਛੁ

ਨਹੀ ਗੁਰੁ ਕੀਤਾ ਲੋੜੇ ਸੁ ਹੋਇ ॥੨॥ ਗੁਰੁ

ਤੀਰਥੁ ਗੁਰੁ ਪਾਰਜਾਤੁ ਗੁਰੁ ਮਨਸਾ

ਪੂਰਣਹਾਰੁ ॥ ਗੁਰੁ ਦਾਤਾ ਹਰਿ ਨਾਮੁ ਦੇਇ

ਉਧਰੈ ਸਭੁ ਸੰਸਾਰੁ ॥ ਗੁਰੁ ਸਮਰਥੁ ਗੁਰੁ

ਨਿਰੰਕਾਰੁ ਗੁਰੁ ਊਚਾ ਅਗਮ ਅਪਾਰੁ ॥ ਗੁਰ

ਕੀ ਮਹਿਮਾ ਅਗਮ ਹੈ ਕਿਆ ਕਥੇ ਕਥਨਹਾਰੁ

॥੩॥ ਜਿਤੜੇ ਫਲ ਮਨਿ ਬਾਛੀਅਹਿ ਤਿਤੜੇ

ਸਤਿਗੁਰ ਪਾਸਿ ॥ ਪੂਰਬ ਲਿਖੇ ਪਾਵਣੇ ਸਾਚੁ

ਨਾਮੁ ਦੇ ਰਾਸਿ ॥ ਸਤਿਗੁਰ ਸਰਣੀ ਆਇਆਂ

ਬਾਹੁੜਿ ਨਹੀ ਬਿਨਾਸੁ ॥ ਹਰਿ ਨਾਨਕ ਕਦੇ ਨ

ਵਿਸਰਉ ਏਹੁ ਜੀਉ ਪਿੰਡੁ ਤੇਰਾ ਸਾਸੁ

॥੪॥੨੯॥੯੯॥ ਸਿਰੀਰਾਗੁ ਮਹਲਾ ੫ ॥

ਸੰਤ ਜਨਹੁ ਸੁਣਿ ਭਾਈਹੋ ਛੂਟਨੁ ਸਾਚੈ ਨਾਇ

॥ ਗੁਰ ਕੇ ਚਰਣ ਸਰੇਵਣੇ ਤੀਰਥ ਹਰਿ ਕਾ

ਨਾਉ ॥

੫੩

ਆਗੈ ਦਰਗਹਿ ਮੰਨੀਅਹਿ ਮਿਲੈ ਨਿਥਾਵੇ

ਥਾਉ ॥੧॥ ਭਾਈ ਰੇ ਸਾਚੀ ਸਤਿਗੁਰ ਸੇਵ ॥

ਸਤਿਗੁਰ ਤੁਠੈ ਪਾਈਐ ਪੂਰਨ ਅਲਖ ਅਭੇਵ

॥੧॥ ਰਹਾਉ ॥ ਸਤਿਗੁਰ ਵਿਟਹੁ ਵਾਰਿਆ

ਜਿਨਿ ਦਿਤਾ ਸਚੁ ਨਾਉ ॥ ਅਨਦਿਨੁ ਸਚੁ

ਸਲਾਹਣਾ ਸਚੇ ਕੇ ਗੁਣ ਗਾਉ ॥ ਸਚੁ ਖਾਣਾ

ਸਚੁ ਪੈਨਣਾ ਸਚੇ ਸਚਾ ਨਾਉ ॥੨॥ ਸਾਸਿ

ਗਿਰਾਸਿ ਨ ਵਿਸਰੈ ਸਫਲੁ ਮੂਰਤਿ ਗੁਰੁ

ਆਪਿ ॥ ਗੁਰ ਜੇਵਡੁ ਅਵਰੁ ਨ ਦਿਸਈ ਆਠ

ਪਹਰ ਤਿਸੁ ਜਾਪਿ ॥ ਨਦਰਿ ਕਰੇ ਤਾ

ਪਾਈਐ ਸਚੁ ਨਾਮੁ ਗੁਣਤਾਸਿ ॥੩॥ ਗੁਰੁ

ਪਰਮੇਸਰੁ ਏਕੁ ਹੈ ਸਭ ਮਹਿ ਰਹਿਆ

ਸਮਾਇ ॥ ਜਿਨ ਕਉ ਪੂਰਬਿ ਲਿਖਿਆ ਸੇਈ

ਨਾਮੁ ਧਿਆਇ ॥ ਨਾਨਕ ਗੁਰ ਸਰਣਾਗਤੀ

ਮਰੈ ਨ ਆਵੈ ਜਾਇ ॥੪॥੩੦॥੧੦੦॥

< ਸਤਿਗੁਰ ਪ੍ਰਸਾਦਿ ॥

ਸਿਰੀਰਾਗੁ ਮਹਲਾ ੧ ਘਰੁ ੧ ਅਸਟਪਦੀਆ

ਆਖਿ ਆਖਿ ਮਨੁ ਵਾਵਣਾ ਜਿਉ ਜਿਉ ਜਾਪੈ

ਵਾਇ ॥ ਜਿਸ ਨੋ ਵਾਇ ਸੁਣਾਈਐ ਸੋ ਕੇਵਡੁ

ਕਿਤੁ ਥਾਇ ॥ ਆਖਣ ਵਾਲੇ ਜੇਤੜੇ ਸਭਿ

ਆਖਿ ਰਹੇ ਲਿਵ ਲਾਇ ॥੧॥ ਬਾਬਾ ਅਲਹੁ

ਅਗਮ ਅਪਾਰੁ ॥ ਪਾਕੀ ਨਾਈ ਪਾਕ ਥਾਇ

ਸਚਾ ਪਰਵਦਿਗਾਰੁ ॥੧॥ ਰਹਾਉ ॥ ਤੇਰਾ

ਹੁਕਮੁ ਨ ਜਾਪੀ ਕੇਤੜਾ ਲਿਖਿ ਨ ਜਾਣੈ ਕੋਇ

॥ ਜੇ ਸਉ ਸਾਇਰ ਮੇਲੀਅਹਿ ਤਿਲੁ ਨ

ਪੁਜਾਵਹਿ ਰੋਇ ॥ ਕੀਮਤਿ ਕਿਨੈ ਨ ਪਾਈਆ

ਸਭਿ ਸੁਣਿ ਸੁਣਿ ਆਖਹਿ ਸੋਇ ॥੨॥ ਪੀਰ

ਪੈਕਾਮਰ ਸਾਲਕ ਸਾਦਕ ਸੁਹਦੇ ਅਉਰੁ

ਸਹੀਦ ॥ ਸੇਖ ਮਸਾਇਕ ਕਾਜੀ ਮੁਲਾ ਦਰਿ

ਦਰਵੇਸ ਰਸੀਦ ॥ ਬਰਕਤਿ ਤਿਨ ਕਉ

ਅਗਲੀ ਪੜਦੇ ਰਹਨਿ ਦਰੂਦ ॥੩॥ ਪੁਛਿ ਨ

ਸਾਜੇ ਪੁਛਿ ਨ ਢਾਹੇ ਪੁਛਿ ਨ ਦੇਵੈ ਲੇਇ ॥

ਆਪਣੀ ਕੁਦਰਤਿ ਆਪੇ ਜਾਣੈ ਆਪੇ ਕਰਣੁ

ਕਰੇਇ ॥ ਸਭਨਾ ਵੇਖੈ ਨਦਰਿ ਕਰਿ ਜੈ ਭਾਵੈ

ਤੈ ਦੇਇ ॥੪॥ ਥਾਵਾ ਨਾਵ ਨ ਜਾਣੀਅਹਿ

ਨਾਵਾ ਕੇਵਡੁ ਨਾਉ ॥ ਜਿਥੈ ਵਸੈ ਮੇਰਾ

ਪਾਤਿਸਾਹੁ ਸੋ ਕੇਵਡੁ ਹੈ ਥਾਉ ॥ ਅੰਬੜਿ

ਕੋਇ ਨ ਸਕਈ ਹਉ ਕਿਸ ਨੋ ਪੁਛਣਿ ਜਾਉ

॥੫॥ ਵਰਨਾ ਵਰਨ ਨ ਭਾਵਨੀ ਜੇ ਕਿਸੈ ਵਡਾ

ਕਰੇਇ ॥ ਵਡੇ ਹਥਿ ਵਡਿਆਈਆ ਜੈ ਭਾਵੈ

ਤੈ ਦੇਇ ॥ ਹੁਕਮਿ ਸਵਾਰੇ ਆਪਣੈ ਚਸਾ ਨ

ਢਿਲ ਕਰੇਇ ॥੬॥ ਸਭੁ ਕੋ ਆਖੈ ਬਹੁਤੁ

ਬਹੁਤੁ ਲੈਣੈ ਕੈ ਵੀਚਾਰਿ ॥ ਕੇਵਡੁ ਦਾਤਾ

ਆਖੀਐ ਦੇ ਕੈ ਰਹਿਆ ਸੁਮਾਰਿ ॥ ਨਾਨਕ

ਤੋਟਿ ਨ ਆਵਈ ਤੇਰੇ ਜੁਗਹ ਜੁਗਹ ਭੰਡਾਰ

॥੭॥੧॥ ਮਹਲਾ ੧ ॥ ਸਭੇ ਕੰਤ ਮਹੇਲੀਆ

ਸਗਲੀਆ ਕਰਹਿ ਸੀਗਾਰੁ ॥

੫੪

ਗਣਤ ਗਣਾਵਣਿ ਆਈਆ ਸੂਹਾ ਵੇਸੁ

ਵਿਕਾਰੁ ॥ ਪਾਖੰਡਿ ਪ੍ਰੇਮੁ ਨ ਪਾਈਐ ਖੋਟਾ

ਪਾਜੁ ਖੁਆਰੁ ॥੧॥ ਹਰਿ ਜੀਉ ਇਉ ਪਿਰੁ

ਰਾਵੈ ਨਾਰਿ ॥ ਤੁਧੁ ਭਾਵਨਿ ਸੋਹਾਗਣੀ

ਅਪਣੀ ਕਿਰਪਾ ਲੈਹਿ ਸਵਾਰਿ ॥੧॥ ਰਹਾਉ

॥ ਗੁਰ ਸਬਦੀ ਸੀਗਾਰੀਆ ਤਨੁ ਮਨੁ ਪਿਰ ਕੈ

ਪਾਸਿ ॥ ਦੁਇ ਕਰ ਜੋੜਿ ਖੜੀ ਤਕੈ ਸਚੁ ਕਹੈ

ਅਰਦਾਸਿ ॥ ਲਾਲਿ ਰਤੀ ਸਚ ਭੈ ਵਸੀ ਭਾਇ

ਰਤੀ ਰੰਗਿ ਰਾਸਿ ॥੨॥ ਪ੍ਰਿਅ ਕੀ ਚੇਰੀ

ਕਾਂਢੀਐ ਲਾਲੀ ਮਾਨੈ ਨਾਉ ॥ ਸਾਚੀ ਪ੍ਰੀਤਿ ਨ

ਤੁਟਈ ਸਾਚੇ ਮੇਲਿ ਮਿਲਾਉ ॥ ਸਬਦਿ ਰਤੀ

ਮਨੁ ਵੇਧਿਆ ਹਉ ਸਦ ਬਲਿਹਾਰੈ ਜਾਉ

॥੩॥ ਸਾ ਧਨ ਰੰਡ ਨ ਬੈਸਈ ਜੇ ਸਤਿਗੁਰ

ਮਾਹਿ ਸਮਾਇ ॥ ਪਿਰੁ ਰੀਸਾਲੂ ਨਉਤਨੋ

ਸਾਚਉ ਮਰੈ ਨ ਜਾਇ ॥ ਨਿਤ ਰਵੈ ਸੋਹਾਗਣੀ

ਸਾਚੀ ਨਦਰਿ ਰਜਾਇ ॥੪॥ ਸਾਚੁ ਧੜੀ ਧਨ

ਮਾਡੀਐ ਕਾਪੜੁ ਪ੍ਰੇਮ ਸੀਗਾਰੁ ॥ ਚੰਦਨੁ

ਚੀਤਿ ਵਸਾਇਆ ਮੰਦਰੁ ਦਸਵਾ ਦੁਆਰੁ ॥

ਦੀਪਕੁ ਸਬਦਿ ਵਿਗਾਸਿਆ ਰਾਮ ਨਾਮੁ ਉਰ

ਹਾਰੁ ॥੫॥ ਨਾਰੀ ਅੰਦਰਿ ਸੋਹਣੀ ਮਸਤਕਿ

ਮਣੀ ਪਿਆਰੁ ॥ ਸੋਭਾ ਸੁਰਤਿ ਸੁਹਾਵਣੀ

ਸਾਚੈ ਪ੍ਰੇਮਿ ਅਪਾਰ ॥ ਬਿਨੁ ਪਿਰ ਪੁਰਖੁ ਨ

ਜਾਣਈ ਸਾਚੇ ਗੁਰ ਕੈ ਹੇਤਿ ਪਿਆਰਿ ॥੬॥

ਨਿਸਿ ਅੰਧਿਆਰੀ ਸੁਤੀਏ ਕਿਉ ਪਿਰ ਬਿਨੁ

ਰੈਣਿ ਵਿਹਾਇ ॥ ਅੰਕੁ ਜਲਉ ਤਨੁ

ਜਾਲੀਅਉ ਮਨੁ ਧਨੁ ਜਲਿ ਬਲਿ ਜਾਇ ॥ ਜਾ

ਧਨ ਕੰਤਿ ਨ ਰਾਵੀਆ ਤਾ ਬਿਰਥਾ ਜੋਬਨੁ

ਜਾਇ ॥੭॥ ਸੇਜੈ ਕੰਤ ਮਹੇਲੜੀ ਸੂਤੀ ਬੂਝ

ਨ ਪਾਇ ॥ ਹਉ ਸੁਤੀ ਪਿਰੁ ਜਾਗਣਾ ਕਿਸ

ਕਉ ਪੂਛਉ ਜਾਇ ॥ ਸਤਿਗੁਰਿ ਮੇਲੀ ਭੈ

ਵਸੀ ਨਾਨਕ ਪ੍ਰੇਮੁ ਸਖਾਇ ॥੮॥੨॥

ਸਿਰੀਰਾਗੁ ਮਹਲਾ ੧ ॥ ਆਪੇ ਗੁਣ ਆਪੇ

ਕਥੈ ਆਪੇ ਸੁਣਿ ਵੀਚਾਰੁ ॥ ਆਪੇ ਰਤਨੁ

ਪਰਖਿ ਤੂੰ ਆਪੇ ਮੋਲੁ ਅਪਾਰੁ ॥ ਸਾਚਉ

ਮਾਨੁ ਮਹਤੁ ਤੂੰ ਆਪੇ ਦੇਵਣਹਾਰੁ ॥੧॥ ਹਰਿ

ਜੀਉ ਤੂੰ ਕਰਤਾ ਕਰਤਾਰੁ ॥ ਜਿਉ ਭਾਵੈ

ਤਿਉ ਰਾਖੁ ਤੂੰ ਹਰਿ ਨਾਮੁ ਮਿਲੈ ਆਚਾਰੁ

॥੧॥ ਰਹਾਉ ॥ ਆਪੇ ਹੀਰਾ ਨਿਰਮਲਾ ਆਪੇ

ਰੰਗੁ ਮਜੀਠ ॥ ਆਪੇ ਮੋਤੀ ਊਜਲੋ ਆਪੇ

ਭਗਤ ਬਸੀਠੁ ॥ ਗੁਰ ਕੈ ਸਬਦਿ ਸਲਾਹਣਾ

ਘਟਿ ਘਟਿ ਡੀਠੁ ਅਡੀਠੁ ॥੨॥ ਆਪੇ

ਸਾਗਰੁ ਬੋਹਿਥਾ ਆਪੇ ਪਾਰੁ ਅਪਾਰੁ ॥ ਸਾਚੀ

ਵਾਟ ਸੁਜਾਣੁ ਤੂੰ ਸਬਦਿ ਲਘਾਵਣਹਾਰੁ ॥

ਨਿਡਰਿਆ ਡਰੁ ਜਾਣੀਐ ਬਾਝੁ ਗੁਰੂ ਗੁਬਾਰੁ

॥੩॥ ਅਸਥਿਰੁ ਕਰਤਾ ਦੇਖੀਐ ਹੋਰੁ ਕੇਤੀ

ਆਵੈ ਜਾਇ ॥ ਆਪੇ ਨਿਰਮਲੁ ਏਕੁ ਤੂੰ ਹੋਰ

ਬੰਧੀ ਧੰਧੈ ਪਾਇ ॥ ਗੁਰਿ ਰਾਖੇ ਸੇ ਉਬਰੇ

੫੫

ਸਾਚੇ ਸਿਉ ਲਿਵ ਲਾਇ ॥੪॥ ਹਰਿ ਜੀਉ

ਸਬਦਿ ਪਛਾਣੀਐ ਸਾਚਿ ਰਤੇ ਗੁਰ ਵਾਕਿ ॥

ਤਿਤੁ ਤਨਿ ਮੈਲੁ ਨ ਲਗਈ ਸਚ ਘਰਿ ਜਿਸੁ

ਓਤਾਕੁ ॥ ਨਦਰਿ ਕਰੇ ਸਚੁ ਪਾਈਐ ਬਿਨੁ

ਨਾਵੈ ਕਿਆ ਸਾਕੁ ॥੫॥ ਜਿਨੀ ਸਚੁ

ਪਛਾਣਿਆ ਸੇ ਸੁਖੀਏ ਜੁਗ ਚਾਰਿ ॥ ਹਉਮੈ

ਤ੍ਰਿਸਨਾ ਮਾਰਿ ਕੈ ਸਚੁ ਰਖਿਆ ਉਰ ਧਾਰਿ ॥

ਜਗ ਮਹਿ ਲਾਹਾ ਏਕੁ ਨਾਮੁ ਪਾਈਐ ਗੁਰ

ਵੀਚਾਰਿ ॥੬॥ ਸਾਚਉ ਵਖਰੁ ਲਾਦੀਐ ਲਾਭੁ

ਸਦਾ ਸਚੁ ਰਾਸਿ ॥ ਸਾਚੀ ਦਰਗਹ ਬੈਸਈ

ਭਗਤਿ ਸਚੀ ਅਰਦਾਸਿ ॥ ਪਤਿ ਸਿਉ ਲੇਖਾ

ਨਿਬੜੈ ਰਾਮ ਨਾਮੁ ਪਰਗਾਸਿ ॥੭॥ ਊਚਾ

ਊਚਉ ਆਖੀਐ ਕਹਉ ਨ ਦੇਖਿਆ ਜਾਇ ॥

ਜਹ ਦੇਖਾ ਤਹ ਏਕੁ ਤੂੰ ਸਤਿਗੁਰਿ ਦੀਆ

ਦਿਖਾਇ ॥ ਜੋਤਿ ਨਿਰੰਤਰਿ ਜਾਣੀਐ ਨਾਨਕ

ਸਹਜਿ ਸੁਭਾਇ ॥੮॥੩॥ ਸਿਰੀਰਾਗੁ ਮਹਲਾ

੧ ॥ ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ

ਅਸਗਾਹੁ ॥ ਅਤਿ ਸਿਆਣੀ ਸੋਹਣੀ ਕਿਉ

ਕੀਤੋ ਵੇਸਾਹੁ ॥ ਕੀਤੇ ਕਾਰਣਿ ਪਾਕੜੀ ਕਾਲੁ

ਨ ਟਲੈ ਸਿਰਾਹੁ ॥੧॥ ਭਾਈ ਰੇ ਇਉ ਸਿਰਿ

ਜਾਣਹੁ ਕਾਲੁ ॥ ਜਿਉ ਮਛੀ ਤਿਉ ਮਾਣਸਾ

ਪਵੈ ਅਚਿੰਤਾ ਜਾਲੁ ॥੧॥ ਰਹਾਉ ॥ ਸਭੁ

ਜਗੁ ਬਾਧੋ ਕਾਲ ਕੋ ਬਿਨੁ ਗੁਰ ਕਾਲੁ ਅਫਾਰੁ

॥ ਸਚਿ ਰਤੇ ਸੇ ਉਬਰੇ ਦੁਬਿਧਾ ਛੋਡਿ ਵਿਕਾਰ

॥ ਹਉ ਤਿਨ ਕੈ ਬਲਿਹਾਰਣੈ ਦਰਿ ਸਚੈ

ਸਚਿਆਰ ॥੨॥ ਸੀਚਾਨੇ ਜਿਉ ਪੰਖੀਆ

ਜਾਲੀ ਬਧਿਕ ਹਾਥਿ ॥ ਗੁਰਿ ਰਾਖੇ ਸੇ ਉਬਰੇ

ਹੋਰਿ ਫਾਥੇ ਚੋਗੈ ਸਾਥਿ ॥ ਬਿਨੁ ਨਾਵੈ ਚੁਣਿ

ਸੁਟੀਅਹਿ ਕੋਇ ਨ ਸੰਗੀ ਸਾਥਿ ॥੩॥ ਸਚੋ

ਸਚਾ ਆਖੀਐ ਸਚੇ ਸਚਾ ਥਾਨੁ ॥ ਜਿਨੀ ਸਚਾ

ਮੰਨਿਆ ਤਿਨ ਮਨਿ ਸਚੁ ਧਿਆਨੁ ॥ ਮਨਿ

ਮੁਖਿ ਸੂਚੇ ਜਾਣੀਅਹਿ ਗੁਰਮੁਖਿ ਜਿਨਾ

ਗਿਆਨੁ ॥੪॥ ਸਤਿਗੁਰ ਅਗੈ ਅਰਦਾਸਿ

ਕਰਿ ਸਾਜਨੁ ਦੇਇ ਮਿਲਾਇ ॥ ਸਾਜਨਿ

ਮਿਲਿਐ ਸੁਖੁ ਪਾਇਆ ਜਮਦੂਤ ਮੁਏ ਬਿਖੁ

ਖਾਇ ॥ ਨਾਵੈ ਅੰਦਰਿ ਹਉ ਵਸਾਂ ਨਾਉ ਵਸੈ

ਮਨਿ ਆਇ ॥੫॥ ਬਾਝੁ ਗੁਰੂ ਗੁਬਾਰੁ ਹੈ ਬਿਨੁ

ਸਬਦੈ ਬੂਝ ਨ ਪਾਇ ॥ ਗੁਰਮਤੀ ਪਰਗਾਸੁ

ਹੋਇ ਸਚਿ ਰਹੈ ਲਿਵ ਲਾਇ ॥ ਤਿਥੈ ਕਾਲੁ ਨ

ਸੰਚਰੈ ਜੋਤੀ ਜੋਤਿ ਸਮਾਇ ॥੬॥ ਤੂੰਹੈ

ਸਾਜਨੁ ਤੂੰ ਸੁਜਾਣੁ ਤੂੰ ਆਪੇ ਮੇਲਣਹਾਰੁ ॥

ਗੁਰ ਸਬਦੀ ਸਾਲਾਹੀਐ ਅੰਤੁ ਨ ਪਾਰਾਵਾਰੁ

॥ ਤਿਥੈ ਕਾਲੁ ਨ ਅਪੜੈ ਜਿਥੈ ਗੁਰ ਕਾ ਸਬਦੁ

ਅਪਾਰੁ ॥੭॥ ਹੁਕਮੀ ਸਭੇ ਊਪਜਹਿ ਹੁਕਮੀ

ਕਾਰ ਕਮਾਹਿ ॥ ਹੁਕਮੀ ਕਾਲੈ ਵਸਿ ਹੈ

ਹੁਕਮੀ ਸਾਚਿ ਸਮਾਹਿ ॥ ਨਾਨਕ ਜੋ ਤਿਸੁ

ਭਾਵੈ ਸੋ ਥੀਐ ਇਨਾ ਜੰਤਾ ਵਸਿ ਕਿਛੁ ਨਾਹਿ

॥੮॥੪॥ ਸਿਰੀਰਾਗੁ ਮਹਲਾ ੧ ॥ ਮਨਿ ਜੂਠੈ

ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥

੫੬

ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ

ਹੋਇ ॥ ਬਿਨੁ ਅਭ ਸਬਦ ਨ ਮਾਂਜੀਐ ਸਾਚੇ

ਤੇ ਸਚੁ ਹੋਇ ॥੧॥ ਮੁੰਧੇ ਗੁਣਹੀਣੀ ਸੁਖੁ

ਕੇਹਿ ॥ ਪਿਰੁ ਰਲੀਆ ਰਸਿ ਮਾਣਸੀ ਸਾਚਿ

ਸਬਦਿ ਸੁਖੁ ਨੇਹਿ ॥੧॥ ਰਹਾਉ ॥ ਪਿਰੁ

ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ ॥ ਜਿਉ

ਜਲਿ ਥੋੜੈ ਮਛੁਲੀ ਕਰਣ ਪਲਾਵ ਕਰੇਇ ॥

ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ

ਕਰੇਇ ॥੨॥ ਪਿਰੁ ਸਾਲਾਹੀ ਆਪਣਾ ਸਖੀ

ਸਹੇਲੀ ਨਾਲਿ ॥ ਤਨਿ ਸੋਹੈ ਮਨੁ ਮੋਹਿਆ

ਰਤੀ ਰੰਗਿ ਨਿਹਾਲਿ ॥ ਸਬਦਿ ਸਵਾਰੀ

ਸੋਹਣੀ ਪਿਰੁ ਰਾਵੇ ਗੁਣ ਨਾਲਿ ॥੩॥ ਕਾਮਣਿ

ਕਾਮਿ ਨ ਆਵਈ ਖੋਟੀ ਅਵਗਣਿਆਰਿ ॥

ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ

॥ ਆਵਣੁ ਵੰਞਣੁ ਡਾਖੜੋ ਛੋਡੀ ਕੰਤਿ

ਵਿਸਾਰਿ ॥੪॥ ਪਿਰ ਕੀ ਨਾਰਿ ਸੁਹਾਵਣੀ

ਮੁਤੀ ਸੋ ਕਿਤੁ ਸਾਦਿ ॥ ਪਿਰ ਕੈ ਕਾਮਿ ਨ

ਆਵਈ ਬੋਲੇ ਫਾਦਿਲੁ ਬਾਦਿ ॥ ਦਰਿ ਘਰਿ

ਢੋਈ ਨਾ ਲਹੈ ਛੂਟੀ ਦੂਜੈ ਸਾਦਿ ॥੫॥ ਪੰਡਿਤ

ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ ॥ ਅਨ

ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ ॥

ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ

ਸਾਰੁ ॥੬॥ ਕੇਤੇ ਪੰਡਿਤ ਜੋਤਕੀ ਬੇਦਾ ਕਰਹਿ

ਬੀਚਾਰੁ ॥ ਵਾਦਿ ਵਿਰੋਧਿ ਸਲਾਹਣੇ ਵਾਦੇ

ਆਵਣੁ ਜਾਣੁ ॥ ਬਿਨੁ ਗੁਰ ਕਰਮ ਨ ਛੁਟਸੀ

ਕਹਿ ਸੁਣਿ ਆਖਿ ਵਖਾਣੁ ॥੭॥ ਸਭਿ

ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ ॥

ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭੁ

ਸੋਇ ॥ ਨਾਨਕ ਸਬਦਿ ਮਿਲਾਵੜਾ ਨਾ

ਵੇਛੋੜਾ ਹੋਇ ॥੮॥੫॥ ਸਿਰੀਰਾਗੁ ਮਹਲਾ ੧

॥ ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ

ਵਾਸੁ ॥ ਪੁੰਨ ਦਾਨ ਚੰਗਿਆਈਆ ਬਿਨੁ ਸਾਚੇ

ਕਿਆ ਤਾਸੁ ॥ ਜੇਹਾ ਰਾਧੇ ਤੇਹਾ ਲੁਣੈ ਬਿਨੁ

ਗੁਣ ਜਨਮੁ ਵਿਣਾਸੁ ॥੧॥ ਮੁੰਧੇ ਗੁਣ ਦਾਸੀ

ਸੁਖੁ ਹੋਇ ॥ ਅਵਗਣ ਤਿਆਗਿ ਸਮਾਈਐ

ਗੁਰਮਤਿ ਪੂਰਾ ਸੋਇ ॥੧॥ ਰਹਾਉ ॥ ਵਿਣੁ

ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥ ਮੂਲੁ

ਨ ਬੁਝੈ ਆਪਣਾ ਵਸਤੁ ਰਹੀ ਘਰ ਬਾਰਿ ॥

ਵਿਣੁ ਵਖਰ ਦੁਖੁ ਅਗਲਾ ਕੂੜਿ ਮੁਠੀ

ਕੂੜਿਆਰਿ ॥੨॥ ਲਾਹਾ ਅਹਿਨਿਸਿ

ਨਉਤਨਾ ਪਰਖੇ ਰਤਨੁ ਵੀਚਾਰਿ ॥ ਵਸਤੁ

ਲਹੈ ਘਰਿ ਆਪਣੈ ਚਲੈ ਕਾਰਜੁ ਸਾਰਿ ॥

ਵਣਜਾਰਿਆ ਸਿਉ ਵਣਜੁ ਕਰਿ ਗੁਰਮੁਖਿ

ਬ੍ਰਹਮੁ ਬੀਚਾਰਿ ॥੩॥ ਸੰਤਾਂ ਸੰਗਤਿ ਪਾਈਐ

ਜੇ ਮੇਲੇ ਮੇਲਣਹਾਰੁ ॥ ਮਿਲਿਆ ਹੋਇ ਨ

ਵਿਛੁੜੈ ਜਿਸੁ ਅੰਤਰਿ ਜੋਤਿ ਅਪਾਰ ॥ ਸਚੈ

ਆਸਣਿ ਸਚਿ ਰਹੈ ਸਚੈ ਪ੍ਰੇਮ ਪਿਆਰ ॥੪॥

ਜਿਨੀ ਆਪੁ ਪਛਾਣਿਆ ਘਰ ਮਹਿ ਮਹਲੁ

ਸੁਥਾਇ ॥ ਸਚੇ ਸੇਤੀ ਰਤਿਆ ਸਚੋ ਪਲੈ

ਪਾਇ ॥

੫੭

ਤ੍ਰਿਭਵਣਿ ਸੋ ਪ੍ਰਭੁ ਜਾਣੀਐ ਸਾਚੋ ਸਾਚੈ ਨਾਇ

॥੫॥ ਸਾ ਧਨ ਖਰੀ ਸੁਹਾਵਣੀ ਜਿਨਿ ਪਿਰੁ

ਜਾਤਾ ਸੰਗਿ ॥ ਮਹਲੀ ਮਹਲਿ ਬੁਲਾਈਐ ਸੋ

ਪਿਰੁ ਰਾਵੇ ਰੰਗਿ ॥ ਸਚਿ ਸੁਹਾਗਣਿ ਸਾ ਭਲੀ

ਪਿਰਿ ਮੋਹੀ ਗੁਣ ਸੰਗਿ ॥੬॥ ਭੂਲੀ ਭੂਲੀ

ਥਲਿ ਚੜਾ ਥਲਿ ਚੜਿ ਡੂਗਰਿ ਜਾਉ ॥ ਬਨ

ਮਹਿ ਭੂਲੀ ਜੇ ਫਿਰਾ ਬਿਨੁ ਗੁਰ ਬੂਝ ਨ ਪਾਉ

॥ ਨਾਵਹੁ ਭੂਲੀ ਜੇ ਫਿਰਾ ਫਿਰਿ ਫਿਰਿ ਆਵਉ

ਜਾਉ ॥੭॥ ਪੁਛਹੁ ਜਾਇ ਪਧਾਊਆ ਚਲੇ

ਚਾਕਰ ਹੋਇ ॥ ਰਾਜਨੁ ਜਾਣਹਿ ਆਪਣਾ

ਦਰਿ ਘਰਿ ਠਾਕ ਨ ਹੋਇ ॥ ਨਾਨਕ ਏਕੋ ਰਵਿ

ਰਹਿਆ ਦੂਜਾ ਅਵਰੁ ਨ ਕੋਇ ॥੮॥੬॥

ਸਿਰੀਰਾਗੁ ਮਹਲਾ ੧ ॥ ਗੁਰ ਤੇ ਨਿਰਮਲੁ

ਜਾਣੀਐ ਨਿਰਮਲ ਦੇਹ ਸਰੀਰੁ ॥ ਨਿਰਮਲੁ

ਸਾਚੋ ਮਨਿ ਵਸੈ ਸੋ ਜਾਣੈ ਅਭ ਪੀਰ ॥ ਸਹਜੈ

ਤੇ ਸੁਖੁ ਅਗਲੋ ਨਾ ਲਾਗੈ ਜਮ ਤੀਰੁ ॥੧॥

ਭਾਈ ਰੇ ਮੈਲੁ ਨਾਹੀ ਨਿਰਮਲ ਜਲਿ ਨਾਇ ॥

ਨਿਰਮਲੁ ਸਾਚਾ ਏਕੁ ਤੂ ਹੋਰੁ ਮੈਲੁ ਭਰੀ ਸਭ

ਜਾਇ ॥੧॥ ਰਹਾਉ ॥ ਹਰਿ ਕਾ ਮੰਦਰੁ

ਸੋਹਣਾ ਕੀਆ ਕਰਣੈਹਾਰਿ ॥ ਰਵਿ ਸਸਿ

ਦੀਪ ਅਨੂਪ ਜੋਤਿ ਤ੍ਰਿਭਵਣਿ ਜੋਤਿ ਅਪਾਰ ॥

ਹਾਟ ਪਟਣ ਗੜ ਕੋਠੜੀ ਸਚੁ ਸਉਦਾ

ਵਾਪਾਰ ॥੨॥ ਗਿਆਨ ਅੰਜਨੁ ਭੈ ਭੰਜਨਾ

ਦੇਖੁ ਨਿਰੰਜਨ ਭਾਇ ॥ ਗੁਪਤੁ ਪ੍ਰਗਟੁ ਸਭ

ਜਾਣੀਐ ਜੇ ਮਨੁ ਰਾਖੈ ਠਾਇ ॥ ਐਸਾ

ਸਤਿਗੁਰੁ ਜੇ ਮਿਲੈ ਤਾ ਸਹਜੇ ਲਏ ਮਿਲਾਇ

॥੩॥ ਕਸਿ ਕਸਵਟੀ ਲਾਈਐ ਪਰਖੇ ਹਿਤੁ

ਚਿਤੁ ਲਾਇ ॥ ਖੋਟੇ ਠਉਰ ਨ ਪਾਇਨੀ ਖਰੇ

ਖਜਾਨੈ ਪਾਇ ॥ ਆਸ ਅੰਦੇਸਾ ਦੂਰਿ ਕਰਿ

ਇਉ ਮਲੁ ਜਾਇ ਸਮਾਇ ॥੪॥ ਸੁਖ ਕਉ

ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ ॥ ਸੁਖੈ ਕਉ

ਦੁਖੁ ਅਗਲਾ ਮਨਮੁਖਿ ਬੂਝ ਨ ਹੋਇ ॥ ਸੁਖ

ਦੁਖ ਸਮ ਕਰਿ ਜਾਣੀਅਹਿ ਸਬਦਿ ਭੇਦਿ ਸੁਖੁ

ਹੋਇ ॥੫॥ ਬੇਦੁ ਪੁਕਾਰੇ ਵਾਚੀਐ ਬਾਣੀ

ਬ੍ਰਹਮ ਬਿਆਸੁ ॥ ਮੁਨਿ ਜਨ ਸੇਵਕ ਸਾਧਿਕਾ

ਨਾਮਿ ਰਤੇ ਗੁਣਤਾਸੁ ॥ ਸਚਿ ਰਤੇ ਸੇ ਜਿਣਿ

ਗਏ ਹਉ ਸਦ ਬਲਿਹਾਰੈ ਜਾਸੁ ॥੬॥ ਚਹੁ

ਜੁਗਿ ਮੈਲੇ ਮਲੁ ਭਰੇ ਜਿਨ ਮੁਖਿ ਨਾਮੁ ਨ

ਹੋਇ ॥ ਭਗਤੀ ਭਾਇ ਵਿਹੂਣਿਆ ਮੁਹੁ ਕਾਲਾ

ਪਤਿ ਖੋਇ ॥ ਜਿਨੀ ਨਾਮੁ ਵਿਸਾਰਿਆ

ਅਵਗਣ ਮੁਠੀ ਰੋਇ ॥੭॥ ਖੋਜਤ ਖੋਜਤ

ਪਾਇਆ ਡਰੁ ਕਰਿ ਮਿਲੈ ਮਿਲਾਇ ॥ ਆਪੁ

ਪਛਾਣੈ ਘਰਿ ਵਸੈ ਹਉਮੈ ਤ੍ਰਿਸਨਾ ਜਾਇ ॥

ਨਾਨਕ ਨਿਰਮਲ ਊਜਲੇ ਜੋ ਰਾਤੇ ਹਰਿ ਨਾਇ

॥੮॥੭॥ ਸਿਰੀਰਾਗੁ ਮਹਲਾ ੧ ॥ ਸੁਣਿ ਮਨ

ਭੂਲੇ ਬਾਵਰੇ ਗੁਰ ਕੀ ਚਰਣੀ ਲਾਗੁ ॥ ਹਰਿ

ਜਪਿ ਨਾਮੁ ਧਿਆਇ ਤੂ ਜਮੁ ਡਰਪੈ ਦੁਖ

ਭਾਗੁ ॥ ਦੂਖੁ ਘਣੋ ਦੋਹਾਗਣੀ ਕਿਉ ਥਿਰੁ ਰਹੈ

ਸੁਹਾਗੁ ॥੧॥

੫੮

ਭਾਈ ਰੇ ਅਵਰੁ ਨਾਹੀ ਮੈ ਥਾਉ ॥ ਮੈ ਧਨੁ

ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ

॥੧॥ ਰਹਾਉ ॥ ਗੁਰਮਤਿ ਪਤਿ ਸਾਬਾਸਿ

ਤਿਸੁ ਤਿਸ ਕੈ ਸੰਗਿ ਮਿਲਾਉ ॥ ਤਿਸੁ ਬਿਨੁ

ਘੜੀ ਨ ਜੀਵਊ ਬਿਨੁ ਨਾਵੈ ਮਰਿ ਜਾਉ ॥ ਮੈ

ਅੰਧੁਲੇ ਨਾਮੁ ਨ ਵੀਸਰੈ ਟੇਕ ਟਿਕੀ ਘਰਿ

ਜਾਉ ॥੨॥ ਗੁਰੂ ਜਿਨਾ ਕਾ ਅੰਧੁਲਾ ਚੇਲੇ

ਨਾਹੀ ਠਾਉ ॥ ਬਿਨੁ ਸਤਿਗੁਰ ਨਾਉ ਨ

ਪਾਈਐ ਬਿਨੁ ਨਾਵੈ ਕਿਆ ਸੁਆਉ ॥ ਆਇ

ਗਇਆ ਪਛੁਤਾਵਣਾ ਜਿਉ ਸੁੰਞੈ ਘਰਿ ਕਾਉ

॥੩॥ ਬਿਨੁ ਨਾਵੈ ਦੁਖੁ ਦੇਹੁਰੀ ਜਿਉ ਕਲਰ

ਕੀ ਭੀਤਿ ॥ ਤਬ ਲਗੁ ਮਹਲੁ ਨ ਪਾਈਐ ਜਬ

ਲਗੁ ਸਾਚੁ ਨ ਚੀਤਿ ॥ ਸਬਦਿ ਰਪੈ ਘਰੁ

ਪਾਈਐ ਨਿਰਬਾਣੀ ਪਦੁ ਨੀਤਿ ॥੪॥ ਹਉ

ਗੁਰ ਪੂਛਉ ਆਪਣੇ ਗੁਰ ਪੁਛਿ ਕਾਰ ਕਮਾਉ

॥ ਸਬਦਿ ਸਲਾਹੀ ਮਨਿ ਵਸੈ ਹਉਮੈ ਦੁਖੁ

ਜਲਿ ਜਾਉ ॥ ਸਹਜੇ ਹੋਇ ਮਿਲਾਵੜਾ ਸਾਚੇ

ਸਾਚਿ ਮਿਲਾਉ ॥੫॥ ਸਬਦਿ ਰਤੇ ਸੇ

ਨਿਰਮਲੇ ਤਜਿ ਕਾਮ /ੋਧੁ ਅਹੰਕਾਰੁ ॥ ਨਾਮੁ

ਸਲਾਹਨਿ ਸਦ ਸਦਾ ਹਰਿ ਰਾਖਹਿ ਉਰ ਧਾਰਿ

॥ ਸੋ ਕਿਉ ਮਨਹੁ ਵਿਸਾਰੀਐ ਸਭ ਜੀਆ ਕਾ

ਆਧਾਰੁ ॥੬॥ ਸਬਦਿ ਮਰੈ ਸੋ ਮਰਿ ਰਹੈ

ਫਿਰਿ ਮਰੈ ਨ ਦੂਜੀ ਵਾਰ ॥ ਸਬਦੈ ਹੀ ਤੇ

ਪਾਈਐ ਹਰਿ ਨਾਮੇ ਲਗੈ ਪਿਆਰੁ ॥ ਬਿਨੁ

ਸਬਦੈ ਜਗੁ ਭੂਲਾ ਫਿਰੈ ਮਰਿ ਜਨਮੈ ਵਾਰੋ

ਵਾਰ ॥੭॥ ਸਭ ਸਾਲਾਹੈ ਆਪ ਕਉ ਵਡਹੁ

ਵਡੇਰੀ ਹੋਇ ॥ ਗੁਰ ਬਿਨੁ ਆਪੁ ਨ ਚੀਨੀਐ

ਕਹੇ ਸੁਣੇ ਕਿਆ ਹੋਇ ॥ ਨਾਨਕ ਸਬਦਿ

ਪਛਾਣੀਐ ਹਉਮੈ ਕਰੈ ਨ ਕੋਇ ॥੮॥੮॥

ਸਿਰੀਰਾਗੁ ਮਹਲਾ ੧ ॥ ਬਿਨੁ ਪਿਰ ਧਨ

ਸੀਗਾਰੀਐ ਜੋਬਨੁ ਬਾਦਿ ਖੁਆਰੁ ॥ ਨਾ ਮਾਣੇ

ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ ॥

ਦੂਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ

॥੧॥ ਮਨ ਰੇ ਰਾਮ ਜਪਹੁ ਸੁਖੁ ਹੋਇ ॥ ਬਿਨੁ

ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ

ਹੋਇ ॥੧॥ ਰਹਾਉ ॥ ਗੁਰ ਸੇਵਾ ਸੁਖੁ

ਪਾਈਐ ਹਰਿ ਵਰੁ ਸਹਜਿ ਸੀਗਾਰੁ ॥ ਸਚਿ

ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ ॥

ਗੁਰਮੁਖਿ ਜਾਣਿ ਸਿਞਾਣੀਐ ਗੁਰਿ ਮੇਲੀ ਗੁਣ

ਚਾਰੁ ॥੨॥ ਸਚਿ ਮਿਲਹੁ ਵਰ ਕਾਮਣੀ ਪਿਰਿ

ਮੋਹੀ ਰੰਗੁ ਲਾਇ ॥ ਮਨੁ ਤਨੁ ਸਾਚਿ

ਵਿਗਸਿਆ ਕੀਮਤਿ ਕਹਣੁ ਨ ਜਾਇ ॥ ਹਰਿ

ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ

॥੩॥ ਮਨ ਮਹਿ ਮਨੂਆ ਜੇ ਮਰੈ ਤਾ ਪਿਰੁ

ਰਾਵੈ ਨਾਰਿ ॥ ਇਕਤੁ ਤਾਗੈ ਰਲਿ ਮਿਲੈ ਗਲਿ

ਮੋਤੀਅਨ ਕਾ ਹਾਰੁ ॥ ਸੰਤ ਸਭਾ ਸੁਖੁ ਊਪਜੈ

ਗੁਰਮੁਖਿ ਨਾਮ ਅਧਾਰੁ ॥੪॥ ਖਿਨ ਮਹਿ

ਉਪਜੈ ਖਿਨਿ ਖਪੈ ਖਿਨੁ ਆਵੈ ਖਿਨੁ ਜਾਇ ॥

ਸਬਦੁ ਪਛਾਣੈ ਰਵਿ ਰਹੈ ਨਾ ਤਿਸੁ ਕਾਲੁ

ਸੰਤਾਇ ॥

੫੯

ਸਾਹਿਬੁ ਅਤੁਲੁ ਨ ਤੋਲੀਐ ਕਥਨਿ ਨ

ਪਾਇਆ ਜਾਇ ॥੫॥ ਵਾਪਾਰੀ ਵਣਜਾਰਿਆ

ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਚ

ਕੀ ਲਾਹਾ ਮਿਲੈ ਰਜਾਇ ॥ ਪੂੰਜੀ ਸਾਚੀ ਗੁਰੁ

ਮਿਲੈ ਨਾ ਤਿਸੁ ਤਿਲੁ ਨ ਤਮਾਇ ॥੬॥

ਗੁਰਮੁਖਿ ਤੋਲਿ ਤਲਾਇਸੀ ਸਚੁ ਤਰਾਜੀ

ਤੋਲੁ ॥ ਆਸਾ ਮਨਸਾ ਮੋਹਣੀ ਗੁਰਿ ਠਾਕੀ

ਸਚੁ ਬੋਲੁ ॥ ਆਪਿ ਤੁਲਾਏ ਤੋਲਸੀ ਪੂਰੇ

ਪੂਰਾ ਤੋਲੁ ॥੭॥ ਕਥਨੈ ਕਹਣਿ ਨ ਛੁਟੀਐ

ਨਾ ਪੜਿ ਪੁਸਤਕ ਭਾਰ ॥ ਕਾਇਆ ਸੋਚ ਨ

ਪਾਈਐ ਬਿਨੁ ਹਰਿ ਭਗਤਿ ਪਿਆਰ ॥

ਨਾਨਕ ਨਾਮੁ ਨ ਵੀਸਰੈ ਮੇਲੇ ਗੁਰੁ ਕਰਤਾਰ

॥੮॥੯॥ ਸਿਰੀਰਾਗੁ ਮਹਲਾ ੧ ॥ ਸਤਿਗੁਰੁ

ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥

ਮਨੁ ਦੀਜੈ ਗੁਰ ਆਪਣੇ ਪਾਈਐ ਸਰਬ

ਪਿਆਰੁ ॥ ਮੁਕਤਿ ਪਦਾਰਥੁ ਪਾਈਐ

ਅਵਗਣ ਮੇਟਣਹਾਰੁ ॥੧॥ ਭਾਈ ਰੇ ਗੁਰ

ਬਿਨੁ ਗਿਆਨੁ ਨ ਹੋਇ ॥ ਪੂਛਹੁ ਬ੍ਰਹਮੇ

ਨਾਰਦੈ ਬੇਦ ਬਿਆਸੈ ਕੋਇ ॥੧॥ ਰਹਾਉ ॥

ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ

ਕਹਾਵੈ ਸੋਇ ॥ ਸਫਲਿਓ ਬਿਰਖੁ

ਹਰੀਆਵਲਾ ਛਾਵ ਘਣੇਰੀ ਹੋਇ ॥ ਲਾਲ

ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥੨॥

ਗੁਰ ਭੰਡਾਰੈ ਪਾਈਐ ਨਿਰਮਲ ਨਾਮ

ਪਿਆਰੁ ॥ ਸਾਚੋ ਵਖਰੁ ਸੰਚੀਐ ਪੂਰੈ ਕਰਮਿ

ਅਪਾਰੁ ॥ ਸੁਖਦਾਤਾ ਦੁਖ ਮੇਟਣੋ ਸਤਿਗੁਰੁ

ਅਸੁਰ ਸੰਘਾਰੁ ॥੩॥ ਭਵਜਲੁ ਬਿਖਮੁ

ਡਰਾਵਣੋ ਨਾ ਕੰਧੀ ਨਾ ਪਾਰੁ ॥ ਨਾ ਬੇੜੀ ਨਾ

ਤੁਲਹੜਾ ਨਾ ਤਿਸੁ ਵੰਝੁ ਮਲਾਰੁ ॥ ਸਤਿਗੁਰੁ

ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥੪॥

ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਸੁਖੁ

ਜਾਇ ॥ ਜਿਹਵਾ ਜਲਉ ਜਲਾਵਣੀ ਨਾਮੁ ਨ

ਜਪੈ ਰਸਾਇ ॥ ਘਟੁ ਬਿਨਸੈ ਦੁਖੁ ਅਗਲੋ

ਜਮੁ ਪਕੜੈ ਪਛੁਤਾਇ ॥੫॥ ਮੇਰੀ ਮੇਰੀ ਕਰਿ

ਗਏ ਤਨੁ ਧਨੁ ਕਲਤੁ ਨ ਸਾਥਿ ॥ ਬਿਨੁ ਨਾਵੈ

ਧਨੁ ਬਾਦਿ ਹੈ ਭੂਲੋ ਮਾਰਗਿ ਆਥਿ ॥ ਸਾਚਉ

ਸਾਹਿਬੁ ਸੇਵੀਐ ਗੁਰਮੁਖਿ ਅਕਥੋ ਕਾਥਿ

॥੬॥ ਆਵੈ ਜਾਇ ਭਵਾਈਐ ਪਇਐ

ਕਿਰਤਿ ਕਮਾਇ ॥ ਪੂਰਬਿ ਲਿਖਿਆ ਕਿਉ

ਮੇਟੀਐ ਲਿਖਿਆ ਲੇਖੁ ਰਜਾਇ ॥ ਬਿਨੁ ਹਰਿ

ਨਾਮ ਨ ਛੁਟੀਐ ਗੁਰਮਤਿ ਮਿਲੈ ਮਿਲਾਇ

॥੭॥ ਤਿਸੁ ਬਿਨੁ ਮੇਰਾ ਕੋ ਨਹੀ ਜਿਸ ਕਾ

ਜੀਉ ਪਰਾਨੁ ॥ ਹਉਮੈ ਮਮਤਾ ਜਲਿ ਬਲਉ

ਲੋਭੁ ਜਲਉ ਅਭਿਮਾਨੁ ॥ ਨਾਨਕ ਸਬਦੁ

ਵੀਚਾਰੀਐ ਪਾਈਐ ਗੁਣੀ ਨਿਧਾਨੁ

॥੮॥੧੦॥ ਸਿਰੀਰਾਗੁ ਮਹਲਾ ੧ ॥ ਰੇ ਮਨ

ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ

ਕਮਲੇਹਿ ॥ ਲਹਰੀ ਨਾਲਿ ਪਛਾੜੀਐ ਭੀ

ਵਿਗਸੈ ਅਸਨੇਹਿ ॥

੬੦

ਜਲ ਮਹਿ ਜੀਅ ਉਪਾਇ ਕੈ ਬਿਨੁ ਜਲ ਮਰਣੁ

ਤਿਨੇਹਿ ॥੧॥ ਮਨ ਰੇ ਕਿਉ ਛੂਟਹਿ ਬਿਨੁ

ਪਿਆਰ ॥ ਗੁਰਮੁਖਿ ਅੰਤਰਿ ਰਵਿ ਰਹਿਆ

ਬਖਸੇ ਭਗਤਿ ਭੰਡਾਰ ॥੧॥ ਰਹਾਉ ॥ ਰੇ

ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ

ਮਛੁਲੀ ਨੀਰ ॥ ਜਿਉ ਅਧਿਕਉ ਤਿਉ ਸੁਖੁ

ਘਣੋ ਮਨਿ ਤਨਿ ਸਾਂਤਿ ਸਰੀਰ ॥ ਬਿਨੁ ਜਲ

ਘੜੀ ਨ ਜੀਵਈ ਪ੍ਰਭੁ ਜਾਣੈ ਅਭ ਪੀਰ ॥੨॥

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ

ਚਾਤ੍ਰਿਕ ਮੇਹ ॥ ਸਰ ਭਰਿ ਥਲ ਹਰੀਆਵਲੇ

ਇਕ ਬੂੰਦ ਨ ਪਵਈ ਕੇਹ ॥ ਕਰਮਿ ਮਿਲੈ ਸੋ

ਪਾਈਐ ਕਿਰਤੁ ਪਇਆ ਸਿਰਿ ਦੇਹ ॥੩॥

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ

ਜਲ ਦੁਧ ਹੋਇ ॥ ਆਵਟਣੁ ਆਪੇ ਖਵੈ ਦੁਧ

ਕਉ ਖਪਣਿ ਨ ਦੇਇ ॥ ਆਪੇ ਮੇਲਿ

ਵਿਛੁੰਨਿਆ ਸਚਿ ਵਡਿਆਈ ਦੇਇ ॥੪॥ ਰੇ

ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ

ਚਕਵੀ ਸੂਰ ॥ ਖਿਨੁ ਪਲੁ ਨੀਦ ਨ ਸੋਵਈ

ਜਾਣੈ ਦੂਰਿ ਹਜੂਰਿ ॥ ਮਨਮੁਖਿ ਸੋਝੀ ਨਾ ਪਵੈ

ਗੁਰਮੁਖਿ ਸਦਾ ਹਜੂਰਿ ॥੫॥ ਮਨਮੁਖਿ

ਗਣਤ ਗਣਾਵਣੀ ਕਰਤਾ ਕਰੇ ਸੁ ਹੋਇ ॥ ਤਾ

ਕੀ ਕੀਮਤਿ ਨਾ ਪਵੈ ਜੇ ਲੋਚੈ ਸਭੁ ਕੋਇ ॥

ਗੁਰਮਤਿ ਹੋਇ ਤ ਪਾਈਐ ਸਚਿ ਮਿਲੈ ਸੁਖੁ

ਹੋਇ ॥੬॥ ਸਚਾ ਨੇਹੁ ਨ ਤੁਟਈ ਜੇ ਸਤਿਗੁਰੁ

ਭੇਟੈ ਸੋਇ ॥ ਗਿਆਨ ਪਦਾਰਥੁ ਪਾਈਐ

ਤ੍ਰਿਭਵਣ ਸੋਝੀ ਹੋਇ ॥ ਨਿਰਮਲੁ ਨਾਮੁ ਨ

ਵੀਸਰੈ ਜੇ ਗੁਣ ਕਾ ਗਾਹਕੁ ਹੋਇ ॥੭॥ ਖੇਲਿ

ਗਏ ਸੇ ਪੰਖਣੂੰ ਜੋ ਚੁਗਦੇ ਸਰ ਤਲਿ ॥ ਘੜੀ

ਕਿ ਮੁਹਤਿ ਕਿ ਚਲਣਾ ਖੇਲਣੁ ਅਜੁ ਕਿ ਕਲਿ

॥ ਜਿਸੁ ਤੂੰ ਮੇਲਹਿ ਸੋ ਮਿਲੈ ਜਾਇ ਸਚਾ ਪਿੜੁ

ਮਲਿ ॥੮॥ ਬਿਨੁ ਗੁਰ ਪ੍ਰੀਤਿ ਨ ਊਪਜੈ

ਹਉਮੈ ਮੈਲੁ ਨ ਜਾਇ ॥ ਸੋਹੰ ਆਪੁ

ਪਛਾਣੀਐ ਸਬਦਿ ਭੇਦਿ ਪਤੀਆਇ ॥

ਗੁਰਮੁਖਿ ਆਪੁ ਪਛਾਣੀਐ ਅਵਰ ਕਿ ਕਰੇ

ਕਰਾਇ ॥੯॥ ਮਿਲਿਆ ਕਾ ਕਿਆ ਮੇਲੀਐ

ਸਬਦਿ ਮਿਲੇ ਪਤੀਆਇ ॥ ਮਨਮੁਖਿ ਸੋਝੀ

ਨਾ ਪਵੈ ਵੀਛੁੜਿ ਚੋਟਾ ਖਾਇ ॥ ਨਾਨਕ ਦਰੁ

ਘਰੁ ਏਕੁ ਹੈ ਅਵਰੁ ਨ ਦੂਜੀ ਜਾਇ

॥੧੦॥੧੧॥ ਸਿਰੀਰਾਗੁ ਮਹਲਾ ੧ ॥

ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ

ਕਾਇ ॥ ਗੁਰ ਬਿਨੁ ਕੋ ਨ ਦਿਖਾਵਈ ਅੰਧੀ

ਆਵੈ ਜਾਇ ॥ ਗਿਆਨ ਪਦਾਰਥੁ ਖੋਇਆ

ਠਗਿਆ ਮੁਠਾ ਜਾਇ ॥੧॥ ਬਾਬਾ ਮਾਇਆ

ਭਰਮਿ ਭੁਲਾਇ ॥ ਭਰਮਿ ਭੁਲੀ ਡੋਹਾਗਣੀ

ਨਾ ਪਿਰ ਅੰਕਿ ਸਮਾਇ ॥੧॥ ਰਹਾਉ ॥

ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ

॥ ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ

ਡੋਲਾਇ ॥ ਧੁਰਹੁ ਵਿਛੁੰਨੀ ਕਿਉ ਮਿਲੈ

ਗਰਬਿ ਮੁਠੀ ਬਿਲਲਾਇ ॥੨॥ ਵਿਛੁੜਿਆ

ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥

੬੧

ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ

ਅਧਾਰਿ ॥ ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ

ਬਿਨੁ ਕਵਨੁ ਭਤਾਰੁ ॥੩॥ ਅਖਰ ਪੜਿ ਪੜਿ

ਭੁਲੀਐ ਭੇਖੀ ਬਹੁਤੁ ਅਭਿਮਾਨੁ ॥ ਤੀਰਥ

ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥

ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ

ਸੁਲਤਾਨੁ ॥੪॥ ਪ੍ਰੇਮ ਪਦਾਰਥੁ ਪਾਈਐ

ਗੁਰਮੁਖਿ ਤਤੁ ਵੀਚਾਰੁ ॥ ਸਾ ਧਨ ਆਪੁ

ਗਵਾਇਆ ਗੁਰ ਕੈ ਸਬਦਿ ਸੀਗਾਰੁ ॥ ਘਰ

ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ

॥੫॥ ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ

ਸੁਖੁ ਹੋਇ ॥ ਗੁਰ ਕਾ ਸਬਦੁ ਮਨਿ ਵਸਿਆ

ਹਉਮੈ ਵਿਚਹੁ ਖੋਇ ॥ ਨਾਮੁ ਪਦਾਰਥੁ

ਪਾਇਆ ਲਾਭੁ ਸਦਾ ਮਨਿ ਹੋਇ ॥੬॥

ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ

ਜਾਇ ॥ ਗੁਰ ਕੀ ਚਰਣੀ ਲਗਿ ਰਹੁ ਵਿਚਹੁ

ਆਪੁ ਗਵਾਇ ॥ ਸਚੇ ਸੇਤੀ ਰਤਿਆ ਸਚੋ

ਪਲੈ ਪਾਇ ॥੭॥ ਭੁਲਣ ਅੰਦਰਿ ਸਭੁ ਕੋ

ਅਭੁਲੁ ਗੁਰੂ ਕਰਤਾਰੁ ॥ ਗੁਰਮਤਿ ਮਨੁ

ਸਮਝਾਇਆ ਲਾਗਾ ਤਿਸੈ ਪਿਆਰੁ ॥ ਨਾਨਕ

ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ

॥੮॥੧੨॥ ਸਿਰੀਰਾਗੁ ਮਹਲਾ ੧ ॥ ਤ੍ਰਿਸਨਾ

ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥

ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ

ਅਹੰਕਾਰਿ ॥ ਮੋਹ ਠਗਉਲੀ ਹਉ ਮੁਈ ਸਾ

ਵਰਤੈ ਸੰਸਾਰਿ ॥੧॥ ਮੇਰੇ ਪ੍ਰੀਤਮਾ ਮੈ ਤੁਝ

ਬਿਨੁ ਅਵਰੁ ਨ ਕੋਇ ॥ ਮੈ ਤੁਝ ਬਿਨੁ ਅਵਰੁ

ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥

ਰਹਾਉ ॥ ਨਾਮੁ ਸਾਲਾਹੀ ਰੰਗ ਸਿਉ ਗੁਰ ਕੈ

ਸਬਦਿ ਸੰਤੋਖੁ ॥ ਜੋ ਦੀਸੈ ਸੋ ਚਲਸੀ ਕੂੜਾ

ਮੋਹੁ ਨ ਵੇਖੁ ॥ ਵਾਟ ਵਟਾਊ ਆਇਆ ਨਿਤ

ਚਲਦਾ ਸਾਥੁ ਦੇਖੁ ॥੨॥ ਆਖਣਿ ਆਖਹਿ

ਕੇਤੜੇ ਗੁਰ ਬਿਨੁ ਬੂਝ ਨ ਹੋਇ ॥ ਨਾਮੁ

ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥ ਜੋ

ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ

॥੩॥ ਗੁਰ ਸਰਣਾਈ ਛੁਟੀਐ ਮਨਮੁਖ ਖੋਟੀ

ਰਾਸਿ ॥ ਅਸਟ ਧਾਤੁ ਪਾਤਿਸਾਹ ਕੀ ਘੜੀਐ

ਸਬਦਿ ਵਿਗਾਸਿ ॥ ਆਪੇ ਪਰਖੇ ਪਾਰਖੂ ਪਵੈ

ਖਜਾਨੈ ਰਾਸਿ ॥੪॥ ਤੇਰੀ ਕੀਮਤਿ ਨਾ ਪਵੈ

ਸਭ ਡਿਠੀ ਠੋਕਿ ਵਜਾਇ ॥ ਕਹਣੈ ਹਾਥ ਨ

ਲਭਈ ਸਚਿ ਟਿਕੈ ਪਤਿ ਪਾਇ ॥ ਗੁਰਮਤਿ

ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਨ ਜਾਇ

॥੫॥ ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ

ਹਉਮੈ ਵਾਦੁ ॥ ਗੁਰ ਬਿਨੁ ਗਿਆਨੁ ਨ

ਪਾਈਐ ਬਿਖਿਆ ਦੂਜਾ ਸਾਦੁ ॥ ਬਿਨੁ ਗੁਣ

ਕਾਮਿ ਨ ਆਵਈ ਮਾਇਆ ਫੀਕਾ ਸਾਦੁ

॥੬॥ ਆਸਾ ਅੰਦਰਿ ਜੰਮਿਆ ਆਸਾ ਰਸ

ਕਸ ਖਾਇ ॥ ਆਸਾ ਬੰਧਿ ਚਲਾਈਐ ਮੁਹੇ

ਮੁਹਿ ਚੋਟਾ ਖਾਇ ॥ ਅਵਗਣਿ ਬਧਾ ਮਾਰੀਐ

ਛੂਟੈ ਗੁਰਮਤਿ ਨਾਇ ॥੭॥

੬੨

ਆਪਿ ਛਡਾਏ ਛੁਟੀਐ ਸਰਬੇ ਥਾਈ ਏਕੁ ਤੂੰ

ਜਿਉ ਭਾਵੈ ਤਿਉ ਰਾਖੁ ॥ ਗੁਰਮਤਿ ਸਾਚਾ

ਮਨਿ ਵਸੈ ਨਾਮੁ ਭਲੋ ਪਤਿ ਸਾਖੁ ॥ ਹਉਮੈ

ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ

॥੮॥ ਆਕਾਸੀ ਪਾਤਾਲਿ ਤੂੰ ਤ੍ਰਿਭਵਣਿ

ਰਹਿਆ ਸਮਾਇ ॥ ਆਪੇ ਭਗਤੀ ਭਾਉ ਤੂੰ

ਆਪੇ ਮਿਲਹਿ ਮਿਲਾਇ ॥ ਨਾਨਕ ਨਾਮੁ ਨ

ਵੀਸਰੈ ਜਿਉ ਭਾਵੈ ਤਿਵੈ ਰਜਾਇ

॥੯॥੧੩॥ ਸਿਰੀਰਾਗੁ ਮਹਲਾ ੧ ॥ ਰਾਮ

ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ

॥ ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ

ਸੁਖ ਸਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਮੈ

ਹਰਿ ਨਾਮੁ ਅਧਾਰੁ ॥੧॥ ਮਨ ਰੇ ਸਾਚੀ

ਖਸਮ ਰਜਾਇ ॥ ਜਿਨਿ ਤਨੁ ਮਨੁ ਸਾਜਿ

ਸੀਗਾਰਿਆ ਤਿਸੁ ਸੇਤੀ ਲਿਵ ਲਾਇ ॥੧॥

ਰਹਾਉ ॥ ਤਨੁ ਬੈਸੰਤਰਿ ਹੋਮੀਐ ਇਕ ਰਤੀ

ਤੋਲਿ ਕਟਾਇ ॥ ਤਨੁ ਮਨੁ ਸਮਧਾ ਜੇ ਕਰੀ

ਅਨਦਿਨੁ ਅਗਨਿ ਜਲਾਇ ॥ ਹਰਿ ਨਾਮੈ

ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ

॥੨॥ ਅਰਧ ਸਰੀਰੁ ਕਟਾਈਐ ਸਿਰਿ

ਕਰਵਤੁ ਧਰਾਇ ॥ ਤਨੁ ਹੈਮੰਚਲਿ ਗਾਲੀਐ

ਭੀ ਮਨ ਤੇ ਰੋਗੁ ਨ ਜਾਇ ॥ ਹਰਿ ਨਾਮੈ ਤੁਲਿ

ਨ ਪੁਜਈ ਸਭ ਡਿਠੀ ਠੋਕਿ ਵਜਾਇ ॥੩॥

ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ

ਦਾਨੁ ॥ ਭੂਮਿ ਦਾਨੁ ਗਊਆ ਘਣੀ ਭੀ ਅੰਤਰਿ

ਗਰਬੁ ਗੁਮਾਨੁ ॥ ਰਾਮ ਨਾਮਿ ਮਨੁ ਬੇਧਿਆ

ਗੁਰਿ ਦੀਆ ਸਚੁ ਦਾਨੁ ॥੪॥ ਮਨਹਠ ਬੁਧੀ

ਕੇਤੀਆ ਕੇਤੇ ਬੇਦ ਬੀਚਾਰ ॥ ਕੇਤੇ ਬੰਧਨ

ਜੀਅ ਕੇ ਗੁਰਮੁਖਿ ਮੋਖ ਦੁਆਰ ॥ ਸਚਹੁ

ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥੫॥ ਸਭੁ

ਕੋ ਊਚਾ ਆਖੀਐ ਨੀਚੁ ਨ ਦੀਸੈ ਕੋਇ ॥

ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ

ਲੋਇ ॥ ਕਰਮਿ ਮਿਲੈ ਸਚੁ ਪਾਈਐ ਧੁਰਿ

ਬਖਸ ਨ ਮੇਟੈ ਕੋਇ ॥੬॥ ਸਾਧੁ ਮਿਲੈ ਸਾਧੂ

ਜਨੈ ਸੰਤੋਖੁ ਵਸੈ ਗੁਰ ਭਾਇ ॥ ਅਕਥ ਕਥਾ

ਵੀਚਾਰੀਐ ਜੇ ਸਤਿਗੁਰ ਮਾਹਿ ਸਮਾਇ ॥ ਪੀ

ਅੰਮ੍ਰਿਤੁ ਸੰਤੋਖਿਆ ਦਰਗਹਿ ਪੈਧਾ ਜਾਇ

॥੭॥ ਘਟਿ ਘਟਿ ਵਾਜੈ ਕਿੰਗੁਰੀ ਅਨਦਿਨੁ

ਸਬਦਿ ਸੁਭਾਇ ॥ ਵਿਰਲੇ ਕਉ ਸੋਝੀ ਪਈ

ਗੁਰਮੁਖਿ ਮਨੁ ਸਮਝਾਇ ॥ ਨਾਨਕ ਨਾਮੁ ਨ

ਵੀਸਰੈ ਛੂਟੈ ਸਬਦੁ ਕਮਾਇ ॥੮॥੧੪॥

ਸਿਰੀਰਾਗੁ ਮਹਲਾ ੧ ॥ ਚਿਤੇ ਦਿਸਹਿ

ਧਉਲਹਰ ਬਗੇ ਬੰਕ ਦੁਆਰ ॥ ਕਰਿ ਮਨ

ਖੁਸੀ ਉਸਾਰਿਆ ਦੂਜੈ ਹੇਤਿ ਪਿਆਰਿ ॥

ਅੰਦਰੁ ਖਾਲੀ ਪ੍ਰੇਮ ਬਿਨੁ ਢਹਿ ਢੇਰੀ ਤਨੁ

ਛਾਰੁ ॥੧॥ ਭਾਈ ਰੇ ਤਨੁ ਧਨੁ ਸਾਥਿ ਨ ਹੋਇ

॥ ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ

ਪ੍ਰਭੁ ਸੋਇ ॥੧॥ ਰਹਾਉ ॥ ਰਾਮ ਨਾਮੁ ਧਨੁ

ਨਿਰਮਲੋ ਜੇ ਦੇਵੈ ਦੇਵਣਹਾਰੁ ॥ ਆਗੈ ਪੂਛ ਨ

ਹੋਵਈ ਜਿਸੁ ਬੇਲੀ ਗੁਰੁ ਕਰਤਾਰੁ ॥

੬੩

ਆਪੇ ਬਖਸਣਹਾਰੁ ॥੨॥ ਮਨਮੁਖੁ ਜਾਣੈ

ਆਪਣੇ ਧੀਆ ਪੂਤ ਸੰਜੋਗੁ ॥ ਨਾਰੀ ਦੇਖਿ

ਵਿਗਾਸੀਅਹਿ ਨਾਲੇ ਹਰਖੁ ਸੁ ਸੋਗੁ ॥

ਗੁਰਮੁਖਿ ਸਬਦਿ ਰੰਗਾਵਲੇ ਅਹਿਨਿਸਿ ਹਰਿ

ਰਸੁ ਭੋਗੁ ॥੩॥ ਚਿਤੁ ਚਲੈ ਵਿਤੁ ਜਾਵਣੋ

ਸਾਕਤ ਡੋਲਿ ਡੋਲਾਇ ॥ ਬਾਹਰਿ ਢੂੰਢਿ

ਵਿਗੁਚੀਐ ਘਰ ਮਹਿ ਵਸਤੁ ਸੁਥਾਇ ॥

ਮਨਮੁਖਿ ਹਉਮੈ ਕਰਿ ਮੁਸੀ ਗੁਰਮੁਖਿ ਪਲੈ

ਪਾਇ ॥੪॥ ਸਾਕਤ ਨਿਰਗੁਣਿਆਰਿਆ

ਆਪਣਾ ਮੂਲੁ ਪਛਾਣੁ ॥ ਰਕਤੁ ਬਿੰਦੁ ਕਾ

ਇਹੁ ਤਨੋ ਅਗਨੀ ਪਾਸਿ ਪਿਰਾਣੁ ॥ ਪਵਣੈ ਕੈ

ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥੫॥

ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ

॥ ਸੁਖ ਜੀਵਣੁ ਤਿਸੁ ਆਖੀਐ ਜਿਸੁ

ਗੁਰਮੁਖਿ ਵਸਿਆ ਸੋਇ ॥ ਨਾਮ ਵਿਹੂਣੇ

ਕਿਆ ਗਣੀ ਜਿਸੁ ਹਰਿ ਗੁਰ ਦਰਸੁ ਨ ਹੋਇ

॥੬॥ ਜਿਉ ਸੁਪਨੈ ਨਿਸਿ ਭੁਲੀਐ ਜਬ ਲਗਿ

ਨਿਦ੍ਰਾ ਹੋਇ ॥ ਇਉ ਸਰਪਨਿ ਕੈ ਵਸਿ

ਜੀਅੜਾ ਅੰਤਰਿ ਹਉਮੈ ਦੋਇ ॥ ਗੁਰਮਤਿ

ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ

॥੭॥ ਅਗਨਿ ਮਰੈ ਜਲੁ ਪਾਈਐ ਜਿਉ

ਬਾਰਿਕ ਦੂਧੈ ਮਾਇ ॥ ਬਿਨੁ ਜਲ ਕਮਲ ਸੁ

ਨਾ ਥੀਐ ਬਿਨੁ ਜਲ ਮੀਨੁ ਮਰਾਇ ॥ ਨਾਨਕ

ਗੁਰਮੁਖਿ ਹਰਿ ਰਸਿ ਮਿਲੈ ਜੀਵਾ ਹਰਿ ਗੁਣ

ਗਾਇ ॥੮॥੧੫॥ ਸਿਰੀਰਾਗੁ ਮਹਲਾ ੧ ॥

ਡੂੰਗਰੁ ਦੇਖਿ ਡਰਾਵਣੋ ਪੇਈਅੜੈ ਡਰੀਆਸੁ

॥ ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ

ਤਾਸੁ ॥ ਗੁਰਮੁਖਿ ਅੰਤਰਿ ਜਾਣਿਆ ਗੁਰਿ

ਮੇਲੀ ਤਰੀਆਸੁ ॥੧॥ ਭਾਈ ਰੇ ਭਵਜਲੁ

ਬਿਖਮੁ ਡਰਾਂਉ ॥ ਪੂਰਾ ਸਤਿਗੁਰੁ ਰਸਿ ਮਿਲੈ

ਗੁਰੁ ਤਾਰੇ ਹਰਿ ਨਾਉ ॥੧॥ ਰਹਾਉ ॥ ਚਲਾ

ਚਲਾ ਜੇ ਕਰੀ ਜਾਣਾ ਚਲਣਹਾਰੁ ॥ ਜੋ

ਆਇਆ ਸੋ ਚਲਸੀ ਅਮਰੁ ਸੁ ਗੁਰੁ

ਕਰਤਾਰੁ ॥ ਭੀ ਸਚਾ ਸਾਲਾਹਣਾ ਸਚੈ ਥਾਨਿ

ਪਿਆਰੁ ॥੨॥ ਦਰ ਘਰ ਮਹਲਾ ਸੋਹਣੇ ਪਕੇ

ਕੋਟ ਹਜਾਰ ॥ ਹਸਤੀ ਘੋੜੇ ਪਾਖਰੇ ਲਸਕਰ

ਲਖ ਅਪਾਰ ॥ ਕਿਸ ਹੀ ਨਾਲਿ ਨ ਚਲਿਆ

ਖਪਿ ਖਪਿ ਮੁਏ ਅਸਾਰ ॥੩॥ ਸੁਇਨਾ ਰੁਪਾ

ਸੰਚੀਐ ਮਾਲੁ ਜਾਲੁ ਜੰਜਾਲੁ ॥ ਸਭ ਜਗ

ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ ॥

ਪਿੰਡੁ ਪੜੈ ਜੀਉ ਖੇਲਸੀ ਬਦਫੈਲੀ ਕਿਆ

ਹਾਲੁ ॥੪॥ ਪੁਤਾ ਦੇਖਿ ਵਿਗਸੀਐ ਨਾਰੀ

ਸੇਜ ਭਤਾਰ ॥ ਚੋਆ ਚੰਦਨੁ ਲਾਈਐ ਕਾਪੜੁ

ਰੂਪੁ ਸੀਗਾਰੁ ॥ ਖੇਹੂ ਖੇਹ ਰਲਾਈਐ ਛੋਡਿ

ਚਲੈ ਘਰ ਬਾਰੁ ॥੫॥ ਮਹਰ ਮਲੂਕ

ਕਹਾਈਐ ਰਾਜਾ ਰਾਉ ਕਿ ਖਾਨੁ ॥ ਚਉਧਰੀ

ਰਾਉ ਸਦਾਈਐ ਜਲਿ ਬਲੀਐ ਅਭਿਮਾਨ ॥

ਮਨਮੁਖਿ ਨਾਮੁ ਵਿਸਾਰਿਆ ਜਿਉ ਡਵਿ ਦਧਾ

ਕਾਨੁ ॥੬॥ ਹਉਮੈ ਕਰਿ ਕਰਿ ਜਾਇਸੀ ਜੋ

ਆਇਆ ਜਗ ਮਾਹਿ ॥

੬੪

ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ

ਸੁਆਹਿ ॥ ਗੁਰਿ ਰਾਖੇ ਸੇ ਨਿਰਮਲੇ ਸਬਦਿ

ਨਿਵਾਰੀ ਭਾਹਿ ॥੭॥ ਨਾਨਕ ਤਰੀਐ ਸਚਿ

ਨਾਮਿ ਸਿਰਿ ਸਾਹਾ ਪਾਤਿਸਾਹੁ ॥ ਮੈ ਹਰਿ

ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਵੇਸਾਹੁ ॥

ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ

ਅਥਾਹੁ ॥੮॥੧੬॥ ਸਿਰੀਰਾਗੁ ਮਹਲਾ ੧

ਘਰੁ ੨ ॥ ਮੁਕਾਮੁ ਕਰਿ ਘਰਿ ਬੈਸਣਾ ਨਿਤ

ਚਲਣੈ ਕੀ ਧੋਖ ॥ ਮੁਕਾਮੁ ਤਾ ਪਰੁ ਜਾਣੀਐ

ਜਾ ਰਹੈ ਨਿਹਚਲੁ ਲੋਕ ॥੧॥ ਦੁਨੀਆ ਕੈਸਿ

ਮੁਕਾਮੇ ॥ ਕਰਿ ਸਿਦਕੁ ਕਰਣੀ ਖਰਚੁ ਬਾਧਹੁ

ਲਾਗਿ ਰਹੁ ਨਾਮੇ ॥੧॥ ਰਹਾਉ ॥ ਜੋਗੀ ਤ

ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥

ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ

ਸਥਾਨਿ ॥੨॥ ਸੁਰ ਸਿਧ ਗਣ ਗੰਧਰਬ ਮੁਨਿ

ਜਨ ਸੇਖ ਪੀਰ ਸਲਾਰ ॥ ਦਰਿ ਕੂਚ ਕੂਚਾ

ਕਰਿ ਗਏ ਅਵਰੇ ਭਿ ਚਲਣਹਾਰ ॥੩॥

ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ

ਕਰਿ ਕੂਚੁ ॥ ਘੜੀ ਮੁਹਤਿ ਕਿ ਚਲਣਾ ਦਿਲ

ਸਮਝੁ ਤੂੰ ਭਿ ਪਹੂਚੁ ॥੪॥ ਸਬਦਾਹ ਮਾਹਿ

ਵਖਾਣੀਐ ਵਿਰਲਾ ਤ ਬੂਝੈ ਕੋਇ ॥ ਨਾਨਕੁ

ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ

॥੫॥ ਅਲਾਹੁ ਅਲਖੁ ਅਗੰਮੁ ਕਾਦਰੁ

ਕਰਣਹਾਰੁ ਕਰੀਮੁ ॥ ਸਭ ਦੁਨੀ ਆਵਣ

ਜਾਵਣੀ ਮੁਕਾਮੁ ਏਕੁ ਰਹੀਮੁ ॥੬॥ ਮੁਕਾਮੁ

ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥

ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ

॥੭॥ ਦਿਨ ਰਵਿ ਚਲੈ ਨਿਸਿ ਸਸਿ ਚਲੈ

ਤਾਰਿਕਾ ਲਖ ਪਲੋਇ ॥ ਮੁਕਾਮੁ ਓਹੀ ਏਕੁ

ਹੈ ਨਾਨਕਾ ਸਚੁ ਬੁਗੋਇ ॥੮॥੧੭॥ ਮਹਲੇ

ਪਹਿਲੇ ਸਤਾਰਹ ਅਸਟਪਦੀਆ ॥

ਸਿਰੀਰਾਗੁ ਮਹਲਾ ੩ ਘਰੁ ੧ ਅਸਟਪਦੀਆ

< ਸਤਿਗੁਰ ਪ੍ਰਸਾਦਿ ॥

ਗੁਰਮੁਖਿ /ਿਪਾ ਕਰੇ ਭਗਤਿ ਕੀਜੈ ਬਿਨੁ ਗੁਰ

ਭਗਤਿ ਨ ਹੋਇ ॥ ਆਪੈ ਆਪੁ ਮਿਲਾਏ ਬੂਝੈ

ਤਾ ਨਿਰਮਲੁ ਹੋਵੈ ਕੋਇ ॥ ਹਰਿ ਜੀਉ ਸਚਾ

ਸਚੀ ਬਾਣੀ ਸਬਦਿ ਮਿਲਾਵਾ ਹੋਇ ॥੧॥

ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ

॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ

ਗਵਾਇਆ ॥੧॥ ਰਹਾਉ ॥ ਆਪੇ ਹਰਿ

ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥

ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ

ਸੁਣਾਏ ॥ ਗੁਰਮੁਖਿ ਆਪੇ ਦੇ ਵਡਿਆਈ

ਆਪੇ ਸੇਵ ਕਰਾਏ ॥੨॥ ਦੇਖਿ ਕੁਟੰਬੁ ਮੋਹਿ

ਲੋਭਾਣਾ ਚਲਦਿਆ ਨਾਲਿ ਨ ਜਾਈ ॥

੬੫

ਸਤਿਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ

ਕੀ ਕੀਮ ਨ ਪਾਈ ॥ ਪ੍ਰਭੁ ਸਖਾ ਹਰਿ ਜੀਉ

ਮੇਰਾ ਅੰਤੇ ਹੋਇ ਸਖਾਈ ॥੩॥ ਪੇਈਅੜੈ

ਜਗਜੀਵਨੁ ਦਾਤਾ ਮਨਮੁਖਿ ਪਤਿ ਗਵਾਈ ॥

ਬਿਨੁ ਸਤਿਗੁਰ ਕੋ ਮਗੁ ਨ ਜਾਣੈ ਅੰਧੇ ਠਉਰ

ਨ ਕਾਈ ॥ ਹਰਿ ਸੁਖਦਾਤਾ ਮਨਿ ਨਹੀ

ਵਸਿਆ ਅੰਤਿ ਗਇਆ ਪਛੁਤਾਈ ॥੪॥

ਪੇਈਅੜੈ ਜਗਜੀਵਨੁ ਦਾਤਾ ਗੁਰਮਤਿ ਮੰਨਿ

ਵਸਾਇਆ ॥ ਅਨਦਿਨੁ ਭਗਤਿ ਕਰਹਿ ਦਿਨੁ

ਰਾਤੀ ਹਉਮੈ ਮੋਹੁ ਚੁਕਾਇਆ ॥ ਜਿਸੁ ਸਿਉ

ਰਾਤਾ ਤੈਸੋ ਹੋਵੈ ਸਚੇ ਸਚਿ ਸਮਾਇਆ ॥੫॥

ਆਪੇ ਨਦਰਿ ਕਰੇ ਭਾਉ ਲਾਏ ਗੁਰ ਸਬਦੀ

ਬੀਚਾਰਿ ॥ ਸਤਿਗੁਰੁ ਸੇਵਿਐ ਸਹਜੁ ਊਪਜੈ

ਹਉਮੈ ਤ੍ਰਿਸਨਾ ਮਾਰਿ ॥ ਹਰਿ ਗੁਣਦਾਤਾ ਸਦ

ਮਨਿ ਵਸੈ ਸਚੁ ਰਖਿਆ ਉਰ ਧਾਰਿ ॥੬॥

ਪ੍ਰਭੁ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ

ਪਾਇਆ ਜਾਇ ॥ ਨਾਮੁ ਨਿਧਾਨੁ ਹਰਿ ਮਨਿ

ਵਸੈ ਹਉਮੈ ਦੁਖੁ ਸਭੁ ਜਾਇ ॥ ਸਤਿਗੁਰਿ

ਸਬਦੁ ਸੁਣਾਇਆ ਹਉ ਸਦ ਬਲਿਹਾਰੈ ਜਾਉ

॥੭॥ ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ

ਗੁਰ ਆਪੁ ਨ ਜਾਈ ॥ ਹਰਿ ਜੀਉ ਭਗਤਿ

ਵਛਲੁ ਸੁਖਦਾਤਾ ਕਰਿ ਕਿਰਪਾ ਮੰਨਿ ਵਸਾਈ

॥ ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ

ਗੁਰਮੁਖਿ ਦੇ ਵਡਿਆਈ ॥੮॥੧॥੧੮॥

ਸਿਰੀਰਾਗੁ ਮਹਲਾ ੩ ॥ ਹਉਮੈ ਕਰਮ

ਕਮਾਵਦੇ ਜਮਡੰਡੁ ਲਗੈ ਤਿਨ ਆਇ ॥ ਜਿ

ਸਤਿਗੁਰੁ ਸੇਵਨਿ ਸੇ ਉਬਰੇ ਹਰਿ ਸੇਤੀ ਲਿਵ

ਲਾਇ ॥੧॥ ਮਨ ਰੇ ਗੁਰਮੁਖਿ ਨਾਮੁ ਧਿਆਇ

॥ ਧੁਰਿ ਪੂਰਬਿ ਕਰਤੈ ਲਿਖਿਆ ਤਿਨਾ

ਗੁਰਮਤਿ ਨਾਮਿ ਸਮਾਇ ॥੧॥ ਰਹਾਉ ॥

ਵਿਣੁ ਸਤਿਗੁਰ ਪਰਤੀਤਿ ਨ ਆਵਈ ਨਾਮਿ

ਨ ਲਾਗੋ ਭਾਉ ॥ ਸੁਪਨੈ ਸੁਖੁ ਨ ਪਾਵਈ ਦੁਖ

ਮਹਿ ਸਵੈ ਸਮਾਇ ॥੨॥ ਜੇ ਹਰਿ ਹਰਿ ਕੀਚੈ

ਬਹੁਤੁ ਲੋਚੀਐ ਕਿਰਤੁ ਨ ਮੇਟਿਆ ਜਾਇ ॥

ਹਰਿ ਕਾ ਭਾਣਾ ਭਗਤੀ ਮੰਨਿਆ ਸੇ ਭਗਤ

ਪਏ ਦਰਿ ਥਾਇ ॥੩॥ ਗੁਰੁ ਸਬਦੁ ਦਿੜਾਵੈ

ਰੰਗ ਸਿਉ ਬਿਨੁ ਕਿਰਪਾ ਲਇਆ ਨ ਜਾਇ ॥

ਜੇ ਸਉ ਅੰਮ੍ਰਿਤੁ ਨੀਰੀਐ ਭੀ ਬਿਖੁ ਫਲੁ ਲਾਗੈ

ਧਾਇ ॥੪॥ ਸੇ ਜਨ ਸਚੇ ਨਿਰਮਲੇ ਜਿਨ

ਸਤਿਗੁਰ ਨਾਲਿ ਪਿਆਰੁ ॥ ਸਤਿਗੁਰ ਕਾ

ਭਾਣਾ ਕਮਾਵਦੇ ਬਿਖੁ ਹਉਮੈ ਤਜਿ ਵਿਕਾਰੁ

॥੫॥ ਮਨਹਠਿ ਕਿਤੈ ਉਪਾਇ ਨ ਛੂਟੀਐ

ਸਿਮ੍ਰਿਤਿ ਸਾਸਤ੍ਰ ਸੋਧਹੁ ਜਾਇ ॥ ਮਿਲਿ

ਸੰਗਤਿ ਸਾਧੂ ਉਬਰੇ ਗੁਰ ਕਾ ਸਬਦੁ ਕਮਾਇ

॥੬॥ ਹਰਿ ਕਾ ਨਾਮੁ ਨਿਧਾਨੁ ਹੈ ਜਿਸੁ ਅੰਤੁ ਨ

ਪਾਰਾਵਾਰੁ ॥ ਗੁਰਮੁਖਿ ਸੇਈ ਸੋਹਦੇ ਜਿਨ

ਕਿਰਪਾ ਕਰੇ ਕਰਤਾਰੁ ॥੭॥ ਨਾਨਕ ਦਾਤਾ

ਏਕੁ ਹੈ ਦੂਜਾ ਅਉਰੁ ਨ ਕੋਇ ॥ ਗੁਰ

ਪਰਸਾਦੀ ਪਾਈਐ

੬੬

ਕਰਮਿ ਪਰਾਪਤਿ ਹੋਇ ॥੮॥੨॥੧੯॥

ਸਿਰੀਰਾਗੁ ਮਹਲਾ ੩ ॥ ਪੰਖੀ ਬਿਰਖਿ

ਸੁਹਾਵੜਾ ਸਚੁ ਚੁਗੈ ਗੁਰ ਭਾਇ ॥ ਹਰਿ ਰਸੁ

ਪੀਵੈ ਸਹਜਿ ਰਹੈ ਉਡੈ ਨ ਆਵੈ ਜਾਇ ॥

ਨਿਜ ਘਰਿ ਵਾਸਾ ਪਾਇਆ ਹਰਿ ਹਰਿ ਨਾਮਿ

ਸਮਾਇ ॥੧॥ ਮਨ ਰੇ ਗੁਰ ਕੀ ਕਾਰ ਕਮਾਇ

॥ ਗੁਰ ਕੈ ਭਾਣੈ ਜੇ ਚਲਹਿ ਤਾ ਅਨਦਿਨੁ

ਰਾਚਹਿ ਹਰਿ ਨਾਇ ॥੧॥ ਰਹਾਉ ॥ ਪੰਖੀ

ਬਿਰਖ ਸੁਹਾਵੜੇ ਊਡਹਿ ਚਹੁ ਦਿਸਿ ਜਾਹਿ ॥

ਜੇਤਾ ਊਡਹਿ ਦੁਖ ਘਣੇ ਨਿਤ ਦਾਝਹਿ ਤੈ

ਬਿਲਲਾਹਿ ॥ ਬਿਨੁ ਗੁਰ ਮਹਲੁ ਨ ਜਾਪਈ

ਨਾ ਅੰਮ੍ਰਿਤ ਫਲ ਪਾਹਿ ॥੨॥ ਗੁਰਮੁਖਿ

ਬ੍ਰਹਮੁ ਹਰੀਆਵਲਾ ਸਾਚੈ ਸਹਜਿ ਸੁਭਾਇ ॥

ਸਾਖਾ ਤੀਨਿ ਨਿਵਾਰੀਆ ਏਕ ਸਬਦਿ ਲਿਵ

ਲਾਇ ॥ ਅੰਮ੍ਰਿਤ ਫਲੁ ਹਰਿ ਏਕੁ ਹੈ ਆਪੇ

ਦੇਇ ਖਵਾਇ ॥੩॥ ਮਨਮੁਖ ਊਭੇ ਸੁਕਿ ਗਏ

ਨਾ ਫਲੁ ਤਿੰਨਾ ਛਾਉ ॥ ਤਿੰਨਾ ਪਾਸਿ ਨ

ਬੈਸੀਐ ਓਨਾ ਘਰੁ ਨ ਗਿਰਾਉ ॥ ਕਟੀਅਹਿ

ਤੈ ਨਿਤ ਜਾਲੀਅਹਿ ਓਨਾ ਸਬਦੁ ਨ ਨਾਉ

॥੪॥ ਹੁਕਮੇ ਕਰਮ ਕਮਾਵਣੇ ਪਇਐ

ਕਿਰਤਿ ਫਿਰਾਉ ॥ ਹੁਕਮੇ ਦਰਸਨੁ ਦੇਖਣਾ

ਜਹ ਭੇਜਹਿ ਤਹ ਜਾਉ ॥ ਹੁਕਮੇ ਹਰਿ ਹਰਿ

ਮਨਿ ਵਸੈ ਹੁਕਮੇ ਸਚਿ ਸਮਾਉ ॥੫॥ ਹੁਕਮੁ

ਨ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ ॥

ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ

ਖੁਆਰੁ ॥ ਅੰਤਰਿ ਸਾਂਤਿ ਨ ਆਵਈ ਨਾ ਸਚਿ

ਲਗੈ ਪਿਆਰੁ ॥੬॥ ਗੁਰਮੁਖੀਆ ਮੁਹ ਸੋਹਣੇ

ਗੁਰ ਕੈ ਹੇਤਿ ਪਿਆਰਿ ॥ ਸਚੀ ਭਗਤੀ ਸਚਿ

ਰਤੇ ਦਰਿ ਸਚੈ ਸਚਿਆਰ ॥ ਆਏ ਸੇ

ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ

॥੭॥ ਸਭ ਨਦਰੀ ਕਰਮ ਕਮਾਵਦੇ ਨਦਰੀ

ਬਾਹਰਿ ਨ ਕੋਇ ॥ ਜੈਸੀ ਨਦਰਿ ਕਰਿ ਦੇਖੈ

ਸਚਾ ਤੈਸਾ ਹੀ ਕੋ ਹੋਇ ॥ ਨਾਨਕ ਨਾਮਿ

ਵਡਾਈਆ ਕਰਮਿ ਪਰਾਪਤਿ ਹੋਇ

॥੮॥੩॥੨੦॥ ਸਿਰੀਰਾਗੁ ਮਹਲਾ ੩ ॥

ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਨ

ਪਾਇ ॥ ਗੁਰਮੁਖਿ ਸਦਾ ਮੁਖ ਊਜਲੇ ਹਰਿ

ਵਸਿਆ ਮਨਿ ਆਇ ॥ ਸਹਜੇ ਹੀ ਸੁਖੁ

ਪਾਈਐ ਸਹਜੇ ਰਹੈ ਸਮਾਇ ॥੧॥ ਭਾਈ ਰੇ

ਦਾਸਨਿ ਦਾਸਾ ਹੋਇ ॥ ਗੁਰ ਕੀ ਸੇਵਾ ਗੁਰ

ਭਗਤਿ ਹੈ ਵਿਰਲਾ ਪਾਏ ਕੋਇ ॥੧॥ ਰਹਾਉ

॥ ਸਦਾ ਸੁਹਾਗੁ ਸੁਹਾਗਣੀ ਜੇ ਚਲਹਿ

ਸਤਿਗੁਰ ਭਾਇ ॥ ਸਦਾ ਪਿਰੁ ਨਿਹਚਲੁ

ਪਾਈਐ ਨਾ ਓਹੁ ਮਰੈ ਨ ਜਾਇ ॥ ਸਬਦਿ

ਮਿਲੀ ਨਾ ਵੀਛੁੜੈ ਪਿਰ ਕੈ ਅੰਕਿ ਸਮਾਇ

॥੨॥ ਹਰਿ ਨਿਰਮਲੁ ਅਤਿ ਊਜਲਾ ਬਿਨੁ

ਗੁਰ ਪਾਇਆ ਨ ਜਾਇ ॥ ਪਾਠੁ ਪੜੈ ਨਾ

ਬੂਝਈ ਭੇਖੀ ਭਰਮਿ ਭੁਲਾਇ ॥ ਗੁਰਮਤੀ

ਹਰਿ ਸਦਾ ਪਾਇਆ ਰਸਨਾ ਹਰਿ ਰਸੁ

ਸਮਾਇ ॥੩॥

੬੭

ਮਾਇਆ ਮੋਹੁ ਚੁਕਾਇਆ ਗੁਰਮਤੀ ਸਹਜਿ

ਸੁਭਾਇ ॥ ਬਿਨੁ ਸਬਦੈ ਜਗੁ ਦੁਖੀਆ ਫਿਰੈ

ਮਨਮੁਖਾ ਨੋ ਗਈ ਖਾਇ ॥ ਸਬਦੇ ਨਾਮੁ

ਧਿਆਈਐ ਸਬਦੇ ਸਚਿ ਸਮਾਇ ॥੪॥

ਮਾਇਆ ਭੂਲੇ ਸਿਧ ਫਿਰਹਿ ਸਮਾਧਿ ਨ ਲਗੈ

ਸੁਭਾਇ ॥ ਤੀਨੇ ਲੋਅ ਵਿਆਪਤ ਹੈ ਅਧਿਕ

ਰਹੀ ਲਪਟਾਇ ॥ ਬਿਨੁ ਗੁਰ ਮੁਕਤਿ ਨ

ਪਾਈਐ ਨਾ ਦੁਬਿਧਾ ਮਾਇਆ ਜਾਇ ॥੫॥

ਮਾਇਆ ਕਿਸ ਨੋ ਆਖੀਐ ਕਿਆ ਮਾਇਆ

ਕਰਮ ਕਮਾਇ ॥ ਦੁਖਿ ਸੁਖਿ ਏਹੁ ਜੀਉ ਬਧੁ

ਹੈ ਹਉਮੈ ਕਰਮ ਕਮਾਇ ॥ ਬਿਨੁ ਸਬਦੈ

ਭਰਮੁ ਨ ਚੂਕਈ ਨਾ ਵਿਚਹੁ ਹਉਮੈ ਜਾਇ

॥੬॥ ਬਿਨੁ ਪ੍ਰੀਤੀ ਭਗਤਿ ਨ ਹੋਵਈ ਬਿਨੁ

ਸਬਦੈ ਥਾਇ ਨ ਪਾਇ ॥ ਸਬਦੇ ਹਉਮੈ

ਮਾਰੀਐ ਮਾਇਆ ਕਾ ਭ੍ਰਮੁ ਜਾਇ ॥ ਨਾਮੁ

ਪਦਾਰਥੁ ਪਾਈਐ ਗੁਰਮੁਖਿ ਸਹਜਿ ਸੁਭਾਇ

॥੭॥ ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ

ਭਗਤਿ ਨ ਹੋਇ ॥ ਭਗਤਿ ਵਛਲੁ ਹਰਿ ਮਨਿ

ਵਸਿਆ ਸਹਜਿ ਮਿਲਿਆ ਪ੍ਰਭੁ ਸੋਇ ॥

ਨਾਨਕ ਸਬਦੇ ਹਰਿ ਸਾਲਾਹੀਐ ਕਰਮਿ

ਪਰਾਪਤਿ ਹੋਇ ॥੮॥੪॥੨੧॥ ਸਿਰੀਰਾਗੁ

ਮਹਲਾ ੩ ॥ ਮਾਇਆ ਮੋਹੁ ਮੇਰੈ ਪ੍ਰਭਿ ਕੀਨਾ

ਆਪੇ ਭਰਮਿ ਭੁਲਾਏ ॥ ਮਨਮੁਖਿ ਕਰਮ

ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥

ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ

ਵਸੈ ਮਨਿ ਆਏ ॥੧॥ ਮਨ ਰੇ ਨਾਮੁ ਜਪਹੁ

ਸੁਖੁ ਹੋਇ ॥ ਗੁਰੁ ਪੂਰਾ ਸਾਲਾਹੀਐ ਸਹਜਿ

ਮਿਲੈ ਪ੍ਰਭੁ ਸੋਇ ॥੧॥ ਰਹਾਉ ॥ ਭਰਮੁ

ਗਇਆ ਭਉ ਭਾਗਿਆ ਹਰਿ ਚਰਣੀ ਚਿਤੁ

ਲਾਇ ॥ ਗੁਰਮੁਖਿ ਸਬਦੁ ਕਮਾਈਐ ਹਰਿ

ਵਸੈ ਮਨਿ ਆਇ ॥ ਘਰਿ ਮਹਲਿ ਸਚਿ

ਸਮਾਈਐ ਜਮਕਾਲੁ ਨ ਸਕੈ ਖਾਇ ॥੨॥

ਨਾਮਾ ਛੀਬਾ ਕਬੀਰੁ ਜਲਾਹਾ ਪੂਰੇ ਗੁਰ ਤੇ

ਗਤਿ ਪਾਈ ॥ ਬ੍ਰਹਮ ਕੇ ਬੇਤੇ ਸਬਦੁ

ਪਛਾਣਹਿ ਹਉਮੈ ਜਾਤਿ ਗਵਾਈ ॥ ਸੁਰਿ ਨਰ

ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ

॥੩॥ ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ

ਪੜੈ ਦੂਜਾ ਭਾਉ ਨ ਜਾਣੈ ॥ ਸਤਿਗੁਰੁ

ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ

ਵਖਾਣੈ ॥ ਏਕੋ ਪੜੈ ਏਕੋ ਨਾਉ ਬੂਝੈ ਦੂਜਾ

ਅਵਰੁ ਨ ਜਾਣੈ ॥੪॥ ਖਟੁ ਦਰਸਨ ਜੋਗੀ

ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥

ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ

ਹਰਿ ਜੀਉ ਮੰਨਿ ਵਸਾਏ ॥ ਸਚੀ ਬਾਣੀ ਸਿਉ

ਚਿਤੁ ਲਾਗੈ ਆਵਣੁ ਜਾਣੁ ਰਹਾਏ ॥੫॥

ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ

ਭਰਮਿ ਭੁਲਾਏ ॥ ਲਖ ਚਉਰਾਸੀਹ ਫੇਰੁ

ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥ ਜਾ

ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ

ਮਿਲਾਏ ॥੬॥

੬੮

ਸਤਸੰਗਤਿ ਮਹਿ ਨਾਮੁ ਹਰਿ ਉਪਜੈ ਜਾ

ਸਤਿਗੁਰੁ ਮਿਲੈ ਸੁਭਾਏ ॥ ਮਨੁ ਤਨੁ ਅਰਪੀ

ਆਪੁ ਗਵਾਈ ਚਲਾ ਸਤਿਗੁਰ ਭਾਏ ॥ ਸਦ

ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ

ਚਿਤੁ ਲਾਏ ॥੭॥ ਸੋ ਬ੍ਰਾਹਮਣੁ ਬ੍ਰਹਮੁ ਜੋ

ਬਿੰਦੇ ਹਰਿ ਸੇਤੀ ਰੰਗਿ ਰਾਤਾ ॥ ਪ੍ਰਭੁ ਨਿਕਟਿ

ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ

ਜਾਤਾ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ

ਕੈ ਸਬਦਿ ਪਛਾਤਾ ॥੮॥੫॥੨੨॥

ਸਿਰੀਰਾਗੁ ਮਹਲਾ ੩ ॥ ਸਹਜੈ ਨੋ ਸਭ

ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥ ਪੜਿ

ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ

ਭੁਲਾਇ ॥ ਗੁਰ ਭੇਟੇ ਸਹਜੁ ਪਾਇਆ

ਆਪਣੀ ਕਿਰਪਾ ਕਰੇ ਰਜਾਇ ॥੧॥ ਭਾਈ ਰੇ

ਗੁਰ ਬਿਨੁ ਸਹਜੁ ਨ ਹੋਇ ॥ ਸਬਦੈ ਹੀ ਤੇ

ਸਹਜੁ ਊਪਜੈ ਹਰਿ ਪਾਇਆ ਸਚੁ ਸੋਇ

॥੧॥ ਰਹਾਉ ॥ ਸਹਜੇ ਗਾਵਿਆ ਥਾਇ ਪਵੈ

ਬਿਨੁ ਸਹਜੈ ਕਥਨੀ ਬਾਦਿ ॥ ਸਹਜੇ ਹੀ

ਭਗਤਿ ਊਪਜੈ ਸਹਜਿ ਪਿਆਰਿ ਬੈਰਾਗਿ ॥

ਸਹਜੈ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ

ਜੀਵਣੁ ਬਾਦਿ ॥੨॥ ਸਹਜਿ ਸਾਲਾਹੀ ਸਦਾ

ਸਦਾ ਸਹਜਿ ਸਮਾਧਿ ਲਗਾਇ ॥ ਸਹਜੇ ਹੀ

ਗੁਣ ਊਚਰੈ ਭਗਤਿ ਕਰੇ ਲਿਵ ਲਾਇ ॥

ਸਬਦੇ ਹੀ ਹਰਿ ਮਨਿ ਵਸੈ ਰਸਨਾ ਹਰਿ ਰਸੁ

ਖਾਇ ॥੩॥ ਸਹਜੇ ਕਾਲੁ ਵਿਡਾਰਿਆ ਸਚ

ਸਰਣਾਈ ਪਾਇ ॥ ਸਹਜੇ ਹਰਿ ਨਾਮੁ ਮਨਿ

ਵਸਿਆ ਸਚੀ ਕਾਰ ਕਮਾਇ ॥ ਸੇ ਵਡਭਾਗੀ

ਜਿਨੀ ਪਾਇਆ ਸਹਜੇ ਰਹੇ ਸਮਾਇ ॥੪॥

ਮਾਇਆ ਵਿਚਿ ਸਹਜੁ ਨ ਊਪਜੈ ਮਾਇਆ

ਦੂਜੈ ਭਾਇ ॥ ਮਨਮੁਖ ਕਰਮ ਕਮਾਵਣੇ

ਹਉਮੈ ਜਲੈ ਜਲਾਇ ॥ ਜੰਮਣੁ ਮਰਣੁ ਨ

ਚੂਕਈ ਫਿਰਿ ਫਿਰਿ ਆਵੈ ਜਾਇ ॥੫॥ ਤ੍ਰਿਹੁ

ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ

ਭਰਮਿ ਭੁਲਾਇ ॥ ਪੜੀਐ ਗੁਣੀਐ ਕਿਆ

ਕਥੀਐ ਜਾ ਮੁੰਢਹੁ ਘੁਥਾ ਜਾਇ ॥ ਚਉਥੇ

ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ

॥੬॥ ਨਿਰਗੁਣ ਨਾਮੁ ਨਿਧਾਨੁ ਹੈ ਸਹਜੇ ਸੋਝੀ

ਹੋਇ ॥ ਗੁਣਵੰਤੀ ਸਾਲਾਹਿਆ ਸਚੇ ਸਚੀ

ਸੋਇ ॥ ਭੁਲਿਆ ਸਹਜਿ ਮਿਲਾਇਸੀ ਸਬਦਿ

ਮਿਲਾਵਾ ਹੋਇ ॥੭॥ ਬਿਨੁ ਸਹਜੈ ਸਭੁ ਅੰਧੁ

ਹੈ ਮਾਇਆ ਮੋਹੁ ਗੁਬਾਰੁ ॥ ਸਹਜੇ ਹੀ ਸੋਝੀ

ਪਈ ਸਚੈ ਸਬਦਿ ਅਪਾਰਿ ॥ ਆਪੇ ਬਖਸਿ

ਮਿਲਾਇਅਨੁ ਪੂਰੇ ਗੁਰ ਕਰਤਾਰਿ ॥੮॥

ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ

ਨਿਰੰਕਾਰੁ ॥ ਸਭਨਾ ਜੀਆ ਕਾ ਇਕੁ ਦਾਤਾ

ਜੋਤੀ ਜੋਤਿ ਮਿਲਾਵਣਹਾਰੁ ॥ ਪੂਰੈ ਸਬਦਿ

ਸਲਾਹੀਐ ਜਿਸ ਦਾ ਅੰਤੁ ਨ ਪਾਰਾਵਾਰੁ

॥੯॥ ਗਿਆਨੀਆ ਕਾ ਧਨੁ ਨਾਮੁ ਹੈ ਸਹਜਿ

ਕਰਹਿ ਵਾਪਾਰੁ ॥ ਅਨਦਿਨੁ ਲਾਹਾ ਹਰਿ

ਨਾਮੁ ਲੈਨਿ ਅਖੁਟ ਭਰੇ ਭੰਡਾਰ ॥ ਨਾਨਕ

ਤੋਟਿ ਨ ਆਵਈ ਦੀਏ ਦੇਵਣਹਾਰਿ

॥੧੦॥੬॥੨੩॥

੬੯

ਸਿਰੀਰਾਗੁ ਮਹਲਾ ੩ ॥ ਸਤਿਗੁਰਿ ਮਿਲਿਐ

ਫੇਰੁ ਨ ਪਵੈ ਜਨਮ ਮਰਣ ਦੁਖੁ ਜਾਇ ॥ ਪੂਰੈ

ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ

ਸਮਾਇ ॥੧॥ ਮਨ ਮੇਰੇ ਸਤਿਗੁਰ ਸਿਉ ਚਿਤੁ

ਲਾਇ ॥ ਨਿਰਮਲੁ ਨਾਮੁ ਸਦ ਨਵਤਨੋ ਆਪਿ

ਵਸੈ ਮਨਿ ਆਇ ॥੧॥ ਰਹਾਉ ॥ ਹਰਿ ਜੀਉ

ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ

ਤਿਉ ਰਹਣਾ ॥ ਗੁਰ ਕੈ ਸਬਦਿ ਜੀਵਤੁ ਮਰੈ

ਗੁਰਮੁਖਿ ਭਵਜਲੁ ਤਰਣਾ ॥੨॥ ਵਡੈ ਭਾਗਿ

ਨਾਉ ਪਾਈਐ ਗੁਰਮਤਿ ਸਬਦਿ ਸੁਹਾਈ ॥

ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ

ਰਹਿਆ ਸਮਾਈ ॥੩॥ ਇਕਨਾ ਮਨਮੁਖਿ

ਸਬਦੁ ਨ ਭਾਵੈ ਬੰਧਨਿ ਬੰਧਿ ਭਵਾਇਆ ॥

ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ

ਜਨਮੁ ਗਵਾਇਆ ॥੪॥ ਭਗਤਾ ਮਨਿ

ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥

ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ

ਨਾਮਿ ਸਮਾਤੇ ॥੫॥ ਗੁਰਮੁਖਿ ਅੰਮ੍ਰਿਤ ਬਾਣੀ

ਬੋਲਹਿ ਸਭ ਆਤਮ ਰਾਮੁ ਪਛਾਣੀ ॥ ਏਕੋ

ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ

ਕਹਾਣੀ ॥੬॥ ਸਚਾ ਸਾਹਿਬੁ ਸੇਵੀਐ

ਗੁਰਮੁਖਿ ਵਸੈ ਮਨਿ ਆਇ ॥ ਸਦਾ ਰੰਗਿ

ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ

ਮਿਲਾਇ ॥੭॥ ਆਪੇ ਕਰੇ ਕਰਾਏ ਆਪੇ

ਇਕਨਾ ਸੁਤਿਆ ਦੇਇ ਜਗਾਇ ॥ ਆਪੇ

ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ

॥੮॥੭॥੨੪॥ ਸਿਰੀਰਾਗੁ ਮਹਲਾ ੩ ॥

ਸਤਿਗੁਰਿ ਸੇਵਿਐ ਮਨੁ ਨਿਰਮਲਾ ਭਏ

ਪਵਿਤੁ ਸਰੀਰ ॥ ਮਨਿ ਆਨੰਦੁ ਸਦਾ ਸੁਖੁ

ਪਾਇਆ ਭੇਟਿਆ ਗਹਿਰ ਗੰਭੀਰੁ ॥ ਸਚੀ

ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥੧॥

ਮਨ ਰੇ ਸਤਿਗੁਰੁ ਸੇਵਿ ਨਿਸੰਗੁ ॥ ਸਤਿਗੁਰੁ

ਸੇਵਿਐ ਹਰਿ ਮਨਿ ਵਸੈ ਲਗੈ ਨ ਮੈਲੁ ਪਤੰਗੁ

॥੧॥ ਰਹਾਉ ॥ ਸਚੈ ਸਬਦਿ ਪਤਿ ਊਪਜੈ

ਸਚੇ ਸਚਾ ਨਾਉ ॥ ਜਿਨੀ ਹਉਮੈ ਮਾਰਿ

ਪਛਾਣਿਆ ਹਉ ਤਿਨ ਬਲਿਹਾਰੈ ਜਾਉ ॥

ਮਨਮੁਖ ਸਚੁ ਨ ਜਾਣਨੀ ਤਿਨ ਠਉਰ ਨ

ਕਤਹੂ ਥਾਉ ॥੨॥ ਸਚੁ ਖਾਣਾ ਸਚੁ ਪੈਨਣਾ

ਸਚੇ ਹੀ ਵਿਚਿ ਵਾਸੁ ॥ ਸਦਾ ਸਚਾ ਸਾਲਾਹਣਾ

ਸਚੈ ਸਬਦਿ ਨਿਵਾਸੁ ॥ ਸਭੁ ਆਤਮ ਰਾਮੁ

ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥੩॥

ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ

॥ ਸਚੀ ਸਾਖੀ ਉਪਦੇਸੁ ਸਚੁ ਸਚੇ ਸਚੀ ਸੋਇ

॥ ਜਿੰਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ

ਰੋਇ ॥੪॥ ਸਤਿਗੁਰੁ ਜਿਨੀ ਨ ਸੇਵਿਓ ਸੇ

ਕਿਤੁ ਆਏ ਸੰਸਾਰਿ ॥ ਜਮ ਦਰਿ ਬਧੇ

ਮਾਰੀਅਹਿ ਕੂਕ ਨ ਸੁਣੈ ਪੂਕਾਰ ॥

੭੦

ਬਿਰਥਾ ਜਨਮੁ ਗਵਾਇਆ ਮਰਿ ਜੰਮਹਿ ਵਾਰੋ

ਵਾਰ ॥੫॥ ਏਹੁ ਜਗੁ ਜਲਤਾ ਦੇਖਿ ਕੈ ਭਜਿ

ਪਏ ਸਤਿਗੁਰ ਸਰਣਾ ॥ ਸਤਿਗੁਰਿ ਸਚੁ

ਦਿੜਾਇਆ ਸਦਾ ਸਚਿ ਸੰਜਮਿ ਰਹਣਾ ॥

ਸਤਿਗੁਰ ਸਚਾ ਹੈ ਬੋਹਿਥਾ ਸਬਦੇ ਭਵਜਲੁ

ਤਰਣਾ ॥੬॥ ਲਖ ਚਉਰਾਸੀਹ ਫਿਰਦੇ ਰਹੇ

ਬਿਨੁ ਸਤਿਗੁਰ ਮੁਕਤਿ ਨ ਹੋਈ ॥ ਪੜਿ ਪੜਿ

ਪੰਡਿਤ ਮੋਨੀ ਥਕੇ ਦੂਜੈ ਭਾਇ ਪਤਿ ਖੋਈ ॥

ਸਤਿਗੁਰਿ ਸਬਦੁ ਸੁਣਾਇਆ ਬਿਨੁ ਸਚੇ

ਅਵਰੁ ਨ ਕੋਈ ॥੭॥ ਜੋ ਸਚੈ ਲਾਏ ਸੇ ਸਚਿ

ਲਗੇ ਨਿਤ ਸਚੀ ਕਾਰ ਕਰੰਨਿ ॥ ਤਿਨਾ ਨਿਜ

ਘਰਿ ਵਾਸਾ ਪਾਇਆ ਸਚੈ ਮਹਲਿ ਰਹੰਨਿ ॥

ਨਾਨਕ ਭਗਤ ਸੁਖੀਏ ਸਦਾ ਸਚੈ ਨਾਮਿ

ਰਚੰਨਿ ॥੮॥੧੭॥੮॥੨੫॥ ਸਿਰੀਰਾਗੁ

ਮਹਲਾ ੫ ॥ ਜਾ ਕਉ ਮੁਸਕਲੁ ਅਤਿ ਬਣੈ

ਢੋਈ ਕੋਇ ਨ ਦੇਇ ॥ ਲਾਗੂ ਹੋਏ ਦੁਸਮਨਾ

ਸਾਕ ਭਿ ਭਜਿ ਖਲੇ ॥ ਸਭੋ ਭਜੈ ਆਸਰਾ ਚੁਕੈ

ਸਭੁ ਅਸਰਾਉ ॥ ਚਿਤਿ ਆਵੈ ਓਸੁ

ਪਾਰਬ੍ਰਹਮੁ ਲਗੈ ਨ ਤਤੀ ਵਾਉ ॥੧॥ ਸਾਹਿਬੁ

ਨਿਤਾਣਿਆ ਕਾ ਤਾਣੁ ॥ ਆਇ ਨ ਜਾਈ ਥਿਰੁ

ਸਦਾ ਗੁਰ ਸਬਦੀ ਸਚੁ ਜਾਣੁ ॥੧॥ ਰਹਾਉ ॥

ਜੇ ਕੋ ਹੋਵੈ ਦੁਬਲਾ ਨੰਗ ਭੁਖ ਕੀ ਪੀਰ ॥

ਦਮੜਾ ਪਲੈ ਨਾ ਪਵੈ ਨਾ ਕੋ ਦੇਵੈ ਧੀਰ ॥

ਸੁਆਰਥੁ ਸੁਆਉ ਨ ਕੋ ਕਰੇ ਨਾ ਕਿਛੁ ਹੋਵੈ

ਕਾਜੁ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ

ਨਿਹਚਲੁ ਹੋਵੈ ਰਾਜੁ ॥੨॥ ਜਾ ਕਉ ਚਿੰਤਾ

ਬਹੁਤੁ ਬਹੁਤੁ ਦੇਹੀ ਵਿਆਪੈ ਰੋਗੁ ॥ ਗ੍ਰਿਸਤਿ

ਕੁਟੰਬਿ ਪਲੇਟਿਆ ਕਦੇ ਹਰਖੁ ਕਦੇ ਸੋਗੁ ॥

ਗਉਣੁ ਕਰੇ ਚਹੁ ਕੁੰਟ ਕਾ ਘੜੀ ਨ ਬੈਸਣੁ

ਸੋਇ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਨੁ

ਮਨੁ ਸੀਤਲੁ ਹੋਇ ॥੩॥ ਕਾਮਿ ਕਰੋਧਿ ਮੋਹਿ

ਵਸਿ ਕੀਆ ਕਿਰਪਨ ਲੋਭਿ ਪਿਆਰੁ ॥ ਚਾਰੇ

ਕਿਲਵਿਖ ਉਨਿ ਅਘ ਕੀਏ ਹੋਆ ਅਸੁਰ

ਸੰਘਾਰੁ ॥ ਪੋਥੀ ਗੀਤ ਕਵਿਤ ਕਿਛੁ ਕਦੇ ਨ

ਕਰਨਿ ਧਰਿਆ ॥ ਚਿਤਿ ਆਵੈ ਓਸੁ

ਪਾਰਬ੍ਰਹਮੁ ਤਾ ਨਿਮਖ ਸਿਮਰਤ ਤਰਿਆ

॥੪॥ ਸਾਸਤ ਸਿੰਮ੍ਰਿਤਿ ਬੇਦ ਚਾਰਿ ਮੁਖਾਗਰ

ਬਿਚਰੇ ॥ ਤਪੇ ਤਪੀਸਰ ਜੋਗੀਆ ਤੀਰਥਿ

ਗਵਨੁ ਕਰੇ ॥ ਖਟੁ ਕਰਮਾ ਤੇ ਦੁਗੁਣੇ ਪੂਜਾ

ਕਰਤਾ ਨਾਇ ॥ ਰੰਗੁ ਨ ਲਗੀ ਪਾਰਬ੍ਰਹਮ ਤਾ

ਸਰਪਰ ਨਰਕੇ ਜਾਇ ॥੫॥ ਰਾਜ ਮਿਲਕ

ਸਿਕਦਾਰੀਆ ਰਸ ਭੋਗਣ ਬਿਸਥਾਰ ॥ ਬਾਗ

ਸੁਹਾਵੇ ਸੋਹਣੇ ਚਲੈ ਹੁਕਮੁ ਅਫਾਰ ॥ ਰੰਗ

ਤਮਾਸੇ ਬਹੁ ਬਿਧੀ ਚਾਇ ਲਗਿ ਰਹਿਆ ॥

ਚਿਤਿ ਨ ਆਇਓ ਪਾਰਬ੍ਰਹਮੁ ਤਾ ਸਰਪ ਕੀ

ਜੂਨਿ ਗਇਆ ॥੬॥ ਬਹੁਤੁ ਧਨਾਢਿ

ਅਚਾਰਵੰਤੁ ਸੋਭਾ ਨਿਰਮਲ ਰੀਤਿ ॥ ਮਾਤ

ਪਿਤਾ ਸੁਤ ਭਾਈਆ ਸਾਜਨ ਸੰਗਿ ਪਰੀਤਿ ॥

੭੧

ਲਸਕਰ ਤਰਕਸਬੰਦ ਬੰਦ ਜੀਉ ਜੀਉ

ਸਗਲੀ ਕੀਤ ॥ ਚਿਤਿ ਨ ਆਇਓ

ਪਾਰਬ੍ਰਹਮੁ ਤਾ ਖੜਿ ਰਸਾਤਲਿ ਦੀਤ ॥੭॥

ਕਾਇਆ ਰੋਗੁ ਨ ਛਿਦ# ਕਿਛੁ ਨਾ ਕਿਛੁ ਕਾੜਾ

ਸੋਗੁ ॥ ਮਿਰਤੁ ਨ ਆਵੀ ਚਿਤਿ ਤਿਸੁ

ਅਹਿਨਿਸਿ ਭੋਗੈ ਭੋਗੁ ॥ ਸਭ ਕਿਛੁ ਕੀਤੋਨੁ

ਆਪਣਾ ਜੀਇ ਨ ਸੰਕ ਧਰਿਆ ॥ ਚਿਤਿ ਨ

ਆਇਓ ਪਾਰਬ੍ਰਹਮੁ ਜਮਕੰਕਰ ਵਸਿ

ਪਰਿਆ ॥੮॥ ਕਿਰਪਾ ਕਰੇ ਜਿਸੁ

ਪਾਰਬ੍ਰਹਮੁ ਹੋਵੈ ਸਾਧੂ ਸੰਗੁ ॥ ਜਿਉ ਜਿਉ

ਓਹੁ ਵਧਾਈਐ ਤਿਉ ਤਿਉ ਹਰਿ ਸਿਉ ਰੰਗੁ

॥ ਦੁਹਾ ਸਿਰਿਆ ਕਾ ਖਸਮੁ ਆਪਿ ਅਵਰੁ ਨ

ਦੂਜਾ ਥਾਉ ॥ ਸਤਿਗੁਰ ਤੁਠੈ ਪਾਇਆ

ਨਾਨਕ ਸਚਾ ਨਾਉ ॥੯॥੧॥੨੬॥

ਸਿਰੀਰਾਗੁ ਮਹਲਾ ੫ ਘਰੁ ੫ ॥ ਜਾਨਉ ਨਹੀ

ਭਾਵੈ ਕਵਨ ਬਾਤਾ ॥ ਮਨ ਖੋਜਿ ਮਾਰਗੁ ॥੧॥

ਰਹਾਉ ॥ ਧਿਆਨੀ ਧਿਆਨੁ ਲਾਵਹਿ ॥

ਗਿਆਨੀ ਗਿਆਨੁ ਕਮਾਵਹਿ ॥ ਪ੍ਰਭੁ ਕਿਨ

ਹੀ ਜਾਤਾ ॥੧॥ ਭਗਉਤੀ ਰਹਤ ਜੁਗਤਾ ॥

ਜੋਗੀ ਕਹਤ ਮੁਕਤਾ ॥ ਤਪਸੀ ਤਪਹਿ ਰਾਤਾ

॥੨॥ ਮੋਨੀ ਮੋਨਿਧਾਰੀ ॥ ਸਨਿਆਸੀ

ਬ੍ਰਹਮਚਾਰੀ ॥ ਉਦਾਸੀ ਉਦਾਸਿ ਰਾਤਾ ॥੩॥

ਭਗਤਿ ਨਵੈ ਪਰਕਾਰਾ ॥ ਪੰਡਿਤੁ ਵੇਦੁ

ਪੁਕਾਰਾ ॥ ਗਿਰਸਤੀ ਗਿਰਸਤਿ ਧਰਮਾਤਾ

॥੪॥ ਇਕ ਸਬਦੀ ਬਹੁ ਰੂਪਿ ਅਵਧੂਤਾ ॥

ਕਾਪੜੀ ਕਉਤੇ ਜਾਗੂਤਾ ॥ ਇਕਿ ਤੀਰਥਿ

ਨਾਤਾ ॥੫॥ ਨਿਰਹਾਰ ਵਰਤੀ ਆਪਰਸਾ ॥

ਇਕਿ ਲੂਕਿ ਨ ਦੇਵਹਿ ਦਰਸਾ ॥ ਇਕਿ ਮਨ

ਹੀ ਗਿਆਤਾ ॥੬॥ ਘਾਟਿ ਨ ਕਿਨ ਹੀ

ਕਹਾਇਆ ॥ ਸਭ ਕਹਤੇ ਹੈ ਪਾਇਆ ॥

ਜਿਸੁ ਮੇਲੇ ਸੋ ਭਗਤਾ ॥੭॥ ਸਗਲ ਉਕਤਿ

ਉਪਾਵਾ ॥ ਤਿਆਗੀ ਸਰਨਿ ਪਾਵਾ ॥ ਨਾਨਕੁ

ਗੁਰ ਚਰਣਿ ਪਰਾਤਾ ॥੮॥੨॥੨੭॥

< ਸਤਿਗੁਰ ਪ੍ਰਸਾਦਿ ॥

ਸਿਰੀਰਾਗੁ ਮਹਲਾ ੧ ਘਰੁ ੩ ॥

ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ

ਭੋਗੀਆ ॥ ਤੇਰਾ ਅੰਤੁ ਨ ਪਾਇਆ ਸੁਰਗਿ

ਮਛਿ ਪਇਆਲਿ ਜੀਉ ॥੧॥ ਹਉ ਵਾਰੀ

ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥

ਰਹਾਉ ॥ ਤੁਧੁ ਸੰਸਾਰੁ ਉਪਾਇਆ ॥ ਸਿਰੇ

ਸਿਰਿ ਧੰਧੇ ਲਾਇਆ ॥ ਵੇਖਹਿ ਕੀਤਾ

ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ

॥੨॥ ਪਰਗਟਿ ਪਾਹਾਰੈ ਜਾਪਦਾ ॥ ਸਭੁ

ਨਾਵੈ ਨੋ ਪਰਤਾਪਦਾ ॥ ਸਤਿਗੁਰ ਬਾਝੁ ਨ

ਪਾਇਓ ਸਭ ਮੋਹੀ ਮਾਇਆ ਜਾਲਿ ਜੀਉ

॥੩॥ ਸਤਿਗੁਰ ਕਉ ਬਲਿ ਜਾਈਐ ॥ ਜਿਤੁ

ਮਿਲਿਐ ਪਰਮ ਗਤਿ ਪਾਈਐ ॥

੭੨

ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ

ਦੀਆ ਬੁਝਾਇ ਜੀਉ ॥੪॥ ਸਤਸੰਗਤਿ ਕੈਸੀ

ਜਾਣੀਐ ॥ ਜਿਥੈ ਏਕੋ ਨਾਮੁ ਵਖਾਣੀਐ ॥

ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ

ਦੀਆ ਬੁਝਾਇ ਜੀਉ ॥੫॥ ਇਹੁ ਜਗਤੁ

ਭਰਮਿ ਭੁਲਾਇਆ ॥ ਆਪਹੁ ਤੁਧੁ

ਖੁਆਇਆ ॥ ਪਰਤਾਪੁ ਲਗਾ ਦੋਹਾਗਣੀ

ਭਾਗ ਜਿਨਾ ਕੇ ਨਾਹਿ ਜੀਉ ॥੬॥ ਦੋਹਾਗਣੀ

ਕਿਆ ਨੀਸਾਣੀਆ ॥ ਖਸਮਹੁ ਘੁਥੀਆ

ਫਿਰਹਿ ਨਿਮਾਣੀਆ ॥ ਮੈਲੇ ਵੇਸ ਤਿਨਾ

ਕਾਮਣੀ ਦੁਖੀ ਰੈਣਿ ਵਿਹਾਇ ਜੀਉ ॥੭॥

ਸੋਹਾਗਣੀ ਕਿਆ ਕਰਮੁ ਕਮਾਇਆ ॥

ਪੂਰਬਿ ਲਿਖਿਆ ਫਲੁ ਪਾਇਆ ॥ ਨਦਰਿ

ਕਰੇ ਕੈ ਆਪਣੀ ਆਪੇ ਲਏ ਮਿਲਾਇ ਜੀਉ

॥੮॥ ਹੁਕਮੁ ਜਿਨਾ ਨੋ ਮਨਾਇਆ ॥ ਤਿਨ

ਅੰਤਰਿ ਸਬਦੁ ਵਸਾਇਆ ॥ ਸਹੀਆ ਸੇ

ਸੋਹਾਗਣੀ ਜਿਨ ਸਹ ਨਾਲਿ ਪਿਆਰੁ ਜੀਉ

॥੯॥ ਜਿਨਾ ਭਾਣੇ ਕਾ ਰਸੁ ਆਇਆ ॥ ਤਿਨ

ਵਿਚਹੁ ਭਰਮੁ ਚੁਕਾਇਆ ॥ ਨਾਨਕ

ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ

ਮਿਲਾਇ ਜੀਉ ॥੧੦॥ ਸਤਿਗੁਰਿ ਮਿਲਿਐ

ਫਲੁ ਪਾਇਆ ॥ ਜਿਨਿ ਵਿਚਹੁ ਅਹਕਰਣੁ

ਚੁਕਾਇਆ ॥ ਦੁਰਮਤਿ ਕਾ ਦੁਖੁ ਕਟਿਆ

ਭਾਗੁ ਬੈਠਾ ਮਸਤਕਿ ਆਇ ਜੀਉ ॥੧੧॥

ਅੰਮ੍ਰਿਤੁ ਤੇਰੀ ਬਾਣੀਆ ॥ ਤੇਰਿਆ ਭਗਤਾ

ਰਿਦੈ ਸਮਾਣੀਆ ॥ ਸੁਖ ਸੇਵਾ ਅੰਦਰਿ

ਰਖਿਐ ਆਪਣੀ ਨਦਰਿ ਕਰਹਿ ਨਿਸਤਾਰਿ

ਜੀਉ ॥੧੨॥ ਸਤਿਗੁਰੁ ਮਿਲਿਆ ਜਾਣੀਐ

॥ ਜਿਤੁ ਮਿਲਿਐ ਨਾਮੁ ਵਖਾਣੀਐ ॥

ਸਤਿਗੁਰ ਬਾਝੁ ਨ ਪਾਇਓ ਸਭ ਥਕੀ ਕਰਮ

ਕਮਾਇ ਜੀਉ ॥੧੩॥ ਹਉ ਸਤਿਗੁਰ ਵਿਟਹੁ

ਘੁਮਾਇਆ ॥ ਜਿਨਿ ਭ੍ਰਮਿ ਭੁਲਾ ਮਾਰਗਿ

ਪਾਇਆ ॥ ਨਦਰਿ ਕਰੇ ਜੇ ਆਪਣੀ ਆਪੇ

ਲਏ ਰਲਾਇ ਜੀਉ ॥੧੪॥ ਤੂੰ ਸਭਨਾ ਮਾਹਿ

ਸਮਾਇਆ ॥ ਤਿਨਿ ਕਰਤੈ ਆਪੁ

ਲੁਕਾਇਆ ॥ ਨਾਨਕ ਗੁਰਮੁਖਿ ਪਰਗਟੁ

ਹੋਇਆ ਜਾ ਕਉ ਜੋਤਿ ਧਰੀ ਕਰਤਾਰਿ ਜੀਉ

॥੧੫॥ ਆਪੇ ਖਸਮਿ ਨਿਵਾਜਿਆ ॥ ਜੀਉ

ਪਿੰਡੁ ਦੇ ਸਾਜਿਆ ॥ ਆਪਣੇ ਸੇਵਕ ਕੀ ਪੈਜ

ਰਖੀਆ ਦੁਇ ਕਰ ਮਸਤਕਿ ਧਾਰਿ ਜੀਉ

॥੧੬॥ ਸਭਿ ਸੰਜਮ ਰਹੇ ਸਿਆਣਪਾ ॥ ਮੇਰਾ

ਪ੍ਰਭੁ ਸਭੁ ਕਿਛੁ ਜਾਣਦਾ ॥ ਪ੍ਰਗਟ ਪ੍ਰਤਾਪੁ

ਵਰਤਾਇਓ ਸਭੁ ਲੋਕੁ ਕਰੈ ਜੈਕਾਰੁ ਜੀਉ

॥੧੭॥ ਮੇਰੇ ਗੁਣ ਅਵਗਨ ਨ ਬੀਚਾਰਿਆ ॥

ਪ੍ਰਭਿ ਅਪਣਾ ਬਿਰਦੁ ਸਮਾਰਿਆ ॥ ਕੰਠਿ

ਲਾਇ ਕੈ ਰਖਿਓਨੁ ਲਗੈ ਨ ਤਤੀ ਵਾਉ ਜੀਉ

॥੧੮॥ ਮੈ ਮਨਿ ਤਨਿ ਪ੍ਰਭੂ ਧਿਆਇਆ ॥

ਜੀਇ ਇਛਿਅੜਾ ਫਲੁ ਪਾਇਆ ॥ ਸਾਹ

ਪਾਤਿਸਾਹ ਸਿਰਿ ਖਸਮੁ ਤੂੰ ਜਪਿ ਨਾਨਕ

ਜੀਵੈ ਨਾਉ ਜੀਉ ॥੧੯॥

੭੩

ਤੁਧੁ ਆਪੇ ਆਪੁ ਉਪਾਇਆ ॥ ਦੂਜਾ ਖੇਲੁ

ਕਰਿ ਦਿਖਲਾਇਆ ॥ ਸਭੁ ਸਚੋ ਸਚੁ

ਵਰਤਦਾ ਜਿਸੁ ਭਾਵੈ ਤਿਸੈ ਬੁਝਾਇ ਜੀਉ

॥੨੦॥ ਗੁਰ ਪਰਸਾਦੀ ਪਾਇਆ ॥ ਤਿਥੈ

ਮਾਇਆ ਮੋਹੁ ਚੁਕਾਇਆ ॥ ਕਿਰਪਾ ਕਰਿ

ਕੈ ਆਪਣੀ ਆਪੇ ਲਏ ਸਮਾਇ ਜੀਉ

॥੨੧॥ ਗੋਪੀ ਨੈ ਗੋਆਲੀਆ ॥ ਤੁਧੁ ਆਪੇ

ਗੋਇ ਉਠਾਲੀਆ ॥ ਹੁਕਮੀ ਭਾਂਡੇ ਸਾਜਿਆ

ਤੂੰ ਆਪੇ ਭੰਨਿ ਸਵਾਰਿ ਜੀਉ ॥੨੨॥ ਜਿਨ

ਸਤਿਗੁਰ ਸਿਉ ਚਿਤੁ ਲਾਇਆ ॥ ਤਿਨੀ

ਦੂਜਾ ਭਾਉ ਚੁਕਾਇਆ ॥ ਨਿਰਮਲ ਜੋਤਿ

ਤਿਨ ਪ੍ਰਾਣੀਆ ਓਇ ਚਲੇ ਜਨਮੁ ਸਵਾਰਿ

ਜੀਉ ॥੨੩॥ ਤੇਰੀਆ ਸਦਾ ਸਦਾ

ਚੰਗਿਆਈਆ ॥ ਮੈ ਰਾਤਿ ਦਿਹੈ

ਵਡਿਆਈਆਂ ॥ ਅਣਮੰਗਿਆ ਦਾਨੁ ਦੇਵਣਾ

ਕਹੁ ਨਾਨਕ ਸਚੁ ਸਮਾਲਿ ਜੀਉ ॥੨੪॥੧॥

ਸਿਰੀਰਾਗੁ ਮਹਲਾ ੫ ॥ ਪੈ ਪਾਇ ਮਨਾਈ

ਸੋਇ ਜੀਉ ॥ ਸਤਿਗੁਰ ਪੁਰਖਿ ਮਿਲਾਇਆ

ਤਿਸੁ ਜੇਵਡੁ ਅਵਰੁ ਨ ਕੋਇ ਜੀਉ ॥੧॥

ਰਹਾਉ ॥ ਗੋਸਾਈ ਮਿਹੰਡਾ ਇਠੜਾ ॥ ਅੰਮ

ਅਬੇ ਥਾਵਹੁ ਮਿਠੜਾ ॥ ਭੈਣ ਭਾਈ ਸਭਿ

ਸਜਣਾ ਤੁਧੁ ਜੇਹਾ ਨਾਹੀ ਕੋਇ ਜੀਉ ॥੧॥

ਤੇਰੈ ਹੁਕਮੇ ਸਾਵਣੁ ਆਇਆ ॥ ਮੈ ਸਤ ਕਾ

ਹਲੁ ਜੋਆਇਆ ॥ ਨਾਉ ਬੀਜਣ ਲਗਾ ਆਸ

ਕਰਿ ਹਰਿ ਬੋਹਲ ਬਖਸ ਜਮਾਇ ਜੀਉ ॥੨॥

ਹਉ ਗੁਰ ਮਿਲਿ ਇਕੁ ਪਛਾਣਦਾ ॥ ਦੁਯਾ

ਕਾਗਲੁ ਚਿਤਿ ਨ ਜਾਣਦਾ ॥ ਹਰਿ ਇਕਤੈ

ਕਾਰੈ ਲਾਇਓਨੁ ਜਿਉ ਭਾਵੈ ਤਿਂਵੈ ਨਿਬਾਹਿ

ਜੀਉ ॥੩॥ ਤੁਸੀ ਭੋਗਿਹੁ ਭੁੰਚਹੁ ਭਾਈਹੋ ॥

ਗੁਰਿ ਦੀਬਾਣਿ ਕਵਾਇ ਪੈਨਾਈਓ ॥ ਹਉ

ਹੋਆ ਮਾਹਰੁ ਪਿੰਡ ਦਾ ਬੰਨਿ ਆਦੇ ਪੰਜਿ

ਸਰੀਕ ਜੀਉ ॥੪॥ ਹਉ ਆਇਆ ਸਾਮ@ੈ

ਤਿਹੰਡੀਆ ॥ ਪੰਜਿ ਕਿਰਸਾਣ ਮੁਜੇਰੇ

ਮਿਹਡਿਆ ॥ ਕੰਨੁ ਕੋਈ ਕਢਿ ਨ ਹੰਘਈ

ਨਾਨਕ ਵੁਠਾ ਘੁਘਿ ਗਿਰਾਉ ਜੀਉ ॥੫॥ ਹਉ

ਵਾਰੀ ਘੁੰਮਾ ਜਾਵਦਾ ॥ ਇਕ ਸਾਹਾ ਤੁਧੁ

ਧਿਆਇਦਾ ॥ ਉਜੜੁ ਥੇਹੁ ਵਸਾਇਓ ਹਉ

ਤੁਧ ਵਿਟਹੁ ਕੁਰਬਾਣੁ ਜੀਉ ॥੬॥ ਹਰਿ ਇਠੈ

ਨਿਤ ਧਿਆਇਦਾ ॥ ਮਨਿ ਚਿੰਦੀ ਸੋ ਫਲੁ

ਪਾਇਦਾ ॥ ਸਭੇ ਕਾਜ ਸਵਾਰਿਅਨੁ

ਲਾਹੀਅਨੁ ਮਨ ਕੀ ਭੁਖ ਜੀਉ ॥੭॥ ਮੈ

ਛਡਿਆ ਸਭੋ ਧੰਧੜਾ ॥ ਗੋਸਾਈ ਸੇਵੀ

ਸਚੜਾ ॥ ਨਉ ਨਿਧਿ ਨਾਮੁ ਨਿਧਾਨੁ ਹਰਿ ਮੈ

ਪਲੈ ਬਧਾ ਛਿਕਿ ਜੀਉ ॥੮॥ ਮੈ ਸੁਖੀ ਹੂੰ ਸੁਖੁ

ਪਾਇਆ ॥ ਗੁਰਿ ਅੰਤਰਿ ਸਬਦੁ ਵਸਾਇਆ

॥ ਸਤਿਗੁਰਿ ਪੁਰਖਿ ਵਿਖਾਲਿਆ ਮਸਤਕਿ

ਧਰਿ ਕੈ ਹਥੁ ਜੀਉ ॥੯॥ ਮੈ ਬਧੀ ਸਚੁ ਧਰਮ

ਸਾਲ ਹੈ ॥ ਗੁਰਸਿਖਾ ਲਹਦਾ ਭਾਲਿ ਕੈ ॥ ਪੈਰ

ਧੋਵਾ ਪਖਾ ਫੇਰਦਾ ਤਿਸੁ ਨਿਵਿ ਨਿਵਿ ਲਗਾ

ਪਾਇ ਜੀਉ ॥੧੦॥

੭੪

ਸੁਣਿ ਗਲਾ ਗੁਰ ਪਹਿ ਆਇਆ ॥ ਨਾਮੁ

ਦਾਨੁ ਇਸਨਾਨੁ ਦਿੜਾਇਆ ॥ ਸਭੁ ਮੁਕਤੁ

ਹੋਆ ਸੈਸਾਰੜਾ ਨਾਨਕ ਸਚੀ ਬੇੜੀ ਚਾੜਿ

ਜੀਉ ॥੧੧॥ ਸਭ ਸ੍ਰਿਸਟਿ ਸੇਵੇ ਦਿਨੁ ਰਾਤਿ

ਜੀਉ ॥ ਦੇ ਕੰਨੁ ਸੁਣਹੁ ਅਰਦਾਸਿ ਜੀਉ ॥

ਠੋਕਿ ਵਜਾਇ ਸਭ ਡਿਠੀਆ ਤੁਸਿ ਆਪੇ

ਲਇਅਨੁ ਛਡਾਇ ਜੀਉ ॥੧੨॥ ਹੁਣਿ

ਹੁਕਮੁ ਹੋਆ ਮਿਹਰਵਾਣ ਦਾ ॥ ਪੈ ਕੋਇ ਨ

ਕਿਸੈ ਰਞਾਣਦਾ ॥ ਸਭ ਸੁਖਾਲੀ ਵੁਠੀਆ

ਇਹੁ ਹੋਆ ਹਲੇਮੀ ਰਾਜੁ ਜੀਉ ॥੧੩॥

ਝਿੰਮਿ ਝਿੰਮਿ ਅੰਮ੍ਰਿਤੁ ਵਰਸਦਾ ॥ ਬੋਲਾਇਆ

ਬੋਲੀ ਖਸਮ ਦਾ ॥ ਬਹੁ ਮਾਣੁ ਕੀਆ ਤੁਧੁ

ਉਪਰੇ ਤੂੰ ਆਪੇ ਪਾਇਹਿ ਥਾਇ ਜੀਉ

॥੧੪॥ ਤੇਰਿਆ ਭਗਤਾ ਭੁਖ ਸਦ ਤੇਰੀਆ

॥ ਹਰਿ ਲੋਚਾ ਪੂਰਨ ਮੇਰੀਆ ॥ ਦੇਹੁ ਦਰਸੁ

ਸੁਖਦਾਤਿਆ ਮੈ ਗਲ ਵਿਚਿ ਲੈਹੁ ਮਿਲਾਇ

ਜੀਉ ॥੧੫॥ ਤੁਧੁ ਜੇਵਡੁ ਅਵਰੁ ਨ

ਭਾਲਿਆ ॥ ਤੂੰ ਦੀਪ ਲੋਅ ਪਇਆਲਿਆ ॥

ਤੂੰ ਥਾਨਿ ਥਨੰਤਰਿ ਰਵਿ ਰਹਿਆ ਨਾਨਕ

ਭਗਤਾ ਸਚੁ ਅਧਾਰੁ ਜੀਉ ॥੧੬॥ ਹਉ

ਗੋਸਾਈ ਦਾ ਪਹਿਲਵਾਨੜਾ ॥ ਮੈ ਗੁਰ ਮਿਲਿ

ਉਚ ਦੁਮਾਲੜਾ ॥ ਸਭ ਹੋਈ ਛਿੰਝ

ਇਕਠੀਆ ਦਯੁ ਬੈਠਾ ਵੇਖੈ ਆਪਿ ਜੀਉ

॥੧੭॥ ਵਾਤ ਵਜਨਿ ਟੰਮਕ ਭੇਰੀਆ ॥ ਮਲ

ਲਥੇ ਲੈਦੇ ਫੇਰੀਆ ॥ ਨਿਹਤੇ ਪੰਜਿ ਜੁਆਨ

ਮੈ ਗੁਰ ਥਾਪੀ ਦਿਤੀ ਕੰਡਿ ਜੀਉ ॥੧੮॥ ਸਭ

ਇਕਠੇ ਹੋਇ ਆਇਆ ॥ ਘਰਿ ਜਾਸਨਿ ਵਾਟ

ਵਟਾਇਆ ॥ ਗੁਰਮੁਖਿ ਲਾਹਾ ਲੈ ਗਏ

ਮਨਮੁਖ ਚਲੇ ਮੂਲੁ ਗਵਾਇ ਜੀਉ ॥੧੯॥ ਤੂੰ

ਵਰਨਾ ਚਿਹਨਾ ਬਾਹਰਾ ॥ ਹਰਿ ਦਿਸਹਿ

ਹਾਜਰੁ ਜਾਹਰਾ ॥ ਸੁਣਿ ਸੁਣਿ ਤੁਝੈ

ਧਿਆਇਦੇ ਤੇਰੇ ਭਗਤ ਰਤੇ ਗੁਣਤਾਸੁ ਜੀਉ

॥੨੦॥ ਮੈ ਜੁਗਿ ਜੁਗਿ ਦਯੈ ਸੇਵੜੀ ॥ ਗੁਰਿ

ਕਟੀ ਮਿਹਡੀ ਜੇਵੜੀ ॥ ਹਉ ਬਾਹੁੜਿ ਛਿੰਝ ਨ

ਨਚਊ ਨਾਨਕ ਅਉਸਰੁ ਲਧਾ ਭਾਲਿ ਜੀਉ

॥੨੧॥੨॥੨੯॥

< ਸਤਿਗੁਰ ਪ੍ਰਸਾਦਿ ॥

ਸਿਰੀਰਾਗੁ ਮਹਲਾ ੧ ਪਹਰੇ ਘਰੁ ੧ ॥

ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ

ਹੁਕਮਿ ਪਇਆ ਗਰਭਾਸਿ ॥ ਉਰਧ ਤਪੁ

ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ

ਅਰਦਾਸਿ ॥ ਖਸਮ ਸੇਤੀ ਅਰਦਾਸਿ ਵਖਾਣੈ

ਉਰਧ ਧਿਆਨਿ ਲਿਵ ਲਾਗਾ ॥ ਨਾ ਮਰਜਾਦੁ

ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ

॥ ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ

ਜੀਅੜੇ ਪਾਸਿ ॥

੭੫

ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ

ਪਇਆ ਗਰਭਾਸਿ ॥੧॥ ਦੂਜੈ ਪਹਰੈ ਰੈਣਿ

ਕੈ ਵਣਜਾਰਿਆ ਮਿਤ੍ਰਾ ਵਿਸਰਿ ਗਇਆ

ਧਿਆਨੁ ॥ ਹਥੋ ਹਥਿ ਨਚਾਈਐ

ਵਣਜਾਰਿਆ ਮਿਤ੍ਰਾ ਜਿਉ ਜਸੁਦਾ ਘਰਿ ਕਾਨੁ

॥ ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ

ਮੇਰਾ ॥ ਚੇਤਿ ਅਚੇਤ ਮੂੜ ਮਨ ਮੇਰੇ ਅੰਤਿ

ਨਹੀ ਕਛੁ ਤੇਰਾ ॥ ਜਿਨਿ ਰਚਿ ਰਚਿਆ

ਤਿਸਹਿ ਨ ਜਾਣੈ ਮਨ ਭੀਤਰਿ ਧਰਿ ਗਿਆਨੁ

॥ ਕਹੁ ਨਾਨਕ ਪ੍ਰਾਣੀ ਦੂਜੈ ਪਹਰੈ ਵਿਸਰਿ

ਗਇਆ ਧਿਆਨੁ ॥੨॥ ਤੀਜੈ ਪਹਰੈ ਰੈਣਿ ਕੈ

ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ ॥

ਹਰਿ ਕਾ ਨਾਮੁ ਨ ਚੇਤਹੀ ਵਣਜਾਰਿਆ ਮਿਤ੍ਰਾ

ਬਧਾ ਛੁਟਹਿ ਜਿਤੁ ॥ ਹਰਿ ਕਾ ਨਾਮੁ ਨ ਚੇਤੈ

ਪ੍ਰਾਣੀ ਬਿਕਲੁ ਭਇਆ ਸੰਗਿ ਮਾਇਆ ॥

ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ

ਗਵਾਇਆ ॥ ਧਰਮ ਸੇਤੀ ਵਾਪਾਰੁ ਨ ਕੀਤੋ

ਕਰਮੁ ਨ ਕੀਤੋ ਮਿਤੁ ॥ ਕਹੁ ਨਾਨਕ ਤੀਜੈ

ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ ॥੩॥

ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ

ਲਾਵੀ ਆਇਆ ਖੇਤੁ ॥ ਜਾ ਜਮਿ ਪਕੜਿ

ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਨ

ਮਿਲਿਆ ਭੇਤੁ ॥ ਭੇਤੁ ਚੇਤੁ ਹਰਿ ਕਿਸੈ ਨ

ਮਿਲਿਓ ਜਾ ਜਮਿ ਪਕੜਿ ਚਲਾਇਆ ॥ ਝੂਠਾ

ਰੁਦਨੁ ਹੋਆ ਦਆਲੈ ਖਿਨ ਮਹਿ ਭਇਆ

ਪਰਾਇਆ ॥ ਸਾਈ ਵਸਤੁ ਪਰਾਪਤਿ ਹੋਈ

ਜਿਸੁ ਸਿਉ ਲਾਇਆ ਹੇਤੁ ॥ ਕਹੁ ਨਾਨਕ

ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ

॥੪॥੧॥ ਸਿਰੀਰਾਗੁ ਮਹਲਾ ੧ ॥ ਪਹਿਲੈ

ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਾਲਕ

ਬੁਧਿ ਅਚੇਤੁ ॥ ਖੀਰੁ ਪੀਐ ਖੇਲਾਈਐ

ਵਣਜਾਰਿਆ ਮਿਤ੍ਰਾ ਮਾਤ ਪਿਤਾ ਸੁਤ ਹੇਤੁ ॥

ਮਾਤ ਪਿਤਾ ਸੁਤ ਨੇਹੁ ਘਨੇਰਾ ਮਾਇਆ ਮੋਹੁ

ਸਬਾਈ ॥ ਸੰਜੋਗੀ ਆਇਆ ਕਿਰਤੁ

ਕਮਾਇਆ ਕਰਣੀ ਕਾਰ ਕਰਾਈ ॥ ਰਾਮ

ਨਾਮ ਬਿਨੁ ਮੁਕਤਿ ਨ ਹੋਈ ਬੂਡੀ ਦੂਜੈ ਹੇਤਿ

॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ

ਛੂਟਹਿਗਾ ਹਰਿ ਚੇਤਿ ॥੧॥ ਦੂਜੈ ਪਹਰੈ ਰੈਣਿ

ਕੈ ਵਣਜਾਰਿਆ ਮਿਤ੍ਰਾ ਭਰਿ ਜੋਬਨਿ ਮੈ ਮਤਿ

॥ ਅਹਿਨਿਸਿ ਕਾਮਿ ਵਿਆਪਿਆ

ਵਣਜਾਰਿਆ ਮਿਤ੍ਰਾ ਅੰਧੁਲੇ ਨਾਮੁ ਨ ਚਿਤਿ ॥

ਰਾਮ ਨਾਮੁ ਘਟ ਅੰਤਰਿ ਨਾਹੀ ਹੋਰਿ ਜਾਣੈ

ਰਸ ਕਸ ਮੀਠੇ ॥ ਗਿਆਨੁ ਧਿਆਨੁ ਗੁਣ

ਸੰਜਮੁ ਨਾਹੀ ਜਨਮਿ ਮਰਹੁਗੇ ਝੂਠੇ ॥ ਤੀਰਥ

ਵਰਤ ਸੁਚਿ ਸੰਜਮੁ ਨਾਹੀ ਕਰਮੁ ਧਰਮੁ ਨਹੀ

ਪੂਜਾ ॥ ਨਾਨਕ ਭਾਇ ਭਗਤਿ ਨਿਸਤਾਰਾ

ਦੁਬਿਧਾ ਵਿਆਪੈ ਦੂਜਾ ॥੨॥ ਤੀਜੈ ਪਹਰੈ

ਰੈਣਿ ਕੈ ਵਣਜਾਰਿਆ ਮਿਤ੍ਰਾ ਸਰਿ ਹੰਸ

ਉਲਥੜੇ ਆਇ ॥

੭੬

ਜੋਬਨੁ ਘਟੈ ਜਰੂਆ ਜਿਣੈ ਵਣਜਾਰਿਆ

ਮਿਤ੍ਰਾ ਆਵ ਘਟੈ ਦਿਨੁ ਜਾਇ ॥ ਅੰਤਿ ਕਾਲਿ

ਪਛੁਤਾਸੀ ਅੰਧੁਲੇ ਜਾ ਜਮਿ ਪਕੜਿ

ਚਲਾਇਆ ॥ ਸਭੁ ਕਿਛੁ ਅਪੁਨਾ ਕਰਿ ਕਰਿ

ਰਾਖਿਆ ਖਿਨ ਮਹਿ ਭਇਆ ਪਰਾਇਆ ॥

ਬੁਧਿ ਵਿਸਰਜੀ ਗਈ ਸਿਆਣਪ ਕਰਿ

ਅਵਗਣ ਪਛੁਤਾਇ ॥ ਕਹੁ ਨਾਨਕ ਪ੍ਰਾਣੀ

ਤੀਜੈ ਪਹਰੈ ਪ੍ਰਭੁ ਚੇਤਹੁ ਲਿਵ ਲਾਇ ॥੩॥

ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ

ਬਿਰਧਿ ਭਇਆ ਤਨੁ ਖੀਣੁ ॥ ਅਖੀ ਅੰਧੁ ਨ

ਦੀਸਈ ਵਣਜਾਰਿਆ ਮਿਤ੍ਰਾ ਕੰਨੀ ਸੁਣੈ ਨ

ਵੈਣ ॥ ਅਖੀ ਅੰਧੁ ਜੀਭ ਰਸੁ ਨਾਹੀ ਰਹੇ

ਪਰਾਕਉ ਤਾਣਾ ॥ ਗੁਣ ਅੰਤਰਿ ਨਾਹੀ ਕਿਉ

ਸੁਖੁ ਪਾਵੈ ਮਨਮੁਖ ਆਵਣ ਜਾਣਾ ॥ ਖੜੁ

ਪਕੀ ਕੁੜਿ ਭਜੈ ਬਿਨਸੈ ਆਇ ਚਲੈ ਕਿਆ

ਮਾਣੁ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ

ਗੁਰਮੁਖਿ ਸਬਦੁ ਪਛਾਣੁ ॥੪॥ ਓੜਕੁ

ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ

ਜਰੁ ਜਰਵਾਣਾ ਕੰਨਿ ॥ ਇਕ ਰਤੀ ਗੁਣ ਨ

ਸਮਾਣਿਆ ਵਣਜਾਰਿਆ ਮਿਤ੍ਰਾ ਅਵਗਣ

ਖੜਸਨਿ ਬੰਨਿ ॥ ਗੁਣ ਸੰਜਮਿ ਜਾਵੈ ਚੋਟ ਨ

ਖਾਵੈ ਨਾ ਤਿਸੁ ਜੰਮਣੁ ਮਰਣਾ ॥ ਕਾਲੁ ਜਾਲੁ

ਜਮੁ ਜੋਹਿ ਨ ਸਾਕੈ ਭਾਇ ਭਗਤਿ ਭੈ ਤਰਣਾ ॥

ਪਤਿ ਸੇਤੀ ਜਾਵੈ ਸਹਜਿ ਸਮਾਵੈ ਸਗਲੇ ਦੂਖ

ਮਿਟਾਵੈ ॥ ਕਹੁ ਨਾਨਕ ਪ੍ਰਾਣੀ ਗੁਰਮੁਖਿ ਛੂਟੈ

ਸਾਚੇ ਤੇ ਪਤਿ ਪਾਵੈ ॥੫॥੨॥ ਸਿਰੀਰਾਗੁ

ਮਹਲਾ ੪ ॥ ਪਹਿਲੈ ਪਹਰੈ ਰੈਣਿ ਕੈ

ਵਣਜਾਰਿਆ ਮਿਤ੍ਰਾ ਹਰਿ ਪਾਇਆ ਉਦਰ

ਮੰਝਾਰਿ ॥ ਹਰਿ ਧਿਆਵੈ ਹਰਿ ਉਚਰੈ

ਵਣਜਾਰਿਆ ਮਿਤ੍ਰਾ ਹਰਿ ਹਰਿ ਨਾਮੁ ਸਮਾਰਿ

॥ ਹਰਿ ਹਰਿ ਨਾਮੁ ਜਪੇ ਆਰਾਧੇ ਵਿਚਿ

ਅਗਨੀ ਹਰਿ ਜਪਿ ਜੀਵਿਆ ॥ ਬਾਹਰਿ

ਜਨਮੁ ਭਇਆ ਮੁਖਿ ਲਾਗਾ ਸਰਸੇ ਪਿਤਾ

ਮਾਤ ਥੀਵਿਆ ॥ ਜਿਸ ਕੀ ਵਸਤੁ ਤਿਸੁ

ਚੇਤਹੁ ਪ੍ਰਾਣੀ ਕਰਿ ਹਿਰਦੈ ਗੁਰਮੁਖਿ ਬੀਚਾਰਿ

॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹਰਿ

ਜਪੀਐ ਕਿਰਪਾ ਧਾਰਿ ॥੧॥ ਦੂਜੈ ਪਹਰੈ

ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਾਗਾ ਦੂਜੈ

ਭਾਇ ॥ ਮੇਰਾ ਮੇਰਾ ਕਰਿ ਪਾਲੀਐ

ਵਣਜਾਰਿਆ ਮਿਤ੍ਰਾ ਲੇ ਮਾਤ ਪਿਤਾ ਗਲਿ

ਲਾਇ ॥ ਲਾਵੈ ਮਾਤ ਪਿਤਾ ਸਦਾ ਗਲ ਸੇਤੀ

ਮਨਿ ਜਾਣੈ ਖਟਿ ਖਵਾਏ ॥ ਜੋ ਦੇਵੈ ਤਿਸੈ ਨ

ਜਾਣੈ ਮੂੜਾ ਦਿਤੇ ਨੋ ਲਪਟਾਏ ॥ ਕੋਈ

ਗੁਰਮੁਖਿ ਹੋਵੈ ਸੁ ਕਰੈ ਵੀਚਾਰੁ ਹਰਿ ਧਿਆਵੈ

ਮਨਿ ਲਿਵ ਲਾਇ ॥ ਕਹੁ ਨਾਨਕ ਦੂਜੈ ਪਹਰੈ

ਪ੍ਰਾਣੀ ਤਿਸੁ ਕਾਲੁ ਨ ਕਬਹੂੰ ਖਾਇ ॥੨॥

ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ

ਮਨੁ ਲਗਾ ਆਲਿ ਜੰਜਾਲਿ ॥ ਧਨੁ ਚਿਤਵੈ

ਧਨੁ ਸੰਚਵੈ ਵਣਜਾਰਿਆ ਮਿਤ੍ਰਾ ਹਰਿ ਨਾਮਾ

ਹਰਿ ਨ ਸਮਾਲਿ ॥

੭੭

ਹਰਿ ਨਾਮਾ ਹਰਿ ਹਰਿ ਕਦੇ ਨ ਸਮਾਲੈ ਜਿ

ਹੋਵੈ ਅੰਤਿ ਸਖਾਈ ॥ ਇਹੁ ਧਨੁ ਸੰਪੈ

ਮਾਇਆ ਝੂਠੀ ਅੰਤਿ ਛੋਡਿ ਚਲਿਆ

ਪਛੁਤਾਈ ॥ ਜਿਸ ਨੋ ਕਿਰਪਾ ਕਰੇ ਗੁਰੁ ਮੇਲੇ

ਸੋ ਹਰਿ ਹਰਿ ਨਾਮੁ ਸਮਾਲਿ ॥ ਕਹੁ ਨਾਨਕ

ਤੀਜੈ ਪਹਰੈ ਪ੍ਰਾਣੀ ਸੇ ਜਾਇ ਮਿਲੇ ਹਰਿ

ਨਾਲਿ ॥੩॥ ਚਉਥੈ ਪਹਰੈ ਰੈਣਿ ਕੈ

ਵਣਜਾਰਿਆ ਮਿਤ੍ਰਾ ਹਰਿ ਚਲਣ ਵੇਲਾ ਆਦੀ

॥ ਕਰਿ ਸੇਵਹੁ ਪੂਰਾ ਸਤਿਗੁਰੂ ਵਣਜਾਰਿਆ

ਮਿਤ੍ਰਾ ਸਭ ਚਲੀ ਰੈਣਿ ਵਿਹਾਦੀ ॥ ਹਰਿ

ਸੇਵਹੁ ਖਿਨੁ ਖਿਨੁ ਢਿਲ ਮੂਲਿ ਨ ਕਰਿਹੁ ਜਿਤੁ

ਅਸਥਿਰੁ ਜੁਗੁ ਜੁਗੁ ਹੋਵਹੁ ॥ ਹਰਿ ਸੇਤੀ ਸਦ

ਮਾਣਹੁ ਰਲੀਆ ਜਨਮ ਮਰਣ ਦੁਖ ਖੋਵਹੁ ॥

ਗੁਰ ਸਤਿਗੁਰ ਸੁਆਮੀ ਭੇਦੁ ਨ ਜਾਣਹੁ ਜਿਤੁ

ਮਿਲਿ ਹਰਿ ਭਗਤਿ ਸੁਖਾਂਦੀ ॥ ਕਹੁ ਨਾਨਕ

ਪ੍ਰਾਣੀ ਚਉਥੈ ਪਹਰੈ ਸਫਲਿਓੁ ਰੈਣਿ ਭਗਤਾ

ਦੀ ॥੪॥੧॥੩॥ ਸਿਰੀਰਾਗੁ ਮਹਲਾ ੫ ॥

ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ

ਧਰਿ ਪਾਇਤਾ ਉਦਰੈ ਮਾਹਿ ॥ ਦਸੀ ਮਾਸੀ

ਮਾਨਸੁ ਕੀਆ ਵਣਜਾਰਿਆ ਮਿਤ੍ਰਾ ਕਰਿ

ਮੁਹਲਤਿ ਕਰਮ ਕਮਾਹਿ ॥ ਮੁਹਲਤਿ ਕਰਿ

ਦੀਨੀ ਕਰਮ ਕਮਾਣੇ ਜੈਸਾ ਲਿਖਤੁ ਧੁਰਿ

ਪਾਇਆ ॥ ਮਾਤ ਪਿਤਾ ਭਾਈ ਸੁਤ ਬਨਿਤਾ

ਤਿਨ ਭੀਤਰਿ ਪ੍ਰਭੂ ਸੰਜੋਇਆ ॥ ਕਰਮ

ਸੁਕਰਮ ਕਰਾਏ ਆਪੇ ਇਸੁ ਜੰਤੈ ਵਸਿ ਕਿਛੁ

ਨਾਹਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ

ਧਰਿ ਪਾਇਤਾ ਉਦਰੈ ਮਾਹਿ ॥੧॥ ਦੂਜੈ

ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ

ਜੁਆਨੀ ਲਹਰੀ ਦੇਇ ॥ ਬੁਰਾ ਭਲਾ ਨ

ਪਛਾਣਈ ਵਣਜਾਰਿਆ ਮਿਤ੍ਰਾ ਮਨੁ ਮਤਾ

ਅਹੰਮੇਇ ॥ ਬੁਰਾ ਭਲਾ ਨ ਪਛਾਣੈ ਪ੍ਰਾਣੀ

ਆਗੈ ਪੰਥੁ ਕਰਾਰਾ ॥ ਪੂਰਾ ਸਤਿਗੁਰੁ ਕਬਹੂੰ

ਨ ਸੇਵਿਆ ਸਿਰਿ ਠਾਢੇ ਜਮ ਜੰਦਾਰਾ ॥ ਧਰਮ

ਰਾਇ ਜਬ ਪਕਰਸਿ ਬਵਰੇ ਤਬ ਕਿਆ

ਜਬਾਬੁ ਕਰੇਇ ॥ ਕਹੁ ਨਾਨਕ ਦੂਜੈ ਪਹਰੈ

ਪ੍ਰਾਣੀ ਭਰਿ ਜੋਬਨੁ ਲਹਰੀ ਦੇਇ ॥੨॥ ਤੀਜੈ

ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਖੁ

ਸੰਚੈ ਅੰਧੁ ਅਗਿਆਨੁ ॥ ਪੁਤ੍ਰਿ ਕਲਤ੍ਰਿ ਮੋਹਿ

ਲਪਟਿਆ ਵਣਜਾਰਿਆ ਮਿਤ੍ਰਾ ਅੰਤਰਿ

ਲਹਰਿ ਲੋਭਾਨੁ ॥ ਅੰਤਰਿ ਲਹਰਿ ਲੋਭਾਨੁ

ਪਰਾਨੀ ਸੋ ਪ੍ਰਭੁ ਚਿਤਿ ਨ ਆਵੈ ॥

ਸਾਧਸੰਗਤਿ ਸਿਉ ਸੰਗੁ ਨ ਕੀਆ ਬਹੁ ਜੋਨੀ

ਦੁਖੁ ਪਾਵੈ ॥ ਸਿਰਜਨਹਾਰੁ ਵਿਸਾਰਿਆ

ਸੁਆਮੀ ਇਕ ਨਿਮਖ ਨ ਲਗੋ ਧਿਆਨੁ ॥

ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਬਿਖੁ ਸੰਚੇ

ਅੰਧੁ ਅਗਿਆਨੁ ॥੩॥ ਚਉਥੈ ਪਹਰੈ ਰੈਣਿ

ਕੈ ਵਣਜਾਰਿਆ ਮਿਤ੍ਰਾ ਦਿਨੁ ਨੇੜੈ ਆਇਆ

ਸੋਇ ॥ ਗੁਰਮੁਖਿ ਨਾਮੁ ਸਮਾਲਿ ਤੂੰ

ਵਣਜਾਰਿਆ ਮਿਤ੍ਰਾ ਤੇਰਾ ਦਰਗਹ ਬੇਲੀ

ਹੋਇ ॥ ਗੁਰਮੁਖਿ ਨਾਮੁ ਸਮਾਲਿ ਪਰਾਣੀ

ਅੰਤੇ ਹੋਇ ਸਖਾਈ ॥

੭੮

ਇਹੁ ਮੋਹੁ ਮਾਇਆ ਤੇਰੈ ਸੰਗਿ ਨ ਚਾਲੈ ਝੂਠੀ

ਪ੍ਰੀਤਿ ਲਗਾਈ ॥ ਸਗਲੀ ਰੈਣਿ ਗੁਦਰੀ

ਅੰਧਿਆਰੀ ਸੇਵਿ ਸਤਿਗੁਰੁ ਚਾਨਣੁ ਹੋਇ ॥

ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਦਿਨੁ ਨੇੜੈ

ਆਇਆ ਸੋਇ ॥੪॥ ਲਿਖਿਆ ਆਇਆ

ਗੋਵਿੰਦ ਕਾ ਵਣਜਾਰਿਆ ਮਿਤ੍ਰਾ ਉਠਿ ਚਲੇ

ਕਮਾਣਾ ਸਾਥਿ ॥ ਇਕ ਰਤੀ ਬਿਲਮ ਨ

ਦੇਵਨੀ ਵਣਜਾਰਿਆ ਮਿਤ੍ਰਾ ਓਨੀ ਤਕੜੇ

ਪਾਏ ਹਾਥ ॥ ਲਿਖਿਆ ਆਇਆ ਪਕੜਿ

ਚਲਾਇਆ ਮਨਮੁਖ ਸਦਾ ਦੁਹੇਲੇ ॥ ਜਿਨੀ

ਪੂਰਾ ਸਤਿਗੁਰੁ ਸੇਵਿਆ ਸੇ ਦਰਗਹ ਸਦਾ

ਸੁਹੇਲੇ ॥ ਕਰਮ ਧਰਤੀ ਸਰੀਰੁ ਜੁਗ ਅੰਤਰਿ

ਜੋ ਬੋਵੈ ਸੋ ਖਾਤਿ ॥ ਕਹੁ ਨਾਨਕ ਭਗਤ

ਸੋਹਹਿ ਦਰਵਾਰੇ ਮਨਮੁਖ ਸਦਾ ਭਵਾਤਿ

॥੫॥੧॥੪॥

ਸਿਰੀਰਾਗੁ ਮਹਲਾ ੪ ਘਰੁ ੨ ਛੰਤ

< ਸਤਿਗੁਰ ਪ੍ਰਸਾਦਿ ॥

ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ

ਦਰਸਨੁ ਪਿਖੈ ॥ ਹਰਿ ਹਰਿ ਅਪਨੀ ਕਿਰਪਾ

ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ ॥

ਸਾਹੁਰੜੈ ਕੰਮ ਸਿਖੈ ਗੁਰਮੁਖਿ ਹਰਿ ਹਰਿ

ਸਦਾ ਧਿਆਏ ॥ ਸਹੀਆ ਵਿਚਿ ਫਿਰੈ ਸੁਹੇਲੀ

ਹਰਿ ਦਰਗਹ ਬਾਹ ਲੁਡਾਏ ॥ ਲੇਖਾ ਧਰਮ

ਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ

॥ ਮੁੰਧ ਇਆਣੀ ਪੇਈਅੜੈ ਗੁਰਮੁਖਿ ਹਰਿ

ਦਰਸਨੁ ਦਿਖੈ ॥੧॥ ਵੀਆਹੁ ਹੋਆ ਮੇਰੇ

ਬਾਬੁਲਾ ਗੁਰਮੁਖੇ ਹਰਿ ਪਾਇਆ ॥

ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ

ਪ੍ਰਚੰਡੁ ਬਲਾਇਆ ॥ ਬਲਿਆ ਗੁਰ ਗਿਆਨੁ

ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ

ਲਾਧਾ ॥ ਹਉਮੈ ਰੋਗੁ ਗਇਆ ਦੁਖੁ ਲਾਥਾ

ਆਪੁ ਆਪੈ ਗੁਰਮਤਿ ਖਾਧਾ ॥ ਅਕਾਲ

ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ

ਮਰੈ ਨ ਜਾਇਆ ॥ ਵੀਆਹੁ ਹੋਆ ਮੇਰੇ

ਬਾਬੋਲਾ ਗੁਰਮੁਖੇ ਹਰਿ ਪਾਇਆ ॥੨॥ ਹਰਿ

ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਞ

ਸੁਹੰਦੀ ॥ ਪੇਵਕੜੈ ਹਰਿ ਜਪਿ ਸੁਹੇਲੀ ਵਿਚਿ

ਸਾਹੁਰੜੈ ਖਰੀ ਸੋਹੰਦੀ ॥ ਸਾਹੁਰੜੈ ਵਿਚਿ

ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ

ਸਮਾਲਿਆ ॥ ਸਭੁ ਸਫਲਿਓ ਜਨਮੁ ਤਿਨਾ

ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ

ਢਾਲਿਆ ॥ ਹਰਿ ਸੰਤ ਜਨਾ ਮਿਲਿ ਕਾਰਜੁ

ਸੋਹਿਆ ਵਰੁ ਪਾਇਆ ਪੁਰਖੁ ਅਨੰਦੀ ॥

ਹਰਿ ਸਤਿ ਸਤਿ ਮੇਰੇ ਬਾਬੋਲਾ ਹਰਿ ਜਨ

ਮਿਲਿ ਜੰਞ ਸਹੰਦੀ ॥੩॥ ਹਰਿ ਪ੍ਰਭੁ ਮੇਰੇ

ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥

੭੯

ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ

ਮੇਰਾ ਕਾਜੋ ॥ ਹਰਿ ਹਰਿ ਭਗਤੀ ਕਾਜੁ

ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥

ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ

ਰਲੈ ਰਲਾਇਆ ॥ ਹੋਰਿ ਮਨਮੁਖ ਦਾਜੁ ਜਿ

ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ

॥ ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ

ਮੈ ਦਾਜੋ ॥੪॥ ਹਰਿ ਰਾਮ ਰਾਮ ਮੇਰੇ ਬਾਬੋਲਾ

ਪਿਰ ਮਿਲਿ ਧਨ ਵੇਲ ਵਧੰਦੀ ॥ ਹਰਿ ਜੁਗਹ

ਜੁਗੋ ਜੁਗ ਜੁਗਹ ਜੁਗੋ ਸਦ ਪੀੜੀ ਗੁਰੂ

ਚਲੰਦੀ ॥ ਜੁਗਿ ਜੁਗਿ ਪੀੜੀ ਚਲੈ ਸਤਿਗੁਰ

ਕੀ ਜਿਨੀ ਗੁਰਮੁਖਿ ਨਾਮੁ ਧਿਆਇਆ ॥

ਹਰਿ ਪੁਰਖੁ ਨ ਕਬ ਹੀ ਬਿਨਸੈ ਜਾਵੈ ਨਿਤ

ਦੇਵੈ ਚੜੈ ਸਵਾਇਆ ॥ ਨਾਨਕ ਸੰਤ ਸੰਤ

ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ ॥

ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ

ਧਨ ਵੇਲ ਵਧੰਦੀ ॥੫॥੧॥

ਸਿਰੀਰਾਗੁ ਮਹਲਾ ੫ ਛੰਤ

< ਸਤਿਗੁਰ ਪ੍ਰਸਾਦਿ ॥

ਮਨ ਪਿਆਰਿਆ ਜੀਉ ਮਿਤ੍ਰਾ ਗੋਬਿੰਦ ਨਾਮੁ

ਸਮਾਲੇ ॥ ਮਨ ਪਿਆਰਿਆ ਜੀ ਮਿਤ੍ਰਾ ਹਰਿ

ਨਿਬਹੈ ਤੇਰੈ ਨਾਲੇ ॥ ਸੰਗਿ ਸਹਾਈ ਹਰਿ

ਨਾਮੁ ਧਿਆਈ ਬਿਰਥਾ ਕੋਇ ਨ ਜਾਏ ॥ ਮਨ

ਚਿੰਦੇ ਸੇਈ ਫਲ ਪਾਵਹਿ ਚਰਣ ਕਮਲ ਚਿਤੁ

ਲਾਏ ॥ ਜਲਿ ਥਲਿ ਪੂਰਿ ਰਹਿਆ ਬਨਵਾਰੀ

ਘਟਿ ਘਟਿ ਨਦਰਿ ਨਿਹਾਲੇ ॥ ਨਾਨਕੁ ਸਿਖ

ਦੇਇ ਮਨ ਪ੍ਰੀਤਮ ਸਾਧਸੰਗਿ ਭ੍ਰਮੁ ਜਾਲੇ

॥੧॥ ਮਨ ਪਿਆਰਿਆ ਜੀ ਮਿਤ੍ਰਾ ਹਰਿ ਬਿਨੁ

ਝੂਠੁ ਪਸਾਰੇ ॥ ਮਨ ਪਿਆਰਿਆ ਜੀਉ ਮਿਤ੍ਰਾ

ਬਿਖੁ ਸਾਗਰੁ ਸੰਸਾਰੇ ॥ ਚਰਣ ਕਮਲ ਕਰਿ

ਬੋਹਿਥੁ ਕਰਤੇ ਸਹਸਾ ਦੂਖੁ ਨ ਬਿਆਪੈ ॥

ਗੁਰੁ ਪੂਰਾ ਭੇਟੈ ਵਡਭਾਗੀ ਆਠ ਪਹਰ ਪ੍ਰਭੁ

ਜਾਪੈ ॥ ਆਦਿ ਜੁਗਾਦੀ ਸੇਵਕ ਸੁਆਮੀ

ਭਗਤਾ ਨਾਮੁ ਅਧਾਰੇ ॥ ਨਾਨਕੁ ਸਿਖ ਦੇਇ

ਮਨ ਪ੍ਰੀਤਮ ਬਿਨੁ ਹਰਿ ਝੂਠ ਪਸਾਰੇ ॥੨॥

ਮਨ ਪਿਆਰਿਆ ਜੀਉ ਮਿਤ੍ਰਾ ਹਰਿ ਲਦੇ ਖੇਪ

ਸਵਲੀ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ

ਦਰੁ ਨਿਹਚਲੁ ਮਲੀ ॥ ਹਰਿ ਦਰੁ ਸੇਵੇ ਅਲਖ

ਅਭੇਵੇ ਨਿਹਚਲੁ ਆਸਣੁ ਪਾਇਆ ॥ ਤਹ

ਜਨਮ ਨ ਮਰਣੁ ਨ ਆਵਣ ਜਾਣਾ ਸੰਸਾ ਦੂਖੁ

ਮਿਟਾਇਆ ॥ ਚਿਤ੍ਰ ਗੁਪਤ ਕਾ ਕਾਗਦੁ

ਫਾਰਿਆ ਜਮਦੂਤਾ ਕਛੂ ਨ ਚਲੀ ॥ ਨਾਨਕੁ

ਸਿਖ ਦੇਇ ਮਨ ਪ੍ਰੀਤਮ ਹਰਿ ਲਦੇ ਖੇਪ

ਸਵਲੀ ॥੩॥ ਮਨ ਪਿਆਰਿਆ ਜੀਉ ਮਿਤ੍ਰਾ

ਕਰਿ ਸੰਤਾ ਸੰਗਿ ਨਿਵਾਸੋ ॥ ਮਨ ਪਿਆਰਿਆ

ਜੀਉ ਮਿਤ੍ਰਾ ਹਰਿ ਨਾਮੁ ਜਪਤ ਪਰਗਾਸੋ ॥

੮੦

ਸਿਮਰਿ ਸੁਆਮੀ ਸੁਖਹ ਗਾਮੀ ਇਛ ਸਗਲੀ

ਪੁੰਨੀਆ ॥ ਪੁਰਬੇ ਕਮਾਏ ਸ੍ਰੀਰੰਗ ਪਾਏ ਹਰਿ

ਮਿਲੇ ਚਿਰੀ ਵਿਛੁੰਨਿਆ ॥ ਅੰਤਰਿ ਬਾਹਰਿ

ਸਰਬਤਿ ਰਵਿਆ ਮਨਿ ਉਪਜਿਆ

ਬਿਸੁਆਸੋ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ

ਕਰਿ ਸੰਤਾ ਸੰਗਿ ਨਿਵਾਸੋ ॥੪॥ ਮਨ

ਪਿਆਰਿਆ ਜੀਉ ਮਿਤ੍ਰਾ ਹਰਿ ਪ੍ਰੇਮ ਭਗਤਿ

ਮਨੁ ਲੀਨਾ ॥ ਮਨ ਪਿਆਰਿਆ ਜੀਉ ਮਿਤ੍ਰਾ

ਹਰਿ ਜਲ ਮਿਲਿ ਜੀਵੇ ਮੀਨਾ ॥ ਹਰਿ ਪੀ

ਆਘਾਨੇ ਅੰਮ੍ਰਿਤ ਬਾਨੇ ਸ੍ਰਬ ਸੁਖਾ ਮਨ ਵੁਠੇ

॥ ਸ੍ਰੀਧਰ ਪਾਏ ਮੰਗਲ ਗਾਏ ਇਛ ਪੁੰਨੀ

ਸਤਿਗੁਰ ਤੁਠੇ ॥ ਲੜਿ ਲੀਨੇ ਲਾਏ ਨਉ

ਨਿਧਿ ਪਾਏ ਨਾਉ ਸਰਬਸੁ ਠਾਕੁਰਿ ਦੀਨਾ ॥

ਨਾਨਕ ਸਿਖ ਸੰਤ ਸਮਝਾਈ ਹਰਿ ਪ੍ਰੇਮ

ਭਗਤਿ ਮਨੁ ਲੀਨਾ ॥੫॥੧॥੨॥

ਸਿਰੀਰਾਗ ਕੇ ਛੰਤ ਮਹਲਾ ੫

< ਸਤਿਗੁਰ ਪ੍ਰਸਾਦਿ ॥ ਡਖਣਾ ॥

ਹਠ ਮਝਾਹੂ ਮਾ ਪਿਰੀ ਪਸੇ ਕਿਉ ਦੀਦਾਰ ॥

ਸੰਤ ਸਰਣਾਈ ਲਭਣੇ ਨਾਨਕ ਪ੍ਰਾਣ ਅਧਾਰ

॥੧॥ ਛੰਤੁ ॥ ਚਰਨ ਕਮਲ ਸਿਉ ਪ੍ਰੀਤਿ

ਰੀਤਿ ਸੰਤਨ ਮਨਿ ਆਵਏ ਜੀਉ ॥ ਦੁਤੀਆ

ਭਾਉ ਬਿਪਰੀਤਿ ਅਨੀਤਿ ਦਾਸਾ ਨਹ ਭਾਵਏ

ਜੀਉ ॥ ਦਾਸਾ ਨਹ ਭਾਵਏ ਬਿਨੁ ਦਰਸਾਵਏ

ਇਕ ਖਿਨੁ ਧੀਰਜੁ ਕਿਉ ਕਰੈ ॥ ਨਾਮ

ਬਿਹੂਨਾ ਤਨੁ ਮਨੁ ਹੀਨਾ ਜਲ ਬਿਨੁ ਮਛੁਲੀ

ਜਿਉ ਮਰੈ ॥ ਮਿਲੁ ਮੇਰੇ ਪਿਆਰੇ ਪ੍ਰਾਨ

ਅਧਾਰੇ ਗੁਣ ਸਾਧਸੰਗਿ ਮਿਲਿ ਗਾਵਏ ॥

ਨਾਨਕ ਕੇ ਸੁਆਮੀ ਧਾਰਿ ਅਨੁਗ੍ਰਹੁ ਮਨਿ

ਤਨਿ ਅੰਕਿ ਸਮਾਵਏ ॥੧॥ ਡਖਣਾ ॥

ਸੋਹੰਦੜੋ ਹਭ ਠਾਇ ਕੋਇ ਨ ਦਿਸੈ ਡੂਜੜੋ ॥

ਖੁਲ@ੜੇ ਕਪਾਟ ਨਾਨਕ ਸਤਿਗੁਰ ਭੇਟਤੇ

॥੧॥ ਛੰਤੁ ॥ ਤੇਰੇ ਬਚਨ ਅਨੂਪ ਅਪਾਰ

ਸੰਤਨ ਆਧਾਰ ਬਾਣੀ ਬੀਚਾਰੀਐ ਜੀਉ ॥

ਸਿਮਰਤ ਸਾਸ ਗਿਰਾਸ ਪੂਰਨ ਬਿਸੁਆਸ

ਕਿਉ ਮਨਹੁ ਬਿਸਾਰੀਐ ਜੀਉ ॥ ਕਿਉ ਮਨਹੁ

ਬੇਸਾਰੀਐ ਨਿਮਖ ਨਹੀ ਟਾਰੀਐ ਗੁਣਵੰਤ

ਪ੍ਰਾਨ ਹਮਾਰੇ ॥ ਮਨ ਬਾਂਛਤ ਫਲ ਦੇਤ ਹੈ

ਸੁਆਮੀ ਜੀਅ ਕੀ ਬਿਰਥਾ ਸਾਰੇ ॥ ਅਨਾਥ

ਕੇ ਨਾਥੇ ਸ੍ਰਬ ਕੈ ਸਾਥੇ ਜਪਿ ਜੂਐ ਜਨਮੁ ਨ

ਹਾਰੀਐ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ

/ਿਪਾ ਕਰਿ ਭਵਜਲੁ ਤਾਰੀਐ ॥੨॥ ਡਖਣਾ

॥ ਧੂੜੀ ਮਜਨੁ ਸਾਧ ਖੇ ਸਾਈ ਥੀਏ /ਿਪਾਲ

॥ ਲਧੇ ਹਭੇ ਥੋਕੜੇ ਨਾਨਕ ਹਰਿ ਧਨੁ ਮਾਲ

॥੧॥ ਛੰਤੁ ॥ ਸੁੰਦਰ ਸੁਆਮੀ ਧਾਮ ਭਗਤਹ

ਬਿਸ੍ਰਾਮ ਆਸਾ ਲਗਿ ਜੀਵਤੇ ਜੀਉ ॥

੮੧

ਮਨਿ ਤਨੇ ਗਲਤਾਨ ਸਿਮਰਤ ਪ੍ਰਭ ਨਾਮ ਹਰਿ

ਅੰਮ੍ਰਿਤੁ ਪੀਵਤੇ ਜੀਉ ॥ ਅੰਮ੍ਰਿਤੁ ਹਰਿ

ਪੀਵਤੇ ਸਦਾ ਥਿਰੁ ਥੀਵਤੇ ਬਿਖੈ ਬਨੁ ਫੀਕਾ

ਜਾਨਿਆ ॥ ਭਏ ਕਿਰਪਾਲ ਗੋਪਾਲ ਪ੍ਰਭ ਮੇਰੇ

ਸਾਧਸੰਗਤਿ ਨਿਧਿ ਮਾਨਿਆ ॥ ਸਰਬਸੋ ਸੂਖ

ਆਨੰਦ ਘਨ ਪਿਆਰੇ ਹਰਿ ਰਤਨੁ ਮਨ

ਅੰਤਰਿ ਸੀਵਤੇ ॥ ਇਕੁ ਤਿਲੁ ਨਹੀ ਵਿਸਰੈ

ਪ੍ਰਾਨ ਆਧਾਰਾ ਜਪਿ ਜਪਿ ਨਾਨਕ ਜੀਵਤੇ

॥੩॥ ਡਖਣਾ ॥ ਜੋ ਤਉ ਕੀਨੇ ਆਪਣੇ ਤਿਨਾ

ਕੂੰ ਮਿਲਿਓਹਿ ॥ ਆਪੇ ਹੀ ਆਪਿ ਮੋਹਿਓਹੁ

ਜਸੁ ਨਾਨਕ ਆਪਿ ਸੁਣਿਓਹਿ ॥੧॥ ਛੰਤੁ ॥

ਪ੍ਰੇਮ ਠਗਉਰੀ ਪਾਇ ਰੀਝਾਇ ਗੋਬਿੰਦ ਮਨੁ

ਮੋਹਿਆ ਜੀਉ ॥ ਸੰਤਨ ਕੈ ਪਰਸਾਦਿ

ਅਗਾਧਿ ਕੰਠੇ ਲਗਿ ਸੋਹਿਆ ਜੀਉ ॥ ਹਰਿ

ਕੰਠਿ ਲਗਿ ਸੋਹਿਆ ਦੋਖ ਸਭਿ ਜੋਹਿਆ

ਭਗਤਿ ਲਖ>ਣ ਕਰਿ ਵਸਿ ਭਏ ॥ ਮਨਿ ਸਰਬ

ਸੁਖ ਵੁਠੇ ਗੋਵਿਦ ਤੁਠੇ ਜਨਮ ਮਰਣਾ ਸਭਿ

ਮਿਟਿ ਗਏ ॥ ਸਖੀ ਮੰਗਲੋ ਗਾਇਆ ਇਛ

ਪੁਜਾਇਆ ਬਹੁੜਿ ਨ ਮਾਇਆ ਹੋਹਿਆ ॥

ਕਰੁ ਗਹਿ ਲੀਨੇ ਨਾਨਕ ਪ੍ਰਭ ਪਿਆਰੇ ਸੰਸਾਰੁ

ਸਾਗਰੁ ਨਹੀ ਪੋਹਿਆ ॥੪॥ ਡਖਣਾ ॥ ਸਾਈ

ਨਾਮੁ ਅਮੋਲੁ ਕੀਮ ਨ ਕੋਈ ਜਾਣਦੋ ॥ ਜਿਨਾ

ਭਾਗ ਮਥਾਹਿ ਸੇ ਨਾਨਕ ਹਰਿ ਰੰਗੁ ਮਾਣਦੋ

॥੧॥ ਛੰਤੁ ॥ ਕਹਤੇ ਪਵਿਤ੍ਰ ਸੁਣਤੇ ਸਭਿ

ਧੰਨੁ ਲਿਖਤੀ ਕੁਲੁ ਤਾਰਿਆ ਜੀਉ ॥ ਜਿਨ

ਕਉ ਸਾਧੂ ਸੰਗੁ ਨਾਮ ਹਰਿ ਰੰਗੁ ਤਿਨੀ ਬ੍ਰਹਮੁ

ਬੀਚਾਰਿਆ ਜੀਉ ॥ ਬ੍ਰਹਮੁ ਬੀਚਾਰਿਆ

ਜਨਮੁ ਸਵਾਰਿਆ ਪੂਰਨ ਕਿਰਪਾ ਪ੍ਰਭਿ ਕਰੀ

॥ ਕਰੁ ਗਹਿ ਲੀਨੇ ਹਰਿ ਜਸੋ ਦੀਨੇ ਜੋਨਿ ਨਾ

ਧਾਵੈ ਨਹ ਮਰੀ ॥ ਸਤਿਗੁਰ ਦਇਆਲ

ਕਿਰਪਾਲ ਭੇਟਤ ਹਰੇ ਕਾਮੁ /ੋਧੁ ਲੋਭੁ

ਮਾਰਿਆ ॥ ਕਥਨੁ ਨ ਜਾਇ ਅਕਥੁ ਸੁਆਮੀ

ਸਦਕੈ ਜਾਇ ਨਾਨਕੁ ਵਾਰਿਆ ॥੫॥੧॥੩॥

ਸਿਰੀਰਾਗੁ ਮਹਲਾ ੪ ਵਣਜਾਰਾ

< ਸਤਿ ਨਾਮੁ ਗੁਰ ਪ੍ਰਸਾਦਿ ॥

ਹਰਿ ਹਰਿ ਉਤਮੁ ਨਾਮੁ ਹੈ ਜਿਨਿ ਸਿਰਿਆ

ਸਭੁ ਕੋਇ ਜੀਉ ॥ ਹਰਿ ਜੀਅ ਸਭੇ

ਪ੍ਰਤਿਪਾਲਦਾ ਘਟਿ ਘਟਿ ਰਮਈਆ ਸੋਇ ॥

ਸੋ ਹਰਿ ਸਦਾ ਧਿਆਈਐ ਤਿਸੁ ਬਿਨੁ ਅਵਰੁ

ਨ ਕੋਇ ॥ ਜੋ ਮੋਹਿ ਮਾਇਆ ਚਿਤੁ ਲਾਇਦੇ

ਸੇ ਛੋਡਿ ਚਲੇ ਦੁਖੁ ਰੋਇ ॥ ਜਨ ਨਾਨਕ ਨਾਮੁ

ਧਿਆਇਆ ਹਰਿ ਅੰਤਿ ਸਖਾਈ ਹੋਇ ॥੧॥

ਮੈ ਹਰਿ ਬਿਨੁ ਅਵਰੁ ਨ ਕੋਇ ॥ ਹਰਿ ਗੁਰ

ਸਰਣਾਈ ਪਾਈਐ ਵਣਜਾਰਿਆ ਮਿਤ੍ਰਾ

ਵਡਭਾਗਿ ਪਰਾਪਤਿ ਹੋਇ ॥੧॥ ਰਹਾਉ ॥

੮੨

ਸੰਤ ਜਨਾ ਵਿਣੁ ਭਾਈਆ ਹਰਿ ਕਿਨੈ ਨ

ਪਾਇਆ ਨਾਉ ॥ ਵਿਚਿ ਹਉਮੈ ਕਰਮ

ਕਮਾਵਦੇ ਜਿਉ ਵੇਸੁਆ ਪੁਤੁ ਨਿਨਾਉ ॥

ਪਿਤਾ ਜਾਤਿ ਤਾ ਹੋਈਐ ਗੁਰੁ ਤੁਠਾ ਕਰੇ

ਪਸਾਉ ॥ ਵਡਭਾਗੀ ਗੁਰੁ ਪਾਇਆ ਹਰਿ

ਅਹਿਨਿਸਿ ਲਗਾ ਭਾਉ ॥ ਜਨ ਨਾਨਕਿ

ਬ੍ਰਹਮੁ ਪਛਾਣਿਆ ਹਰਿ ਕੀਰਤਿ ਕਰਮ

ਕਮਾਉ ॥੨॥ ਮਨਿ ਹਰਿ ਹਰਿ ਲਗਾ ਚਾਉ ॥

ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਮਿਲਿਆ

ਹਰਿ ਪ੍ਰਭ ਨਾਉ ॥੧॥ ਰਹਾਉ ॥ ਜਬ ਲਗੁ

ਜੋਬਨਿ ਸਾਸੁ ਹੈ ਤਬ ਲਗੁ ਨਾਮੁ ਧਿਆਇ ॥

ਚਲਦਿਆ ਨਾਲਿ ਹਰਿ ਚਲਸੀ ਹਰਿ ਅੰਤੇ

ਲਏ ਛਡਾਇ ॥ ਹਉ ਬਲਿਹਾਰੀ ਤਿਨ ਕਉ

ਜਿਨ ਹਰਿ ਮਨਿ ਵੁਠਾ ਆਇ ॥ ਜਿਨੀ ਹਰਿ

ਹਰਿ ਨਾਮੁ ਨ ਚੇਤਿਓ ਸੇ ਅੰਤਿ ਗਏ

ਪਛੁਤਾਇ ॥ ਧੁਰਿ ਮਸਤਕਿ ਹਰਿ ਪ੍ਰਭਿ

ਲਿਖਿਆ ਜਨ ਨਾਨਕ ਨਾਮੁ ਧਿਆਇ ॥੩॥

ਮਨ ਹਰਿ ਹਰਿ ਪ੍ਰੀਤਿ ਲਗਾਇ ॥ ਵਡਭਾਗੀ

ਗੁਰੁ ਪਾਇਆ ਗੁਰ ਸਬਦੀ ਪਾਰਿ ਲਘਾਇ

॥੧॥ ਰਹਾਉ ॥ ਹਰਿ ਆਪੇ ਆਪੁ

ਉਪਾਇਦਾ ਹਰਿ ਆਪੇ ਦੇਵੈ ਲੇਇ ॥ ਹਰਿ

ਆਪੇ ਭਰਮਿ ਭੁਲਾਇਦਾ ਹਰਿ ਆਪੇ ਹੀ ਮਤਿ

ਦੇਇ ॥ ਗੁਰਮੁਖਾ ਮਨਿ ਪਰਗਾਸੁ ਹੈ ਸੇ

ਵਿਰਲੇ ਕੇਈ ਕੇਇ ॥ ਹਉ ਬਲਿਹਾਰੀ ਤਿਨ

ਕਉ ਜਿਨ ਹਰਿ ਪਾਇਆ ਗੁਰਮਤੇ ॥ ਜਨ

ਨਾਨਕਿ ਕਮਲੁ ਪਰਗਾਸਿਆ ਮਨਿ ਹਰਿ ਹਰਿ

ਵੁਠੜਾ ਹੇ ॥੪॥ ਮਨਿ ਹਰਿ ਹਰਿ ਜਪਨੁ ਕਰੇ

॥ ਹਰਿ ਗੁਰ ਸਰਣਾਈ ਭਜਿ ਪਉ ਜਿੰਦੂ ਸਭ

ਕਿਲਵਿਖ ਦੁਖ ਪਰਹਰੇ ॥੧॥ ਰਹਾਉ ॥

ਘਟਿ ਘਟਿ ਰਮਈਆ ਮਨਿ ਵਸੈ ਕਿਉ

ਪਾਈਐ ਕਿਤੁ ਭਤਿ ॥ ਗੁਰੁ ਪੂਰਾ ਸਤਿਗੁਰੁ

ਭੇਟੀਐ ਹਰਿ ਆਇ ਵਸੈ ਮਨਿ ਚਿਤਿ ॥ ਮੈ

ਧਰ ਨਾਮੁ ਅਧਾਰੁ ਹੈ ਹਰਿ ਨਾਮੈ ਤੇ ਗਤਿ

ਮਤਿ ॥ ਮੈ ਹਰਿ ਹਰਿ ਨਾਮੁ ਵਿਸਾਹੁ ਹੈ ਹਰਿ

ਨਾਮੇ ਹੀ ਜਤਿ ਪਤਿ ॥ ਜਨ ਨਾਨਕ ਨਾਮੁ

ਧਿਆਇਆ ਰੰਗਿ ਰਤੜਾ ਹਰਿ ਰੰਗਿ ਰਤਿ

॥੫॥ ਹਰਿ ਧਿਆਵਹੁ ਹਰਿ ਪ੍ਰਭੁ ਸਤਿ ॥ ਗੁਰ

ਬਚਨੀ ਹਰਿ ਪ੍ਰਭੁ ਜਾਣਿਆ ਸਭ ਹਰਿ ਪ੍ਰਭੁ ਤੇ

ਉਤਪਤਿ ॥੧॥ ਰਹਾਉ ॥ ਜਿਨ ਕਉ ਪੂਰਬਿ

ਲਿਖਿਆ ਸੇ ਆਇ ਮਿਲੇ ਗੁਰ ਪਾਸਿ ॥

ਸੇਵਕ ਭਾਇ ਵਣਜਾਰਿਆ ਮਿਤ੍ਰਾ ਗੁਰੁ ਹਰਿ

ਹਰਿ ਨਾਮੁ ਪ੍ਰਗਾਸਿ ॥ ਧਨੁ ਧਨੁ ਵਣਜੁ

ਵਾਪਾਰੀਆ ਜਿਨ ਵਖਰੁ ਲਦਿਅੜਾ ਹਰਿ

ਰਾਸਿ ॥ ਗੁਰਮੁਖਾ ਦਰਿ ਮੁਖ ਉਜਲੇ ਸੇ

ਆਇ ਮਿਲੇ ਹਰਿ ਪਾਸਿ ॥ ਜਨ ਨਾਨਕ ਗੁਰੁ

ਤਿਨ ਪਾਇਆ ਜਿਨਾ ਆਪਿ ਤੁਠਾ ਗੁਣਤਾਸਿ

॥੬॥ ਹਰਿ ਧਿਆਵਹੁ ਸਾਸਿ ਗਿਰਾਸਿ ॥ ਮਨਿ

ਪ੍ਰੀਤਿ ਲਗੀ ਤਿਨਾ ਗੁਰਮੁਖਾ ਹਰਿ ਨਾਮੁ

ਜਿਨਾ ਰਹਰਾਸਿ ॥੧॥ ਰਹਾਉ ॥੧॥

੮੩

< ਸਤਿਗੁਰ ਪ੍ਰਸਾਦਿ ॥

ਸਿਰੀਰਾਗ ਕੀ ਵਾਰ ਮਹਲਾ ੪ ਸਲੋਕਾ ਨਾਲਿ

ਸਲੋਕ ਮ% ੩ ॥ ਰਾਗਾ ਵਿਚਿ ਸ੍ਰੀਰਾਗੁ ਹੈ ਜੇ

ਸਚਿ ਧਰੇ ਪਿਆਰੁ ॥ ਸਦਾ ਹਰਿ ਸਚੁ ਮਨਿ

ਵਸੈ ਨਿਹਚਲ ਮਤਿ ਅਪਾਰੁ ॥ ਰਤਨੁ

ਅਮੋਲਕੁ ਪਾਇਆ ਗੁਰ ਕਾ ਸਬਦੁ ਬੀਚਾਰੁ

॥ ਜਿਹਵਾ ਸਚੀ ਮਨੁ ਸਚਾ ਸਚਾ ਸਰੀਰ

ਅਕਾਰੁ ॥ ਨਾਨਕ ਸਚੈ ਸਤਿਗੁਰਿ ਸੇਵਿਐ

ਸਦਾ ਸਚੁ ਵਾਪਾਰੁ ॥੧॥ ਮ% ੩ ॥ ਹੋਰੁ

ਬਿਰਹਾ ਸਭ ਧਾਤੁ ਹੈ ਜਬ ਲਗੁ ਸਾਹਿਬ ਪ੍ਰੀਤਿ

ਨ ਹੋਇ ॥ ਇਹੁ ਮਨੁ ਮਾਇਆ ਮੋਹਿਆ

ਵੇਖਣੁ ਸੁਨਣੁ ਨ ਹੋਇ ॥ ਸਹ ਦੇਖੇ ਬਿਨੁ

ਪ੍ਰੀਤਿ ਨ ਊਪਜੈ ਅੰਧਾ ਕਿਆ ਕਰੇਇ ॥

ਨਾਨਕ ਜਿਨਿ ਅਖੀ ਲੀਤੀਆ ਸੋਈ ਸਚਾ

ਦੇਇ ॥੨॥ ਪਉੜੀ ॥ ਹਰਿ ਇਕੋ ਕਰਤਾ

ਇਕੁ ਇਕੋ ਦੀਬਾਣੁ ਹਰਿ ॥ ਹਰਿ ਇਕਸੈ ਦਾ

ਹੈ ਅਮਰੁ ਇਕੋ ਹਰਿ ਚਿਤਿ ਧਰਿ ॥ ਹਰਿ

ਤਿਸੁ ਬਿਨੁ ਕੋਈ ਨਾਹਿ ਡਰੁ ਭ੍ਰਮੁ ਭਉ ਦੂਰਿ

ਕਰਿ ॥ ਹਰਿ ਤਿਸੈ ਨੋ ਸਾਲਾਹਿ ਜਿ ਤੁਧੁ ਰਖੈ

ਬਾਹਰਿ ਘਰਿ ॥ ਹਰਿ ਜਿਸ ਨੋ ਹੋਇ

ਦਇਆਲੁ ਸੋ ਹਰਿ ਜਪਿ ਭਉ ਬਿਖਮੁ ਤਰਿ

॥੧॥ ਸਲੋਕ ਮ% ੧ ॥ ਦਾਤੀ ਸਾਹਿਬ

ਸੰਦੀਆ ਕਿਆ ਚਲੈ ਤਿਸੁ ਨਾਲਿ ॥ ਇਕ

ਜਾਗੰਦੇ ਨਾ ਲਹੰਨਿ ਇਕਨਾ ਸੁਤਿਆ ਦੇਇ

ਉਠਾਲਿ ॥੧॥ ਮ% ੧ ॥ ਸਿਦਕੁ ਸਬੂਰੀ

ਸਾਦਿਕਾ ਸਬਰੁ ਤੋਸਾ ਮਲਾਇਕਾਂ ॥ ਦੀਦਾਰੁ

ਪੂਰੇ ਪਾਇਸਾ ਥਾਉ ਨਾਹੀ ਖਾਇਕਾ ॥੨॥

ਪਉੜੀ ॥ ਸਭ ਆਪੇ ਤੁਧੁ ਉਪਾਇ ਕੈ ਆਪਿ

ਕਾਰੈ ਲਾਈ ॥ ਤੂੰ ਆਪੇ ਵੇਖਿ ਵਿਗਸਦਾ

ਆਪਣੀ ਵਡਿਆਈ ॥ ਹਰਿ ਤੁਧਹੁ ਬਾਹਰਿ

ਕਿਛੁ ਨਾਹੀ ਤੂੰ ਸਚਾ ਸਾਈ ॥ ਤੂੰ ਆਪੇ ਆਪਿ

ਵਰਤਦਾ ਸਭਨੀ ਹੀ ਥਾਈ ॥ ਹਰਿ ਤਿਸੈ

ਧਿਆਵਹੁ ਸੰਤ ਜਨਹੁ ਜੋ ਲਏ ਛਡਾਈ ॥੨॥

ਸਲੋਕ ਮ% ੧ ॥ ਫਕੜ ਜਾਤੀ ਫਕੜੁ ਨਾਉ ॥

ਸਭਨਾ ਜੀਆ ਇਕਾ ਛਾਉ ॥ ਆਪਹੁ ਜੇ ਕੋ

ਭਲਾ ਕਹਾਏ ॥ ਨਾਨਕ ਤਾ ਪਰੁ ਜਾਪੈ ਜਾ

ਪਤਿ ਲੇਖੈ ਪਾਏ ॥੧॥ ਮ% ੨ ॥ ਜਿਸੁ

ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ

ਚਲੀਐ ॥ ਧ੍ਰਿਗੁ ਜੀਵਣੁ ਸੰਸਾਰਿ ਤਾ ਕੈ ਪਾਛੈ

ਜੀਵਣਾ ॥੨॥ ਪਉੜੀ ॥ ਤੁਧੁ ਆਪੇ ਧਰਤੀ

ਸਾਜੀਐ ਚੰਦੁ ਸੂਰਜੁ ਦੁਇ ਦੀਵੇ ॥ ਦਸ

ਚਾਰਿ ਹਟ ਤੁਧੁ ਸਾਜਿਆ ਵਾਪਾਰੁ ਕਰੀਵੇ ॥

ਇਕਨਾ ਨੋ ਹਰਿ ਲਾਭੁ ਦੇਇ ਜੋ ਗੁਰਮੁਖਿ

ਥੀਵੇ ॥ ਤਿਨ ਜਮਕਾਲੁ ਨ ਵਿਆਪਈ ਜਿਨ

ਸਚੁ ਅੰਮ੍ਰਿਤੁ ਪੀਵੇ ॥ ਓਇ ਆਪਿ ਛੁਟੇ

ਪਰਵਾਰ ਸਿਉ ਤਿਨ ਪਿਛੈ ਸਭੁ ਜਗਤੁ

ਛੁਟੀਵੇ ॥੩॥ ਸਲੋਕ ਮ% ੧ ॥ ਕੁਦਰਤਿ ਕਰਿ

ਕੈ ਵਸਿਆ ਸੋਇ ॥

੮੪

ਵਖਤੁ ਵੀਚਾਰੇ ਸੁ ਬੰਦਾ ਹੋਇ ॥ ਕੁਦਰਤਿ ਹੈ

ਕੀਮਤਿ ਨਹੀ ਪਾਇ ॥ ਜਾ ਕੀਮਤਿ ਪਾਇ ਤ

ਕਹੀ ਨ ਜਾਇ ॥ ਸਰੈ ਸਰੀਅਤਿ ਕਰਹਿ

ਬੀਚਾਰੁ ॥ ਬਿਨੁ ਬੂਝੇ ਕੈਸੇ ਪਾਵਹਿ ਪਾਰੁ ॥

ਸਿਦਕੁ ਕਰਿ ਸਿਜਦਾ ਮਨੁ ਕਰਿ ਮਖਸੂਦੁ ॥

ਜਿਹ ਧਿਰਿ ਦੇਖਾ ਤਿਹ ਧਿਰਿ ਮਉਜੂਦੁ ॥੧॥

ਮ% ੩ ॥ ਗੁਰ ਸਭਾ ਏਵ ਨ ਪਾਈਐ ਨਾ ਨੇੜੈ

ਨਾ ਦੂਰਿ ॥ ਨਾਨਕ ਸਤਿਗੁਰੁ ਤਾਂ ਮਿਲੈ ਜਾ

ਮਨੁ ਰਹੈ ਹਦੂਰਿ ॥੨॥ ਪਉੜੀ ॥ ਸਪਤ

ਦੀਪ ਸਪਤ ਸਾਗਰਾ ਨਵ ਖੰਡ ਚਾਰਿ ਵੇਦ

ਦਸ ਅਸਟ ਪੁਰਾਣਾ ॥ ਹਰਿ ਸਭਨਾ ਵਿਚਿ ਤੂੰ

ਵਰਤਦਾ ਹਰਿ ਸਭਨਾ ਭਾਣਾ ॥ ਸਭਿ ਤੁਝੈ

ਧਿਆਵਹਿ ਜੀਅ ਜੰਤ ਹਰਿ ਸਾਰਗ ਪਾਣਾ ॥

ਜੋ ਗੁਰਮੁਖਿ ਹਰਿ ਆਰਾਧਦੇ ਤਿਨ ਹਉ

ਕੁਰਬਾਣਾ ॥ ਤੂੰ ਆਪੇ ਆਪਿ ਵਰਤਦਾ ਕਰਿ

ਚੋਜ ਵਿਡਾਣਾ ॥੪॥ ਸਲੋਕ ਮ% ੩ ॥ ਕਲਉ

ਮਸਾਜਨੀ ਕਿਆ ਸਦਾਈਐ ਹਿਰਦੈ ਹੀ

ਲਿਖਿ ਲੇਹੁ ॥ ਸਦਾ ਸਾਹਿਬ ਕੈ ਰੰਗਿ ਰਹੈ

ਕਬਹੂੰ ਨ ਤੂਟਸਿ ਨੇਹੁ ॥ ਕਲਉ ਮਸਾਜਨੀ

ਜਾਇਸੀ ਲਿਖਿਆ ਭੀ ਨਾਲੇ ਜਾਇ ॥ ਨਾਨਕ

ਸਹ ਪ੍ਰੀਤਿ ਨ ਜਾਇਸੀ ਜੋ ਧੁਰਿ ਛੋਡੀ ਸਚੈ

ਪਾਇ ॥੧॥ ਮ% ੩ ॥ ਨਦਰੀ ਆਵਦਾ ਨਾਲਿ

ਨ ਚਲਈ ਵੇਖਹੁ ਕੋ ਵਿਉਪਾਇ ॥ ਸਤਿਗੁਰਿ

ਸਚੁ ਦ੍ਰਿੜਾਇਆ ਸਚਿ ਰਹਹੁ ਲਿਵ ਲਾਇ ॥

ਨਾਨਕ ਸਬਦੀ ਸਚੁ ਹੈ ਕਰਮੀ ਪਲੈ ਪਾਇ

॥੨॥ ਪਉੜੀ ॥ ਹਰਿ ਅੰਦਰਿ ਬਾਹਰਿ ਇਕੁ

ਤੂੰ ਤੂੰ ਜਾਣਹਿ ਭੇਤੁ ॥ ਜੋ ਕੀਚੈ ਸੋ ਹਰਿ

ਜਾਣਦਾ ਮੇਰੇ ਮਨ ਹਰਿ ਚੇਤੁ ॥ ਸੋ ਡਰੈ ਜਿ

ਪਾਪ ਕਮਾਵਦਾ ਧਰਮੀ ਵਿਗਸੇਤੁ ॥ ਤੂੰ ਸਚਾ

ਆਪਿ ਨਿਆਉ ਸਚੁ ਤਾ ਡਰੀਐ ਕੇਤੁ ॥

ਜਿਨਾ ਨਾਨਕ ਸਚੁ ਪਛਾਣਿਆ ਸੇ ਸਚਿ

ਰਲੇਤੁ ॥੫॥ ਸਲੋਕ ਮ% ੩ ॥ ਕਲਮ ਜਲਉ

ਸਣੁ ਮਸਵਾਣੀਐ ਕਾਗਦੁ ਭੀ ਜਲਿ ਜਾਉ ॥

ਲਿਖਣ ਵਾਲਾ ਜਲਿ ਬਲਉ ਜਿਨਿ ਲਿਖਿਆ

ਦੂਜਾ ਭਾਉ ॥ ਨਾਨਕ ਪੂਰਬਿ ਲਿਖਿਆ

ਕਮਾਵਣਾ ਅਵਰੁ ਨ ਕਰਣਾ ਜਾਇ ॥੧॥ ਮ%

੩ ॥ ਹੋਰੁ ਕੂੜੁ ਪੜਣਾ ਕੂੜੁ ਬੋਲਣਾ

ਮਾਇਆ ਨਾਲਿ ਪਿਆਰੁ ॥ ਨਾਨਕ ਵਿਣੁ

ਨਾਵੈ ਕੋ ਥਿਰੁ ਨਹੀ ਪੜਿ ਪੜਿ ਹੋਇ ਖੁਆਰੁ

॥੨॥ ਪਉੜੀ ॥ ਹਰਿ ਕੀ ਵਡਿਆਈ ਵਡੀ ਹੈ

ਹਰਿ ਕੀਰਤਨੁ ਹਰਿ ਕਾ ॥ ਹਰਿ ਕੀ

ਵਡਿਆਈ ਵਡੀ ਹੈ ਜਾ ਨਿਆਉ ਹੈ ਧਰਮ ਕਾ

॥ ਹਰਿ ਕੀ ਵਡਿਆਈ ਵਡੀ ਹੈ ਜਾ ਫਲੁ ਹੈ

ਜੀਅ ਕਾ ॥ ਹਰਿ ਕੀ ਵਡਿਆਈ ਵਡੀ ਹੈ ਜਾ

ਨ ਸੁਣਈ ਕਹਿਆ ਚੁਗਲ ਕਾ ॥ ਹਰਿ ਕੀ

ਵਡਿਆਈ ਵਡੀ ਹੈ ਅਪੁਛਿਆ ਦਾਨੁ ਦੇਵਕਾ

॥੬॥ ਸਲੋਕ ਮ% ੩ ॥ ਹਉ ਹਉ ਕਰਤੀ ਸਭ

ਮੁਈ ਸੰਪਉ ਕਿਸੈ ਨ ਨਾਲਿ ॥ ਦੂਜੈ ਭਾਇ

ਦੁਖੁ ਪਾਇਆ

੮੫

ਸਭ ਜੋਹੀ ਜਮਕਾਲਿ ॥ ਨਾਨਕ ਗੁਰਮੁਖਿ

ਉਬਰੇ ਸਾਚਾ ਨਾਮੁ ਸਮਾਲਿ ॥੧॥ ਮ% ੧ ॥

ਗਲੀ ਅਸੀ ਚੰਗੀਆ ਆਚਾਰੀ ਬੁਰੀਆਹ ॥

ਮਨਹੁ ਕੁਸੁਧਾ ਕਾਲੀਆ ਬਾਹਰਿ

ਚਿਟਵੀਆਹ ॥ ਰੀਸਾ ਕਰਿਹ ਤਿਨਾੜੀਆ ਜੋ

ਸੇਵਹਿ ਦਰੁ ਖੜੀਆਹ ॥ ਨਾਲਿ ਖਸਮੈ

ਰਤੀਆ ਮਾਣਹਿ ਸੁਖਿ ਰਲੀਆਹ ॥ ਹੋਦੈ

ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹ ॥

ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ

ਮਿਲਾਹ ॥੨॥ ਪਉੜੀ ॥ ਤੂੰ ਆਪੇ ਜਲੁ

ਮੀਨਾ ਹੈ ਆਪੇ ਆਪੇ ਹੀ ਆਪਿ ਜਾਲੁ ॥ ਤੂੰ

ਆਪੇ ਜਾਲੁ ਵਤਾਇਦਾ ਆਪੇ ਵਿਚਿ ਸੇਬਾਲੁ

॥ ਤੂੰ ਆਪੇ ਕਮਲੁ ਅਲਿਪਤੁ ਹੈ ਸੈ ਹਥਾ

ਵਿਚਿ ਗੁਲਾਲੁ ॥ ਤੂੰ ਆਪੇ ਮੁਕਤਿ ਕਰਾਇਦਾ

ਇਕ ਨਿਮਖ ਘੜੀ ਕਰਿ ਖਿਆਲੁ ॥ ਹਰਿ

ਤੁਧਹੁ ਬਾਹਰਿ ਕਿਛੁ ਨਹੀ ਗੁਰ ਸਬਦੀ ਵੇਖਿ

ਨਿਹਾਲੁ ॥੭॥ ਸਲੋਕ ਮ% ੩ ॥ ਹੁਕਮੁ ਨ

ਜਾਣੈ ਬਹੁਤਾ ਰੋਵੈ ॥ ਅੰਦਰਿ ਧੋਖਾ ਨੀਦ ਨ

ਸੋਵੈ ॥ ਜੇ ਧਨ ਖਸਮੈ ਚਲੈ ਰਜਾਈ ॥ ਦਰਿ

ਘਰਿ ਸੋਭਾ ਮਹਲਿ ਬੁਲਾਈ ॥ ਨਾਨਕ ਕਰਮੀ

ਇਹ ਮਤਿ ਪਾਈ ॥ ਗੁਰ ਪਰਸਾਦੀ ਸਚਿ

ਸਮਾਈ ॥੧॥ ਮ% ੩ ॥ ਮਨਮੁਖ ਨਾਮ

ਵਿਹੂਣਿਆ ਰੰਗੁ ਕਸੁੰਭਾ ਦੇਖਿ ਨ ਭੁਲੁ ॥

ਇਸ ਕਾ ਰੰਗੁ ਦਿਨ ਥੋੜਿਆ ਛੋਛਾ ਇਸ ਦਾ

ਮੁਲੁ ॥ ਦੂਜੈ ਲਗੇ ਪਚਿ ਮੁਏ ਮੂਰਖ ਅੰਧ

ਗਵਾਰ ॥ ਬਿਸਟਾ ਅੰਦਰਿ ਕੀਟ ਸੇ ਪਇ

ਪਚਹਿ ਵਾਰੋ ਵਾਰ ॥ ਨਾਨਕ ਨਾਮ ਰਤੇ ਸੇ

ਰੰਗੁਲੇ ਗੁਰ ਕੈ ਸਹਜਿ ਸੁਭਾਇ ॥ ਭਗਤੀ

ਰੰਗੁ ਨ ਉਤਰੈ ਸਹਜੇ ਰਹੈ ਸਮਾਇ ॥੨॥

ਪਉੜੀ ॥ ਸਿਸਟਿ ਉਪਾਈ ਸਭ ਤੁਧੁ ਆਪੇ

ਰਿਜਕੁ ਸੰਬਾਹਿਆ ॥ ਇਕਿ ਵਲੁ ਛਲੁ ਕਰਿ

ਕੈ ਖਾਵਦੇ ਮੁਹਹੁ ਕੂੜੁ ਕੁਸਤੁ ਤਿਨੀ

ਢਾਹਿਆ ॥ ਤੁਧੁ ਆਪੇ ਭਾਵੈ ਸੋ ਕਰਹਿ ਤੁਧੁ

ਓਤੈ ਕੰਮਿ ਓਇ ਲਾਇਆ ॥ ਇਕਨਾ ਸਚੁ

ਬੁਝਾਇਓਨੁ ਤਿਨਾ ਅਤੁਟ ਭੰਡਾਰ

ਦੇਵਾਇਆ ॥ ਹਰਿ ਚੇਤਿ ਖਾਹਿ ਤਿਨਾ ਸਫਲੁ

ਹੈ ਅਚੇਤਾ ਹਥ ਤਡਾਇਆ ॥੮॥ ਸਲੋਕ ਮ%

੩ ॥ ਪੜਿ ਪੜਿ ਪੰਡਿਤ ਬੇਦ ਵਖਾਣਹਿ

ਮਾਇਆ ਮੋਹ ਸੁਆਇ ॥ ਦੂਜੈ ਭਾਇ ਹਰਿ

ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ

॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਕਬਹੂੰ ਨ

ਚੇਤੈ ਜੋ ਦੇਂਦਾ ਰਿਜਕੁ ਸੰਬਾਹਿ ॥ ਜਮ ਕਾ

ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵੈ

ਜਾਇ ॥ ਮਨਮੁਖਿ ਕਿਛੂ ਨ ਸੂਝੈ ਅੰਧੁਲੇ

ਪੂਰਬਿ ਲਿਖਿਆ ਕਮਾਇ ॥ ਪੂਰੈ ਭਾਗਿ

ਸਤਿਗੁਰੁ ਮਿਲੈ ਸੁਖਦਾਤਾ ਨਾਮੁ ਵਸੈ ਮਨਿ

ਆਇ ॥ ਸੁਖੁ ਮਾਣਹਿ ਸੁਖੁ ਪੈਨਣਾ ਸੁਖੇ

ਸੁਖਿ ਵਿਹਾਇ ॥ ਨਾਨਕ ਸੋ ਨਾਉ ਮਨਹੁ ਨ

ਵਿਸਾਰੀਐ ਜਿਤੁ ਦਰਿ ਸਚੈ ਸੋਭਾ ਪਾਇ

॥੧॥

੮੬

ਮ% ੩ ॥ ਸਤਿਗੁਰੁ ਸੇਵਿ ਸੁਖੁ ਪਾਇਆ ਸਚੁ

ਨਾਮੁ ਗੁਣਤਾਸੁ ॥ ਗੁਰਮਤੀ ਆਪੁ

ਪਛਾਣਿਆ ਰਾਮ ਨਾਮ ਪਰਗਾਸੁ ॥ ਸਚੋ ਸਚੁ

ਕਮਾਵਣਾ ਵਡਿਆਈ ਵਡੇ ਪਾਸਿ ॥ ਜੀਉ

ਪਿੰਡੁ ਸਭੁ ਤਿਸ ਕਾ ਸਿਫਤਿ ਕਰੇ ਅਰਦਾਸਿ

॥ ਸਚੈ ਸਬਦਿ ਸਾਲਾਹਣਾ ਸੁਖੇ ਸੁਖਿ ਨਿਵਾਸੁ

॥ ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ

ਧ੍ਰਿਗੁ ਜੀਵਾਸੁ ॥ ਗੁਰਮਤੀ ਨਾਉ ਪਾਈਐ

ਮਨਮੁਖ ਮੋਹਿ ਵਿਣਾਸੁ ॥ ਜਿਉ ਭਾਵੈ ਤਿਉ

ਰਾਖੁ ਤੂੰ ਨਾਨਕੁ ਤੇਰਾ ਦਾਸੁ ॥੨॥ ਪਉੜੀ ॥

ਸਭੁ ਕੋ ਤੇਰਾ ਤੂੰ ਸਭਸੁ ਦਾ ਤੂੰ ਸਭਨਾ ਰਾਸਿ

॥ ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ

ਅਰਦਾਸਿ ॥ ਜਿਸੁ ਤੂੰ ਦੇਹਿ ਤਿਸੁ ਸਭੁ ਕਿਛੁ

ਮਿਲੈ ਇਕਨਾ ਦੂਰਿ ਹੈ ਪਾਸਿ ॥ ਤੁਧੁ ਬਾਝਹੁ

ਥਾਉ ਕੋ ਨਾਹੀ ਜਿਸੁ ਪਾਸਹੁ ਮੰਗੀਐ ਮਨਿ

ਵੇਖਹੁ ਕੋ ਨਿਰਜਾਸਿ ॥ ਸਭਿ ਤੁਧੈ ਨੋ

ਸਾਲਾਹਦੇ ਦਰਿ ਗੁਰਮੁਖਾ ਨੋ ਪਰਗਾਸਿ

॥੯॥ ਸਲੋਕ ਮ% ੩ ॥ ਪੰਡਿਤੁ ਪੜਿ ਪੜਿ

ਉਚਾ ਕੂਕਦਾ ਮਾਇਆ ਮੋਹਿ ਪਿਆਰੁ ॥

ਅੰਤਰਿ ਬ੍ਰਹਮੁ ਨ ਚੀਨਈ ਮਨਿ ਮੂਰਖੁ

ਗਾਵਾਰੁ ॥ ਦੂਜੈ ਭਾਇ ਜਗਤੁ ਪਰਬੋਧਦਾ ਨਾ

ਬੂਝੈ ਬੀਚਾਰੁ ॥ ਬਿਰਥਾ ਜਨਮੁ ਗਵਾਇਆ

ਮਰਿ ਜੰਮੈ ਵਾਰੋ ਵਾਰ ॥੧॥ ਮ% ੩ ॥ ਜਿਨੀ

ਸਤਿਗੁਰੁ ਸੇਵਿਆ ਤਿਨੀ ਨਾਉ ਪਾਇਆ

ਬੂਝਹੁ ਕਰਿ ਬੀਚਾਰੁ ॥ ਸਦਾ ਸਾਂਤਿ ਸੁਖੁ ਮਨਿ

ਵਸੈ ਚੂਕੈ ਕੂਕ ਪੁਕਾਰ ॥ ਆਪੈ ਨੋ ਆਪੁ

ਖਾਇ ਮਨੁ ਨਿਰਮਲੁ ਹੋਵੈ ਗੁਰ ਸਬਦੀ

ਵੀਚਾਰੁ ॥ ਨਾਨਕ ਸਬਦਿ ਰਤੇ ਸੇ ਮੁਕਤੁ ਹੈ

ਹਰਿ ਜੀਉ ਹੇਤਿ ਪਿਆਰੁ ॥੨॥ ਪਉੜੀ ॥

ਹਰਿ ਕੀ ਸੇਵਾ ਸਫਲ ਹੈ ਗੁਰਮੁਖਿ ਪਾਵੈ

ਥਾਇ ॥ ਜਿਸੁ ਹਰਿ ਭਾਵੈ ਤਿਸੁ ਗੁਰੁ ਮਿਲੈ ਸੋ

ਹਰਿ ਨਾਮੁ ਧਿਆਇ ॥ ਗੁਰ ਸਬਦੀ ਹਰਿ

ਪਾਈਐ ਹਰਿ ਪਾਰਿ ਲਘਾਇ ॥ ਮਨਹਠਿ

ਕਿਨੈ ਨ ਪਾਇਓ ਪੁਛਹੁ ਵੇਦਾ ਜਾਇ ॥

ਨਾਨਕ ਹਰਿ ਕੀ ਸੇਵਾ ਸੋ ਕਰੇ ਜਿਸੁ ਲਏ

ਹਰਿ ਲਾਇ ॥੧੦॥ ਸਲੋਕ ਮ% ੩ ॥ ਨਾਨਕ

ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ

ਅਹੰਕਰਣੁ ਮਾਰਿਆ ॥ ਗੁਰਮੁਖਿ ਨਾਮੁ

ਸਾਲਾਹਿ ਜਨਮੁ ਸਵਾਰਿਆ ॥ ਆਪਿ ਹੋਆ

ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥

ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥

ਮਨਮੁਖ ਮਰਹਿ ਅਹੰਕਾਰਿ ਮਰਣੁ

ਵਿਗਾੜਿਆ ॥ ਸਭੋ ਵਰਤੈ ਹੁਕਮੁ ਕਿਆ

ਕਰਹਿ ਵਿਚਾਰਿਆ ॥ ਆਪਹੁ ਦੂਜੈ ਲਗਿ

ਖਸਮੁ ਵਿਸਾਰਿਆ ॥ ਨਾਨਕ ਬਿਨੁ ਨਾਵੈ ਸਭੁ

ਦੁਖੁ ਸੁਖੁ ਵਿਸਾਰਿਆ ॥੧॥ ਮ% ੩ ॥ ਗੁਰਿ

ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ

ਭਰਮੁ ਚੁਕਾਇਆ ॥ ਰਾਮ ਨਾਮੁ ਹਰਿ

ਕੀਰਤਿ ਗਾਈ ਕਰਿ ਚਾਨਣੁ ਮਗੁ

ਦਿਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ

ਅੰਤਰਿ ਨਾਮੁ ਵਸਾਇਆ ॥

੮੭

ਗੁਰਮਤੀ ਜਮੁ ਜੋਹਿ ਨ ਸਾਕੈ ਸਾਚੈ ਨਾਮਿ

ਸਮਾਇਆ ॥ ਸਭੁ ਆਪੇ ਆਪਿ ਵਰਤੈ

ਕਰਤਾ ਜੋ ਭਾਵੈ ਸੋ ਨਾਇ ਲਾਇਆ ॥ ਜਨ

ਨਾਨਕੁ ਨਾਮੁ ਲਏ ਤਾ ਜੀਵੈ ਬਿਨੁ ਨਾਵੈ ਖਿਨੁ

ਮਰਿ ਜਾਇਆ ॥੨॥ ਪਉੜੀ ॥ ਜੋ ਮਿਲਿਆ

ਹਰਿ ਦੀਬਾਣ ਸਿਉ ਸੋ ਸਭਨੀ ਦੀਬਾਣੀ

ਮਿਲਿਆ ॥ ਜਿਥੈ ਓਹੁ ਜਾਇ ਤਿਥੈ ਓਹੁ

ਸੁਰਖਰੂ ਉਸ ਕੈ ਮੁਹਿ ਡਿਠੈ ਸਭ ਪਾਪੀ

ਤਰਿਆ ॥ ਓਸੁ ਅੰਤਰਿ ਨਾਮੁ ਨਿਧਾਨੁ ਹੈ

ਨਾਮੋ ਪਰਵਰਿਆ ॥ ਨਾਉ ਪੂਜੀਐ ਨਾਉ

ਮੰਨੀਐ ਨਾਇ ਕਿਲਵਿਖ ਸਭ ਹਿਰਿਆ ॥

ਜਿਨੀ ਨਾਮੁ ਧਿਆਇਆ ਇਕ ਮਨਿ ਇਕ

ਚਿਤਿ ਸੇ ਅਸਥਿਰੁ ਜਗਿ ਰਹਿਆ ॥੧੧॥

ਸਲੋਕ ਮ% ੩ ॥ ਆਤਮਾ ਦੇਉ ਪੂਜੀਐ ਗੁਰ

ਕੈ ਸਹਜਿ ਸੁਭਾਇ ॥ ਆਤਮੇ ਨੋ ਆਤਮੇ ਦੀ

ਪ੍ਰਤੀਤਿ ਹੋਇ ਤਾ ਘਰ ਹੀ ਪਰਚਾ ਪਾਇ ॥

ਆਤਮਾ ਅਡੋਲੁ ਨ ਡੋਲਈ ਗੁਰ ਕੈ ਭਾਇ

ਸੁਭਾਇ ॥ ਗੁਰ ਵਿਣੁ ਸਹਜੁ ਨ ਆਵਈ ਲੋਭੁ

ਮੈਲੁ ਨ ਵਿਚਹੁ ਜਾਇ ॥ ਖਿਨੁ ਪਲੁ ਹਰਿ

ਨਾਮੁ ਮਨਿ ਵਸੈ ਸਭ ਅਠਸਠਿ ਤੀਰਥ ਨਾਇ

॥ ਸਚੇ ਮੈਲੁ ਨ ਲਗਈ ਮਲੁ ਲਾਗੈ ਦੂਜੈ ਭਾਇ

॥ ਧੋਤੀ ਮੂਲਿ ਨ ਉਤਰੈ ਜੇ ਅਠਸਠਿ ਤੀਰਥ

ਨਾਇ ॥ ਮਨਮੁਖ ਕਰਮ ਕਰੇ ਅਹੰਕਾਰੀ ਸਭੁ

ਦੁਖੋ ਦੁਖੁ ਕਮਾਇ ॥ ਨਾਨਕ ਮੈਲਾ ਊਜਲੁ ਤਾ

ਥੀਐ ਜਾ ਸਤਿਗੁਰ ਮਾਹਿ ਸਮਾਇ ॥੧॥ ਮ%

੩ ॥ ਮਨਮੁਖੁ ਲੋਕੁ ਸਮਝਾਈਐ ਕਦਹੁ

ਸਮਝਾਇਆ ਜਾਇ ॥ ਮਨਮੁਖੁ ਰਲਾਇਆ

ਨਾ ਰਲੈ ਪਇਐ ਕਿਰਤਿ ਫਿਰਾਇ ॥ ਲਿਵ

ਧਾਤੁ ਦੁਇ ਰਾਹ ਹੈ ਹੁਕਮੀ ਕਾਰ ਕਮਾਇ ॥

ਗੁਰਮੁਖਿ ਆਪਣਾ ਮਨੁ ਮਾਰਿਆ ਸਬਦਿ

ਕਸਵਟੀ ਲਾਇ ॥ ਮਨ ਹੀ ਨਾਲਿ ਝਗੜਾ ਮਨ

ਹੀ ਨਾਲਿ ਸਥ ਮਨ ਹੀ ਮੰਝਿ ਸਮਾਇ ॥ ਮਨੁ

ਜੋ ਇਛੇ ਸੋ ਲਹੈ ਸਚੈ ਸਬਦਿ ਸੁਭਾਇ ॥

ਅੰਮ੍ਰਿਤ ਨਾਮੁ ਸਦ ਭੁੰਚੀਐ ਗੁਰਮੁਖਿ ਕਾਰ

ਕਮਾਇ ॥ ਵਿਣੁ ਮਨੈ ਜਿ ਹੋਰੀ ਨਾਲਿ ਲੁਝਣਾ

ਜਾਸੀ ਜਨਮੁ ਗਵਾਇ ॥ ਮਨਮੁਖੀ ਮਨਹਠਿ

ਹਾਰਿਆ ਕੂੜੁ ਕੁਸਤੁ ਕਮਾਇ ॥ ਗੁਰ

ਪਰਸਾਦੀ ਮਨੁ ਜਿਣੈ ਹਰਿ ਸੇਤੀ ਲਿਵ ਲਾਇ

॥ ਨਾਨਕ ਗੁਰਮੁਖਿ ਸਚੁ ਕਮਾਵੈ ਮਨਮੁਖਿ

ਆਵੈ ਜਾਇ ॥੨॥ ਪਉੜੀ ॥ ਹਰਿ ਕੇ ਸੰਤ

ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇਕ

ਸਾਖੀ ॥ ਜਿਸੁ ਧੁਰਿ ਭਾਗੁ ਹੋਵੈ ਮੁਖਿ

ਮਸਤਕਿ ਤਿਨਿ ਜਨਿ ਲੈ ਹਿਰਦੈ ਰਾਖੀ ॥

ਹਰਿ ਅੰਮ੍ਰਿਤ ਕਥਾ ਸਰੇਸਟ ਊਤਮ ਗੁਰ

ਬਚਨੀ ਸਹਜੇ ਚਾਖੀ ॥ ਤਹ ਭਇਆ ਪ੍ਰਗਾਸੁ

ਮਿਟਿਆ ਅੰਧਿਆਰਾ ਜਿਉ ਸੂਰਜ ਰੈਣਿ

ਕਿਰਾਖੀ ॥ ਅਦਿਸਟੁ ਅਗੋਚਰੁ ਅਲਖੁ

ਨਿਰੰਜਨੁ ਸੋ ਦੇਖਿਆ ਗੁਰਮੁਖਿ ਆਖੀ

॥੧੨॥ ਸਲੋਕੁ ਮ% ੩ ॥

੮੮

ਸਤਿਗੁਰੁ ਸੇਵੇ ਆਪਣਾ ਸੋ ਸਿਰੁ ਲੇਖੈ ਲਾਇ

॥ ਵਿਚਹੁ ਆਪੁ ਗਵਾਇ ਕੈ ਰਹਨਿ ਸਚਿ

ਲਿਵ ਲਾਇ ॥ ਸਤਿਗੁਰੁ ਜਿਨੀ ਨ ਸੇਵਿਓ

ਤਿਨਾ ਬਿਰਥਾ ਜਨਮੁ ਗਵਾਇ ॥ ਨਾਨਕ ਜੋ

ਤਿਸੁ ਭਾਵੈ ਸੋ ਕਰੇ ਕਹਣਾ ਕਿਛੂ ਨ ਜਾਇ

॥੧॥ ਮ% ੩ ॥ ਮਨੁ ਵੇਕਾਰੀ ਵੇੜਿਆ

ਵੇਕਾਰਾ ਕਰਮ ਕਮਾਇ ॥ ਦੂਜੈ ਭਾਇ

ਅਗਿਆਨੀ ਪੂਜਦੇ ਦਰਗਹ ਮਿਲੈ ਸਜਾਇ ॥

ਆਤਮ ਦੇਉ ਪੂਜੀਐ ਬਿਨੁ ਸਤਿਗੁਰ ਬੂਝ ਨ

ਪਾਇ ॥ ਜਪੁ ਤਪੁ ਸੰਜਮੁ ਭਾਣਾ ਸਤਿਗੁਰੂ ਕਾ

ਕਰਮੀ ਪਲੈ ਪਾਇ ॥ ਨਾਨਕ ਸੇਵਾ ਸੁਰਤਿ

ਕਮਾਵਣੀ ਜੋ ਹਰਿ ਭਾਵੈ ਸੋ ਥਾਇ ਪਾਇ

॥੨॥ ਪਉੜੀ ॥ ਹਰਿ ਹਰਿ ਨਾਮੁ ਜਪਹੁ ਮਨ

ਮੇਰੇ ਜਿਤੁ ਸਦਾ ਸੁਖੁ ਹੋਵੈ ਦਿਨੁ ਰਾਤੀ ॥ ਹਰਿ

ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਿਮਰਤ

ਸਭਿ ਕਿਲਵਿਖ ਪਾਪ ਲਹਾਤੀ ॥ ਹਰਿ ਹਰਿ

ਨਾਮੁ ਜਪਹੁ ਮਨ ਮੇਰੇ ਜਿਤੁ ਦਾਲਦੁ ਦੁਖ ਭੁਖ

ਸਭ ਲਹਿ ਜਾਤੀ ॥ ਹਰਿ ਹਰਿ ਨਾਮੁ ਜਪਹੁ

ਮਨ ਮੇਰੇ ਮੁਖਿ ਗੁਰਮੁਖਿ ਪ੍ਰੀਤਿ ਲਗਾਤੀ ॥

ਜਿਤੁ ਮੁਖਿ ਭਾਗੁ ਲਿਖਿਆ ਧੁਰਿ ਸਾਚੈ ਹਰਿ

ਤਿਤੁ ਮੁਖਿ ਨਾਮੁ ਜਪਾਤੀ ॥੧੩॥ ਸਲੋਕ ਮ%

੩ ॥ ਸਤਿਗੁਰੁ ਜਿਨੀ ਨ ਸੇਵਿਓ ਸਬਦਿ ਨ

ਕੀਤੋ ਵੀਚਾਰੁ ॥ ਅੰਤਰਿ ਗਿਆਨੁ ਨ

ਆਇਓ ਮਿਰਤਕੁ ਹੈ ਸੰਸਾਰਿ ॥ ਲਖ

ਚਉਰਾਸੀਹ ਫੇਰੁ ਪਇਆ ਮਰਿ ਜੰਮੈ ਹੋਇ

ਖੁਆਰੁ ॥ ਸਤਿਗੁਰ ਕੀ ਸੇਵਾ ਸੋ ਕਰੇ ਜਿਸ ਨੋ

ਆਪਿ ਕਰਾਏ ਸੋਇ ॥ ਸਤਿਗੁਰ ਵਿਚਿ ਨਾਮੁ

ਨਿਧਾਨੁ ਹੈ ਕਰਮਿ ਪਰਾਪਤਿ ਹੋਇ ॥ ਸਚਿ

ਰਤੇ ਗੁਰ ਸਬਦ ਸਿਉ ਤਿਨ ਸਚੀ ਸਦਾ ਲਿਵ

ਹੋਇ ॥ ਨਾਨਕ ਜਿਸ ਨੋ ਮੇਲੇ ਨ ਵਿਛੁੜੈ

ਸਹਜਿ ਸਮਾਵੈ ਸੋਇ ॥੧॥ ਮ% ੩ ॥ ਸੋ

ਭਗਉਤੀ ਜ ਭਗਵੰਤੈ ਜਾਣੈ ॥ ਗੁਰ ਪਰਸਾਦੀ

ਆਪੁ ਪਛਾਣੈ ॥ ਧਾਵਤੁ ਰਾਖੈ ਇਕਤੁ ਘਰਿ

ਆਣੈ ॥ ਜੀਵਤੁ ਮਰੈ ਹਰਿ ਨਾਮੁ ਵਖਾਣੈ ॥

ਐਸਾ ਭਗਉਤੀ ਉਤਮੁ ਹੋਇ ॥ ਨਾਨਕ ਸਚਿ

ਸਮਾਵੈ ਸੋਇ ॥੨॥ ਮ% ੩ ॥ ਅੰਤਰਿ ਕਪਟੁ

ਭਗਉਤੀ ਕਹਾਏ ॥ ਪਾਖੰਡਿ ਪਾਰਬ੍ਰਹਮੁ ਕਦੇ

ਨ ਪਾਏ ॥ ਪਰ ਨਿੰਦਾ ਕਰੇ ਅੰਤਰਿ ਮਲੁ ਲਾਏ

॥ ਬਾਹਰਿ ਮਲੁ ਧੋਵੈ ਮਨ ਕੀ ਜੂਠਿ ਨ ਜਾਏ ॥

ਸਤਸੰਗਤਿ ਸਿਉ ਬਾਦੁ ਰਚਾਏ ॥ ਅਨਦਿਨੁ

ਦੁਖੀਆ ਦੂਜੈ ਭਾਇ ਰਚਾਏ ॥ ਹਰਿ ਨਾਮੁ ਨ

ਚੇਤੈ ਬਹੁ ਕਰਮ ਕਮਾਏ ॥ ਪੂਰਬ ਲਿਖਿਆ

ਸੁ ਮੇਟਣਾ ਨ ਜਾਏ ॥ ਨਾਨਕ ਬਿਨੁ ਸਤਿਗੁਰ

ਸੇਵੇ ਮੋਖੁ ਨ ਪਾਏ ॥੩॥ ਪਉੜੀ ॥ ਸਤਿਗੁਰੁ

ਜਿਨੀ ਧਿਆਇਆ ਸੇ ਕੜਿ ਨ ਸਵਾਹੀ ॥

ਸਤਿਗੁਰੁ ਜਿਨੀ ਧਿਆਇਆ ਸੇ ਤ੍ਰਿਪਤਿ

ਅਘਾਹੀ ॥ ਸਤਿਗੁਰੁ ਜਿਨੀ ਧਿਆਇਆ

ਤਿਨ ਜਮ ਡਰੁ ਨਾਹੀ ॥

੮੯

ਜਿਨ ਕਉ ਹੋਆ /ਿਪਾਲੁ ਹਰਿ ਸੇ ਸਤਿਗੁਰ

ਪੈਰੀ ਪਾਹੀ ॥ ਤਿਨ ਐਥੈ ਓਥੈ ਮੁਖ ਉਜਲੇ

ਹਰਿ ਦਰਗਹ ਪੈਧੇ ਜਾਹੀ ॥੧੪॥ ਸਲੋਕ ਮ%

੨ ॥ ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ

ਡਾਰਿ ॥ ਨਾਨਕ ਜਿਸੁ ਪਿੰਜਰ ਮਹਿ ਬਿਰਹਾ

ਨਹੀ ਸੋ ਪਿੰਜਰੁ ਲੈ ਜਾਰਿ ॥੧॥ ਮ% ੫ ॥

ਮੁੰਢਹੁ ਭੁਲੀ ਨਾਨਕਾ ਫਿਰਿ ਫਿਰਿ ਜਨਮਿ

ਮੁਈਆਸੁ ॥ ਕਸਤੂਰੀ ਕੈ ਭੋਲੜੈ ਗੰਦੇ ਡੁੰਮਿ

ਪਈਆਸੁ ॥੨॥ ਪਉੜੀ ॥ ਸੋ ਐਸਾ ਹਰਿ

ਨਾਮੁ ਧਿਆਈਐ ਮਨ ਮੇਰੇ ਜੋ ਸਭਨਾ

ਉਪਰਿ ਹੁਕਮੁ ਚਲਾਏ ॥ ਸੋ ਐਸਾ ਹਰਿ ਨਾਮੁ

ਜਪੀਐ ਮਨ ਮੇਰੇ ਜੋ ਅੰਤੀ ਅਉਸਰਿ ਲਏ

ਛਡਾਏ ॥ ਸੋ ਐਸਾ ਹਰਿ ਨਾਮੁ ਜਪੀਐ ਮਨ

ਮੇਰੇ ਜੁ ਮਨ ਕੀ ਤ੍ਰਿਸਨਾ ਸਭ ਭੁਖ ਗਵਾਏ ॥

ਸੋ ਗੁਰਮੁਖਿ ਨਾਮੁ ਜਪਿਆ ਵਡਭਾਗੀ ਤਿਨ

ਨਿੰਦਕ ਦੁਸਟ ਸਭਿ ਪੈਰੀ ਪਾਏ ॥ ਨਾਨਕ

ਨਾਮੁ ਅਰਾਧਿ ਸਭਨਾ ਤੇ ਵਡਾ ਸਭਿ ਨਾਵੈ

ਅਗੈ ਆਣਿ ਨਿਵਾਏ ॥੧੫॥ ਸਲੋਕ ਮ% ੩ ॥

ਵੇਸ ਕਰੇ ਕੁਰੂਪਿ ਕੁਲਖਣੀ ਮਨਿ ਖੋਟੈ

ਕੂੜਿਆਰਿ ॥ ਪਿਰ ਕੈ ਭਾਣੈ ਨਾ ਚਲੈ ਹੁਕਮੁ

ਕਰੇ ਗਾਵਾਰਿ ॥ ਗੁਰ ਕੈ ਭਾਣੈ ਜੋ ਚਲੈ ਸਭਿ

ਦੁਖ ਨਿਵਾਰਣਹਾਰਿ ॥ ਲਿਖਿਆ ਮੇਟਿ ਨ

ਸਕੀਐ ਜੋ ਧੁਰਿ ਲਿਖਿਆ ਕਰਤਾਰਿ ॥ ਮਨੁ

ਤਨੁ ਸਉਪੇ ਕੰਤ ਕਉ ਸਬਦੇ ਧਰੇ ਪਿਆਰੁ ॥

ਬਿਨੁ ਨਾਵੈ ਕਿਨੈ ਨ ਪਾਇਆ ਦੇਖਹੁ ਰਿਦੈ

ਬੀਚਾਰਿ ॥ ਨਾਨਕ ਸਾ ਸੁਆਲਿਓ ਸੁਲਖਣੀ

ਜਿ ਰਾਵੀ ਸਿਰਜਨਹਾਰਿ ॥੧॥ ਮ% ੩ ॥

ਮਾਇਆ ਮੋਹੁ ਗੁਬਾਰੁ ਹੈ ਤਿਸ ਦਾ ਨ ਦਿਸੈ

ਉਰਵਾਰੁ ਨ ਪਾਰੁ ॥ ਮਨਮੁਖ ਅਗਿਆਨੀ

ਮਹਾ ਦੁਖੁ ਪਾਇਦੇ ਡੁਬੇ ਹਰਿ ਨਾਮੁ ਵਿਸਾਰਿ

॥ ਭਲਕੇ ਉਠਿ ਬਹੁ ਕਰਮ ਕਮਾਵਹਿ ਦੂਜੈ

ਭਾਇ ਪਿਆਰੁ ॥ ਸਤਿਗੁਰੁ ਸੇਵਹਿ ਆਪਣਾ

ਭਉਜਲੁ ਉਤਰੇ ਪਾਰਿ ॥ ਨਾਨਕ ਗੁਰਮੁਖਿ

ਸਚਿ ਸਮਾਵਹਿ ਸਚੁ ਨਾਮੁ ਉਰ ਧਾਰਿ ॥੨॥

ਪਉੜੀ ॥ ਹਰਿ ਜਲਿ ਥਲਿ ਮਹੀਅਲਿ

ਭਰਪੂਰਿ ਦੂਜਾ ਨਾਹਿ ਕੋਇ ॥ ਹਰਿ ਆਪਿ

ਬਹਿ ਕਰੇ ਨਿਆਉ ਕੂੜਿਆਰ ਸਭ ਮਾਰਿ

ਕਢੋਇ ॥ ਸਚਿਆਰਾ ਦੇਇ ਵਡਿਆਈ ਹਰਿ

ਧਰਮ ਨਿਆਉ ਕੀਓਇ ॥ ਸਭ ਹਰਿ ਕੀ

ਕਰਹੁ ਉਸਤਤਿ ਜਿਨਿ ਗਰੀਬ ਅਨਾਥ ਰਾਖਿ

ਲੀਓਇ ॥ ਜੈਕਾਰੁ ਕੀਓ ਧਰਮੀਆ ਕਾ

ਪਾਪੀ ਕਉ ਡੰਡੁ ਦੀਓਇ ॥੧੬॥ ਸਲੋਕ ਮ%

੩ ॥ ਮਨਮੁਖ ਮੈਲੀ ਕਾਮਣੀ ਕੁਲਖਣੀ

ਕੁਨਾਰਿ ॥ ਪਿਰੁ ਛੋਡਿਆ ਘਰਿ ਆਪਣਾ ਪਰ

ਪੁਰਖੈ ਨਾਲਿ ਪਿਆਰੁ ॥ ਤ੍ਰਿਸਨਾ ਕਦੇ ਨ

ਚੁਕਈ ਜਲਦੀ ਕਰੇ ਪੂਕਾਰ ॥ ਨਾਨਕ ਬਿਨੁ

ਨਾਵੈ ਕੁਰੂਪਿ ਕੁਸੋਹਣੀ

੯੦

ਪਰਹਰਿ ਛੋਡੀ ਭਤਾਰਿ ॥੧॥ ਮ% ੩ ॥

ਸਬਦਿ ਰਤੀ ਸੋਹਾਗਣੀ ਸਤਿਗੁਰ ਕੈ ਭਾਇ

ਪਿਆਰਿ ॥ ਸਦਾ ਰਾਵੇ ਪਿਰੁ ਆਪਣਾ ਸਚੈ

ਪ੍ਰੇਮਿ ਪਿਆਰਿ ॥ ਅਤਿ ਸੁਆਲਿਉ ਸੁੰਦਰੀ

ਸੋਭਾਵੰਤੀ ਨਾਰਿ ॥ ਨਾਨਕ ਨਾਮਿ ਸੋਹਾਗਣੀ

ਮੇਲੀ ਮੇਲਣਹਾਰਿ ॥੨॥ ਪਉੜੀ ॥ ਹਰਿ

ਤੇਰੀ ਸਭ ਕਰਹਿ ਉਸਤਤਿ ਜਿਨਿ ਫਾਥੇ

ਕਾਢਿਆ ॥ ਹਰਿ ਤੁਧਨੋ ਕਰਹਿ ਸਭ

ਨਮਸਕਾਰੁ ਜਿਨਿ ਪਾਪੈ ਤੇ ਰਾਖਿਆ ॥ ਹਰਿ

ਨਿਮਾਣਿਆ ਤੂੰ ਮਾਣੁ ਹਰਿ ਡਾਢੀ ਹੂੰ ਤੂੰ

ਡਾਢਿਆ ॥ ਹਰਿ ਅਹੰਕਾਰੀਆ ਮਾਰਿ

ਨਿਵਾਏ ਮਨਮੁਖ ਮੂੜ ਸਾਧਿਆ ॥ ਹਰਿ

ਭਗਤਾ ਦੇਇ ਵਡਿਆਈ ਗਰੀਬ ਅਨਾਥਿਆ

॥੧੭॥ ਸਲੋਕ ਮ% ੩ ॥ ਸਤਿਗੁਰ ਕੈ ਭਾਣੈ

ਜੋ ਚਲੈ ਤਿਸੁ ਵਡਿਆਈ ਵਡੀ ਹੋਇ ॥ ਹਰਿ

ਕਾ ਨਾਮੁ ਉਤਮੁ ਮਨਿ ਵਸੈ ਮੇਟਿ ਨ ਸਕੈ

ਕੋਇ ॥ ਕਿਰਪਾ ਕਰੇ ਜਿਸੁ ਆਪਣੀ ਤਿਸੁ

ਕਰਮਿ ਪਰਾਪਤਿ ਹੋਇ ॥ ਨਾਨਕ ਕਾਰਣੁ

ਕਰਤੇ ਵਸਿ ਹੈ ਗੁਰਮੁਖਿ ਬੂਝੈ ਕੋਇ ॥੧॥ ਮ%

੩ ॥ ਨਾਨਕ ਹਰਿ ਨਾਮੁ ਜਿਨੀ ਆਰਾਧਿਆ

ਅਨਦਿਨੁ ਹਰਿ ਲਿਵ ਤਾਰ ॥ ਮਾਇਆ ਬੰਦੀ

ਖਸਮ ਕੀ ਤਿਨ ਅਗੈ ਕਮਾਵੈ ਕਾਰ ॥ ਪੂਰੈ

ਪੂਰਾ ਕਰਿ ਛੋਡਿਆ ਹੁਕਮਿ ਸਵਾਰਣਹਾਰ ॥

ਗੁਰ ਪਰਸਾਦੀ ਜਿਨਿ ਬੁਝਿਆ ਤਿਨਿ

ਪਾਇਆ ਮੋਖ ਦੁਆਰੁ ॥ ਮਨਮੁਖ ਹੁਕਮੁ ਨ

ਜਾਣਨੀ ਤਿਨ ਮਾਰੇ ਜਮ ਜੰਦਾਰੁ ॥ ਗੁਰਮੁਖਿ

ਜਿਨੀ ਅਰਾਧਿਆ ਤਿਨੀ ਤਰਿਆ ਭਉਜਲੁ

ਸੰਸਾਰੁ ॥ ਸਭਿ ਅਉਗਣ ਗੁਣੀ ਮਿਟਾਇਆ

ਗੁਰੁ ਆਪੇ ਬਖਸਣਹਾਰੁ ॥੨॥ ਪਉੜੀ ॥

ਹਰਿ ਕੀ ਭਗਤਾ ਪਰਤੀਤਿ ਹਰਿ ਸਭ ਕਿਛੁ

ਜਾਣਦਾ ॥ ਹਰਿ ਜੇਵਡੁ ਨਾਹੀ ਕੋਈ ਜਾਣੁ

ਹਰਿ ਧਰਮੁ ਬੀਚਾਰਦਾ ॥ ਕਾੜਾ ਅੰਦੇਸਾ

ਕਿਉ ਕੀਜੈ ਜਾ ਨਾਹੀ ਅਧਰਮਿ ਮਾਰਦਾ ॥

ਸਚਾ ਸਾਹਿਬੁ ਸਚੁ ਨਿਆਉ ਪਾਪੀ ਨਰੁ

ਹਾਰਦਾ ॥ ਸਾਲਾਹਿਹੁ ਭਗਤਹੁ ਕਰ ਜੋੜਿ

ਹਰਿ ਭਗਤ ਜਨ ਤਾਰਦਾ ॥੧੮॥ ਸਲੋਕ ਮ%

੩ ॥ ਆਪਣੇ ਪ੍ਰੀਤਮ ਮਿਲਿ ਰਹਾ ਅੰਤਰਿ

ਰਖਾ ਉਰਿ ਧਾਰਿ ॥ ਸਾਲਾਹੀ ਸੋ ਪ੍ਰਭ ਸਦਾ

ਸਦਾ ਗੁਰ ਕੈ ਹੇਤਿ ਪਿਆਰਿ ॥ ਨਾਨਕ ਜਿਸੁ

ਨਦਰਿ ਕਰੇ ਤਿਸੁ ਮੇਲਿ ਲਏ ਸਾਈ

ਸੁਹਾਗਣਿ ਨਾਰਿ ॥੧॥ ਮ% ੩ ॥ ਗੁਰ ਸੇਵਾ ਤੇ

ਹਰਿ ਪਾਈਐ ਜਾ ਕਉ ਨਦਰਿ ਕਰੇਇ ॥

ਮਾਣਸ ਤੇ ਦੇਵਤੇ ਭਏ ਧਿਆਇਆ ਨਾਮੁ

ਹਰੇ ॥ ਹਉਮੈ ਮਾਰਿ ਮਿਲਾਇਅਨੁ ਗੁਰ ਕੈ

ਸਬਦਿ ਤਰੇ ॥ ਨਾਨਕ ਸਹਜਿ ਸਮਾਇਅਨੁ

ਹਰਿ ਆਪਣੀ /ਿਪਾ ਕਰੇ ॥੨॥ ਪਉੜੀ ॥

ਹਰਿ ਆਪਣੀ ਭਗਤਿ ਕਰਾਇ ਵਡਿਆਈ

ਵੇਖਾਲੀਅਨੁ ॥ ਆਪਣੀ ਆਪਿ ਕਰੇ

ਪਰਤੀਤਿ

੯੧

ਆਪੇ ਸੇਵ ਘਾਲੀਅਨੁ ॥ ਹਰਿ ਭਗਤਾ ਨੋ

ਦੇਇ ਅਨੰਦੁ ਥਿਰੁ ਘਰੀ ਬਹਾਲਿਅਨੁ ॥

ਪਾਪੀਆ ਨੋ ਨ ਦੇਈ ਥਿਰੁ ਰਹਣਿ ਚੁਣਿ

ਨਰਕ ਘੋਰਿ ਚਾਲਿਅਨੁ ॥ ਹਰਿ ਭਗਤਾ ਨੋ

ਦੇਇ ਪਿਆਰੁ ਕਰਿ ਅੰਗੁ ਨਿਸਤਾਰਿਅਨੁ

॥੧੯॥ ਸਲੋਕ ਮ% ੧ ॥ ਕੁਬੁਧਿ ਡੂਮਣੀ

ਕੁਦਇਆ ਕਸਾਇਣਿ ਪਰ ਨਿੰਦਾ ਘਟ

ਚੂਹੜੀ ਮੁਠੀ /ੋਧਿ ਚੰਡਾਲਿ ॥ ਕਾਰੀ ਕਢੀ

ਕਿਆ ਥੀਐ ਜਾਂ ਚਾਰੇ ਬੈਠੀਆ ਨਾਲਿ ॥ ਸਚੁ

ਸੰਜਮੁ ਕਰਣੀ ਕਾਰਾਂ ਨਾਵਣੁ ਨਾਉ ਜਪੇਹੀ ॥

ਨਾਨਕ ਅਗੈ ਊਤਮ ਸੇਈ ਜਿ ਪਾਪਾਂ ਪੰਦਿ ਨ

ਦੇਹੀ ॥੧॥ ਮ% ੧ ॥ ਕਿਆ ਹੰਸੁ ਕਿਆ

ਬਗੁਲਾ ਜਾ ਕਉ ਨਦਰਿ ਕਰੇਇ ॥ ਜੋ ਤਿਸੁ

ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥੨॥

ਪਉੜੀ ॥ ਕੀਤਾ ਲੋੜੀਐ ਕੰਮੁ ਸੁ ਹਰਿ ਪਹਿ

ਆਖੀਐ ॥ ਕਾਰਜੁ ਦੇਇ ਸਵਾਰਿ ਸਤਿਗੁਰ

ਸਚੁ ਸਾਖੀਐ ॥ ਸੰਤਾ ਸੰਗਿ ਨਿਧਾਨੁ ਅੰਮ੍ਰਿਤੁ

ਚਾਖੀਐ ॥ ਭੈ ਭੰਜਨ ਮਿਹਰਵਾਨ ਦਾਸ ਕੀ

ਰਾਖੀਐ ॥ ਨਾਨਕ ਹਰਿ ਗੁਣ ਗਾਇ ਅਲਖੁ

ਪ੍ਰਭੁ ਲਾਖੀਐ ॥੨੦॥ ਸਲੋਕ ਮ% ੩ ॥ ਜੀਉ

ਪਿੰਡੁ ਸਭੁ ਤਿਸ ਕਾ ਸਭਸੈ ਦੇਇ ਅਧਾਰੁ ॥

ਨਾਨਕ ਗੁਰਮੁਖਿ ਸੇਵੀਐ ਸਦਾ ਸਦਾ ਦਾਤਾਰੁ

॥ ਹਉ ਬਲਿਹਾਰੀ ਤਿਨ ਕਉ ਜਿਨਿ

ਧਿਆਇਆ ਹਰਿ ਨਿਰੰਕਾਰੁ ॥ ਓਨਾ ਕੇ ਮੁਖ

ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ

ਨਮਸਕਾਰੁ ॥੧॥ ਮ% ੩ ॥ ਸਤਿਗੁਰ

ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ

ਖਾਉ ॥ ਅਠਾਰਹ ਸਿਧੀ ਪਿਛੈ ਲਗੀਆ

ਫਿਰਨਿ ਨਿਜ ਘਰਿ ਵਸੈ ਨਿਜ ਥਾਇ ॥

ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ

ਲਿਵ ਲਾਇ ॥ ਨਾਨਕ ਹਰਿ ਭਗਤਿ ਤਿਨਾ ਕੈ

ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ

ਪਾਇ ॥੨॥ ਪਉੜੀ ॥ ਹਉ ਢਾਢੀ ਹਰਿ ਪ੍ਰਭ

ਖਸਮ ਕਾ ਹਰਿ ਕੈ ਦਰਿ ਆਇਆ ॥ ਹਰਿ

ਅੰਦਰਿ ਸੁਣੀ ਪੂਕਾਰ ਢਾਢੀ ਮੁਖਿ ਲਾਇਆ

॥ ਹਰਿ ਪੁਛਿਆ ਢਾਢੀ ਸਦਿ ਕੈ ਕਿਤੁ ਅਰਥਿ

ਤੂੰ ਆਇਆ ॥ ਨਿਤ ਦੇਵਹੁ ਦਾਨੁ ਦਇਆਲ

ਪ੍ਰਭ ਹਰਿ ਨਾਮੁ ਧਿਆਇਆ ॥ ਹਰਿ ਦਾਤੈ

ਹਰਿ ਨਾਮੁ ਜਪਾਇਆ ਨਾਨਕੁ ਪੈਨਾਇਆ

॥੨੧॥੧॥ ਸੁਧੁ

< ਸਤਿਗੁਰ ਪ੍ਰਸਾਦਿ ॥

ਸਿਰੀਰਾਗੁ ਕਬੀਰ ਜੀਉ ਕਾ ॥

ਏਕੁ ਸੁਆਨੁ ਕੈ ਘਰਿ ਗਾਵਣਾ

ਜਨਨੀ ਜਾਨਤ ਸੁਤੁ ਬਡਾ ਹੋਤੁ ਹੈ ਇਤਨਾ ਕੁ

ਨ ਜਾਨੈ ਜਿ ਦਿਨ ਦਿਨ ਅਵਧ ਘਟਤੁ ਹੈ ॥

੯੨

ਮੋਰ ਮੋਰ ਕਰਿ ਅਧਿਕ ਲਾਡੁ ਧਰਿ ਪੇਖਤ ਹੀ

ਜਮਰਾਉ ਹਸੈ ॥੧॥ ਐਸਾ ਤੈਂ ਜਗੁ ਭਰਮਿ

ਲਾਇਆ ॥ ਕੈਸੇ ਬੂਝੈ ਜਬ ਮੋਹਿਆ ਹੈ

ਮਾਇਆ ॥੧॥ ਰਹਾਉ ॥ ਕਹਤ ਕਬੀਰ

ਛੋਡਿ ਬਿਖਿਆ ਰਸ ਇਤੁ ਸੰਗਤਿ ਨਿਹਚਉ

ਮਰਣਾ ॥ ਰਮਈਆ ਜਪਹੁ ਪ੍ਰਾਣੀ ਅਨਤ

ਜੀਵਣ ਬਾਣੀ ਇਨ ਬਿਧਿ ਭਵ ਸਾਗਰੁ ਤਰਣਾ

॥੨॥ ਜਾਂ ਤਿਸੁ ਭਾਵੈ ਤਾ ਲਾਗੈ ਭਾਉ ॥

ਭਰਮੁ ਭੁਲਾਵਾ ਵਿਚਹੁ ਜਾਇ ॥ ਉਪਜੈ

ਸਹਜੁ ਗਿਆਨ ਮਤਿ ਜਾਗੈ ॥ ਗੁਰ ਪ੍ਰਸਾਦਿ

ਅੰਤਰਿ ਲਿਵ ਲਾਗੈ ॥੩॥ ਇਤੁ ਸੰਗਤਿ

ਨਾਹੀ ਮਰਣਾ ॥ ਹੁਕਮੁ ਪਛਾਣਿ ਤਾ ਖਸਮੈ

ਮਿਲਣਾ ॥੧॥ ਰਹਾਉ ਦੂਜਾ ॥ ਸਿਰੀਰਾਗੁ

ਤ੍ਰਿਲੋਚਨ ਕਾ ॥ ਮਾਇਆ ਮੋਹੁ ਮਨਿ

ਆਗਲੜਾ ਪ੍ਰਾਣੀ ਜਰਾ ਮਰਣੁ ਭਉ ਵਿਸਰਿ

ਗਇਆ ॥ ਕੁਟੰਬੁ ਦੇਖਿ ਬਿਗਸਹਿ ਕਮਲਾ

ਜਿਉ ਪਰ ਘਰਿ ਜੋਹਹਿ ਕਪਟ ਨਰਾ ॥੧॥

ਦੂੜਾ ਆਇਓਹਿ ਜਮਹਿ ਤਣਾ ॥ ਤਿਨ

ਆਗਲੜੈ ਮੈ ਰਹਣੁ ਨ ਜਾਇ ॥ ਕੋਈ ਕੋਈ

ਸਾਜਣੁ ਆਇ ਕਹੈ ॥ ਮਿਲੁ ਮੇਰੇ ਬੀਠੁਲਾ ਲੈ

ਬਾਹੜੀ ਵਲਾਇ ॥ ਮਿਲੁ ਮੇਰੇ ਰਮਈਆ ਮੈ

ਲੇਹਿ ਛਡਾਇ ॥੧॥ ਰਹਾਉ ॥ ਅਨਿਕ

ਅਨਿਕ ਭੋਗ ਰਾਜ ਬਿਸਰੇ ਪ੍ਰਾਣੀ ਸੰਸਾਰ

ਸਾਗਰ ਪੈ ਅਮਰੁ ਭਇਆ ॥ ਮਾਇਆ ਮੂਠਾ

ਚੇਤਸਿ ਨਾਹੀ ਜਨਮੁ ਗਵਾਇਓ ਆਲਸੀਆ

॥੨॥ ਬਿਖਮ ਘੋਰ ਪੰਥਿ ਚਾਲਣਾ ਪ੍ਰਾਣੀ ਰਵਿ

ਸਸਿ ਤਹ ਨ ਪ੍ਰਵੇਸੰ ॥ ਮਾਇਆ ਮੋਹੁ ਤਬ

ਬਿਸਰਿ ਗਇਆ ਜਾਂ ਤਜੀਅਲੇ ਸੰਸਾਰੰ ॥੩॥

ਆਜੁ ਮੇਰੈ ਮਨਿ ਪ੍ਰਗਟੁ ਭਇਆ ਹੈ

ਪੇਖੀਅਲੇ ਧਰਮਰਾਓ ॥ ਤਹ ਕਰ ਦਲ

ਕਰਨਿ ਮਹਾਬਲੀ ਤਿਨ ਆਗਲੜੈ ਮੈ ਰਹਣੁ

ਨ ਜਾਇ ॥੪॥ ਜੇ ਕੋ ਮੂੰ ਉਪਦੇਸੁ ਕਰਤੁ ਹੈ

ਤਾ ਵਣਿ ਤ੍ਰਿਣਿ ਰਤੜਾ ਨਾਰਾਇਣਾ ॥ ਐ ਜੀ

ਤੂੰ ਆਪੇ ਸਭ ਕਿਛੁ ਜਾਣਦਾ ਬਦਤਿ

ਤ੍ਰਿਲੋਚਨੁ ਰਾਮਈਆ ॥੫॥੨॥ ਸ੍ਰੀਰਾਗੁ

ਭਗਤ ਕਬੀਰ ਜੀਉ ਕਾ ॥ ਅਚਰਜ ਏਕੁ

ਸੁਨਹੁ ਰੇ ਪੰਡੀਆ ਅਬ ਕਿਛੁ ਕਹਨੁ ਨ ਜਾਈ

॥ ਸੁਰਿ ਨਰ ਗਣ ਗੰਧ੍ਰਬ ਜਿਨਿ ਮੋਹੇ ਤ੍ਰਿਭਵਣ

ਮੇਖੁਲੀ ਲਾਈ ॥੧॥ ਰਾਜਾ ਰਾਮ ਅਨਹਦ

ਕਿੰਗੁਰੀ ਬਾਜੈ ॥ ਜਾ ਕੀ ਦਿਸਟਿ ਨਾਦ ਲਿਵ

ਲਾਗੈ ॥੧॥ ਰਹਾਉ ॥ ਭਾਠੀ ਗਗਨੁ

ਸਿੰਙਿਆ ਅਰੁ ਚੁੰਙਿਆ ਕਨਕ ਕਲਸ ਇਕੁ

ਪਾਇਆ ॥ ਤਿਸੁ ਮਹਿ ਧਾਰ ਚੁਐ ਅਤਿ

ਨਿਰਮਲ ਰਸ ਮਹਿ ਰਸਨ ਚੁਆਇਆ ॥੨॥

ਏਕ ਜੁ ਬਾਤ ਅਨੂਪ ਬਨੀ ਹੈ ਪਵਨ ਪਿਆਲਾ

ਸਾਜਿਆ ॥ ਤੀਨਿ ਭਵਨ ਮਹਿ ਏਕੋ ਜੋਗੀ

ਕਹਹੁ ਕਵਨੁ ਹੈ ਰਾਜਾ ॥੩॥ ਐਸੇ ਗਿਆਨ

ਪ੍ਰਗਟਿਆ ਪੁਰਖੋਤਮ ਕਹੁ ਕਬੀਰ ਰੰਗਿ

ਰਾਤਾ ॥ ਅਉਰ ਦੁਨੀ ਸਭ ਭਰਮਿ ਭੁਲਾਨੀ

ਮਨੁ ਰਾਮ ਰਸਾਇਨ ਮਾਤਾ ॥੪॥੩॥

੯੩

ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥

ਪਹਰਿਆ ਕੈ ਘਰਿ ਗਾਵਣਾ ॥

< ਸਤਿਗੁਰ ਪ੍ਰਸਾਦਿ ॥

ਰੇ ਨਰ ਗਰਭ ਕੁੰਡਲ ਜਬ ਆਛਤ ਉਰਧ

ਧਿਆਨ ਲਿਵ ਲਾਗਾ ॥ ਮਿਰਤਕ ਪਿੰਡਿ ਪਦ

ਮਦ ਨਾ ਅਹਿਨਿਸਿ ਏਕੁ ਅਗਿਆਨ ਸੁ

ਨਾਗਾ ॥ ਤੇ ਦਿਨ ਸੰਮਲੁ ਕਸਟ ਮਹਾ ਦੁਖ

ਅਬ ਚਿਤੁ ਅਧਿਕ ਪਸਾਰਿਆ ॥ ਗਰਭ ਛੋਡਿ

ਮ੍ਰਿਤ ਮੰਡਲ ਆਇਆ ਤਉ ਨਰਹਰਿ ਮਨਹੁ

ਬਿਸਾਰਿਆ ॥੧॥ ਫਿਰਿ ਪਛੁਤਾਵਹਿਗਾ

ਮੂੜਿਆ ਤੂੰ ਕਵਨ ਕੁਮਤਿ ਭ੍ਰਮਿ ਲਾਗਾ ॥

ਚੇਤਿ ਰਾਮੁ ਨਾਹੀ ਜਮ ਪੁਰਿ ਜਾਹਿਗਾ ਜਨੁ

ਬਿਚਰੈ ਅਨਰਾਧਾ ॥੧॥ ਰਹਾਉ ॥ ਬਾਲ

ਬਿਨੋਦ ਚਿੰਦ ਰਸ ਲਾਗਾ ਖਿਨੁ ਖਿਨੁ ਮੋਹਿ

ਬਿਆਪੈ ॥ ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ

ਚਾਖੀ ਤਉ ਪੰਚ ਪ੍ਰਗਟ ਸੰਤਾਪੈ ॥ ਜਪੁ ਤਪੁ

ਸੰਜਮੁ ਛੋਡਿ ਸੁ/ਿਤ ਮਤਿ ਰਾਮ ਨਾਮੁ ਨ

ਅਰਾਧਿਆ ॥ ਉਛਲਿਆ ਕਾਮੁ ਕਾਲ ਮਤਿ

ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ

॥੨॥ ਤਰੁਣ ਤੇਜੁ ਪਰ ਤ੍ਰਿਅ ਮੁਖੁ ਜੋਹਹਿ

ਸਰੁ ਅਪਸਰੁ ਨ ਪਛਾਣਿਆ ॥ ਉਨਮਤ

ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ

ਪਛਾਨਿਆ ॥ ਸੁਤ ਸੰਪਤਿ ਦੇਖਿ ਇਹੁ ਮਨੁ

ਗਰਬਿਆ ਰਾਮੁ ਰਿਦੈ ਤੇ ਖੋਇਆ ॥ ਅਵਰ

ਮਰਤ ਮਾਇਆ ਮਨੁ ਤੋਲੇ ਤਉ ਭਗ ਮੁਖਿ

ਜਨਮੁ ਵਿਗੋਇਆ ॥੩॥ ਪੁੰਡਰ ਕੇਸ ਕੁਸਮ

ਤੇ ਧਉਲੇ ਸਪਤ ਪਾਤਾਲ ਕੀ ਬਾਣੀ ॥ ਲੋਚਨ

ਸ੍ਰਮਹਿ ਬੁਧਿ ਬਲ ਨਾਠੀ ਤਾ ਕਾਮੁ ਪਵਸਿ

ਮਾਧਾਣੀ ॥ ਤਾ ਤੇ ਬਿਖੈ ਭਈ ਮਤਿ ਪਾਵਸਿ

ਕਾਇਆ ਕਮਲੁ ਕੁਮਲਾਣਾ ॥ ਅਵਗਤਿ

ਬਾਣਿ ਛੋਡਿ ਮ੍ਰਿਤ ਮੰਡਲਿ ਤਉ ਪਾਛੈ

ਪਛੁਤਾਣਾ ॥੪॥ ਨਿਕੁਟੀ ਦੇਹ ਦੇਖਿ ਧੁਨਿ

ਉਪਜੈ ਮਾਨ ਕਰਤ ਨਹੀ ਬੂਝੈ ॥ ਲਾਲਚੁ ਕਰੈ

ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥

ਥਾਕਾ ਤੇਜੁ ਉਡਿਆ ਮਨੁ ਪੰਖੀ ਘਰਿ

ਆਂਗਨਿ ਨ ਸੁਖਾਈ ॥ ਬੇਣੀ ਕਹੈ ਸੁਨਹੁ ਰੇ

ਭਗਤਹੁ ਮਰਨ ਮੁਕਤਿ ਕਿਨਿ ਪਾਈ ॥੫॥

ਸਿਰੀਰਾਗੁ ॥ ਤੋਹੀ ਮੋਹੀ ਮੋਹੀ ਤੋਹੀ ਅੰਤਰੁ

ਕੈਸਾ ॥ ਕਨਕ ਕਟਿਕ ਜਲ ਤਰੰਗ ਜੈਸਾ

॥੧॥ ਜਉ ਪੈ ਹਮ ਨ ਪਾਪ ਕਰੰਤਾ ਅਹੇ

ਅਨੰਤਾ ॥ ਪਤਿਤ ਪਾਵਨ ਨਾਮੁ ਕੈਸੇ ਹੁੰਤਾ

॥੧॥ ਰਹਾਉ ॥ ਤੁਮ@ ਜੁ ਨਾਇਕ ਆਛਹੁ

ਅੰਤਰਜਾਮੀ ॥ ਪ੍ਰਭ ਤੇ ਜਨੁ ਜਾਨੀਜੈ ਜਨ ਤੇ

ਸੁਆਮੀ ॥੨॥ ਸਰੀਰੁ ਆਰਾਧੈ ਮੋ ਕਉ

ਬੀਚਾਰੁ ਦੇਹੂ ॥ ਰਵਿਦਾਸ ਸਮ ਦਲ ਸਮਝਾਵੈ

ਕੋਊ ॥੩॥